ਪੰਜਾਬ ‘ਚ ਨਹੀਂ ਧੁੰਦ ਤੋਂ ਰਾਹਤ, 14 ਜ਼ਿਲ੍ਹਿਆਂ ‘ਚ ਆਰੈਂਜ ਅਲਰਟ ਜਾਰੀ
Punjab Weather Update: ਦੁਪਹਿਰ ਨੂੰ ਧੁੱਪ ਦੇ ਬਾਵਜ਼ੂਦ ਕਿਸੇ ਵੀ ਧੁੰਦ ਲਗਾਤਾਰ ਵੱਧਦੀ ਨਜ਼ਰ ਆ ਰਹੀ ਹੈ। ਇਸ ਨੂੰ ਲੈ ਕੇ ਮੌਸਮ ਵਿਭਾਗ ਵੱਲੋਂ ਆਰੈਂਜ ਅਲਰਟ ਵੀ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਨੇ ਅਨੁਸਾਰ ਪੰਜਾਬ ਦੇ 14 ਜ਼ਿਲ੍ਹਿਆਂ ਵਿੱਚ ਮੌਸਮ ਖ਼ਰਾਬ ਰਹੇਗਾ। ਇੱਥੇ ਸਵੇਰੇ ਧੁੰਦ ਛਾਈ ਰਹੇਗੀ, ਪਰ ਦੁਪਹਿਰ ਤੱਕ ਧੁੱਪ ਨਿਕਲਣ ਦੀ ਸੰਭਾਵਨਾ ਹੈ।
ਪੰਜਾਬ (Punjab) ‘ਚ ਠੰਡ ਦਾ ਅਸਰ ਘੱਟ ਹੁੰਦਾ ਨਜ਼ਰ ਨਹੀਂ ਆ ਰਿਹਾ ਹੈ। ਦੁਪਹਿਰ ਨੂੰ ਧੁੱਪ ਦੇ ਬਾਵਜ਼ੂਦ ਕਿਸੇ ਵੀ ਧੁੰਦ ਲਗਾਤਾਰ ਵੱਧਦੀ ਨਜ਼ਰ ਆ ਰਹੀ ਹੈ। ਇਸ ਨੂੰ ਲੈ ਕੇ ਮੌਸਮ ਵਿਭਾਗ ਵੱਲੋਂ ਆਰੈਂਜ ਅਲਰਟ ਵੀ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਨੇ ਅਨੁਸਾਰ ਪੰਜਾਬ ਦੇ 14 ਜ਼ਿਲ੍ਹਿਆਂ ਵਿੱਚ ਮੌਸਮ ਖ਼ਰਾਬ ਰਹੇਗਾ। ਇੱਥੇ ਸਵੇਰੇ ਧੁੰਦ ਛਾਈ ਰਹੇਗੀ, ਪਰ ਦੁਪਹਿਰ ਤੱਕ ਧੁੱਪ ਨਿਕਲਣ ਦੀ ਸੰਭਾਵਨਾ ਹੈ। ਜੇਕਰ ਗੱਲ ਕਰੀਏ ਜ਼ਿਲ੍ਹਿਆਂ ਦੀ ਤਾਂ ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਰੀਦਕੋਟ, ਮੋਗਾ, ਲੁਧਿਆਣਾ, ਬਠਿੰਡਾ, ਬਰਨਾਲਾ ਅਤੇ ਮਾਨਸਾ ਵਿੱਚ ਆਰੈਂਜ ਅਲਰਟ ਹੈ।
ਵੀਰਵਾਰ ਰਾਤ ਕਰੀਬ 3 ਵਜੇ ਦਿੱਲੀ ਦਾ ਤਾਪਮਾਨ 8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਭਾਗ ਮੁਤਾਬਕ 24 ਜਨਵਰੀ ਤੱਕ ਦਿੱਲੀ ‘ਚ ਧੁੰਦ ਅਤੇ ਠੰਡ ਦਾ ਇਹੀ ਹਾਲ ਰਹੇਗਾ। ਸਵੇਰੇ ਸੰਘਣੀ ਧੁੰਦ ਹੋਵੇਗੀ ਅਤੇ ਦੁਪਹਿਰ ਵੇਲੇ ਧੁੱਪ ਅਤੇ ਛਾਈ ਰਹੇਗੀ। ਸੰਘਣੀ ਧੁੰਦ ਨੇ ਹਵਾਈ ਅਤੇ ਰੇਲ ਆਵਾਜਾਈ ਨੂੰ ਵੀ ਪ੍ਰਭਾਵਿਤ ਕੀਤਾ ਹੈ। ਦਿੱਲੀ ਹਵਾਈ ਅੱਡੇ ‘ਤੇ ਸੰਘਣੀ ਧੁੰਦ ਅਤੇ ਘੱਟ ਵਿਜ਼ੀਬਿਲਟੀ ਕਾਰਨ ਪਿਛਲੇ ਤਿੰਨ-ਚਾਰ ਦਿਨਾਂ ਤੋਂ ਉਡਾਣਾਂ ਵੀ ਪ੍ਰਭਾਵਿਤ ਹੋ ਰਹੀਆਂ ਹਨ। ਕਈ ਉਡਾਣਾਂ ਵੀ ਰੱਦ ਕਰ ਦਿੱਤੀਆਂ ਗਈਆਂ ਹਨ। ਫਲਾਈਟ ਲੇਟ ਹੋਣ ਕਾਰਨ ਏਅਰਪੋਰਟ ‘ਤੇ ਯਾਤਰੀਆਂ ‘ਚ ਗੁੱਸਾ ਹੈ।
20 ਟਰੇਨਾਂ ਦੇਰੀ ਨਾਲ ਪੁੱਜੀਆਂ
ਵੀਰਵਾਰ ਨੂੰ ਇਕ ਵਾਰ ਫਿਰ ਧੁੰਦ ਕਾਰਨ ਦਿੱਲੀ ਦੇ ਵੱਖ-ਵੱਖ ਸਟੇਸ਼ਨਾਂ ‘ਤੇ ਕਈ ਟਰੇਨਾਂ ਦੇਰੀ ਨਾਲ ਪਹੁੰਚੀਆਂ। 20 ਤੋਂ ਵੱਧ ਟਰੇਨਾਂ ਦੇਰੀ ਨਾਲ ਚੱਲ ਰਹੀਆਂ ਹਨ। ਅੱਜ ਅਤੇ 20 ਜਨਵਰੀ ਨੂੰ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਕੁਝ ਹਿੱਸਿਆਂ ਵਿੱਚ ਰਾਤ ਅਤੇ ਸਵੇਰ ਦੇ ਸਮੇਂ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ।
ਜਾਣੋ ਹਰਿਆਣਾ-ਰਾਜਸਥਾਨ ਦੇ ਮੌਸਮ ਦਾ ਹਾਲ
19 ਜਨਵਰੀ ਤੋਂ 23 ਜਨਵਰੀ ਤੱਕ ਪੱਛਮੀ ਉੱਤਰ ਪ੍ਰਦੇਸ਼ ਦੇ ਕੁਝ ਹਿੱਸਿਆਂ ਵਿੱਚ ਸਵੇਰੇ ਧੁੰਦ ਛਾਈ ਰਹੇਗੀ। 19 ਜਨਵਰੀ ਨੂੰ ਉੱਤਰਾਖੰਡ ਅਤੇ ਉੱਤਰੀ ਰਾਜਸਥਾਨ ਦੇ ਵੱਖ-ਵੱਖ ਹਿੱਸਿਆਂ ਵਿੱਚ ਸਵੇਰੇ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। 19 ਜਨਵਰੀ ਨੂੰ ਹਰਿਆਣਾ ਦੇ ਕੁਝ ਹਿੱਸਿਆਂ ਵਿੱਚ ਠੰਢ ਦਾ ਮਾਹੌਲ ਰਹੇਗਾ। 19 ਜਨਵਰੀ ਨੂੰ ਹਿਮਾਚਲ ਪ੍ਰਦੇਸ਼ ਅਤੇ ਰਾਜਸਥਾਨ ‘ਚ ਠੰਡ ਵਧੇਗੀ। ਬਿਹਾਰ ਦੀ ਰਾਜਧਾਨੀ ਪਟਨਾ ਵਿੱਚ ਅੱਜ ਘੱਟੋ-ਘੱਟ ਤਾਪਮਾਨ 10 ਡਿਗਰੀ ਸੈਲਸੀਅਸ ਅਤੇ ਵੱਧ ਤੋਂ ਵੱਧ ਤਾਪਮਾਨ 17 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਸਵੇਰੇ 6 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਹਵਾਵਾਂ ਚੱਲ ਰਹੀਆਂ ਸਨ।