Punjab Weather: ਅੱਜ ਵੀ ਠੰਡ ਤੋਂ ਰਾਹਤ ਨਹੀਂ, ਸੰਘਣੀ ਧੁੰਦ ਤੇ ਸੀਤ ਲਹਿਰ ਦਾ ਅਲਰਟ ਜਾਰੀ
Punjab Weather Update: ਬੀਤੇ ਦਿਨ (ਬੀਤੇ 24 ਘੰਟਿਆਂ ਦੇ ਮੁਕਾਬਲੇ) ਔਸਤ ਘੱਟੋ-ਘੱਟੋ ਤਾਪਮਾਨ 'ਚ 1.8 ਡਿਗਰੀ ਦਾ ਵਾਧਾ ਦੇਖਿਆ ਗਿਆ। ਹਾਲਾਂਕਿ, ਇਹ ਆਮ ਦੇ ਕਰੀਬ ਹੈ। ਬੀਤੇ ਦਿਨ ਸਭ ਤੋਂ ਘੱਟ ਤਾਪਮਾਨ 3.2 ਡਿਗਰੀ, ਬਠਿੰਡਾ ਤੇ ਫਰੀਦਕੋਟ 'ਚ ਦਰਜ ਕੀਤਾ ਗਿਆ।
ਫਾਈਲ ਫੋਟੋ (Photo Credit: PTI)
ਪੰਜਾਬ ਵਾਸੀਆਂ ਨੂੰ ਅੱਜ ਵੀ ਕੜਾਕੇ ਦੀ ਠੰਡ ਤੋਂ ਰਾਹਤ ਨਹੀਂ ਮਿਲੇਗੀ। ਸੂਬੇ ਭਰ ‘ਚ ਧੁੰਦ ਦਾ ਆਰੇਂਜ ਤੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਕਈ ਜ਼ਿਲ੍ਹਿਆਂ ‘ਚ ਸੀਤ ਲਹਿਰ ਦਾ ਅਲਰਟ ਜਾਰੀ ਕੀਤਾ ਗਿਆ ਹੈ। ਦੂਜੇ ਪਾਸੇ, ਪੰਜਾਬ ਦਾ ਮੌਸਮ ਖੁਸ਼ਕ ਰਹੇਗਾ, ਮੌਸਮ ਵਿਗਿਆਨ ਕੇਂਦਰ ਵੱਲੋਂ ਬਾਰਿਸ਼ ਦੀ ਸੰਭਾਵਨਾ ਨਹੀਂ ਜਤਾਈ ਗਈ ਹੈ।
ਧੁੰਦ ਦਾ ਆਰੇਂਜ ਅਲਰਟ
ਅੰਮ੍ਰਿਤਸਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲਧਿਆਣਾ, ਬਰਨਾਲਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ, ਐਸਏਐਸ ਨਗਰ (ਮੁਹਾਲੀ) ਤੇ ਮਲੇਰਕੋਟਲਾ ‘ਚ ਧੁੰਦ ਦਾ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਸੰਘਣੀ ਤੋਂ ਬਹੁਤ ਜ਼ਿਆਦਾ ਸੰਘਣੀ ਧੁੰਦ ਪੈ ਸਕਦੀ ਹੈ।
ਧੁੰਦ ਦਾ ਯੈਲੋ ਅਰਟ
ਪਠਾਨਕੋਟ, ਗੁਰਦਾਸਪੁਰ, ਤਰਨਤਾਰਨ, ਹੁਸ਼ਿਆਰਪੁਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ ਤੇ ਮਾਨਸਾ ‘ਚ ਧੁੰਦ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਸੰਘਣੀ ਧੁੰਦ ਪੈ ਸਕਦੀ ਹੈ।
ਸੀਤ ਲਹਿਰ
ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ ਤੇ ਲੁਧਿਆਣਾ ‘ਚ ਕੋਲਡ ਵੇਵ (ਸੀਤ ਲਹਿਰ) ਦਾ ਅਲਰਟ ਜਾਰੀ ਕੀਤਾ ਗਿਆ।
ਕੋਲਡ ਡੇਅ
ਅੰਮ੍ਰਿਤਸਰ ਤੇ ਤਰਨਤਾਰਨ ‘ਚ ਕੋਲਡ ਡੇਅ ਦਾ ਅਲਰਟ ਜਾਰੀ ਕੀਤਾ ਗਿਆ ਹੈ।
ਇਹ ਵੀ ਪੜ੍ਹੋ
ਕਿੰਨਾ ਰਿਹਾ ਤਾਪਮਾਨ?
ਬੀਤੇ ਦਿਨ (ਬੀਤੇ 24 ਘੰਟਿਆਂ ਦੇ ਮੁਕਾਬਲੇ) ਔਸਤ ਘੱਟੋ-ਘੱਟੋ ਤਾਪਮਾਨ ‘ਚ 1.8 ਡਿਗਰੀ ਦਾ ਵਾਧਾ ਦੇਖਿਆ ਗਿਆ। ਹਾਲਾਂਕਿ, ਇਹ ਆਮ ਦੇ ਕਰੀਬ ਹੈ। ਬੀਤੇ ਦਿਨ ਸਭ ਤੋਂ ਘੱਟ ਤਾਪਮਾਨ 3.2 ਡਿਗਰੀ, ਬਠਿੰਡਾ ਤੇ ਫਰੀਦਕੋਟ ‘ਚ ਦਰਜ ਕੀਤਾ ਗਿਆ।
ਅੰਮ੍ਰਿਤਸਰ ਦਾ ਘੱਟੋ-ਘੱਟ ਤਾਪਮਾਨ 4.3 ਡਿਗਰੀ, ਲੁਧਿਆਣਾ ਦਾ 5.4 ਡਿਗਰੀ, ਪਟਿਆਲਾ ਦਾ 4.4 ਡਿਗਰੀ, ਬਠਿੰਡਾ ਦੇ ਫਰੀਦਕੋਟ ਦਾ 3.2 ਡਿਗਰੀ, ਗੁਰਦਾਸਪੁਰ ਦਾ 3.5 ਡਿਗਰੀ, ਬੱਲੋਵਾਲ ਸੌਂਖੜੀ (ਐਸਬੀਐਸ ਨਗਰ) ਦਾ 4.5 ਡਿਗਰੀ ਦਰਜ ਕੀਤਾ ਗਿਆ।
ਹੁਸ਼ਿਆਰਪੁਰ ਦਾ ਘੱਟੋ-ਘੱਟ ਤਾਪਮਾਨ 5.6 ਡਿਗਰੀ, ਮਾਨਸਾ ਦਾ 5.4 ਡਿਗਰੀ, ਭਾਖੜਾ ਡੈਮ (ਰੂਪਨਗਰ) ਦਾ 5.0 ਡਿਗਰੀ, ਸ੍ਰੀ ਅਨੰਦਪੁਰ ਸਾਹਿਬ (ਰੂਪਨਗਰ) ਦਾ 5.4 ਡਿਗਰੀ ਦਰਜ ਕੀਤਾ ਗਿਆ। ਚੰਡੀਗੜ੍ਹ ਸ਼ਹਿਰ ਦਾ ਘੱਟੋ-ਘੱਟ ਤਾਪਮਾਨ 3.8 ਡਿਗਰੀ ਦਰਜ ਕੀਤਾ ਗਿਆ।
