ਵੈਸਟਰਨ ਡਿਸਟਰਬੈਂਸ ਮੁੜ ਤੋਂ ਐਕਟਿਵ, ਅਗਲੇ 2 ਦਿਨ ਪੰਜਾਬ ‘ਚ ਮੁੜ ਤੋਂ ਪੈ ਸਕਦਾ ਮੀਂਹ – Punjabi News

ਵੈਸਟਰਨ ਡਿਸਟਰਬੈਂਸ ਮੁੜ ਤੋਂ ਐਕਟਿਵ, ਅਗਲੇ 2 ਦਿਨ ਪੰਜਾਬ ‘ਚ ਮੁੜ ਤੋਂ ਪੈ ਸਕਦਾ ਮੀਂਹ

Updated On: 

18 Apr 2024 12:36 PM

Punjab Weather: ਮੌਸਮ ਵਿਭਾਗ ਦਾ ਕਹਿਣਾ ਹੈ ਕਿ ਇਹ ਸਭ ਵੈਸਟਰਨ ਡਿਸਟਰਬੈਂਸ ਦਾ ਪ੍ਰਭਾਵ ਹੈ। ਆਈਐਮਡੀ ਨੇ ਕਿਹਾ ਕਿ ਪੰਜਾਬ, ਹਰਿਆਣਾ, ਪੱਛਮੀ ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਵਿੱਚ ਕੁਝ ਥਾਵਾਂ 'ਤੇ ਹਲਕੀ ਬਾਰਿਸ਼ ਹੋ ਸਕਦੀ ਹੈ। ਆਈਐਮਡੀ ਅਨੁਸਾਰ ਤਾਮਿਲਨਾਡੂ, ਕੇਰਲ, ਤੱਟਵਰਤੀ ਕਰਨਾਟਕ ਅਤੇ ਤੱਟੀ ਆਂਧਰਾ ਪ੍ਰਦੇਸ਼ ਵਿੱਚ ਅਗਲੇ ਤਿੰਨ ਦਿਨਾਂ ਤੱਕ ਤੇਜ਼ ਗਰਮੀ ਪੈਣ ਦੀ ਸੰਭਾਵਨਾ ਹੈ।

ਵੈਸਟਰਨ ਡਿਸਟਰਬੈਂਸ ਮੁੜ ਤੋਂ ਐਕਟਿਵ, ਅਗਲੇ 2 ਦਿਨ ਪੰਜਾਬ ਚ ਮੁੜ ਤੋਂ ਪੈ ਸਕਦਾ ਮੀਂਹ

ਅਗਲੇ 2 ਦਿਨ ਪੰਜਾਬ 'ਚ ਮੁੜ ਤੋਂ ਪੈ ਸਕਦਾ ਮੀਂਹ. (ਸੰਕੇਤਕ ਤਸਵੀਰ)

Follow Us On

Punjab Weather: ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਖਬਰਾਂ ਆ ਰਹੀਆਂ ਹਨ। ਦਰਅਸਲ, ਮੌਸਮ ਵਿਭਾਗ ਨੇ ਪੰਜਾਬ-ਹਰਿਆਣਾ ਵਿੱਚ ਅਗਲੇ 2 ਦਿਨਾਂ ਤੱਕ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਵਿਭਾਗ ਦਾ ਕਹਿਣਾ ਹੈ ਕਿ 18 ਤੋਂ 21 ਅਪ੍ਰੈਲ ਦਰਮਿਆਨ ਤੇਜ਼ ਤੂਫ਼ਾਨ ਦੇ ਨਾਲ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਅੱਜ ਸਵੇਰ ਤੋਂ ਹੀ ਬੱਦਲਵਾਈ ਰਹੀ ਹੈ ਅਤੇ ਕਈ ਥਾਵਾਂ ‘ਤੇ ਬੂੰਦਾ-ਬਾਂਦੀ ਵੀ ਹੋਈ, ਪਰ ਫਿਰ ਤੋਂ ਸੂਰਜ ਦੇਵਤਾ ਦੇ ਦਰਸ਼ਨ ਹੋਏ ਸਨ। ਅਜਿਹੇ ‘ਚ ਮੌਸਮ ‘ਚ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਜੇਕਰ ਮਾਝਾ ਖੇਤਰ ਦੀ ਗੱਲ ਕਰੀਏ ਤਾਂ ਉੱਥੇ ਵੀ ਕਈ ਥਾਵਾਂ ‘ਤੇ ਠੰਡੀਆਂ ਹਵਾਵਾਂ ਚੱਲ ਰਹੀਆਂ ਹਨ। ਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਪਹਿਲਾਂ 15-16 ਨੂੰ ਬਾਰਿਸ਼ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਸੀ।

ਮੌਸਮ ਵਿਭਾਗ ਦਾ ਕਹਿਣਾ ਹੈ ਕਿ ਇਹ ਸਭ ਵੈਸਟਰਨ ਡਿਸਟਰਬੈਂਸ ਦਾ ਪ੍ਰਭਾਵ ਹੈ। ਆਈਐਮਡੀ ਨੇ ਕਿਹਾ ਕਿ ਪੰਜਾਬ, ਹਰਿਆਣਾ, ਪੱਛਮੀ ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਵਿੱਚ ਕੁਝ ਥਾਵਾਂ ‘ਤੇ ਹਲਕੀ ਬਾਰਿਸ਼ ਹੋ ਸਕਦੀ ਹੈ। ਆਈਐਮਡੀ ਅਨੁਸਾਰ ਤਾਮਿਲਨਾਡੂ, ਕੇਰਲ, ਤੱਟਵਰਤੀ ਕਰਨਾਟਕ ਅਤੇ ਤੱਟੀ ਆਂਧਰਾ ਪ੍ਰਦੇਸ਼ ਵਿੱਚ ਅਗਲੇ ਤਿੰਨ ਦਿਨਾਂ ਤੱਕ ਤੇਜ਼ ਗਰਮੀ ਪੈਣ ਦੀ ਸੰਭਾਵਨਾ ਹੈ।

Exit mobile version