Weather Update: ਗੁਰਦਾਸਪੁਰ ਸਭ ਤੋਂ ਠੰਡਾ, ਅੰਮ੍ਰਿਤਸਰ ਸਮੇਤ 15 ਜਿਲ੍ਹਿਆਂ ‘ਚ ਅਲਰਟ
ਪਿਛਲੇ 10 ਦਿਨਾਂ ਤੋਂ ਕੜਾਕੇ ਦੀ ਠੰਡ ਕਾਰਨ ਕੰਬ ਰਹੇ ਪੂਰੇ ਉੱਤਰ ਭਾਰਤ ਨੂੰ ਸੋਮਵਾਰ ਨੂੰ ਕੁਝ ਰਾਹਤ ਮਿਲਣ ਵਾਲੀ ਹੈ। ਘੱਟੋ-ਘੱਟ ਤਾਪਮਾਨ ਨੌਂ ਡਿਗਰੀ ਸੈਲਸੀਅਸ ਜਾਂ ਇਸ ਤੋਂ ਵੀ ਵੱਧ ਜਾਣ ਦੀ ਸੰਭਾਵਨਾ ਹੈ। ਇਹ ਸਥਿਤੀ 14 ਜਨਵਰੀ ਤੱਕ ਰਹਿਣ ਦੀ ਸੰਭਾਵਨਾ ਹੈ। ਇਸ ਦੌਰਾਨ ਉੱਤਰੀ ਭਾਰਤ ਦੇ ਕਈ ਇਲਾਕਿਆਂ 'ਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਪੰਜਾਬ ਵਿੱਚ ਸੀਤ ਲਹਿਰ ਜਾਰੀ ਹੈ। ਸ਼ੁੱਕਰਵਾਰ ਨੂੰ ਹੀ ਮੌਸਮ ਵਿਭਾਗ ਨੇ ਪੰਜਾਬ ਵਿੱਚ ਧੁੰਦ ਅਤੇ ਸੀਤ ਲਹਿਰ ਨੂੰ ਲੈ ਕੇ 15 ਜਿਲ੍ਹਿਆਂ ‘ਚ ਅਲਰਟ ਜਾਰੀ ਕੀਤਾ ਸੀ। ਕੜਾਕੇ ਦੀ ਠੰਡ ਨੇ ਲੋਕਾਂ ਨੂੰ ਕਾਂਬਾ ਚਾੜਿਆ ਹੈ। ਅੰਮ੍ਰਿਤਸਰ, ਜਲੰਧਰ, ਗੁਰਦਾਸਪੁਰ, ਲੁਧਿਆਣਾ, ਰੂਪਨਗਰ ਅਤੇ ਸੰਗਰੂਰ ਵਿੱਚ ਅੱਧੀ ਰਾਤ ਤੋਂ ਹੀ ਧੁੰਦ ਵੇਖਣ ਨੂੰ ਮਿਲ ਰਹੀ ਹੈ। ਪਠਾਨਕੋਟ ‘ਚ ਧੁੰਦ ਕਾਰਨ ਸਵੇਰੇ 7 ਵਜੇ ਸ਼ਹਿਰ ਦੀਆਂ ਕਈ ਸੜਕਾਂ ‘ਤੇ ਵਿਜ਼ੀਬਿਲਟੀ 50 ਮੀਟਰ ਤੋਂ ਵੀ ਘੱਟ ਰਹੀ, ਜਿਸ ਕਾਰਨ ਵਾਹਨ ਰੇਂਗਦੇ ਦੇਖੇ ਗਏ।
ਸਭ ਤੋਂ ਘੱਟ ਤਾਪਮਾਨ 5.2 ਡਿਗਰੀ – ਗੁਰਦਾਸਪੁਰ।
- ਅੰਮ੍ਰਿਤਸਰ-5.9 ਡਿਗਰੀ ਸੈਲਸੀਅਸ
- ਲੁਧਿਆਣਾ-6.8 ਡਿਗਰੀ ਸੈਲਸੀਅਸ
- ਪਟਿਆਲਾ-6.3 ਡਿਗਰੀ ਸੈਲਸੀਅਸ
- ਬਠਿੰਡਾ-6.4 ਡਿਗਰੀ ਸੈਲਸੀਅਸ
- ਫਰੀਦਕੋਟ-8.3 ਡਿਗਰੀ ਸੈਲਸੀਅਸ
ਪਿਛਲੇ 10 ਦਿਨਾਂ ਤੋਂ ਕੜਾਕੇ ਦੀ ਠੰਡ ਕਾਰਨ ਕੰਬ ਰਹੇ ਪੂਰੇ ਉੱਤਰ ਭਾਰਤ ਨੂੰ ਸੋਮਵਾਰ ਨੂੰ ਕੁਝ ਰਾਹਤ ਮਿਲਣ ਵਾਲੀ ਹੈ। ਘੱਟੋ-ਘੱਟ ਤਾਪਮਾਨ ਨੌਂ ਡਿਗਰੀ ਸੈਲਸੀਅਸ ਜਾਂ ਇਸ ਤੋਂ ਵੀ ਵੱਧ ਜਾਣ ਦੀ ਸੰਭਾਵਨਾ ਹੈ। ਇਹ ਸਥਿਤੀ 14 ਜਨਵਰੀ ਤੱਕ ਰਹਿਣ ਦੀ ਸੰਭਾਵਨਾ ਹੈ। ਇਸ ਦੌਰਾਨ ਉੱਤਰੀ ਭਾਰਤ ਦੇ ਕਈ ਇਲਾਕਿਆਂ ‘ਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਦਿੱਲੀ ਐਨਸੀਆਰ ਵਿੱਚ ਐਤਵਾਰ ਨੂੰ ਮੌਸਮ ਸਾਫ਼ ਰਿਹਾ। ਧੁੰਦ ਦਾ ਪ੍ਰਭਾਵ ਵੀ ਨਾਮਾਤਰ ਹੀ ਰਿਹਾ ਪਰ ਉੱਤਰ ਪ੍ਰਦੇਸ਼, ਬਿਹਾਰ ਅਤੇ ਹਰਿਆਣਾ ਵਿੱਚ ਐਤਵਾਰ ਸਵੇਰੇ ਵੀ ਸੰਘਣੀ ਧੁੰਦ ਛਾਈ ਰਹੀ।
ਉੱਤਰੀ ਭਾਰਤ ਵਿੱਚ ਕਰੀਬ ਦਸ ਦਿਨਾਂ ਤੋਂ ਪੈ ਰਹੀ ਕੜਾਕੇ ਦੀ ਠੰਡ ਤੋਂ ਕੁਝ ਰਾਹਤ ਮਿਲਣ ਦੀ ਉਮੀਦ ਹੈ। ਸੋਮਵਾਰ ਤੋਂ ਤਾਪਮਾਨ ‘ਚ ਮਾਮੂਲੀ ਵਾਧਾ ਹੋਵੇਗਾ। ਮੌਸਮ ਵਿਭਾਗ ਦਾ ਅਨੁਮਾਨ ਹੈ ਕਿ ਮੱਧ ਪ੍ਰਦੇਸ਼ ਤੋਂ ਲੈ ਕੇ ਰਾਜਸਥਾਨ ਤੱਕ ਅਤੇ ਦਿੱਲੀ ਤੋਂ ਲੈ ਕੇ ਹਰਿਆਣਾ ਪੰਜਾਬ ਤੱਕ ਮੀਂਹ ਪੈ ਸਕਦਾ ਹੈ। ਹਾਲਾਂਕਿ ਮਕਰ ਸੰਕ੍ਰਾਂਤੀ ਦੇ ਦਿਨ ਕੜਾਕੇ ਦੀ ਠੰਡ ਪੈਣ ਦੀ ਸੰਭਾਵਨਾ ਹੈ।
9 ਡਿਗਰੀ ਹੋ ਸਕਦਾ ਤਾਪਮਾਨ
ਅਨੁਮਾਨ ਮੁਤਾਬਕ ਸੋਮਵਾਰ ਨੂੰ ਵੱਧ ਤੋਂ ਵੱਧ ਤਾਪਮਾਨ 19 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 9 ਡਿਗਰੀ ਸੈਲਸੀਅਸ ਤੱਕ ਵਧ ਸਕਦਾ ਹੈ। ਮੌਸਮ ਵਿਭਾਗ ਦੀ ਰਿਪੋਰਟ ਅਨੁਸਾਰ ਐਤਵਾਰ ਦੁਪਹਿਰ ਨੂੰ ਧੁੱਪ ਅਤੇ ਧੁੰਦ ਦੇ ਛੁਟ ਜਾਣ ਦੀ ਸੰਭਾਵਨਾ ਹੈ।ਉਮੀਦ ਹੈ ਕਿ ਇਸ ਨਾਲ ਗਰਮੀ ਤੋਂ ਕਾਫੀ ਰਾਹਤ ਮਿਲੇਗੀ। ਮੌਸਮ ਵਿਭਾਗ ਮੁਤਾਬਕ 8 ਜਨਵਰੀ ਨੂੰ ਮੱਧ ਪ੍ਰਦੇਸ਼ ਅਤੇ ਰਾਜਸਥਾਨ ‘ਚ ਹਲਕੀ ਬਾਰਿਸ਼ ਹੋ ਸਕਦੀ ਹੈ।