AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Weather Update: ਪੰਜਾਬ ‘ਚ ਅੱਜ ਤੂਫ਼ਾਨ ਦਾ ਅਲਰਟ, ਬਾਰਿਸ਼ ਦੀ ਭਵਿੱਖਬਾਣੀ; ਤਾਪਮਾਨ ਆਮ ਨਾਲੋਂ ਵੱਧ

Punjab Weather Update: ਬੀਤੇ ਦਿਨ ਪੰਜਾਬ ਦੇ ਔਸਤ ਘੱਟੋ-ਘੱਟ ਤਾਪਮਾਨ 'ਚ 3 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ। ਇਹ ਆਮ ਨਾਲੋਂ 3.5 ਡਿਗਰੀ ਵੱਧ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਘੱਟ ਤਾਪਮਾਨ ਲੁਧਿਆਣਾ 'ਚ 9.6 ਡਿਗਰੀ ਦਰਜ

Weather Update: ਪੰਜਾਬ 'ਚ ਅੱਜ ਤੂਫ਼ਾਨ ਦਾ ਅਲਰਟ, ਬਾਰਿਸ਼ ਦੀ ਭਵਿੱਖਬਾਣੀ; ਤਾਪਮਾਨ ਆਮ ਨਾਲੋਂ ਵੱਧ
Punjab Weather
tv9-punjabi
| Updated On: 18 Feb 2026 07:14 AM IST

ਪੰਜਾਬ ਦੇ 13 ਜ਼ਿਲ੍ਹਿਆਂ ‘ਚ ਅੱਜ ਤੂਫ਼ਾਨ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਬਦਲ ਗਰਜਣ-ਬਿਜਲੀ ਚਮਕਣ ਤੇ ਤੇਜ਼ ਹਵਾਵਾਂ ਚੱਲਣ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਇਨ੍ਹਾਂ ਜ਼ਿਲ੍ਹਿਆਂ ‘ਚ ਬਾਰਿਸ਼ ਦੀ ਭਵਿੱਖਬਾਣੀ ਵੀ ਕੀਤੀ ਗਈ ਹੈ। ਉੱਥੇ ਹੀ, ਆਉਣ ਵਾਲੇ ਤਿੰਨ ਦਿਨ ਲਈ ਯਾਨੀ ਕਿ 21 ਫਰਵਰੀ ਤੱਕ ਮੌਸਮ ਦਾ ਕੋਈ ਅਲਰਟ ਨਹੀਂ ਹੈ। ਇਸ ਦੇ ਨਾਲ ਮੌਸਮ ਵੀ ਖੁਸ਼ਕ ਰਹੇਗਾ।

ਬੀਤੇ ਦਿਨ ਪੰਜਾਬ ਦੇ ਔਸਤ ਘੱਟੋ-ਘੱਟ ਤਾਪਮਾਨ ‘ਚ 3 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ। ਇਹ ਆਮ ਨਾਲੋਂ 3.5 ਡਿਗਰੀ ਵੱਧ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਘੱਟ ਤਾਪਮਾਨ ਲੁਧਿਆਣਾ ‘ਚ 9.6 ਡਿਗਰੀ ਦਰਜ ਕੀਤਾ ਗਿਆ।

ਤੂਫ਼ਾਨ ਦਾ ਅਲਰਟ

ਅੱਜ ਪਠਾਨਕੋਟ, ਗੁਰਦਾਸਪੁਰ, ਫਿਰੋਜ਼ਪੁਰ, ਫਰੀਦਕੋਟ, ਮੋਗਾ, ਲੁਧਿਆਣਾ, ਬਰਨਾਲਾ, ਸੰਗਰੂਰ, ਪਟਿਆਲਾ, ਫਾਜ਼ਿਲਕਾ, ਮੁਕਤਸਰ, ਬਠਿੰਡਾ ਤੇ ਮਾਨਸਾ ਦੇ ਦੂਰ-ਦੁਰਾਡੇ ਇਲਾਕਿਆਂ ‘ਚ ਬਦਲ ਗਰਜਣ ਤੇ ਬਿਜਲੀ ਚਮਕਣ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਤੇਜ਼ ਹਵਾਵਾਂ (30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ) ਦਾ ਵੀ ਅਲਰਟ ਜਾਰੀ ਕੀਤਾ ਗਿਆ ਹੈ।

ਬਾਰਿਸ਼ ਦੀ ਭਵਿੱਖਬਾਣੀ

ਪਠਾਨਕੋਟ, ਗੁਰਦਾਸਪੁਰ, ਫਿਰੋਜ਼ਪੁਰ, ਫਰੀਦਕੋਟ, ਮੋਗਾ, ਲੁਧਿਆਣਾ, ਬਰਨਾਲਾ, ਸੰਗਰੂਰ, ਪਟਿਆਲਾ, ਫਾਜ਼ਿਲਕਾ, ਮੁਕਤਸਰ, ਬਠਿੰਡਾ ਤੇ ਮਾਨਸਾ ਦੇ ਦੂਰ-ਦੁਰਾਡੇ ਇਲਾਕਿਆਂ ‘ਚ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।

ਕਿੰਨਾ ਰਿਹਾ ਵੱਧ ਤੋਂ ਵੱਧ ਤਾਪਮਾਨ?

ਪੰਜਾਬ ਦਾ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 3.2 ਡਿਗਰੀ ਸੈਲਸੀਅਸ ਵੱਧ ਬਣਿਆ ਹੋਇਆ ਹੈ। ਹਾਲਾਂਕਿ, ਬੀਤੇ ਦਿਨ ਵੱਧ ਤੋਂ ਵੱਧ ਤਾਪਮਾਨ ‘ਚ ਕੋਈ ਬਦਲਾਅ ਨਹੀਂ ਦੇਖਿਆ ਗਿਆ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਮਾਨਸਾ ‘ਚ ਦਰਜ ਕੀਤਾ ਗਿਆ, ਜੋ ਕਿ 29.2 ਡਿਗਰੀ ਸੈਲਸੀਅਸ ਰਿਹਾ।

ਅੰਮ੍ਰਿਤਸਰ ਦਾ ਵੱਧ ਤੋਂ ਵੱਧ ਤਾਪਮਾਨ 23.8 ਡਿਗਰੀ, ਲੁਧਿਆਣਾ ਦਾ 26.4 ਡਿਗਰੀ, ਪਟਿਆਲਾ ਦਾ 26.8 ਡਿਗਰੀ, ਫਰੀਦਕੋਟ ਦਾ 27.2 ਡਿਗਰੀ, ਫਿਰੋਜ਼ਪੁਰ ਦਾ 25.0 ਡਿਗਰੀ, ਹੁਸ਼ਿਆਰਪੁਰ ਦਾ 26.8 ਡਿਗਰੀ, ਹੁਸ਼ਿਆਰਪੁਰ ਦਾ 27.2 ਡਿਗਰੀ, ਮੁਹਾਲੀ ਦਾ 28.6 ਡਿਗਰੀ, ਪਠਾਨਕੋਟ ਦਾ 24.6 ਡਿਗਰੀ, ਰੋਪੜ ਦਾ 27.8 ਡਿਗਰੀ, ਭਾਖੜਾ ਡੈਮ (ਰੂਪਨਗਰ) ਦਾ 27.7 ਡਿਗਰੀ, ਸ੍ਰੀ ਅਨੰਦਪੁਰ ਸਾਹਿਬ (ਰੂਪਨਗਰ) ਦਾ 27.9 ਡਿਗਰੀ ਤੇ ਸੰਗਰੂਰ ਦਾ 25.4 ਡਿਗਰੀ ਦਰਜ ਕੀਤਾ ਗਿਆ। ਚੰਡੀਗੜ੍ਹ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 29.2 ਡਿਗਰੀ ਦਰਜ ਕੀਤਾ ਗਿਆ।

Follow Us
ਸਤੰਬਰ ਵਿੱਚ ਭਾਰਤ ਦੇ ਦੌਰੇ 'ਤੇ ਆਉਣਗੇ ਪੁਤਿਨ, BRICS ਸੰਮੇਲਨ ਵਿੱਚ ਹੋਣਗੇ ਸ਼ਾਮਲ
ਸਤੰਬਰ ਵਿੱਚ ਭਾਰਤ ਦੇ ਦੌਰੇ 'ਤੇ ਆਉਣਗੇ ਪੁਤਿਨ, BRICS ਸੰਮੇਲਨ ਵਿੱਚ ਹੋਣਗੇ ਸ਼ਾਮਲ...
Womens Reservation Bill: "543 ਸੀਟਾਂ 'ਤੇ 33% ਰਾਖਵਾਂਕਰਨ ਦੇਣ ਵਿੱਚ ਕੀ ਸਮੱਸਿਆ?" CM ਮਾਨ ਦਾ BJP ਤੇ ਹਮਲਾ
Womens Reservation Bill:
ਮੁਸਲਿਮ ਔਰਤਾਂ ਦੇ ਰਾਖਵਾਂਕਰਨ 'ਤੇ ਸੰਸਦ 'ਚ ਅਮਿਤ ਸ਼ਾਹ ਅਤੇ ਅਖਿਲੇਸ਼ ਵਿਚਾਲੇ ਬਹਿਸ
ਮੁਸਲਿਮ ਔਰਤਾਂ ਦੇ ਰਾਖਵਾਂਕਰਨ 'ਤੇ ਸੰਸਦ 'ਚ ਅਮਿਤ ਸ਼ਾਹ ਅਤੇ ਅਖਿਲੇਸ਼ ਵਿਚਾਲੇ ਬਹਿਸ...
ਲਖਨਊ ਵਿੱਚ ਭਿਆਨਕ ਅੱਗ, 1,200 ਝੁੱਗੀਆਂ ਸੜ ਕੇ ਸੁਆਹ, 100 ਸਿਲੰਡਰ ਫਟੇ
ਲਖਨਊ ਵਿੱਚ ਭਿਆਨਕ ਅੱਗ, 1,200 ਝੁੱਗੀਆਂ ਸੜ ਕੇ ਸੁਆਹ, 100 ਸਿਲੰਡਰ ਫਟੇ...
ਅੰਮ੍ਰਿਤਸਰ ਦੇ ਮੁਦਿਤ ਜੈਨ ਨੇ ਹਾਸਿਲ ਕੀਤੇ 500 ਚੋਂ 500 ਅੰਕ, ਸਕੂਲ 'ਚ ਜਸ਼ਨ ਦਾ ਮਾਹੌਲ, ਅਧਿਆਪਕਾਂ ਤੇ ਮਾਪਿਆਂ ਨੇ ਮਨਾਈ ਖੁਸ਼ੀ
ਅੰਮ੍ਰਿਤਸਰ ਦੇ ਮੁਦਿਤ ਜੈਨ ਨੇ ਹਾਸਿਲ ਕੀਤੇ 500 ਚੋਂ 500 ਅੰਕ, ਸਕੂਲ 'ਚ ਜਸ਼ਨ ਦਾ ਮਾਹੌਲ, ਅਧਿਆਪਕਾਂ ਤੇ ਮਾਪਿਆਂ ਨੇ ਮਨਾਈ ਖੁਸ਼ੀ...
Strait of Hormuz: ਈਰਾਨ-ਅਮਰੀਕਾ ਤਣਾਅ, ਹੋਰਮੁਜ਼ ਵਿੱਚ ਅਮਰੀਕੀ ਘੇਰਾਬੰਦੀ ਅਤੇ ਸ਼ਾਂਤੀ ਵਾਰਤਾ ਦੀਆਂ ਸੰਭਾਵਨਾਵਾਂ
Strait of Hormuz: ਈਰਾਨ-ਅਮਰੀਕਾ ਤਣਾਅ, ਹੋਰਮੁਜ਼ ਵਿੱਚ ਅਮਰੀਕੀ ਘੇਰਾਬੰਦੀ ਅਤੇ ਸ਼ਾਂਤੀ ਵਾਰਤਾ ਦੀਆਂ ਸੰਭਾਵਨਾਵਾਂ...
AAP ਦੇ ਰਾਜ ਸਭਾ MP ਅਸ਼ੋਕ ਮਿੱਤਲ ਤੇ ED ਦੀ ਰੇਡ, CM ਮਾਨ ਦਾ BJP 'ਤੇ ਤਿੱਖਾ ਹਮਲਾ
AAP ਦੇ ਰਾਜ ਸਭਾ MP ਅਸ਼ੋਕ ਮਿੱਤਲ ਤੇ ED ਦੀ ਰੇਡ, CM ਮਾਨ ਦਾ BJP 'ਤੇ ਤਿੱਖਾ ਹਮਲਾ...
ਫਤਿਹਗੜ੍ਹ ਸਾਹਿਬ 'ਚ ਦਰਦਨਾਕ ਹਾਦਸਾ, ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ, 6 ਦੀ ਮੌਤ, 20 ਤੋਂ ਵੱਧ ਜਖ਼ਮੀ
ਫਤਿਹਗੜ੍ਹ ਸਾਹਿਬ 'ਚ ਦਰਦਨਾਕ ਹਾਦਸਾ, ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ, 6 ਦੀ ਮੌਤ, 20 ਤੋਂ ਵੱਧ ਜਖ਼ਮੀ...
Women Reservation Bill 'ਤੇ ਪੀਐਮ ਮੋਦੀ ਨੇ ਮੰਗਿਆ ਖੜਗੇ ਦਾ ਸਮਰਥਨ, ਸੰਸਦ ਵਿੱਚ ਹੋਈ ਮੁਲਾਕਾਤ
Women Reservation Bill 'ਤੇ ਪੀਐਮ ਮੋਦੀ ਨੇ ਮੰਗਿਆ ਖੜਗੇ ਦਾ ਸਮਰਥਨ, ਸੰਸਦ ਵਿੱਚ ਹੋਈ ਮੁਲਾਕਾਤ...