ਪੰਜਾਬ ਭਰ ‘ਚ ਅੱਜ ਤੂਫ਼ਾਨ ਦਾ ਅਲਰਟ, ਤੇਜ਼ ਹਵਾਵਾਂ ਤੇ ਗੜ੍ਹੇਮਾਰੀ ਦੀ ਸੰਭਾਵਨਾ; ਬਾਰਿਸ਼ ਦੀ ਵੀ ਭਵਿੱਖਬਾਣੀ

Updated On: 

19 Mar 2026 06:53 AM IST

ਵੱਧੋ-ਵੱਧ ਤਾਪਮਾਨ ਦੀ ਗੱਲ ਕਰੀਏ ਤਾਂ ਪੰਜਾਬ 'ਚ ਬੀਤੇ ਦਿਨ ਔਸਤ ਤਾਪਮਾਨ 'ਚ (ਬੀਤੇ 24 ਘੰਟਿਆਂ ਦੇ ਮੁਕਾਬਲੇ) 3.5 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ, ਜੋ ਕਿ ਆਮ ਨਾਲੋਂ 4.1 ਡਿਗਰੀ ਸੈਲਸੀਅਸ ਘੱਟ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਪਟਿਆਲਾ 'ਚ ਦਰਜ ਕੀਤਾ ਗਿਆ, ਜੋ ਕਿ 27.7 ਡਿਗਰੀ ਸੈਲਸੀਅਸ ਰਿਹਾ।

ਪੰਜਾਬ ਭਰ ਚ ਅੱਜ ਤੂਫ਼ਾਨ ਦਾ ਅਲਰਟ, ਤੇਜ਼ ਹਵਾਵਾਂ ਤੇ ਗੜ੍ਹੇਮਾਰੀ ਦੀ ਸੰਭਾਵਨਾ; ਬਾਰਿਸ਼ ਦੀ ਵੀ ਭਵਿੱਖਬਾਣੀ

ਸੰਕੇਤਕ ਤਸਵੀਰ (AI Generated)

ਪੰਜਾਬ ਭਰ ‘ਚ ਅੱਜ ਤੂਫ਼ਾਨ ਦਾ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਗਿਆਨ ਕੇਂਦਰ, ਚੰਡੀਗੜ੍ਹ ਵੱਲੋਂ 10 ਜ਼ਿਲ੍ਹਿਆਂ ‘ਚ ਤੂਫ਼ਾਨ ਦਾ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ, ਜਦਕਿ ਬਾਕੀ ਜ਼ਿਲ੍ਹਿਆਂ ‘ਚ ਤੂਫ਼ਾਨ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਸੂਬੇ ਦੇ ਕਈ ਜ਼ਿਲ੍ਹਿਆਂ ‘ਚ ਬਾਰਿਸ਼ ਦੀ ਭਵਿੱਖਬਾਣੀ ਵੀ ਕੀਤੀ ਗਈ ਹੈ। ਇਸ ਤੋਂ ਇਲਾਵਾ ਕੱਲ੍ਹ ਵੀ ਸੂਬੇ ਭਰ ‘ ਤੂਫ਼ਾਨ ਦਾ ਅਲਰਟ ਜਾਰੀ ਰਹੇਗਾ।

ਤੂਫ਼ਾਨ ਦਾ ਅਲਰਟ

ਅੱਜ ਅੰਮ੍ਰਿਤਸਰ ਤਰਨਤਾਰਨ, ਕਪੂਰਥਲਾ, ਜਲੰਧਰ, ਲੁਧਿਆਣਾ, ਸੰਗਰੂਰ, ਪਟਿਆਲਾ, ਮੋਗਾ, ਬਰਨਾਲਾ ਤੇ ਮਾਨਸਾ ਦੇ ਦੂਰ-ਦੁਰਾਡੇ ਇਲਾਕਿਆਂ ‘ਚ ਤੂਫ਼ਾਨ ਦਾ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਬਦਲ ਗਰਜਣ-ਬਜਿਲ ਚਮਕਣ, ਗੜ੍ਹੇਮਾਰੀ ਤੇ ਤੇਜ਼ ਹਵਾਵਾਂ (40-50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ) ਚੱਲਣ ਦਾ ਅਲਰਟ ਹੈ। ਇਸ ਤੋਂ ਇਲਾਵਾ ਬਾਕੀ ਜ਼ਿਲ੍ਹਿਆਂ ‘ਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ, ਜਿਸ ਮੁਤਾਬਕ ਇਨ੍ਹਾਂ ਜ਼ਿਲ੍ਹਿਆਂ ਦੇ ਦੂਰ-ਦੁਰਾਡੇ ਇਲਾਕਿਆਂ ‘ਚ ਬਦਲ ਗਰਜਣ-ਬਿਜਲੀ ਚਮਕਣ ਤੇ ਤੇਜ਼ ਹਵਾਵਾਂ (30-40 ਕਿਲੋਮੀਟਰ ਪ੍ਰਤੀ ਘੰਟਾ) ਦਾ ਅਲਰਟ ਹੈ।

ਬਾਰਿਸ਼ ਦੀ ਭਵਿੱਖਬਾਣੀ

ਸੂਬੇ ‘ਚ ਅੱਜ ਬਾਰਿਸ਼ ਦੀ ਭਵਿੱਖਬਾਣੀ ਵੀ ਕੀਤੀ ਗਈ ਹੈ। ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਫਤਿਹਗੜ੍ਹ ਸਾਹਿਬ, ਰੂਪਨਗਰ ਤੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਦੇ ਕੁੱਝ ਇਲਾਕਿਆਂ ‘ਚ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।

ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਲੁਧਿਆਣਾ , ਬਰਨਾਲਾ, ਮਾਨਸਾ, ਸੰਗਰੂਰ ਤੇ ਪਟਿਆਲਾ ਦੇ ਦੂਰ-ਦੁਰਾਡੇ ਇਲਾਕਿਆਂ ‘ਚ ਵੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।

ਕਿੰਨਾ ਰਿਹਾ ਤਾਪਮਾਨ?

ਵੱਧੋ-ਵੱਧ ਤਾਪਮਾਨ ਦੀ ਗੱਲ ਕਰੀਏ ਤਾਂ ਪੰਜਾਬ ‘ਚ ਬੀਤੇ ਦਿਨ ਔਸਤ ਤਾਪਮਾਨ ‘ਚ (ਬੀਤੇ 24 ਘੰਟਿਆਂ ਦੇ ਮੁਕਾਬਲੇ) 3.5 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ, ਜੋ ਕਿ ਆਮ ਨਾਲੋਂ 4.1 ਡਿਗਰੀ ਸੈਲਸੀਅਸ ਘੱਟ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਪਟਿਆਲਾ ‘ਚ ਦਰਜ ਕੀਤਾ ਗਿਆ, ਜੋ ਕਿ 27.7 ਡਿਗਰੀ ਸੈਲਸੀਅਸ ਰਿਹਾ।

ਅੰਮ੍ਰਿਤਸਰ ਦਾ ਘੱਟੋ-ਘੱਟ ਤਾਪਮਾਨ 19.4 ਡਿਗਰੀ, ਲੁਧਿਆਣਾ ਦਾ 26.2 ਡਿਗਰੀ, ਬੱਲੋਵਾਲ ਸੌਂਖੜੀ (ਐਸਬੀਐਸ ਨਗਰ) ਦਾ 27.0 ਡਿਗਰੀ, ਫਿਰੋਜ਼ਪੁਰ ਦਾ 23.0 ਡਿਗਰੀ, ਹੁਸ਼ਿਆਪਰੁ ਦਾ 23.5 ਡਿਗਰੀ, ਸਾਲੇਰਨ (ਹੁਸ਼ਿਆਰਪੁਰ) ਦਾ 22.4 ਡਿਗਰੀ, ਪਠਾਨਕੋਟ ਦਾ 22.7 ਡਿਗਰੀ, ਥੀਨ ਡੈਮ (ਪਠਾਨਕੋਟ) ਦਾ 22.4 ਡਿਗਰੀ, ਭਾਖੜਾ ਡੈਮ (ਰੂਪਨਗਰ) 25.3 ਡਿਗਰੀ ਤੇ ਸ੍ਰੀ ਅਨੰਦਪੁਰ ਸਾਹਿਬ (ਰੂਪਨਗਰ) ਦਾ 24.8 ਡਿਗਰੀ ਦਰਜ ਕੀਤਾ ਗਿਆ।

Follow Us