Punjab Weather: ਪੰਜਾਬ ਭਰ ‘ਚ ਅੱਜ ਹਨੇਰੀ-ਤੂਫ਼ਾਨ ਦਾ ਅਲਰਟ ਤੇ ਬਾਰਿਸ਼ ਦੀ ਭਵਿੱਖਬਾਣੀ, ਜਾਣੋ ਮੌਸਮ ਦਾ ਹਾਲ

Published: 

04 Jun 2026 07:02 AM IST

ਬੀਤੇ ਦਿਨ ਪੰਜਾਬ ਦੇ ਔਸਤ ਵੱਧੋ-ਵੱਧ ਤਾਪਮਾਨ 'ਚ 0.2 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ। ਹਾਲਾਂਕਿ, ਇਹ ਆਮ ਨਾਲੋਂ 2.7 ਡਿਗਰੀ ਸੈਲਸੀਅਸ ਘੱਟ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਫਰੀਦਕੋਟ 'ਚ ਦਰਜ ਕੀਤਾ ਗਿਆ, ਜੋ ਕਿ 42.6 ਡਿਗਰੀ ਸੈਲਸੀਅਸ ਰਿਹਾ।

Punjab Weather: ਪੰਜਾਬ ਭਰ ਚ ਅੱਜ ਹਨੇਰੀ-ਤੂਫ਼ਾਨ ਦਾ ਅਲਰਟ ਤੇ ਬਾਰਿਸ਼ ਦੀ ਭਵਿੱਖਬਾਣੀ, ਜਾਣੋ ਮੌਸਮ ਦਾ ਹਾਲ

ਸੰਕੇਤਕ ਤਸਵੀਰ

ਪੰਜਾਬ ਭਰ ‘ਚ ਅੱਜ ਹਨੇਰੀ-ਤੂਫ਼ਾਨ ਦਾ ਅਲਰਟ ਜਾਰੀ ਕੀਤਾ ਗਿਆ ਹੈ। ਵੱਖ-ਵੱਖ ਜ਼ਿਲ੍ਹਿਆਂ ‘ਚ ਅੱਜ ਆਰੇਂਜ ਤੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਰੀਦਕੋਟ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ ਤੇ ਪਟਿਆਲਾ ‘ਚ ਅੱਜ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਜ਼ਿਲ੍ਹਿਆਂ ‘ਚ ਬਦਲ ਗਰਜਣ, ਬਿਜਲੀ ਚਮਕਣ ਤੇ ਤੇਜ਼ ਹਵਾਵਾਂ (50-60 ਕਿਲੋਮੀਟਰ ਪ੍ਰਤੀ ਘੰਟਾ) ਦਾ ਅਲਰਟ ਹੈ।

ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਐਸਏਐਸ ਨਗਰ (ਮੁਹਾਲੀ), ਫਾਜ਼ਿਲਕਾ ਤੇ ਮੁਕਤਸਰ ‘ਚ ਅੱਜ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਜ਼ਿਲ੍ਹਿਆਂ ‘ਚ ਬਦਲ ਗਰਜਣ, ਬਿਜਲੀ ਚਮਕਣ ਤੇ ਤੇਜ਼ ਹਵਾਵਾਂ (40-50 ਕਿਲੋਮੀਟਰ ਪ੍ਰਤੀ ਘੰਟਾ) ਦਾ ਅਲਰਟ ਜਾਰੀ ਕੀਤਾ ਗਿਆ ਹੈ।

ਬਾਰਿਸ਼ ਦੀ ਭਵਿੱਖਬਾਣੀ

ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਰੀਦਕੋਟ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ ਤੇ ਪਟਿਆਲਾ ਦੇ ਕੁੱਝ ਇਲਾਕਿਆਂ ‘ਚ ਅੱਜ ਬਾਰਿਸ਼ ਦੀ ਸੰਭਾਵਨਾ ਹੈ।

ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਫਾਜ਼ਿਲਕਾ, ਮੁਕਤਸਰ, ਰੂਪਨਗਰ, ਐਸਏਐਸ ਨਗਰ (ਮੁਹਾਲੀ) ਦੇ ਦੂਰ-ਦੁਰਾਡੇ ਇਲਾਕਿਆਂ ‘ਚ ਅੱਜ ਬਾਰਿਸ਼ ਪੈਣ ਦੀ ਸੰਭਾਵਨਾ ਹੈ।

ਕਿੰਨਾ ਰਿਹਾ ਤਾਪਮਾਨ?

ਬੀਤੇ ਦਿਨ ਪੰਜਾਬ ਦੇ ਔਸਤ ਵੱਧੋ-ਵੱਧ ਤਾਪਮਾਨ ‘ਚ 0.2 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ। ਹਾਲਾਂਕਿ, ਇਹ ਆਮ ਨਾਲੋਂ 2.7 ਡਿਗਰੀ ਸੈਲਸੀਅਸ ਘੱਟ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਫਰੀਦਕੋਟ ‘ਚ ਦਰਜ ਕੀਤਾ ਗਿਆ, ਜੋ ਕਿ 42.6 ਡਿਗਰੀ ਸੈਲਸੀਅਸ ਰਿਹਾ।

ਚੰਡੀਗੜ੍ਹ ਸਿਟੀ ਦਾ ਵੱਧੋ-ਵੱਧ ਤਾਪਮਾਨ 38.1 ਡਿਗਰੀ, ਚੰਡੀਗੜ੍ਹ ਏਅਰਪੋਰਟ ਦਾ 38.0 ਡਿਗਰੀ, ਅੰਮ੍ਰਿਤਸਰ ਦਾ 36.2 ਡਿਗਰੀ, ਲੁਧਿਆਣਾ ਦਾ ਵੀ 36.2 ਡਿਗਰੀ, ਪਟਿਆਲਾ ਦਾ 39.4 ਡਿਗਰੀ, ਪਠਾਨਕੋਟ ਦਾ 37.1 ਡਿਗਰੀ, ਬਠਿੰਡਾ ਦਾ 39.5 ਡਿਗਰੀ, ਗੁਰਦਾਸਪੁਰ ਦਾ 36.5 ਡਿਗਰੀ, ਬੱਲੋਵਾਲ ਸੌਂਖੜੀ (ਐਸਬੀਐਸ ਨਗਰ) ਦਾ 35.6 ਡਿਗਰੀ, ਬਠਿੰਡਾ (ਏਅਰਪੋਰਟ) ਦਾ 42.4 ਡਿਗਰੀ ਦਰਜ ਕੀਤਾ ਗਿਆ।

ਫਿਰੋਜ਼ਪੁਰ ਦਾ ਵੱਧੋ-ਵੱਧ ਤਾਪਮਾਨ 37.0 ਡਿਗਰੀ, ਹੁਸ਼ਿਆਰਪੁਰ ਦਾ 35.5 ਡਿਗਰੀ, ਮੁਹਾਲੀ ਦਾ 36.7 ਡਿਗਰੀ, ਪਠਾਨਕੋਟ ਦਾ 35.8 ਡਿਗਰੀ, ਥੀਨ ਡੈਮ (ਪਠਾਨਕੋਟ) ਦਾ 36.5 ਡਿਗਰੀ, ਰੋਪੜ ਦਾ 35.0 ਡਿਗਰੀ, ਭਾਖੜਾ ਡੈਮ (ਰੂਪਨਗਰ) ਦਾ 37.4 ਡਿਗਰੀ ਤੇ ਸ੍ਰੀ ਅਨੰਦਪੁਰ ਸਾਹਿਬ (ਰੂਪਨਗਰ) ਦਾ 40.7 ਡਿਗਰੀ ਦਰਜ ਕੀਤਾ ਗਿਆ।

Follow Us