ਪੰਜਾਬ ‘ਚ ਅੱਜ ਮੌਸਮ ਤੋਂ ਥੋੜ੍ਹੀ ਰਾਹਤ, ਸਿਰਫ਼ 6 ਜ਼ਿਲ੍ਹਿਆਂ ‘ਚ ਧੁੰਦ ਦਾ ਅਲਰਟ
Punjab weather Update: ਬੀਤੇ ਦਿਨ ਔਸਤ ਘੱਟੋ-ਘੱਟ ਤਾਪਮਾਨ 'ਚ (ਬੀਤੇ 24 ਘੰਟਿਆਂ ਦੇ ਮੁਕਾਬਲੇ) 0.5 ਡਿਗਰੀ ਦਾ ਵਾਧਾ ਦੇਖਿਆ ਗਿਆ। ਹਾਲਾਂਕਿ, ਇਹ ਆਮ ਦੇ ਕਰੀਬ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਘੱਟ ਤਾਪਮਾਨ ਅੰਮ੍ਰਿਤਸਰ 'ਚ ਦਰਜ ਕੀਤਾ ਗਿਆ, ਜੋ ਕਿ 1.7 ਡਿਗਰੀ ਰਿਹਾ।
ਅੱਜ ਪੰਜਾਬ ਵਾਸੀਆਂ ਨੂੰ ਮੌਸਮ ਤੋਂ ਥੋੜ੍ਹੀ ਰਾਹਤ ਮਿਲ ਰਹੀ ਹੈ। ਪਿੱਛੇ ਦਿਨਾਂ ਤੋਂ ਜਿੱਥੇ ਲਗਾਤਾਰ ਪੰਜਾਬ ਭਰ ‘ਚ ਧੁੰਦ ਦਾ ਅਲਰਟ ਜਾਰੀ ਕੀਤਾ ਜਾ ਰਿਹਾ ਸੀ। ਅੱਜ ਇਹ ਅਲਰਟ ਸਿਰਫ਼ 6 ਜ਼ਿਲ੍ਹਿਆਂ ਤੱਕ ਸੀਮਤ ਰਹੇਗਾ। ਪੰਜਾਬ ਦੇ ਸਿਰਫ਼ 6 ਜ਼ਿਲ੍ਹਿਆਂ ‘ਚ ਅੱਜ ਧੁੰਦ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ ਤੇ ਪਟਿਆਲਾ ‘ਚ ਅੱਜ ਧੁੰਦ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਆਉਣ ਵਾਲੇ ਦਿਨਾਂ ‘ਚ ਵੀ ਇਹ ਰਾਹਤ ਬਰਕਰਾਰ ਰਹਿਣ ਦੀ ਸੰਭਾਵਨਾ ਹੈ।
ਮੌਸਮ ਵਿਗਿਆਨ ਕੇਂਦਰ ਨੇ ਕੱਲ੍ਹ ਦੇ ਦਿਨ ਵੀ ਇਨ੍ਹਾਂ ਹੀ 6 ਜ਼ਿਲ੍ਹਿਆਂ ‘ਚ ਧੁੰਦ ਦਾ ਅਲਰਟ ਜਾਰੀ ਕੀਤਾ ਹੈ। ਇਸ ਤੋਂ ਬਾਅਦ 21 ਜਨਵਰੀ ਨੂੰ ਮੌਸਮ ਸਾਫ਼ ਰਹੇਗਾ। ਜਦਕਿ 22 ਜਨਵਰੀ ਨੂੰ ਬੱਦਲਵਾਈ ਵਾਲਾ ਮੌਸਮ ਬਣ ਰਿਹਾ ਹੈ। ਹਾਲਾਂਕਿ, ਮੌਸਮ ਦੇ ਹਾਲਾਤ ਬਦਲਦੇ ਰਹਿੰਦੇ ਹਨ, ਮੌਸਮ ਵਿਗਿਆਨ ਕੇਂਦਰ ਵੱਲੋਂ ਹੋਰ ਤਾਜ਼ਾ ਅਪਡੇਟ ਵੀ ਜਾਰੀ ਕੀਤੇ ਜਾ ਸਕਦੇ ਹਨ।
ਕਿੰਨਾ ਰਿਹਾ ਘੱਟੋ-ਘੱਟੋ ਤਾਪਮਾਨ?
ਤਾਪਮਾਨ ਦੀ ਗੱਲ ਕਰੀਏ ਤਾਂ ਬੀਤੇ ਦਿਨ ਔਸਤ ਘੱਟੋ-ਘੱਟ ਤਾਪਮਾਨ ‘ਚ (ਬੀਤੇ 24 ਘੰਟਿਆਂ ਦੇ ਮੁਕਾਬਲੇ) 0.5 ਡਿਗਰੀ ਦਾ ਵਾਧਾ ਦੇਖਿਆ ਗਿਆ। ਹਾਲਾਂਕਿ, ਇਹ ਆਮ ਦੇ ਕਰੀਬ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਘੱਟ ਤਾਪਮਾਨ ਅੰਮ੍ਰਿਤਸਰ ‘ਚ ਦਰਜ ਕੀਤਾ ਗਿਆ, ਜੋ ਕਿ 1.7 ਡਿਗਰੀ ਰਿਹਾ।
ਲੁਧਿਆਣਾ ਦਾ ਘੱਟੋ-ਘੱਟ ਤਾਪਮਾਨ 6.4 ਡਿਗਰੀ, ਪਟਿਆਲਾ ਦਾ 5.4 ਡਿਗਰੀ, ਬਠਿੰਡਾ ਦਾ 7.0 ਡਿਗਰੀ, ਫਰੀਦਕੋਟ ਦਾ 5.4 ਡਿਗਰੀ, ਗੁਰਦਾਸਪੁਰ ਦਾ 5.8 ਡਿਗਰੀ, ਬੱਲੋਵਾਲ ਸੌਂਖੜੀ (ਐਸਬੀਐਸ ਨਗਰ) ਦਾ 6.0 ਡਿਗਰੀ ਦਰਜ ਕੀਤਾ ਗਿਆ।
ਹੁਸ਼ਿਆਰਪੁਰ ਦਾ ਘੱਟੋ-ਘੱਟ ਤਾਪਮਾਨ 3.4 ਡਿਗਰੀ, ਮਾਨਸਾ ਦਾ 7.4 ਡਿਗਰੀ, ਭਾਖੜਾ ਡੈਮ (ਰੂਪਨਗਰ) ਦਾ 5.9 ਡਿਗਰੀ ਤੇ ਸ੍ਰੀ ਅਨੰਦਪੁਰ ਸਾਹਿਬ (ਰੂਪਨਗਰ) ਦਾ 4.5 ਡਿਗਰੀ ਦਰਜ ਕੀਤਾ ਗਿਆ। ਚੰਡੀਗੜ੍ਹ ਸ਼ਹਿਰ ਦਾ ਘੱਟੋ-ਘੱਟ ਤਾਪਮਾਨ 5.5 ਡਿਗਰੀ ਦਰਜ ਕੀਤਾ ਗਿਆ।


