AQI
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਅੱਜ ਵੀ ਪੰਜਾਬ ‘ਚ ਪੈ ਸਕਦਾ ਮੀਂਹ, ਗਰਜ ਦੇ ਨਾਲ ਬਿਜਲੀ ਚਮਕਣ ਦਾ ਅਲਰਟ; ਕਈ ਇਲਾਕਿਆਂ ‘ਚ ਛਾਈ ਰਹੇਗੀ ਧੁੰਦ

Punjab Weather Update: ਬੀਤੀ ਦਿਨੀਂ ਔਸਤ ਘੱਟੋ-ਘੱਟ ਤਾਪਮਾਨ 'ਚ 0.2 ਡਿਗਰੀ ਦਾ ਵਾਧਾ ਦੇਖਿਆ ਗਿਆ। ਇਹ ਆਮ ਨਾਲੋਂ 2.3 ਡਿਗਰੀ ਵੱਧ ਹੈ। ਬੀਤੇ ਦਿਨ ਸਭ ਤੋਂ ਘੱਟ ਤਾਪਮਾਨ ਗੁਰਦਾਸਪੁਰ 'ਚ ਦਰਜ ਕੀਤਾ ਗਿਆ, ਜੋ ਕਿ 5.2 ਡਿਗਰੀ ਰਿਹਾ।

ਅੱਜ ਵੀ ਪੰਜਾਬ 'ਚ ਪੈ ਸਕਦਾ ਮੀਂਹ, ਗਰਜ ਦੇ ਨਾਲ ਬਿਜਲੀ ਚਮਕਣ ਦਾ ਅਲਰਟ; ਕਈ ਇਲਾਕਿਆਂ 'ਚ ਛਾਈ ਰਹੇਗੀ ਧੁੰਦ
ਫਾਈਲ ਫੋਟੋ (Photo Credit: PTI)
tv9-punjabi
| Published: 01 Jan 2026 07:38 AM IST

ਪੰਜਾਬ ਚ ਬੀਤੇ ਦਿਨ ਵਾਂਗ ਅੱਜ ਵੀ ਮੀਂਹ ਦੀ ਸੰਭਾਵਨਾ ਜਤਾਈ ਗਈ ਹੈ। ਹਾਲਾਂਕਿ, ਮੀਂਹ ਨੂੰ ਲੈ ਕੇ ਕੋਈ ਅਲਰਟ ਜਾਰੀ ਨਹੀਂ ਕੀਤਾ ਹੈ, ਪਰ ਮੌਸਮ ਵਿਗਿਆਨ ਕੇਂਦਰ ਨੇ ਸੰਭਾਵਨਾ ਜਤਾਈ ਹੈ ਕਿ ਕੁੱਝ ਜ਼ਿਲ੍ਹਿਆਂ ਚ ਹਲਕੀ ਤੋਂ ਮੱਧਮ ਬਾਰਿਸ਼ ਪੈ ਸਕਦੀ ਹੈ। ਇਸ ਦੇ ਨਾਲ ਗਰਜ ਦੇ ਨਾਲ ਬਿਜਲੀ ਚਮਕਣ ਦਾ ਅਲਰਟ ਜਾਰੀ ਕੀਤਾ ਗਿਆ ਹੈ। ਕੋਲਡ ਡੇਅ (ਠੰਡਾ ਦਿਨ) ਦੇ ਨਾਲ-ਨਾਲ ਧੁੰਦ ਦਾ ਅਲਰਟ ਵੀ ਜਾਰੀ ਕੀਤਾ ਗਿਆ ਹੈ।

ਧੁੰਦ ਦਾ ਆਰੇਂਜ ਅਲਰਟ

ਅੰਮ੍ਰਿਤਸਰ, ਤਰਨ ਤਾਰਨ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਮਾਨਸਾ ਤੇ ਲੁਧਿਆਣਾ ਚ ਧੁੰਦ ਦਾ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਸੰਘਣੀ ਤੋਂ ਬਹੁਤ ਸੰਘਣੀ ਧੁੰਦ ਪੈ ਸਕਦੀ ਹੈ।

ਧੁੰਦ ਦਾ ਯੈਲੋ ਅਲਰਟ

ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਬਰਨਾਲਾ, ਸੰਗਰੂਰ, ਫਤਿਹਗੜ੍ਹ ਸਾਹਿਬ, ਪਟਿਆਲਾ ਤੇ ਮਲੇਰਕੋਟਲਾ ਚ ਧੁੰਦ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਸੰਘਣੀ ਧੁੰਦ ਪੈ ਸਕਦੀ ਹੈ।

ਕੋਲਡ ਡੇਅ ਦਾ ਅਲਰਟ

ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ ਤੇ ਬਠਿੰਡਾ ਚ ਕੋਲਡ ਡੇਅ (ਠੰਡੇ ਦਿਨ) ਦਾ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਕੜਾਕੇ ਦੀ ਠੰਡ ਪੈ ਸਕਦੀ ਹੈ।

ਗਰਜ ਦੇ ਨਾਲ ਬਿਜਲੀ ਚਮਕਣ ਦਾ ਅਲਰਟ

ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ, ਐਸਏਐਸ ਨਗਰ (ਮੁਹਾਲੀ) ਚ ਗਰਜ ਦੇ ਨਾਲ ਬਿਜਲੀ ਚਮਕਣ ਦਾ ਅਲਰਟ ਜਾਰੀ ਕੀਤਾ ਗਿਆ ਹੈ।

ਕਿੱਥੇ ਪਵੇਗਾ ਮੀਂਹ?

ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ, ਐਸਏਐਸ ਨਗਰ (ਮੁਹਾਲੀ) ਚ ਕੁੱਝ ਥਾਂਵਾਂ ਤੇ ਹਲਕੀ ਤੋਂ ਮੱਧਮ ਬਾਰਿਸ਼ ਪੈ ਸਕਦੀ ਹੈ। ਇਸ ਦੇ ਨਾਲ ਹੀ ਤਰਨਤਾਰਨ, ਫਰੀਦਕੋਟ, ਮੋਗਾ, ਬਠਿੰਡਾ, ਬਰਨਾਲਾ, ਮਾਨਸਾ ਤੇ ਸੰਗਰੂਰ ਚ ਵੱਖ-ਵੱਖ ਥਾਂਵਾਂ ਤੇ ਮੀਂਹ ਪੈ ਸਕਦਾ ਹੈ।

ਕਿੰਨਾ ਰਿਹਾ ਤਾਪਮਾਨ?

ਤਾਪਮਾਨ ਦੀ ਗੱਲ ਕਰੀਏ ਤਾਂ ਬੀਤੀ ਦਿਨੀਂ ਔਸਤ ਘੱਟੋ-ਘੱਟ ਤਾਪਮਾਨ ਚ 0.2 ਡਿਗਰੀ ਦਾ ਵਾਧਾ ਦੇਖਿਆ ਗਿਆ। ਇਹ ਆਮ ਨਾਲੋਂ 2.3 ਡਿਗਰੀ ਵੱਧ ਹੈ। ਬੀਤੇ ਦਿਨ ਸਭ ਤੋਂ ਘੱਟ ਤਾਪਮਾਨ ਗੁਰਦਾਸਪੁਰ ਚ ਦਰਜ ਕੀਤਾ ਗਿਆ, ਜੋ ਕਿ 5.2 ਡਿਗਰੀ ਰਿਹਾ। ਅੰਮ੍ਰਿਤਸਰ ਦਾ ਘੱਟੋ-ਘੱਟ ਤਾਪਮਾਨ 6.1 ਡਿਗਰੀ, ਲੁਧਿਆਣਾ ਦਾ 6.8 ਡਿਗਰੀ, ਪਟਿਆਲਾ ਦਾ 7.2 ਡਿਗਰੀ, ਪਠਾਨਕੋਟ ਦਾ 8.5 ਡਿਗਰੀ, ਬਠਿੰਡਾ ਦਾ 7.2 ਡਿਗਰੀ, ਫਰੀਦਕੋਟ ਦਾ 7.0 ਡਿਗਰੀ, ਬੱਲੋਵਾਲ ਸੌਂਖੜੀ (ਐਸਬੀਐਸ ਨਗਰ) ਦਾ 7.5 ਡਿਗਰੀ ਦਰਜ ਕੀਤਾ ਗਿਆ

ਹੁਸ਼ਿਆਰਪੁਰ ਦਾ ਘੱਟੋ-ਘੱਟ ਤਾਪਮਾਨ 6.6 ਡਿਗਰੀ, ਮਾਨਸਾ ਦਾ 7.2 ਡਿਗਰੀ, ਭਾਖੜਾ ਡੈਮ (ਰੂਪਨਗਰ) ਦਾ 10.2 ਡਿਗਰੀ ਤੇ ਸ੍ਰੀ ਅਨੰਦਪੁਰ ਸਾਹਿਬ (ਰੂਪਨਗਰ) ਦਾ 11.0 ਡਿਗਰੀ ਦਰਜ ਕੀਤਾ ਗਿਆ।

Follow Us
LPG ਸੰਕਟ ਅਤੇ ਈਰਾਨ-ਇਜ਼ਰਾਈਲ ਯੁੱਧ, ਆਮ ਆਦਮੀ 'ਤੇ ਅਸਰ ਰੋਕਣ ਲਈ ਭਾਰਤ ਸਰਕਾਰ ਦੀ ਰਣਨੀਤੀ
LPG ਸੰਕਟ ਅਤੇ ਈਰਾਨ-ਇਜ਼ਰਾਈਲ ਯੁੱਧ, ਆਮ ਆਦਮੀ 'ਤੇ ਅਸਰ ਰੋਕਣ ਲਈ ਭਾਰਤ ਸਰਕਾਰ ਦੀ ਰਣਨੀਤੀ...
India Gas Crises: ਮਿਡਿਲ ਈਸਟ ਜੰਗ ਦਾ LPG ਸਪਲਾਈ 'ਤੇ ਅਸਰ, ਬਲੈਕ ਮਾਰਕੀਟਿੰਗ, ਜਨਤਾ ਪਰੇਸ਼ਾਨ
India Gas Crises: ਮਿਡਿਲ ਈਸਟ ਜੰਗ ਦਾ LPG ਸਪਲਾਈ 'ਤੇ ਅਸਰ, ਬਲੈਕ ਮਾਰਕੀਟਿੰਗ, ਜਨਤਾ ਪਰੇਸ਼ਾਨ...
ਏਅਰਪੋਰਟ ਤੇ ਮਹਿੰਗੇ ਖਾਣੇ ਦਾ ਮੁੱਦਾ ਫਿਰ ਉੱਠਿਆ, ਰਾਘਵ ਚੱਢਾ ਨੇ ਸੰਸਦ 'ਚ ਕਹੀ ਇਹ ਗੱਲ
ਏਅਰਪੋਰਟ ਤੇ ਮਹਿੰਗੇ ਖਾਣੇ ਦਾ ਮੁੱਦਾ ਫਿਰ ਉੱਠਿਆ, ਰਾਘਵ ਚੱਢਾ ਨੇ ਸੰਸਦ 'ਚ ਕਹੀ ਇਹ ਗੱਲ...
Punjab Budget: ਔਰਤਾਂ ਨੂੰ ਵਿੱਤੀ ਮਦਦ ਦਾ ਵਾਅਦਾ ਪੂਰਾ, ਹੁਣ ਔਰਤਾਂ ਨੂੰ ਮਿਲਣਗੇ 1000 ਰੁਪਏ
Punjab Budget: ਔਰਤਾਂ ਨੂੰ ਵਿੱਤੀ ਮਦਦ ਦਾ ਵਾਅਦਾ ਪੂਰਾ, ਹੁਣ ਔਰਤਾਂ ਨੂੰ ਮਿਲਣਗੇ 1000 ਰੁਪਏ...
T20 World Cup 'ਚ India ਦੀ ਇਤਿਹਾਸਿਕ ਜਿੱਤ 'ਤੇ Chandigarh 'ਚ ਹੋਇਆ ਜਬਰਦਸਤ Celebration
T20 World Cup 'ਚ India ਦੀ ਇਤਿਹਾਸਿਕ ਜਿੱਤ 'ਤੇ Chandigarh 'ਚ ਹੋਇਆ ਜਬਰਦਸਤ Celebration...
ਪੰਜਾਬ ਸਰਕਾਰ ਦੀ ਮਹਿਲਾਵਾਂ ਨੂੰ ਸੌਗਾਤ, 1000 ਮਹੀਨਾ ਦੇਣ ਦਾ ਕੀਤਾ ਐਲਾਨ
ਪੰਜਾਬ ਸਰਕਾਰ ਦੀ ਮਹਿਲਾਵਾਂ ਨੂੰ ਸੌਗਾਤ, 1000 ਮਹੀਨਾ ਦੇਣ ਦਾ ਕੀਤਾ ਐਲਾਨ...
ਕਿਸਾਨ ਦੀ ਧੀ ਸਿਮਰਨਦੀਪ ਕੌਰ IAS ਬਣੀ, ਆਲ ਇੰਡੀਆ 15ਵਾਂ ਰੈਂਕ
ਕਿਸਾਨ ਦੀ ਧੀ ਸਿਮਰਨਦੀਪ ਕੌਰ IAS ਬਣੀ, ਆਲ ਇੰਡੀਆ 15ਵਾਂ ਰੈਂਕ...
ਪੰਜਾਬ ਬਜਟ ਸੈਸ਼ਨ ਦੌਰਾਨ ਕਾਂਗਰਸ ਨੇ ਕੀਤਾ ਹੰਗਾਮਾ ਤਾਂ AAP ਨੇ ਇੰਝ ਸੁਣਾਈਆਂ ਖਰੀਆਂ-ਖਰੀਆਂ
ਪੰਜਾਬ ਬਜਟ ਸੈਸ਼ਨ ਦੌਰਾਨ ਕਾਂਗਰਸ ਨੇ ਕੀਤਾ ਹੰਗਾਮਾ ਤਾਂ AAP ਨੇ ਇੰਝ ਸੁਣਾਈਆਂ ਖਰੀਆਂ-ਖਰੀਆਂ...
ਹਮਲੇ ਤੋਂ ਪਹਿਲਾਂ ਜੰਗੀ ਜਹਾਜ਼ ਨੇ ਭਾਰਤ ਦੇ ਇੰਟਰਨੈਸ਼ਨਲ ਫਲੀਟ ਰਿਵਿਊ ਵਿੱਚ ਸ਼ਾਮਲ ਹੋਇਆ ਸੀ ਈਰਾਨ ਦੇ IRIS Dena ਜਹਾਜ਼, ਦੇਖੋ ਵੀਡੀਓ
ਹਮਲੇ ਤੋਂ ਪਹਿਲਾਂ ਜੰਗੀ ਜਹਾਜ਼ ਨੇ ਭਾਰਤ ਦੇ ਇੰਟਰਨੈਸ਼ਨਲ ਫਲੀਟ ਰਿਵਿਊ ਵਿੱਚ ਸ਼ਾਮਲ ਹੋਇਆ ਸੀ ਈਰਾਨ ਦੇ IRIS Dena ਜਹਾਜ਼, ਦੇਖੋ ਵੀਡੀਓ...