ਪੰਜਾਬ ਦੇ ਤਾਪਮਾਨ ‘ਚ ਵਾਧਾ, ਮੌਸਮ ਦਾ ਕੋਈ ਵੀ ਅਲਰਟ ਨਹੀਂ, ਜਾਣੋ Weather Update

Published: 

11 Feb 2026 07:16 AM IST

Punjab Weather: ਤਾਪਮਾਨ ਦੀ ਗੱਲ ਕਰੀਏ ਤਾਂ ਬੀਤੇ ਦਿਨ ਪੰਜਾਬ ਦੇ ਔਸਤ ਘੱਟੋ-ਘੱਟ ਤਾਪਮਾਨ 'ਚ (ਬੀਤੇ 24 ਘੰਟਿਆਂ ਦੇ ਮੁਕਾਬਲੇ) 0.7 ਡਿਗਰੀ ਸੈਲਸੀਅਸ ਦਾ ਵਾਧਾ ਦੇਖਿਆ ਗਿਆ। ਹਾਲਾਂਕਿ, ਇਹ ਸੂਬੇ 'ਚ ਆਮ ਦੇ ਕਰੀਬ ਹੈ। ਬੀਤੇ ਦਿਨ ਸੂਬੇ 'ਚ ਸਭ ਤੋਂ ਘੱਟ ਤਾਪਮਾਨ ਲੁਧਿਆਣਾ ਤੇ ਗੁਰਦਾਸਪੁਰ 'ਚ ਦਰਜ ਕੀਤਾ ਗਿਆ, ਜੋ ਕਿ 8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਪੰਜਾਬ ਦੇ ਤਾਪਮਾਨ ਚ ਵਾਧਾ, ਮੌਸਮ ਦਾ ਕੋਈ ਵੀ ਅਲਰਟ ਨਹੀਂ, ਜਾਣੋ Weather Update

ਮੌਸਮ ਅਪਡੇਟ (ਸੰਕੇਤਕ ਤਸਵੀਰ)

Follow Us On

ਰੁੱਤ ਬਦਲਣ ਦੇ ਨਾਲ ਪੰਜਾਬ ਦੇ ਤਾਪਮਾਨ ‘ਚ ਵੀ ਵਾਧਾ ਦੇਖਿਆ ਜਾ ਰਿਹਾ ਹੈ। ਇਸ ਦੇ ਨਾਲ ਹੀ ਲੋਕਾਂ ਨੂੰ ਧੁੰਦ ਤੇ ਸੀਤ ਲਹਿਰ ਤੋਂ ਵੀ ਰਾਹਤ ਮਿਲੀ ਹੈ। ਅੱਜ ਵੀ ਮੌਸਮ ਨੂੰ ਲੈ ਕੇ ਕਿਸੇ ਤਰ੍ਹਾਂ ਦਾ ਅਲਰਟ ਨਹੀਂ ਹੈ। ਉੱਥੇ ਹੀ, ਅੱਜ ਪੰਜਾਬ ਦਾ ਮੌਸਮ ਖੁਸ਼ਕ ਰਹੇਗਾ। ਬਾਰਿਸ਼ ਨੂੰ ਲੈ ਕੇ ਕੋਈ ਵੀ ਭਵਿੱਖਬਾਣੀ ਨਹੀਂ ਕੀਤੀ ਗਈ ਹੈ। ਇੰਨਾ ਹੀ ਨਹੀਂ, ਆਉਣ ਵਾਲਾ ਤਿੰਨ ਦਿਨਾਂ ਤੱਕ ਯਾਨੀ ਕਿ 14 ਦਸੰਬਰ ਤੱਕ ਵੀ ਕੋਈ ਅਲਰਟ ਨਹੀਂ ਹੈ ਤੇ ਨਾ ਹੀ ਬਾਰਿਸ਼ ਦੀ ਭਵਿੱਖਬਾਣੀ ਨਹੀਂ ਕੀਤੀ ਗਈ ਹੈ।

ਕਿੰਨਾ ਰਿਹਾ ਤਾਪਮਾਨ?

ਤਾਪਮਾਨ ਦੀ ਗੱਲ ਕਰੀਏ ਤਾਂ ਬੀਤੇ ਦਿਨ ਪੰਜਾਬ ਦੇ ਔਸਤ ਘੱਟੋ-ਘੱਟ ਤਾਪਮਾਨ ‘ਚ (ਬੀਤੇ 24 ਘੰਟਿਆਂ ਦੇ ਮੁਕਾਬਲੇ) 0.7 ਡਿਗਰੀ ਸੈਲਸੀਅਸ ਦਾ ਵਾਧਾ ਦੇਖਿਆ ਗਿਆ। ਹਾਲਾਂਕਿ, ਇਹ ਸੂਬੇ ‘ਚ ਆਮ ਦੇ ਕਰੀਬ ਹੈ। ਬੀਤੇ ਦਿਨ ਸੂਬੇ ‘ਚ ਸਭ ਤੋਂ ਘੱਟ ਤਾਪਮਾਨ ਲੁਧਿਆਣਾ ਤੇ ਗੁਰਦਾਸਪੁਰ ‘ਚ ਦਰਜ ਕੀਤਾ ਗਿਆ, ਜੋ ਕਿ 8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਅੰਮ੍ਰਿਤਸਰ ਦਾ ਘੱਟੋ-ਘੱਟ ਤਾਪਮਾਨ 9.0 ਡਿਗਰੀ, ਪਟਿਆਲਾ ਦਾ ਵੀ 9.0 ਡਿਗਰੀ, ਬਠਿੰਡਾ ਦਾ 10.8 ਡਿਗਰੀ, ਫਰੀਦਕੋਟ ਦਾ 10.0 ਡਿਗਰੀ, ਬੱਲੋਵਾਲ ਸੌਂਖੜੀ (ਐਸਬੀਐਸ ਨਗਰ) ਦਾ 10.4 ਡਿਗਰੀ, ਫਿਰੋਜ਼ਪੁਰ ਦਾ 9.4 ਡਿਗਰੀ ਤੇ ਹੁਸ਼ਿਆਰਪੁਰ ਦਾ 8.5 ਡਿਗਰੀ ਦਰਜ ਕੀਤਾ ਗਿਆ। ਚੰਡੀਗੜ੍ਹ ਸ਼ਹਿਰ ਦਾ ਘੱਟੋ-ਘੱਟ ਤਾਪਮਾਨ 9.3 ਡਿਗਰੀ ਦਰਜ ਕੀਤਾ ਗਿਆ।