ਪੰਜਾਬ ‘ਚ ਅਗਲੇ ਦੋ ਦਿਨ ਬਾਰਿਸ਼ ਦੀ ਭਵਿੱਖਬਾਣੀ, ਤਾਪਮਾਨ ‘ਚ ਵਾਧਾ ਦਰਜ

Updated On: 

16 Feb 2026 06:50 AM IST

ਪੰਜਾਬ 'ਚ ਆਉਣ ਵਾਲੇ ਦੋ ਦਿਨ ਯਾਨੀ ਕਿ 17 ਤੇ 18 ਫਰਵਰੀ ਨੂੰ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਦੋਵੇਂ ਦਿਨ ਪਠਾਨਕੋਟ, ਗੁਰਦਾਸਪੁਰ, ਫਾਜ਼ਿਲਕਾ, ਮੁਕਤਸਰ ਤੇ ਬਠਿੰਡਾ 'ਚ ਹਲਕੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।

ਪੰਜਾਬ ਚ ਅਗਲੇ ਦੋ ਦਿਨ ਬਾਰਿਸ਼ ਦੀ ਭਵਿੱਖਬਾਣੀ, ਤਾਪਮਾਨ ਚ ਵਾਧਾ ਦਰਜ

ਸੰਕੇਤਕ ਤਸਵੀਰ (AI Photo)

Follow Us On

ਪੰਜਾਬ ‘ਚ ਅੱਜ ਮੌਸਮ ਖੁਸ਼ਕ ਰਹੇਗਾ। ਮੌਸਮ ਨੂੰ ਲੈ ਕੇ ਕੋਈ ਵੀ ਤੇ ਕਿਸੇ ਵੀ ਤਰ੍ਹਾਂ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਹਾਲਾਂਕਿ, ਆਉਣ ਵਾਲੇ ਦੋ 5 ਜ਼ਿਲ੍ਹਿਆਂ ‘ਚ ਹਲਕੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਇਸ ਤੋਂ ਬਾਅਦ ਫਿਰ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਉੱਥੇ ਹੀ, ਰੁੱਤ ਬਦਲਣ ਦੇ ਨਾਲ ਪੰਜਾਬ ਦੇ ਤਾਪਮਾਨ ‘ਚ ਵਾਧਾ ਦਰਜ ਕੀਤਾ ਜਾ ਰਿਹਾ ਹੈ।

ਪੰਜਾਬ ‘ਚ ਆਉਣ ਵਾਲੇ ਦੋ ਦਿਨ ਯਾਨੀ ਕਿ 17 ਤੇ 18 ਫਰਵਰੀ ਨੂੰ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਦੋਵੇਂ ਦਿਨ ਪਠਾਨਕੋਟ, ਗੁਰਦਾਸਪੁਰ, ਫਾਜ਼ਿਲਕਾ, ਮੁਕਤਸਰ ਤੇ ਬਠਿੰਡਾ ‘ਚ ਹਲਕੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਕਿੰਨਾ ਰਿਹਾ ਤਾਪਮਾਨ?

ਤਾਪਮਾਨ ਦੀ ਗੱਲ ਕਰੀਏ ਤਾਂ ਬੀਤੇ ਦਿਨ ਪੰਜਾਬ ਦੇ ਔਸਤ ਘੱਟੋ-ਘੱਟ ਤਾਪਮਾਨ ‘ਚ 1 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ। ਹਾਲਾਂਕਿ, ਇਹ ਆਮ ਨਾਲੋਂ ਕਰੀਬ 1.8 ਡਿਗਰੀ ਵੱਧ ਬਣਿਆ ਹੋਇਆ ਹੈ। ਬੀਤੇ ਦਿਨ ਫਿਰੋਜ਼ਪੁਰ ‘ਚ ਸਭ ਤੋਂ ਵੱਧ ਤਾਪਮਾਨ ਦਰਜ ਕੀਤਾ ਗਿਆ, ਜੋ ਕਿ 8.2 ਡਿਗਰੀ ਰਿਹਾ।

ਅੰਮ੍ਰਿਤਸਰ ਦਾ ਘੱਟੋ-ਘੱਟ ਤਾਪਮਾਨ 8.6 ਡਿਗਰੀ, ਲੁਧਿਆਣਾ ਦਾ 11.6 ਡਿਗਰੀ, ਪਟਿਆਲਾ ਦਾ 12.8 ਡਿਗਰੀ, ਬਠਿੰਡਾ ਦਾ 8.6 ਡਿਗਰੀ, ਫਰੀਦਕੋਟ ਦਾ 9.0 ਡਿਗਰੀ, ਗੁਰਦਾਸਪੁਰ ਦਾ ਵੀ 9.0 ਡਿਗਰੀ, ਬੱਲੋਵਾਲ ਸੌਂਖੜੀ (ਐਸਬੀਐਸ ਨਗਰ) ਦਾ 8.6 ਡਿਗਰੀ, ਬਠਿੰਡਾ ਦਾ 11.9 ਡਿਗਰੀ, ਫਰੀਦਕੋਟ ਦਾ 11.0 ਡਿਗਰੀ, ਹੁਸ਼ਿਆਰਪੁਰਦਾ 9.0 ਡਿਗਰੀ, ਮੁਹਾਲੀ ਦਾ 13.4 ਡਿਗਰੀ, ਭਾਖੜਾ ਡੈਮ (ਰੂਪਨਗਰ) ਦਾ 10.9 ਡਿਗਰੀ ਦਰਜ ਕੀਤਾ ਗਿਆ। ਚੰਡੀਗੜ੍ਹ ਸ਼ਹਿਰ ਦਾ ਘੱਟੋ-ਘੱਟ ਤਾਪਮਾਨ 10.4 ਡਿਗਰੀ ਦਰਜ ਕੀਤਾ ਗਿਆ।