ਪੰਜਾਬ ਦੇ ਸਾਰੇ ਜ਼ਿਲ੍ਹਿਆਂ ‘ਚ ਪਹੁੰਚਿਆ ਮਾਨਸੂਨ, ਕਈ ਇਲਾਕਿਆਂ ‘ਚ ਬਾਰਿਸ਼ ਦਾ ਅਲਰਟ ਜਾਰੀ

Updated On: 

03 Jul 2024 11:15 AM IST

Punjab Weather: ਵਿਭਾਗ ਨੇ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਵਿੱਚ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਇੱਥੇ ਭਾਰੀ ਮੀਂਹ ਦੀ ਸੰਭਾਵਨਾ ਹੈ। ਜਦਕਿ ਗੁਰਦਾਸਪੁਰ, ਅੰਮ੍ਰਿਤਸਰ, ਕਪੂਰਥਲਾ ਅਤੇ ਜਲੰਧਰ 'ਚ ਬਹੁਤ ਭਾਰੀ ਬਾਰਿਸ਼ ਦਾ ਆਰੇਂਜ ਅਲਰਟ ਹੈ।

ਪੰਜਾਬ ਦੇ ਸਾਰੇ ਜ਼ਿਲ੍ਹਿਆਂ ਚ ਪਹੁੰਚਿਆ ਮਾਨਸੂਨ, ਕਈ ਇਲਾਕਿਆਂ ਚ ਬਾਰਿਸ਼ ਦਾ ਅਲਰਟ ਜਾਰੀ

ਮੀਂਹ

Follow Us On

Punjab Weather: ਪੰਜਾਬ ਵਿੱਚ ਮਾਨਸੂਨ ਆ ਗਿਆ ਹੈ। ਮੌਸਮ ਵਿਭਾਗ ਨੇ ਸੂਬੇ ਦੇ 8 ਜ਼ਿਲ੍ਹਿਆਂ ਵਿੱਚ ਮੀਂਹ ਲਈ ਯੈਲੋ ਅਲਰਟ ਅਤੇ 4 ਵਿੱਚ ਔਰੇਂਜ ਅਲਰਟ ਜਾਰੀ ਕੀਤਾ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਵਿਭਾਗ ਨੇ ਤਹਿਸੀਲ ਪੱਧਰ ‘ਤੇ 9 ਵਜੇ ਤੱਕ ਅਲਰਟ ਜਾਰੀ ਕਰ ਦਿੱਤਾ ਹੈ।ਅਗਲੇ ਤਿੰਨ ਦਿਨਾਂ ਤੱਕ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਫ਼ਿਰੋਜ਼ਪੁਰ 24 ਘੰਟਿਆਂ ‘ਚ ਸਭ ਤੋਂ ਗਰਮ ਰਿਹਾ। ਇੱਥੇ ਤਾਪਮਾਨ 42.6 ਡਿਗਰੀ ਦਰਜ ਕੀਤਾ ਗਿਆ।

ਵਿਭਾਗ ਨੇ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਵਿੱਚ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਇੱਥੇ ਭਾਰੀ ਮੀਂਹ ਦੀ ਸੰਭਾਵਨਾ ਹੈ। ਜਦਕਿ ਗੁਰਦਾਸਪੁਰ, ਅੰਮ੍ਰਿਤਸਰ, ਕਪੂਰਥਲਾ ਅਤੇ ਜਲੰਧਰ ‘ਚ ਬਹੁਤ ਭਾਰੀ ਬਾਰਿਸ਼ ਦਾ ਆਰੇਂਜ ਅਲਰਟ ਹੈ।

ਕਈ ਇਲਾਕਿਆਂ ‘ਚ ਚੱਲਣਗੀ ਤੇਜ਼ ਹਵਾਂਵਾ

ਤਹਿਸੀਲ ਪੱਧਰ ‘ਤੇ ਸਵੇਰੇ 9 ਵਜੇ ਤੱਕ ਰਾਜਪੁਰਾ, ਡੇਰਾਬੱਸੀ, ਫਤਹਿਗੜ੍ਹ ਸਾਹਿਬ, ਮੁਹਾਲੀ, ਬੱਸੀ ਪਠਾਣਾਂ, ਖਰੜ ਵਿੱਚ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਮੱਧਮ ਮੀਂਹ, ਬਿਜਲੀ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਇਸੇ ਤਰ੍ਹਾਂ ਪਟਿਆਲਾ, ਰਾਜਪੁਰਾ ਡੇਰਾਬੱਸੀ, ਫਤਹਿਗੜ੍ਹ ਸਾਹਿਬ, ਮੁਹਾਲੀ, ਬੱਸੀ ਪਠਾਣਾ, ਫਗਵਾੜਾ, ਜਲੰਧਰ ਦੋ, ਬਲਾਚੌਰ, ਨਵਾਂਸ਼ਹਿਰ, ਆਨੰਦਪੁਰ ਸਾਹਿਬ, ਗੜ੍ਹਸ਼ੰਕਰ, ਨੰਗਲ, ਹੁਸ਼ਿਆਰਪੁਰ, ਬਾਬਾ ਬਕਾਲਾ, ਬਟਾਲਾ, ਭੁਲੱਥ, ਦਸੂਹਾ, ਵਿੱਚ ਹਲਕੀ ਬਾਰਿਸ਼ ਦੀ ਸੰਭਾਵਨਾ ਹੈ।

ਮਾਨਸੂਨ ਪੰਜਾਬ ਪਹੁੰਚ ਗਿਆ ਹੈ ਪਰ ਹੁਣ ਤੱਕ ਉਮੀਦ ਮੁਤਾਬਕ ਮੀਂਹ ਨਹੀਂ ਪੈ ਰਿਹਾ। ਇਸ ਕਾਰਨ ਗਰਮੀ ਅਤੇ ਨਮੀ ਹੈ। 24 ਘੰਟਿਆਂ ‘ਚ 2 ਜ਼ਿਲਿਆਂ ‘ਚ ਬਾਰਿਸ਼ ਹੋਈ ਹੈ। ਇਨ੍ਹਾਂ ਵਿੱਚ ਮੁਹਾਲੀ ਵਿੱਚ 17.5 ਮਿਲੀਮੀਟਰ ਅਤੇ ਰੂਪਨਗਰ ਵਿੱਚ 5.5 ਮਿਲੀਮੀਟਰ ਮੀਂਹ ਸ਼ਾਮਲ ਹੈ।

ਇਹ ਵੀ ਪੜ੍ਹੋ: ਕੌਣ ਹੈ ਸੰਤ ਭੋਲੇ ਬਾਬਾ? ਜਿਸ ਦੇ ਸਤਸੰਗ ਵਿਚ ਭਗਦੜ ਤੋਂ ਬਾਅਦ ਵਿਛੀਆਂ ਸਨ ਲਾਸ਼ਾਂ

ਸੂਬੇ ਦੇ ਅੰਮ੍ਰਿਤਸਰ ਵਿੱਚ 39.4 ਡਿਗਰੀ ਤਾਪਮਾਨ ਦਰਜ ਕੀਤਾ ਗਿਆ। ਅੱਜ ਬੱਦਲ ਛਾਏ ਰਹਿਣਗੇ ਅਤੇ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਲੁਧਿਆਣਾ ਵਿੱਚ 37.4 ਡਿਗਰੀ ਤਾਪਮਾਨ ਦਰਜ ਕੀਤਾ ਗਿਆ ਹੈ। ਪਟਿਆਲਾ ਵਿੱਚ 37.2 ਡਿਗਰੀ, ਮੋਹਾਲੀ ਵਿੱਚ 35.4 ਡਿਗਰੀ ਤਾਪਮਾਨ ਦਰਜ ਕੀਤਾ ਗਿਆ ਹੈ। ਇਸ ਤੋਂ ਇਲਾਵਾ ਪਠਾਨਕੋਟ ਵਿੱਚ 37.8 ਡਿਗਰੀ ਤਾਪਮਾਨ ਦਰਜ ਕੀਤਾ ਗਿਆ ਹੈ। ਜਦੋਂ ਕਿ ਮੁਹਾਲੀ ਵਿੱਚ 35.4 ਡਿਗਰੀ ਤਾਪਮਾਨ ਦਰਜ ਕੀਤਾ ਗਿਆ ਹੈ।