AQI
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਪੰਜਾਬ ‘ਚ ਅੱਜ ਧੁੰਦ ਦਾ ਆਰੇਂਜ ਅਲਰਟ, ਕੜਾਕੇ ਦੀ ਠੰਡ ਤੇ ਸੀਤ ਲਹਿਰ ਦੀ ਵੀ ਚੇਤਾਵਨੀ

Punjab Weather Alert: ਬੀਤੇ ਦਿਨ ਔਸਤ ਘੱਟੋ-ਘੱਟ ਤਾਪਮਾਨ 'ਚ 1.8 ਡਿਗਰੀ ਦਾ ਵਾਧਾ ਦੇਖਿਆ ਗਿਆ। ਹਾਲਾਂਕਿ, ਇਹ ਆਮ ਨਾਲੋਂ 5 ਡਿਗਰੀ ਵੱਧ ਹੈ। ਬੀਤੇ ਦਿਨ ਸਭ ਤੋਂ ਘੱਟ ਤਾਪਮਾਨ ਗੁਰਦਾਸਪੁਰ 'ਚ ਦਰਜ ਕੀਤਾ ਗਿਆ, ਜੋ ਕਿ 4.8 ਡਿਗਰੀ ਰਿਹਾ।

ਪੰਜਾਬ 'ਚ ਅੱਜ ਧੁੰਦ ਦਾ ਆਰੇਂਜ ਅਲਰਟ, ਕੜਾਕੇ ਦੀ ਠੰਡ ਤੇ ਸੀਤ ਲਹਿਰ ਦੀ ਵੀ ਚੇਤਾਵਨੀ
ਫਾਈਲ ਫੋਟੋ (Photo Credit: PTI)
tv9-punjabi
| Updated On: 02 Jan 2026 06:44 AM IST

ਪੰਜਾਬ ‘ਚ ਬੀਤੇ ਦਿਨ ਬਾਰਿਸ਼ ਤੋਂ ਬਾਅਦ ਅੱਜ ਆਸਮਾਨ ਸਾਫ਼ ਰਹੇਗਾ। ਮੌਸਮ ਵਿਗਿਆਨ ਕੇਂਦਰ ਨੇ ਬਾਰਿਸ਼ ਦੀ ਸੰਭਾਵਨਾ ਨਹੀਂ ਜਤਾਈ ਹੈ। ਹਾਲਾਂਕਿ, ਪੰਜਾਬ ਦੇ ਸਾਰੇ ਹੀ 23 ਜ਼ਿਲ੍ਹਿਆਂ ‘ਚ ਧੁੰਦ ਦਾ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਭਰ ‘ਚ ਅੱਜ ਸੰਘਣੀਂ ਤੋਂ ਬਹੁਤ ਸੰਘਣੀ ਧੁੰਦ ਦੇਖਣ ਨੂੰ ਮਿਲ ਸਕਦੀ ਹੈ। ਇਸ ਦੇ ਨਾਲ ਹੀ ਮੌਸਮ ਵਿਗਿਆਨ ਕੇਂਦਰ ਨੇ ਕੋਲਡ ਡੇਅ (ਠੰਡਾ ਦਿਨ/ਕੜਾਕੇ ਦੀ ਠੰਡ) ਤੇ ਕੋਲਡ ਵੇਵ (ਸੀਤ ਲਹਿਰ) ਦਾ ਅਲਰਟ ਜਾਰੀ ਕੀਤਾ ਹੈ।

ਕੋਲਡ ਡੇਅ (ਠੰਡਾ ਦਿਨ/ਕੜਾਕੇ ਦੀ ਠੰਡ)

ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਪਟਿਆਲਾ ਤੇ ਐਸਏਐਸ ਨਗਰ (ਮੁਹਾਲੀ) ਚ ਅੱਜ ਕੋਲਡ ਡੇਅ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਅੱਜ ਕੜਾਕੇ ਦੀ ਠੰਡ ਪੈ ਸਕਦੀ ਹੈ।

ਕੋਲਡ ਵੇਵ

ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ ਤੇ ਬਠਿੰਡਾ ਚ ਕੋਲਡ ਵੇਵ ਯਾਨੀ ਕਿ ਸੀਤ ਲਹਿਰ ਦਾ ਅਲਰਟ ਜਾਰੀ ਕੀਤਾ ਗਿਆ ਹੈ।

ਕਿੰਨਾ ਰਿਹਾ ਤਾਪਮਾਨ?

ਤਾਪਮਾਨ ਦੀ ਗੱਲ ਕਰੀਏ ਤਾਂ ਬੀਤੇ ਦਿਨ ਔਸਤ ਘੱਟੋ-ਘੱਟ ਤਾਪਮਾਨ ਚ 1.8 ਡਿਗਰੀ ਦਾ ਵਾਧਾ ਦੇਖਿਆ ਗਿਆ। ਹਾਲਾਂਕਿ, ਇਹ ਆਮ ਨਾਲੋਂ 5 ਡਿਗਰੀ ਵੱਧ ਹੈ। ਬੀਤੇ ਦਿਨ ਸਭ ਤੋਂ ਘੱਟ ਤਾਪਮਾਨ ਗੁਰਦਾਸਪੁਰ ਚ ਦਰਜ ਕੀਤਾ ਗਿਆ, ਜੋ ਕਿ 4.8 ਡਿਗਰੀ ਰਿਹਾ।

ਅੰਮ੍ਰਿਤਸਰ ਦਾ ਘੱਟੋ-ਘੱਟ ਤਾਪਮਾਨ 10.3 ਡਿਗਰੀ, ਲੁਧਿਆਣਾ ਦਾ 8.6 ਡਿਗਰੀ, ਪਟਿਆਲਾ ਦਾ 9.6 ਡਿਗਰੀ, ਪਠਾਨਕੋਟ ਦਾ 9.5 ਡਿਗਰੀ, ਬਠਿੰਡਾ ਦਾ ਵੀ 9.5 ਡਿਗਰੀ, ਫਰੀਦਕੋਟ ਦਾ 10.0 ਡਿਗਰੀ, ਬੱਲੋਵਾਲ ਸੌਂਖੜੀ (ਐਸਬੀਐਸ ਨਗਰ) ਦਾ 9.6 ਡਿਗਰੀ ਦਰਜ ਕੀਤਾ ਗਿਆ।

ਹੁਸ਼ਿਆਰਪੁਰ ਦਾ ਘੱਟੋ-ਘੱਟ ਤਾਪਮਾਨ 9.4 ਡਿਗਰੀ, ਮਾਨਸਾ ਦਾ 10.8 ਡਿਗਰੀ, ਭਾਖੜਾ ਡੈਮ (ਰੂਪਨਗਰ) ਦਾ 9.0 ਡਿਗਰੀ ਤੇ ਸ੍ਰੀ ਅਨੰਦਪੁਰ ਸਾਹਿਬ (ਰੂਪਨਗਰ) ਦਾ 9.6 ਡਿਗਰੀ ਦਰਜ ਕੀਤਾ ਗਿਆ। ਚੰਡੀਗੜ੍ਹ ਸ਼ਹਿਰ ਦਾ ਘੱਟੋ-ਘੱਟ ਤਾਪਮਾਨ 9.7 ਤੇ ਚੰਡੀਗੜ੍ਹ ਏਅਰਪੋਰਟ ਦਾ ਘੱਟੋ-ਘੱਟ ਤਾਪਮਾਨ 9.8 ਡਿਗਰੀ ਦਰਜ ਕੀਤਾ ਗਿਆ।

ਕਿੱਥੇ ਪਈ ਬਾਰਿਸ਼?

ਬੀਤੇ ਦਿਨ ਚੰਡੀਗੜ੍ਹ, ਅੰਮ੍ਰਿਤਸਰ, ਲੁਧਿਆਣਾ, ਪਟਿਆਲਾ, ਪਠਾਨਕੋਟ, ਫਰੀਦਕੋਟ, ਗੁਰਦਾਸਪੁਰ ਤੇ ਮੁਹਾਲੀ ਚ ਬਾਰਿਸ਼ ਦਰਜ ਕੀਤੀ ਗਈ।

Follow Us
Iran-Israel War: ਯੇਰੂਸ਼ਲਮ 'ਤੇ ਮਿਜ਼ਾਈਲ ਹਮਲਾ, ਈਰਾਨ ਨੇ ਕਿਉਂ ਬਣਾਇਆ ਪਵਿੱਤਰ ਸਥਾਨਾਂ ਨੂੰ ਨਿਸ਼ਾਨਾ ?
Iran-Israel War: ਯੇਰੂਸ਼ਲਮ 'ਤੇ ਮਿਜ਼ਾਈਲ ਹਮਲਾ, ਈਰਾਨ ਨੇ ਕਿਉਂ ਬਣਾਇਆ ਪਵਿੱਤਰ ਸਥਾਨਾਂ ਨੂੰ ਨਿਸ਼ਾਨਾ ?...
Nora Fatehi: 5,000 ਤੋਂ 40 ਕਰੋੜ ਤੱਕ ਦਾ ਸਫ਼ਰ ਅਤੇ ਵਿਵਾਦ ਨਾਲ ਰਿਸ਼ਤਾ
Nora Fatehi: 5,000 ਤੋਂ 40 ਕਰੋੜ ਤੱਕ ਦਾ ਸਫ਼ਰ ਅਤੇ ਵਿਵਾਦ ਨਾਲ ਰਿਸ਼ਤਾ...
ਜੰਗ ਦੌਰਾਨ ਸੋਨੇ ਅਤੇ ਚਾਂਦੀ ਦੀਆਂ ਡਿੱਗੀਆਂ ਕੀਮਤਾਂ, ਕੀ ਇਹ ਨਿਵੇਸ਼ ਕਰਨ ਦਾ ਸਹੀ ਮੌਕਾ ਹੈ?
ਜੰਗ ਦੌਰਾਨ ਸੋਨੇ ਅਤੇ ਚਾਂਦੀ ਦੀਆਂ ਡਿੱਗੀਆਂ ਕੀਮਤਾਂ, ਕੀ ਇਹ ਨਿਵੇਸ਼ ਕਰਨ ਦਾ ਸਹੀ ਮੌਕਾ ਹੈ?...
Iran-Israel War Escalates: ਅਲੀ ਲਾਰੀਜਾਨੀ ਦੀ ਮੌਤ ਤੋਂ ਬਾਅਦ ਇਜ਼ਰਾਈਲ ਵਿੱਚ ਵਧਿਆ ਤਣਾਅ, ਵੇਖੋ ਗ੍ਰਾਉਂਡ ਰਿਪੋਰਟ
Iran-Israel War Escalates: ਅਲੀ ਲਾਰੀਜਾਨੀ ਦੀ ਮੌਤ ਤੋਂ ਬਾਅਦ ਇਜ਼ਰਾਈਲ ਵਿੱਚ ਵਧਿਆ ਤਣਾਅ, ਵੇਖੋ ਗ੍ਰਾਉਂਡ ਰਿਪੋਰਟ...
Harish Rana Case: ਇੱਕ ਮਾਂ ਦੀ 13 ਸਾਲਾਂ ਦੀ ਲੜਾਈ, ਸੁਪਰੀਮ ਕੋਰਟ ਦਾ ਫੈਸਲਾ, ਬ੍ਰਹਮ ਕੁਮਾਰੀ ਦਾ ਸਾਥ
Harish Rana Case: ਇੱਕ ਮਾਂ ਦੀ 13 ਸਾਲਾਂ ਦੀ ਲੜਾਈ, ਸੁਪਰੀਮ ਕੋਰਟ ਦਾ ਫੈਸਲਾ, ਬ੍ਰਹਮ ਕੁਮਾਰੀ ਦਾ ਸਾਥ...
LPG Crises: ਮੁੰਬਈ ਵਿੱਚ LPG ਸੰਕਟ ਵਿਚਕਾਰ ਦੇਸੀ ਚੁਲ੍ਹੇ 'ਤੇ ਖਾਣਾ ਬਣਾਉਣ ਨੂੰ ਮਜਬੂਰ ਹੋਟਲ ਇੰਡਸਟਰੀ
LPG Crises: ਮੁੰਬਈ ਵਿੱਚ LPG ਸੰਕਟ ਵਿਚਕਾਰ ਦੇਸੀ ਚੁਲ੍ਹੇ 'ਤੇ ਖਾਣਾ ਬਣਾਉਣ ਨੂੰ ਮਜਬੂਰ ਹੋਟਲ ਇੰਡਸਟਰੀ...
LPG Shortage: ਗੈਸ ਸੰਕਟ ਵਿਚਾਲੇ ਸਰਕਾਰ ਦਾ ਵੱਡਾ ਫੈਸਲਾ, ਉਤਪਾਦਨ 36% ਦਾ ਵਾਧਾ
LPG Shortage: ਗੈਸ ਸੰਕਟ ਵਿਚਾਲੇ ਸਰਕਾਰ ਦਾ ਵੱਡਾ ਫੈਸਲਾ, ਉਤਪਾਦਨ 36% ਦਾ ਵਾਧਾ...
ਘਰ ਦਾ ਖਾਣਾ ਹੀ ਹੈ ਸਭਤੋਂ ਹੈਲਦੀ? ਜਾਣ ਲਵੋਂ ਇਸਦੇ ਵੱਡੇ ਫਾਇਦੇ
ਘਰ ਦਾ ਖਾਣਾ ਹੀ ਹੈ ਸਭਤੋਂ ਹੈਲਦੀ? ਜਾਣ ਲਵੋਂ ਇਸਦੇ ਵੱਡੇ ਫਾਇਦੇ...
UPSC 'ਚ ਸੈਲੇਕਟ ਹੋਈ ਕੁੜੀ ਦਾ ਵਿਧਾਨਸਭਾ 'ਚ ਸਨਮਾਨ, ਕੁੜੀਆਂ ਨੂੰ ਦਿੱਤਾ Success Mantra
UPSC 'ਚ ਸੈਲੇਕਟ ਹੋਈ ਕੁੜੀ ਦਾ ਵਿਧਾਨਸਭਾ 'ਚ ਸਨਮਾਨ, ਕੁੜੀਆਂ ਨੂੰ ਦਿੱਤਾ Success Mantra...