ਪੰਜਾਬ: ਅਗਲੇ ਤਿੰਨ ਦਿਨ ਮੌਸਮ ਰਹੇਗਾ ਖੁਸ਼ਕ, 4.4 ਡਿਗਰੀ ਤਾਪਮਾਨ ਨਾਲ ਇਹ ਜ਼ਿਲ੍ਹਾ ਰਿਹਾ ਸਭ ਤੋਂ ਠੰਡਾ

Updated On: 

08 Dec 2025 07:37 AM IST

Punjab Weather Update: ਬੀਤੇ ਦਿਨ, ਪੰਜਾਬ ਦੇ ਔਸਤ ਘੱਟੋ-ਘੱਟ ਤਾਪਮਾਨ 'ਚ 0.4 ਡਿਗਰੀ ਦਾ ਵਾਧਾ ਦੇਖਿਆ ਗਿਆ। ਹਾਲਾਂਕਿ, ਇਹ ਆਮ ਦੇ ਕਰੀਬ ਹੈ। ਬੀਤੇ ਦਿਨ ਸਭ ਤੋਂ ਘੱਟ ਤਾਪਮਾਨ 4.4 ਡਿਗਰੀ, ਫਰੀਦਕੋਟ 'ਚ ਦਰਜ ਕੀਤਾ ਗਿਆ।

ਪੰਜਾਬ: ਅਗਲੇ ਤਿੰਨ ਦਿਨ ਮੌਸਮ ਰਹੇਗਾ ਖੁਸ਼ਕ, 4.4 ਡਿਗਰੀ ਤਾਪਮਾਨ ਨਾਲ ਇਹ ਜ਼ਿਲ੍ਹਾ ਰਿਹਾ ਸਭ ਤੋਂ ਠੰਡਾ

ਸੰਕੇਤਕ ਤਸਵੀਰ

Follow Us On

ਪੰਜਾਬ ਚ ਅੱਜ ਕਿਸੇ ਵੀ ਤਰ੍ਹਾਂ ਦੀ ਮੌਸਮ ਦੀ ਚੇਤਾਵਨੀ ਜਾਰੀ ਨਹੀਂ ਕੀਤੀ ਗਈ ਹੈ, ਜਿਸ ਦਾ ਮਤਲਬ ਹੈ ਕਿ ਸੂਬੇ ਦੇ ਲੋਕਾਂ ਨੂੰ ਅੱਜ ਸੀਤ ਲਹਿਰ ਤੋਂ ਰਾਹਤ ਮਿਲੇਗੀ। ਉੱਥੇ ਹੀ, ਸੂਬੇ ਭਰ ਚ ਮੌਸਮ ਖੁਸ਼ਕ ਰਹੇਗਾ। ਮੌਸਮ ਵਿਭਾਗ ਵੱਲੋਂ ਬਾਰਿਸ਼ ਦੀ ਕੋਈ ਚੇਤਾਵਨੀ ਜਾਰੀ ਨਹੀਂ ਕੀਤੀ ਗਈ ਹੈ। ਹਾਲਾਂਕਿ, ਸੂਬੇ ਚ ਠੰਡ ਦਾ ਅਸਰ ਦਿਖਾਈ ਦੇ ਰਿਹਾ ਹੈ। ਸਵੇਰ ਤੇ ਰਾਤ ਦੀ ਠੰਡ ਤੋਂ ਇਲਾਵਾ, ਦਿਨ ਵੇਲੇ ਵੀ ਠੰਡ ਦਾ ਅਹਿਸਾਸ ਹੋ ਰਿਹਾ ਹੈ।

ਬੀਤੇ ਦਿਨ, ਪੰਜਾਬ ਦੇ ਔਸਤ ਘੱਟੋ-ਘੱਟ ਤਾਪਮਾਨ ਚ 0.4 ਡਿਗਰੀ ਦਾ ਵਾਧਾ ਦੇਖਿਆ ਗਿਆ। ਹਾਲਾਂਕਿ, ਇਹ ਆਮ ਦੇ ਕਰੀਬ ਹੈ। ਬੀਤੇ ਦਿਨ ਸਭ ਤੋਂ ਘੱਟ ਤਾਪਮਾਨ 4.4 ਡਿਗਰੀ, ਫਰੀਦਕੋਟ ਚ ਦਰਜ ਕੀਤਾ ਗਿਆ।

ਅੰਮ੍ਰਿਤਸਰ ਦਾ ਘੱਟੋ-ਘੱਟ ਤਾਪਮਾਨ 6.1 ਡਿਗਰੀ, ਲੁਧਿਆਣਾ ਦਾ 6.8 ਡਿਗਰੀ, ਪਟਿਆਲਾ ਦਾ 8.9 ਡਿਗਰੀ, ਪਠਾਨਕੋਟ ਦਾ 5.8 ਡਿਗਰੀ, ਬਠਿੰਡਾ ਦਾ 4.6 ਡਿਗਰੀ, ਗੁਰਦਾਸਪੁਰ ਦਾ 4.6 ਡਿਗਰੀ ਤੇ ਬੱਲੋਵਾਲ ਸੌਂਖੜੀ (ਐਸਬੀਐਸ ਨਗਰ) ਦਾ 5.6 ਡਿਗਰੀ ਦਰਜ ਕੀਤਾ ਗਿਆ।

ਫਿਰੋਜ਼ਪੁਰ ਦਾ ਘੱਟੋ-ਘੱਟ ਤਾਪਮਾਨ 6.0 ਡਿਗਗੀ, ਹੁਸ਼ਿਆਰਪੁਰ ਦਾ 8.7 ਡਿਗਰੀ, ਸਮਰਾਲਾ (ਲੁਧਿਆਣਾ) ਦਾ 8.9 ਡਿਗਰੀ, ਮਾਨਸਾ ਦਾ 9.2 ਡਿਗਰੀ, ਭਾਖੜਾ ਡੈਮ (ਰੂਪਨਗਰ) ਦਾ 8.3 ਡਿਗਰੀ ਤੇ ਸ੍ਰੀ ਅਨੰਦਪੁਰ ਸਾਹਿਬ (ਰੂਪਨਗਰ) ਦਾ 8.1 ਡਿਗਰੀ ਦਰਜ ਕੀਤਾ ਹੈ। ਚੰਡੀਗੜ੍ਹ ਸ਼ਹਿਰ ਦਾ ਘੱਟੋ-ਘੱਟ ਤਾਪਮਾਨ 8.4 ਡਿਗਰੀ ਤੇ ਚੰਡੀਗੜ੍ਹ ਏਅਪੋਰਟ ਦਾ 8.2 ਡਿਗਰੀ ਦਰਜ ਕੀਤਾ ਗਿਆ। ਪੰਜਾਬ ਚ ਹਵਾ ਗੁਣਵੱਤਾ ਦੀ ਗੱਲ ਕਰੀਏ ਤਾਂ ਸਵੇਰੇ ਛੇ ਵਜੇ ਅੰਮ੍ਰਿਤਸਰ ਦਾ AQI 109, ਬਠਿੰਡਾ ਦਾ AQI 78, ਜਲੰਧਰ ਦਾ AQI 133, ਖੰਨਾ ਦਾ AQI 163, ਲੁਧਿਆਣਾ ਦਾ AQI 111, ਮੰਡੀ ਗੋਬਿੰਦਗੜ੍ਹ ਦਾ AQI 253, ਪਟਿਆਲਾ ਦਾ AQI 130 ਦਰਜ ਕੀਤਾ ਗਿਆ। ਚੰਡੀਗੜ੍ਹ ਦੇ ਸੈਕਟਰ22 ਦਾ AQI 155, ਸੈਕਟਰ-25 ਦਾ AQI 154 ਤੇ ਸੈਕਟਰ-53 ਦਾ AQI 135 ਦਰਜ ਕੀਤਾ ਗਿਆ।