Punjab Weather Update: ਪੰਜਾਬ ‘ਚ ਅੱਜ ਤੂਫ਼ਾਨ ਦਾ ਅਲਰਟ, ਬਾਰਿਸ਼ ਦੀ ਵੀ ਭਵਿੱਖਬਾਣੀ

Updated On: 

17 Feb 2026 07:09 AM IST

Weather Update: ਤਾਪਮਾਨ ਦੀ ਗੱਲ ਕਰੀਏ ਤਾਂ ਪੰਜਾਬ ਦੇ ਔਸਤ ਘੱਟੋ-ਘੱਟ ਤਾਪਮਾਨ 'ਚ (ਬੀਤੇ 24 ਘੰਟਿਆਂ ਦੇ ਮੁਕਾਬਲੇ) 0.7 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ। ਹਾਲਾਂਕਿ, ਇਹ ਆਮ ਦੇ ਕਰੀਬ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਘੱਟ ਤਾਪਮਾਨ ਬਠਿੰਡਾ 'ਚ ਦਰਜ ਕੀਤਾ ਗਿਆ, ਜੋ ਕਿ 6.6 ਸੈਲਸੀਅਸ ਡਿਗਰੀ ਰਿਹਾ।

Punjab Weather Update: ਪੰਜਾਬ ਚ ਅੱਜ ਤੂਫ਼ਾਨ ਦਾ ਅਲਰਟ, ਬਾਰਿਸ਼ ਦੀ ਵੀ ਭਵਿੱਖਬਾਣੀ

ਪੰਜਾਬ 'ਚ ਅੱਜ ਬਾਰਿਸ਼ ਦੀ ਭਵਿੱਖਬਾਣੀ (ਫਾਈਲ ਫੋਟੋ)

ਪੰਜਾਬ ਦੇ ਅੱਜ 6 ਜ਼ਿਲ੍ਹਿਆਂ ‘ਚ ਤੂਫ਼ਾਨ-ਤੇਜ਼ ਹਵਾਵਾਂ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਇਨ੍ਹਾਂ 6 ਜ਼ਿਲ੍ਹਿਆਂ ‘ਚ ਬਾਰਿਸ਼ ਦੀ ਭਵਿੱਖਬਾਣੀ ਵੀ ਕੀਤੀ ਗਈ ਹੈ। ਕੱਲ੍ਹ ਦੇ ਦਿਨ ਵੀ ਇਨ੍ਹਾਂ ਹੀ ਜ਼ਿਲ੍ਹਿਆਂ ‘ਚ ਤੂਫ਼ਾਨ ਦਾ ਅਲਰਟ ਹੈ ਤੇ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਇਸ ਤੋਂ ਬਾਅਦ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ।

ਤੂਫ਼ਾਨ ਦਾ ਅਲਰਟ ਤੇ ਬਾਰਿਸ਼ ਦੀ ਭਵਿੱਖਬਾਣੀ

ਅੱਜ ਪਠਾਨਕੋਟ, ਗੁਰਦਾਸਪੁਰ, ਫਾਜ਼ਿਲਕਾ, ਮੁਕਤਸਰ, ਬਠਿੰਡਾ ਤੇ ਮਾਨਸਾ ‘ਚ ਥੰਡਰਸਟਾਰਮ (ਬਦਲ ਗਰਜਣ) ਦਾ ਅਲਰਟ ਜਾਰੀ ਕੀਤਾ ਗਿਆ ਹੈ ਤੇ ਇਸ ਦੇ ਨਾਲ ਹੀ ਇੱਥੇ 30-40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚਲਣ ਦਾ ਅਲਰਟ ਵੀ ਜਾਰੀ ਕੀਤਾ ਗਿਆ ਹੈ। ਇਨ੍ਹਾਂ ਹੀ 6 ਜ਼ਿਲ੍ਹਿਆਂ ‘ਚ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।

ਕਿੰਨਾ ਰਿਹਾ ਘੱਟੋ-ਘੱਟ ਤਾਪਮਾਨ?

ਤਾਪਮਾਨ ਦੀ ਗੱਲ ਕਰੀਏ ਤਾਂ ਪੰਜਾਬ ਦੇ ਔਸਤ ਘੱਟੋ-ਘੱਟ ਤਾਪਮਾਨ ‘ਚ (ਬੀਤੇ 24 ਘੰਟਿਆਂ ਦੇ ਮੁਕਾਬਲੇ) 0.7 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ। ਹਾਲਾਂਕਿ, ਇਹ ਆਮ ਦੇ ਕਰੀਬ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਘੱਟ ਤਾਪਮਾਨ ਬਠਿੰਡਾ ‘ਚ ਦਰਜ ਕੀਤਾ ਗਿਆ, ਜੋ ਕਿ 6.6 ਸੈਲਸੀਅਸ ਡਿਗਰੀ ਰਿਹਾ।

ਅੰਮ੍ਰਿਤਸਰ ਦਾ ਘੱਟੋ-ਘੱਟ ਤਾਪਮਾਨ 8.4 ਡਿਗਰੀ, ਲੁਧਿਆਣਾ ਦਾ 8.6 ਡਿਗਰੀ, ਫਰੀਦਕੋਟ ਦਾ 8.0 ਡਿਗਰੀ, ਗੁਰਦਾਸਪੁਰ ਦਾ 9.0 ਡਿਗਰੀ, ਬੱਲੋਵਾਲ ਸੌਂਖੜੀ (ਐਸਬੀਐਸ ਨਗਰ) ਦਾ 9.5 ਡਿਗਰੀ, ਫਿਰੋਜ਼ਪੁਰ ਦਾ 9.3 ਡਿਗਰੀ, ਹੁਸ਼ਿਆਰਪੁਰ ਦਾ 8.3 ਡਿਗਰੀ, ਮਾਨਸਾ ਦਾ 9.3 ਡਿਗਰੀ ਤੇ ਭਾਖੜਾ ਡੈਮ (ਰੂਪਨਗਰ) ਦਾ 9.9 ਡਿਗਰੀ ਦਰਜ ਕੀਤਾ ਗਿਆ। ਚੰਡੀਗੜ੍ਹ ਸ਼ਹਿਰ ਦਾ ਘੱਟੋ-ਘੱਟ ਤਾਪਮਾਨ 9.0 ਡਿਗਰੀ ਦਰਜ ਕੀਤਾ ਗਿਆ।

Follow Us