ਪੰਜਾਬ ਦੇ 7 ਜ਼ਿਲ੍ਹਿਆਂ ‘ਚ ਸੀਤ ਲਹਿਰ ਦਾ ਅਲਰਟ, ਘੱਟੋ-ਘੱਟ ਤਾਪਮਾਨ 2 ਡਿਗਰੀ ਪਹੁੰਚਿਆ, ਜਾਣੋ ਮੌਸਮ ਦਾ ਹਾਲ

Updated On: 

01 Dec 2025 08:54 AM IST

Punjab Weather Update: ਮੌਸਮ ਵਿਭਾਗ ਮੁਤਾਬਕ ਵੈਸਟਰਨ ਡਿਸਟਰਬੈਂਸ ਹਰਿਆਣਾ ਦੇ ਉੱਪਰ ਬਣਿਆ ਹੋਇਆ ਹੈ। ਇਸ ਦਾ ਅਸਰ ਦਿਖਣ ਨੂੰ ਮਿਲ ਰਿਹਾ ਹੈ। ਇਸ ਤੋਂ ਇਲਾਵਾ ਪਹਾੜੀ ਇਲਾਕਿਆਂ ਜੰਮੂ-ਕਸ਼ਮੀਰ ਤੇ ਹਿਮਾਚਲ ਪ੍ਰਦੇਸ਼ 'ਚ ਵੀ ਤਾਪਮਾਨ ਡਿੱਗਿਆ ਹੈ। ਇਸ ਦੇ ਚੱਲਦੇ ਪੰਜਾਬ ਦੇ ਕੁੱਝ ਇਲਾਕਿਆਂ 'ਚ ਕੋਲਡ ਵੇਵ ਦਾ ਅਲਰਟ ਜਾਰੀ ਕੀਤਾ ਗਿਆ ਹੈ। ਦੂਜੇ ਪਾਸੇ, ਇਸ ਪੂਰੇ ਹਫ਼ਤੇ ਬਾਰਿਸ਼ ਦੀ ਸੰਭਾਵਨਾ ਨਹੀਂ ਹੈ। ਮੌਸਮ ਖੁਸ਼ਕ ਬਣਿਆ ਰਹੇਗਾ।

ਪੰਜਾਬ ਦੇ 7 ਜ਼ਿਲ੍ਹਿਆਂ ਚ ਸੀਤ ਲਹਿਰ ਦਾ ਅਲਰਟ, ਘੱਟੋ-ਘੱਟ ਤਾਪਮਾਨ 2 ਡਿਗਰੀ ਪਹੁੰਚਿਆ, ਜਾਣੋ ਮੌਸਮ ਦਾ ਹਾਲ

ਸੰਕੇਤਕ ਤਸਵੀਰ (Photo Source: tv9telugu.com)

Follow Us On

ਪੰਜਾਬ ‘ਚ ਕੜਾਕੇ ਦੀ ਠੰਡ ਦਾ ਦੌਰ ਹੁਣ ਸ਼ੁਰੂ ਹੋ ਗਿਆ ਹੈ। ਅੱਜ ਮੌਸਮ ਵਿਭਾਗ ਵੱਲੋਂ 7 ਜ਼ਿਲ੍ਹਿਆਂ ‘ਚ ਸੀਤ ਲਹਿਰ ਦਾ ਅਲਰਟ ਜਾਰੀ ਕੀਤਾ ਗਿਆ ਹੈ। ਫਿਰੋਜ਼ਪੁਰ, ਫਰੀਦਕੋਟ, ਮੁਕਤਸਰ, ਫਾਜ਼ਿਲਕਾ, ਬਠਿੰਡਾ, ਮੋਗਾ ਤੇ ਜਲੰਧਰ ‘ਚ ਕੋਲਡ ਵੇਵ (ਸੀਤ ਲਹਿਰ) ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਸੂਬੇ ਦੇ ਘੱਟੋਂ-ਘੱਟ ਤਾਪਮਾਨ ‘ਚ 0.4 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਬੀਤੀ ਦਿਨੀਂ ਸਭ ਤੋਂ ਘੱਟ ਤਾਪਮਾਨ 2 ਡਿਗਰੀ ਫਰਦੀਕੋਰਟ ‘ਚ ਦਰਜ ਕੀਤਾ ਗਿਆ।

ਮੌਸਮ ਵਿਭਾਗ ਮੁਤਾਬਕ ਵੈਸਟਰਨ ਡਿਸਟਰਬੈਂਸ ਹਰਿਆਣਾ ਦੇ ਉੱਪਰ ਬਣਿਆ ਹੋਇਆ ਹੈ। ਇਸ ਦਾ ਅਸਰ ਦਿਖਣ ਨੂੰ ਮਿਲ ਰਿਹਾ ਹੈ। ਇਸ ਤੋਂ ਇਲਾਵਾ ਪਹਾੜੀ ਇਲਾਕਿਆਂ ਜੰਮੂ-ਕਸ਼ਮੀਰ ਤੇ ਹਿਮਾਚਲ ਪ੍ਰਦੇਸ਼ ‘ਚ ਵੀ ਤਾਪਮਾਨ ਡਿੱਗਿਆ ਹੈ। ਇਸ ਦੇ ਚੱਲਦੇ ਪੰਜਾਬ ਦੇ ਕੁੱਝ ਇਲਾਕਿਆਂ ‘ਚ ਕੋਲਡ ਵੇਵ ਦਾ ਅਲਰਟ ਜਾਰੀ ਕੀਤਾ ਗਿਆ ਹੈ। ਦੂਜੇ ਪਾਸੇ, ਇਸ ਪੂਰੇ ਹਫ਼ਤੇ ਬਾਰਿਸ਼ ਦੀ ਸੰਭਾਵਨਾ ਨਹੀਂ ਹੈ। ਮੌਸਮ ਖੁਸ਼ਕ ਬਣਿਆ ਰਹੇਗਾ।

ਜ਼ਿਲ੍ਹੇ ਵਾਰ ਘੱਟੋ-ਘੱਟ ਤਾਪਮਾਨ

ਬੀਤੇ ਦਿਨ ਜਿੱਥੇ ਸਭ ਤੋਂ ਘੱਟ, ਘੱਟੋ-ਘੱਟ ਤਾਪਮਾਨ 2 ਡਿਗਰੀ ਫਰੀਦਕੋਟ ‘ਚ ਦਰਜ ਕੀਤਾ ਗਿਆ। ਉੱਥੇ ਹੀ, ਅੰਮ੍ਰਿਤਸਰ ਦਾ ਘੱਟੋ-ਘੱਟ ਤਾਪਮਾਨ 4.8 ਡਿਗਰੀ, ਲੁਧਿਆਣਾ ਦਾ 8.0 ਡਿਗਰੀ, ਪਟਿਆਲਾ ਦਾ 7.8 ਡਿਗਰੀ, ਪਠਾਨਕੋਟ ਦਾ 5.3 ਡਿਗਰੀ, ਬਠਿੰਡਾ ਦਾ 6.2 ਡਿਗਰੀ, ਗੁਰਦਾਸਪੁਰ ਦਾ 6.0 ਡਿਗਰੀ, ਬੱਲੋਵਾਲ ਸੌਂਖੜੀ (ਐਸਬੀਐਸ ਨਗਰ) ਦਾ 6.8 ਡਿਗਰੀ ਦਰਜ ਕੀਤਾ ਗਿਆ।

ਫਿਰੋਜ਼ਪੁਰ ਦਾ ਘੱਟੋ-ਘੱਟ ਤਾਪਮਾਨ ਡਿਗਰੀ, ਹੁਸ਼ਿਆਰਪੁਰ ਦਾ 5.1 ਡਿਗਰੀ, ਸਮਰਾਲਾ (ਲੁਧਿਆਣਾ) ਦਾ 8.8 ਡਿਗਰੀ, ਮਾਨਸਾ ਦਾ 7.1 ਡਿਗਰੀ, ਰੋਪੜ ਦਾ 5.1 ਡਿਗਰੀ, ਭਾਖੜਾ ਡੈਮ (ਰੂਪਨਗਰ) ਦਾ 9.0 ਡਿਗਰੀ ਤੇ ਸ੍ਰੀ ਅਨੰਦਪੁਰ ਸਾਹਿਬ (ਰੂਪਨਗਰ) ਦਾ 8.9 ਡਿਗਰੀ ਦਰਜ ਕੀਤਾ ਗਿਆ। ਚੰਡੀਗੜ੍ਹ ਦਾ ਘੱਟੋ-ਘੱਟ ਤਾਪਮਾਨ 7.5 ਡਿਗਰੀ ਦਰਜ ਕੀਤਾ ਗਿਆ।

ਹਵਾ ਦੀ ਗੁਣਵੱਤਾ

ਪੰਜਾਬ ਦੇ ਕਈ ਇਲਾਕਿਆਂ ਦੀ ਹਵਾ ਅਜੇ ਵੀ ਪ੍ਰਦੂਸ਼ਿਤ ਬਣੀ ਹੋਈ ਹੈ। ਸਵੇਰੇ ਛੇਹ ਵਜੇ ਅੰਮ੍ਰਿਤਸਰ ਦਾ AQI 94, ਬਠਿਡਾ ਦਾ AQI 76, ਜਲੰਧਰ ਦਾ AQI 180, ਖੰਨਾ ਦਾ AQI 115, ਲੁਧਿਆਣਾ ਦਾ AQI 120, ਮੰਡੀ ਗੋਬਿੰਦਗੜ੍ਹ ਦਾ AQI 239, ਪਟਿਆਲਾ ਦਾ AQI 105, ਰੂਪਨਗਰ ਦਾ AQI 63 ਦਰਜ ਕੀਤਾ ਗਿਆ। ਚੰਡੀਗੜ੍ਹ ਦੇ ਸੈਕਟਰ-25 ਦਾ AQI 128 ਦਰਜ ਕੀਤਾ ਗਿਆ।