ਪੰਜਾਬ ‘ਚ ਅੱਜ ਮੌਸਮ ਰਹੇਗਾ ਸਾਫ਼, ਰੁੱਤ ਬਦਲਣ ਦੇ ਨਾਲ ਤਾਪਮਾਨ ‘ਚ ਵੀ ਵਾਧਾ; ਜਾਣੋ ਮੌਸਮ ਦਾ ਅਪਡੇਟ
ਤਾਪਮਾਨ ਦੀ ਗੱਲ ਕਰੀਏ ਤਾਂ ਬੀਤੇ ਦਿਨ ਪੰਜਾਬ ਦੇ ਔਸਤ ਘੱਟੋ-ਘੱਟ ਤਾਪਮਾਨ 'ਚ (ਬੀਤੇ 24 ਘੰਟਿਆਂ ਦੇ ਮੁਕਾਬਲੇ) 1.6 ਡਿਗਰੀ ਦਾ ਵਾਧਾ ਦੇਖਿਆ ਗਿਆ। ਇਹ ਆਮ ਨਾਲੋਂ ਵੀ 1.6 ਡਿਗਰੀ ਵੱਧ ਹੈ। ਬੀਤੇ ਦਿਨ ਸਭ ਤੋਂ ਘੱਟ ਤਾਪਮਾਨ ਬਠਿੰਡਾ 'ਚ ਦਰਜ ਕੀਤਾ ਗਿਆ, ਜੋ ਕਿ 7 ਡਿਗਰੀ ਰਿਹਾ।
Photo Credit: AI
ਪੰਜਾਬ ‘ਚ ਅੱਜ ਮੌਸਮ ਸਾਫ਼ ਰਹੇਗਾ। ਮੌਸਮ ਨੂੰ ਲੈ ਕੇ ਕਿਸੇ ਵੀ ਤਰ੍ਹਾਂ ਦਾ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਧੁੰਦ ਤੇ ਸੀਤ ਲਹਿਰ ਤੋਂ ਰਾਹਤ ਮਿਲੇਗੀ। ਰੁੱਤ ਬਦਲਣ ਦੇ ਨਾਲ ਤਾਪਮਾਨ ‘ਚ ਵੀ ਵਾਧਾ ਦੇਖਿਆ ਜਾ ਰਿਹਾ ਹੈ। ਉੱਥੇ ਹੀ, ਅੱਜ ਪੰਜਾਬ ਦਾ ਮੌਸਮ ਖੁਸ਼ਕ ਰਹੇਗਾ। ਬਾਰਿਸ਼ ਨੂੰ ਲੈ ਕੇ ਕੋਈ ਵੀ ਭਵਿੱਖਬਾਣੀ ਨਹੀਂ ਕੀਤੀ ਗਈ ਹੈ। ਆਉਣ ਵਾਲੇ ਤਿੰਨ ਦਿਨਾਂ ਦੀ ਜਾਰੀ ਮੌਮਸ ਰਿਪੋਰਟ ਦੇ ਅਨੁਸਾਰ, 13 ਫਰਵਰੀ ਤੱਕ ਪੰਜਾਬ ਦਾ ਮੌਸਮ ਸਾਫ਼ ਰਹੇਗਾ। ਆਉਣ ਵਾਲੇ ਤਿੰਨ ਦਿਨਾਂ ਲਈ ਵੀ ਕੋਈ ਅਲਰਟ ਨਹੀਂ ਹੈ।
ਕਿੰਨਾ ਰਿਹਾ ਤਾਪਮਾਨ?
ਤਾਪਮਾਨ ਦੀ ਗੱਲ ਕਰੀਏ ਤਾਂ ਬੀਤੇ ਦਿਨ ਪੰਜਾਬ ਦੇ ਔਸਤ ਘੱਟੋ-ਘੱਟ ਤਾਪਮਾਨ ‘ਚ (ਬੀਤੇ 24 ਘੰਟਿਆਂ ਦੇ ਮੁਕਾਬਲੇ) 1.6 ਡਿਗਰੀ ਦਾ ਵਾਧਾ ਦੇਖਿਆ ਗਿਆ। ਇਹ ਆਮ ਨਾਲੋਂ ਵੀ 1.6 ਡਿਗਰੀ ਵੱਧ ਹੈ। ਬੀਤੇ ਦਿਨ ਸਭ ਤੋਂ ਘੱਟ ਤਾਪਮਾਨ ਬਠਿੰਡਾ ‘ਚ ਦਰਜ ਕੀਤਾ ਗਿਆ, ਜੋ ਕਿ 7 ਡਿਗਰੀ ਰਿਹਾ।
ਅੰਮ੍ਰਿਤਸਰ ਦਾ ਘੱਟੋ-ਘੱਟ ਤਾਪਮਾਨ 9.2 ਡਿਗਰੀ, ਲੁਧਿਆਣਾ ਦਾ 8.4 ਡਿਗਰੀ, ਪਟਿਆਲਾ ਦਾ 9.1 ਡਿਗਰੀ, ਪਠਾਨਕੋਟ ਦਾ 10.3 ਡਿਗਰੀ, ਫਰੀਦਕੋਟ ਦਾ 8.0 ਡਿਗਰੀ, ਗੁਰਦਾਸਪੁਰ ਦਾ ਵੀ 8.0 ਡਿਗਰੀ, ਬੱਲੋਵਾਲ ਸੌਂਖੜੀ (ਐਸਬੀਐਸ ਨਗਰ) ਦਾ 8.8 ਡਿਗਰੀ ਦਰਜ ਕੀਤਾ ਗਿਆ।
ਫਿਰੋਜ਼ਪੁਰ ਦਾ ਘੱਟੋ-ਘੱਟ ਤਾਪਮਾਨ 8.9 ਡਿਗਰੀ, ਹੁਸ਼ਿਆਰਪੁਰ ਦਾ 8.5 ਡਿਗਰੀ, ਸਲੇਰਨ (ਹੁਸ਼ਿਆਰਪੁਰ) ਦਾ 10.6 ਡਿਗਰੀ ਤੇ ਭਾਖੜਾ ਡੈਮ (ਰੂਪਨਗਰ) ਦਾ 10.2 ਡਿਗਰੀ ਦਰਜ ਕੀਤਾ ਗਿਆ। ਚੰਡੀਗੜ੍ਹ ਸ਼ਹਿਰ ਦਾ ਘੱਟੋ-ਘੱਟ ਤਾਪਮਾਨ 9.1 ਡਿਗਰੀ ਤੇ ਚੰਡੀਗੜ੍ਹ ਏਅਰਪੋਰਟ ਦਾ 9.4 ਡਿਗਰੀ ਦਰਜ ਕੀਤਾ ਗਿਆ।
