AQI
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਪੰਜਾਬ ‘ਚ ਅੱਜ ਵੀ ਠੰਡ ਤੋਂ ਕਈ ਰਾਹਤ ਨਹੀਂ, ਅਲਰਟ ਜਾਰੀ; ਤਾਪਮਾਨ 0 ਡਿਗਰੀ ਸੈਲਸੀਅਸ ਤੱਕ ਪਹੁੰਚਿਆ

Punjab Weather Alert: ਬੀਤੇ ਦਿਨ ਪੰਜਾਬ ਦੇ ਔਸਤ ਘੱਟੋ-ਘੱਟ ਤਾਪਮਾਨ 'ਚ 0.1 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ। ਇਹ ਆਮ ਨਾਲੋਂ 2.5 ਡਿਗਰੀ ਸੈਲਸੀਅਸ ਘੱਟ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਘੱਟ ਤਾਪਮਾਨ ਬੱਲੋਵਾਲ ਸੌਂਖੜੀ (ਐਸਬੀਐਸ ਨਗਰ) 'ਚ ਦਰਜ ਕੀਤਾ ਗਿਆ, ਜੋ ਕਿ 0.0 ਡਿਗਰੀ ਸੈਲਸੀਅਸ ਰਿਹਾ।

ਪੰਜਾਬ 'ਚ ਅੱਜ ਵੀ ਠੰਡ ਤੋਂ ਕਈ ਰਾਹਤ ਨਹੀਂ, ਅਲਰਟ ਜਾਰੀ; ਤਾਪਮਾਨ 0 ਡਿਗਰੀ ਸੈਲਸੀਅਸ ਤੱਕ ਪਹੁੰਚਿਆ
ਫਾਈਲ ਫੋਟੋ (Photo Credit: PTI)
tv9-punjabi
| Updated On: 14 Jan 2026 07:10 AM IST

ਪੰਜਾਬ ਚ ਅੱਜ ਵੀ ਠੰਡ ਤੋਂ ਕੋਈ ਰਾਹਤ ਦੀ ਸੰਭਾਵਨਾ ਨਹੀਂ ਹੈ। ਸੂਬੇ ਭਰ ਚ ਧੁੰਦ ਦਾ ਅਲਰਟ ਜਾਰੀ ਕੀਤਾ ਗਿਆ ਹੈ, ਇਸ ਦੇ ਨਾਲ ਹੀ ਕਈ ਜ਼ਿਲ੍ਹਿਆਂ ਚ ਸੀਤ ਲਹਿਰ ਦਾ ਅਲਰਟ ਵੀ ਹੈ। ਹਾਲਾਂਕਿ, ਅੱਜ ਆਰੇਂਜ ਤੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ, ਜਦਕਿ ਬੀਤੇ ਦੋ ਦਿਨਾਂ ਤੋਂ ਕਈ ਜ਼ਿਲ੍ਹਿਆਂ ਚ ਰੈੱਡ ਅਲਰਟ ਜਾਰੀ ਕੀਤਾ ਜਾ ਰਿਹਾ ਸੀ। ਦੂਜੇ ਪਾਸੇ, ਪੰਜਾਬ ਦਾ ਮੌਸਮ ਅੱਜ ਖੁਸ਼ਕ ਰਹੇਗਾ, ਕਿਸੇ ਵੀ ਤਰ੍ਹਾਂ ਦੀ ਬਾਰਿਸ਼ ਦੀ ਸੰਭਾਵਨਾ ਨਹੀਂ ਜਤਾਈ ਗਈ ਹੈ।

Pic Source: https://mausam.imd.gov.in/chandigarh/

ਧੁੰਦ ਦਾ ਆਰੇਂਜ ਅਲਰਟ

ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ ਤੇ ਲੁਧਿਆਣਾ ਚ ਧੁੰਦ ਦਾ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਸੰਘਣੀ ਤੋਂ ਬਹੁਤ ਜ਼ਿਆਦਾ ਸੰਘਣੀ ਧੁੰਦ ਪੈ ਸਕਦੀ ਹੈ।

ਤੀਬਰ ਸੀਤ ਲਹਿਰ

ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ ਤੇ ਬਠਿੰਡਾ ਚ ਆਮ ਤੋਂ ਲੈ ਕੇ ਤੀਬਰ ਸੀਤ ਲਹਿਰ ਚੱਲ ਸਕਦੀ ਹੈ।

ਧੁੰਦ ਦਾ ਯੈਲੋ ਅਲਰਟ

ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਬਰਨਾਲਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ, ਐਸਏਐਸ ਨਗਰ (ਮੁਹਾਲੀ) ਤੇ ਮਲੇਰਕੋਟਲਾ ਚ ਧੁੰਦ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਸੰਘਣੀ ਧੁੰਦ ਪੈ ਸਕਦੀ ਹੈ।

ਸੀਤ ਲਹਿਰ

ਨਵਾਂ ਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ ਤੇ ਮਾਨਸਾ ਚ ਸੀਤ ਲਹਿਰ ਦਾ ਅਲਰਟ ਜਾਰੀ ਕੀਤਾ ਗਿਆ ਹੈ।

ਕਿੰਨਾ ਰਿਹਾ ਤਾਪਮਾਨ?

ਤਾਪਮਾਨ ਦੀ ਗੱਲ ਕਰੀਏ ਤਾਂ ਬੀਤੇ ਦਿਨ ਪੰਜਾਬ ਦੇ ਔਸਤ ਘੱਟੋ-ਘੱਟ ਤਾਪਮਾਨ ਚ 0.1 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ। ਇਹ ਆਮ ਨਾਲੋਂ 2.5 ਡਿਗਰੀ ਸੈਲਸੀਅਸ ਘੱਟ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਘੱਟ ਤਾਪਮਾਨ ਬੱਲੋਵਾਲ ਸੌਂਖੜੀ (ਐਸਬੀਐਸ ਨਗਰ) ਚ ਦਰਜ ਕੀਤਾ ਗਿਆ, ਜੋ ਕਿ 0.0 ਡਿਗਰੀ ਸੈਲਸੀਅਸ ਰਿਹਾ।

ਅੰਮ੍ਰਿਤਸਰ ਦਾ ਘੱਟੋ-ਘੱਟ ਤਾਪਮਾਨ 4.1 ਡਿਗਰੀ, ਲੁਧਿਆਣਾ ਦਾ 2.6 ਡਿਗਰੀ, ਪਟਿਆਲਾ ਦਾ 3.0 ਡਿਗਰੀ, ਬਠਿੰਡਾ ਦਾ 1.6 ਡਿਗਰੀ, ਫਰੀਦਕੋਟ ਕਾ 2.0 ਡਿਗਰੀ, ਗੁਰਦਾਸਪੁਰ ਦਾ 2.5 ਡਿਗਰੀ, ਹੁਸ਼ਿਆਰਪੁਰ ਦਾ 2.6 ਡਿਗਰੀ, ਭਾਖੜਾ ਡੈਮ (ਰੂਪਨਗਰ) ਦਾ 5.1 ਡਿਗਰੀ, ਸ੍ਰੀ ਅਨੰਦਪੁਰ ਸਾਹਿਬ (ਰੂਪਨਗਰ) ਦਾ 2.4 ਡਿਗਰੀ ਦਰਜ ਕੀਤਾ ਗਿਆ। ਚੰਡੀਗੜ੍ਹ ਸ਼ਹਿਰ ਦਾ ਘੱਟੋ-ਘੱਟ ਤਾਪਮਾਨ 2.8 ਡਿਗਰੀ ਦਰਜ ਕੀਤਾ ਗਿਆ।

Pic Source: https://mausam.imd.gov.in/chandigarh/

Follow Us
Iran-Israel War: ਯੇਰੂਸ਼ਲਮ 'ਤੇ ਮਿਜ਼ਾਈਲ ਹਮਲਾ, ਈਰਾਨ ਨੇ ਕਿਉਂ ਬਣਾਇਆ ਪਵਿੱਤਰ ਸਥਾਨਾਂ ਨੂੰ ਨਿਸ਼ਾਨਾ ?
Iran-Israel War: ਯੇਰੂਸ਼ਲਮ 'ਤੇ ਮਿਜ਼ਾਈਲ ਹਮਲਾ, ਈਰਾਨ ਨੇ ਕਿਉਂ ਬਣਾਇਆ ਪਵਿੱਤਰ ਸਥਾਨਾਂ ਨੂੰ ਨਿਸ਼ਾਨਾ ?...
Nora Fatehi: 5,000 ਤੋਂ 40 ਕਰੋੜ ਤੱਕ ਦਾ ਸਫ਼ਰ ਅਤੇ ਵਿਵਾਦ ਨਾਲ ਰਿਸ਼ਤਾ
Nora Fatehi: 5,000 ਤੋਂ 40 ਕਰੋੜ ਤੱਕ ਦਾ ਸਫ਼ਰ ਅਤੇ ਵਿਵਾਦ ਨਾਲ ਰਿਸ਼ਤਾ...
ਜੰਗ ਦੌਰਾਨ ਸੋਨੇ ਅਤੇ ਚਾਂਦੀ ਦੀਆਂ ਡਿੱਗੀਆਂ ਕੀਮਤਾਂ, ਕੀ ਇਹ ਨਿਵੇਸ਼ ਕਰਨ ਦਾ ਸਹੀ ਮੌਕਾ ਹੈ?
ਜੰਗ ਦੌਰਾਨ ਸੋਨੇ ਅਤੇ ਚਾਂਦੀ ਦੀਆਂ ਡਿੱਗੀਆਂ ਕੀਮਤਾਂ, ਕੀ ਇਹ ਨਿਵੇਸ਼ ਕਰਨ ਦਾ ਸਹੀ ਮੌਕਾ ਹੈ?...
Iran-Israel War Escalates: ਅਲੀ ਲਾਰੀਜਾਨੀ ਦੀ ਮੌਤ ਤੋਂ ਬਾਅਦ ਇਜ਼ਰਾਈਲ ਵਿੱਚ ਵਧਿਆ ਤਣਾਅ, ਵੇਖੋ ਗ੍ਰਾਉਂਡ ਰਿਪੋਰਟ
Iran-Israel War Escalates: ਅਲੀ ਲਾਰੀਜਾਨੀ ਦੀ ਮੌਤ ਤੋਂ ਬਾਅਦ ਇਜ਼ਰਾਈਲ ਵਿੱਚ ਵਧਿਆ ਤਣਾਅ, ਵੇਖੋ ਗ੍ਰਾਉਂਡ ਰਿਪੋਰਟ...
Harish Rana Case: ਇੱਕ ਮਾਂ ਦੀ 13 ਸਾਲਾਂ ਦੀ ਲੜਾਈ, ਸੁਪਰੀਮ ਕੋਰਟ ਦਾ ਫੈਸਲਾ, ਬ੍ਰਹਮ ਕੁਮਾਰੀ ਦਾ ਸਾਥ
Harish Rana Case: ਇੱਕ ਮਾਂ ਦੀ 13 ਸਾਲਾਂ ਦੀ ਲੜਾਈ, ਸੁਪਰੀਮ ਕੋਰਟ ਦਾ ਫੈਸਲਾ, ਬ੍ਰਹਮ ਕੁਮਾਰੀ ਦਾ ਸਾਥ...
LPG Crises: ਮੁੰਬਈ ਵਿੱਚ LPG ਸੰਕਟ ਵਿਚਕਾਰ ਦੇਸੀ ਚੁਲ੍ਹੇ 'ਤੇ ਖਾਣਾ ਬਣਾਉਣ ਨੂੰ ਮਜਬੂਰ ਹੋਟਲ ਇੰਡਸਟਰੀ
LPG Crises: ਮੁੰਬਈ ਵਿੱਚ LPG ਸੰਕਟ ਵਿਚਕਾਰ ਦੇਸੀ ਚੁਲ੍ਹੇ 'ਤੇ ਖਾਣਾ ਬਣਾਉਣ ਨੂੰ ਮਜਬੂਰ ਹੋਟਲ ਇੰਡਸਟਰੀ...
LPG Shortage: ਗੈਸ ਸੰਕਟ ਵਿਚਾਲੇ ਸਰਕਾਰ ਦਾ ਵੱਡਾ ਫੈਸਲਾ, ਉਤਪਾਦਨ 36% ਦਾ ਵਾਧਾ
LPG Shortage: ਗੈਸ ਸੰਕਟ ਵਿਚਾਲੇ ਸਰਕਾਰ ਦਾ ਵੱਡਾ ਫੈਸਲਾ, ਉਤਪਾਦਨ 36% ਦਾ ਵਾਧਾ...
ਘਰ ਦਾ ਖਾਣਾ ਹੀ ਹੈ ਸਭਤੋਂ ਹੈਲਦੀ? ਜਾਣ ਲਵੋਂ ਇਸਦੇ ਵੱਡੇ ਫਾਇਦੇ
ਘਰ ਦਾ ਖਾਣਾ ਹੀ ਹੈ ਸਭਤੋਂ ਹੈਲਦੀ? ਜਾਣ ਲਵੋਂ ਇਸਦੇ ਵੱਡੇ ਫਾਇਦੇ...
UPSC 'ਚ ਸੈਲੇਕਟ ਹੋਈ ਕੁੜੀ ਦਾ ਵਿਧਾਨਸਭਾ 'ਚ ਸਨਮਾਨ, ਕੁੜੀਆਂ ਨੂੰ ਦਿੱਤਾ Success Mantra
UPSC 'ਚ ਸੈਲੇਕਟ ਹੋਈ ਕੁੜੀ ਦਾ ਵਿਧਾਨਸਭਾ 'ਚ ਸਨਮਾਨ, ਕੁੜੀਆਂ ਨੂੰ ਦਿੱਤਾ Success Mantra...