Weather Update: ਪੰਜਾਬ ਵਿੱਚ ਅੱਜ ਤੋਂ 29 ਜੂਨ ਤੱਕ ਭਾਰੀ ਮੀਂਹ ਦਾ ਅਲਰਟ, ਦਿੱਲੀ-ਐਨਸੀਆਰ ‘ਚ ਮੀਂਹ ਨੇ ਮੌਸਮ ਕੀਤਾ ਸੁਹਾਵਣਾ
ਪੰਜਾਬ ਵਿੱਚ ਜੂਨ ਨੇ ਲੋਕਾਂ ਨੂੰ ਬਹੁਤ ਪਰੇਸ਼ਾਨ ਕੀਤਾ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਅਗਲੇ 5 ਦਿਨਾਂ ਲਈ ਪੰਜਾਬ ਵਿੱਚ ਤੇਜ਼ ਹਵਾਵਾਂ ਦੇ ਨਾਲ ਮੀਂਹ ਪਵੇਗਾ।
Weather Update Today: ਪੰਜਾਬੀਆਂ ਤੇ ਅੱਜ ਤੋਂ ਰੱਬ ਮੇਹਰਬਾਨ ਹੋ ਸਕਦਾ ਹੈ। ਪੰਜਾਬ ਵਿੱਚ ਅੱਜ ਤੋਂ ਮੀਂਹ ਦਾ ਦੌਰ ਸ਼ੁਰੂ ਹੋਣ ਦੀ ਭਵਿੱਖਵਾਣੀ ਕੀਤੀ ਗਈ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅੱਜ ਤੋਂ ਲੈ ਕੇ ਆਉਂਦੀ 29 ਤਾਰੀਕ ਤੱਕ ਭਾਰੀ ਮੀਂਹ ਦੇ ਨਾਲ ਤੇਜ਼ ਹਵਾਵਾਂ ਚੱਲ ਸਕਦੀਆਂ ਨੇ, ਜਿਸ ਨਾਲ ਲੋਕਾਂ ਨੂੰ ਸੜੀ ਗਰਮੀ ਅਤੇ ਉੱਮਸ ਤੋਂ ਰਾਹਤ ਮਿਲ ਸਕਦੀ ਹੈ।
ਕੀ ਕਹਿਣਾ ਹੈ ਮੌਸਮ ਵਿਭਾਗ ਦਾ
ਮੌਸਮ ਵਿਭਾਗ ਦਾ ਕਹਿਣਾ ਹੈ ਕਿ ਸੂਬੇ ਵਿੱਚ ਅੱਜ 77 ਫੀਸਦ ਮੀਂਹ ਦੀ ਸੰਭਾਵਨਾ ਹੈ। ਇਸਤੋਂ ਪਹਿਲਾਂ ਤੇਜ਼ ਹਵਾਵਾਂ ਅਤੇ ਹਨੇਰੀ ਚੱਲ ਸਕਦੀ ਹੈ। ਜਿਸ ਨਾਲ ਪਾਰਾ ਥੋੜਾ ਹੇਠਾਂ ਜਾਵੇਗਾ। ਸੂਬੇ ਦੇ ਕਈ ਜਿਲ੍ਹਿਆਂ ਚ 32 ਡਿਗਰੀ ਤਾਪਮਾਨ ਦਰਜ ਕੀਤਾ ਗਿਆ ਹੈ ਤਾਂ ਕਈ ਜਿਲ੍ਹਿਆ ਵਿੱਚ 37 ਡਿਗਰੀ ਵੀ ਚੱਲ ਰਿਹਾ ਹੈ। ਹਾਲਾਂਕਿ, ਬੱਦਲਵਾਹੀ ਵੀ ਨਾਲ ਹੀ ਬਣੀ ਹੋਈ ਹੈ, ਜਿਸ ਨਾਲ ਅਗਲੇ ਕੁਝ ਘੰਟਿਆ ਚ ਤਾਪਮਾਨ ਡਿੱਗ ਸਕਦਾ ਹੈ।
— RWFC New Delhi (@RWFC_ND) June 24, 2023
ਇਹ ਵੀ ਪੜ੍ਹੋ
ਦਿੱਲੀ-ਐਨਸੀਆਰ ਵਿੱਚ ਮੀਂਹ ਨੇ ਮੌਸਮ ਕੀਤਾ ਸੁਹਾਵਣਾ
ਦਿੱਲੀ-ਐਨਸੀਆਰ ਵਿੱਚ ਬੀਤੀ ਰਾਤ ਤੋਂ ਹੀ ਮੀਂਹ ਪੈ ਰਿਹਾ ਹੈ, ਜਿਸ ਨਾਲ ਲੋਕਾਂ ਨੂੰ ਉੱਮਸ ਭਰੀ ਗਰਮੀ ਤੋਂ ਰਾਹਤ ਮਿਲੀ ਹੈ। ਇੱਥੇ ਪਾਰਾ 5-7 ਡਿਗਰੀ ਹੇਠਾਂ ਆ ਗਿਆ ਹੈ। ਇਥੇ ਰਾਤ 2 ਵਜੇ ਤੋਂ ਹਨੇਰੀ ਦੀ ਸ਼ੂਰੂਆਤ ਹੋਈ, ਉਸਤੋਂ ਬਾਅਦ ਭਾਰੀ ਮੀਂਹ ਪੈ ਰਿਹਾ ਹੈ। ਮੌਸਮ ਵਿਭਾਗ ਨੇ ਇੱਥੇ ਅਗਲੇ ਤਿੰਨ ਦਿਨਾਂ ਲਈ ਮੀਂਹ ਦੀ ਭਵਿੱਖਵਾਣੀ ਕੀਤੀਹੈ।
ਦੇਸ਼ ਦੇ ਇਨ੍ਹਾਂ ਸੂਬਿਆਂ ‘ਚ ਵੀ ਪੈ ਰਿਹਾ ਹੈ ਮੀਂਹ
ਮੌਸਮ ਵਿਭਾਗ ਨੇ ਅਗਲੇ 48 ਘੰਟਿਆਂ ਦੌਰਾਨ ਪੰਜਾਬ, ਉੱਤਰ ਪ੍ਰਦੇਸ਼, ਉੱਤਰਾਖੰਡ, ਹਰਿਆਣਾ, ਚੰਡੀਗੜ੍ਹ ਅਤੇ ਰਾਜਸਥਾਨ ਵਿੱਚ ਭਾਰੀ ਮੀਂਹ ਦੀ ਭਵਿੱਖਵਾਣੀ ਕੀਤੀ ਹੈ। ਨਾਲ ਹੀ ਆਸਾਮ, ਮੇਘਾਲਿਆ, ਮਿਜ਼ੋਰਮ, ਨਾਗਾਲੈਂਡ, ਮਣੀਪੁਰ, ਉੜੀਸਾ ਵਿੱਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਦੂਜੇ ਪਾਸੇ ਮੱਧ ਪ੍ਰਦੇਸ਼ ਅਤੇ ਛੱਤੀਸਗੜ੍ਹ ਵਿੱਚ ਵੀ ਮੌਸਮ ਅਜਿਹਾ ਹੀ ਰਹੇਗਾ। ਇੱਥੇ ਵੀ ਮੀਂਹ ਪੈਣ ਦੀ ਸੰਭਾਵਨਾ ਹੈ।
ਆਈਐਮਡੀ ਨੇ ਦੱਖਣੀ ਭਾਰਤ ਦੇ ਰਾਜਾਂ ਵਿੱਚ ਵੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਅਗਲੇ 24-48 ਘੰਟਿਆਂ ਵਿੱਚ ਕਰਨਾਟਕ, ਕੇਰਲ, ਆਂਧਰਾ ਪ੍ਰਦੇਸ਼ ਵਿੱਚ ਭਾਰੀ ਮੀਂਹ ਪੈ ਸਕਦਾ ਹੈ। ਇਸ ਤੋਂ ਇਲਾਵਾ ਮਹਾਰਾਸ਼ਟਰ ਅਤੇ ਗੁਜਰਾਤ ਵਿੱਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ।
ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ