AQI
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਪੰਜਾਬ ‘ਚ ਅੱਜ ਧੁੰਦ ਦਾ ਅਲਰਟ, ਮੀਂਹ ਦੀ ਭਵਿੱਖਬਾਣੀ; ਜਾਣੋ ਮੌਸਮ ਦਾ ਹਾਲ

Punjab Weather Alert: ਤਾਪਮਾਨ ਦੀ ਗੱਲ ਕਰੀਏ ਤਾਂ ਬੀਤੇ ਦਿਨ ਪੰਜਾਬ ਦੇ ਔਸਤ ਘੱਟੋ-ਘੱਟ ਤਾਪਮਾਨ 'ਚ (ਬੀਤੇ 24 ਘੰਟਿਆਂ ਦੇ ਮੁਕਾਬਲੇ) 2.5 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ। ਇਹ ਆਮ ਨਾਲੋਂ 2.3 ਡਿਗਰੀ ਵੱਧ ਹੈ। ਬੀਤੇ ਦਿਨ ਸਭ ਤੋਂ ਘੱਟ ਤਾਪਮਾਨ ਅੰਮ੍ਰਿਤਸਰ 'ਚ ਦਰਜ ਕੀਤਾ ਗਿਆ, ਜੋ ਕਿ 5.9 ਡਿਗਰੀ ਰਿਹਾ।

ਪੰਜਾਬ 'ਚ ਅੱਜ ਧੁੰਦ ਦਾ ਅਲਰਟ, ਮੀਂਹ ਦੀ ਭਵਿੱਖਬਾਣੀ; ਜਾਣੋ ਮੌਸਮ ਦਾ ਹਾਲ
ਫਾਈਲ ਫੋਟੋ (Photo Credit: PTI)
tv9-punjabi
| Published: 02 Feb 2026 07:17 AM IST

ਪੰਜਾਬ ਦੇ ਕੁੱਝ ਜ਼ਿਲ੍ਹਿਆਂ ‘ਚ ਅੱਜ ਧੁੰਦ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਮੌਸਮ ਵਿਗਿਆਨ ਕੇਂਦਰ ਵੱਲੋਂ ਬਾਰਿਸ਼ ਦੀ ਭਵਿੱਖਬਾਣੀ ਵੀ ਕੀਤੀ ਗਈ ਹੈ। ਪੰਜਾਬ ਦੇ 11 ਜ਼ਿਲ੍ਹਿਆਂ ‘ਚ ਧੁੰਦ ਦਾ ਅਲਰਟ ਜਾਰੀ ਕੀਤਾ ਗਿਆ ਹੈ। ਉੱਥੇ ਹੀ, 9 ਜ਼ਿਲ੍ਹਿਆਂ ‘ਚ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।

ਧੁੰਦ ਦਾ ਅਲਰਟ

ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ, ਪਟਿਆਲਾ ਤੇ ਮਲੇਰਕੋਟਲਾ ਦੇ ਕੁੱਝ ਇਲਾਕਿਆਂ ‘ਚ ਧੁੰਦ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਸੰਘਣੀ ਧੁੰਦ ਪੈਣ ਦਾ ਅਲਰਟ ਹੈ।

ਬਾਰਿਸ਼ ਦੀ ਭਵਿੱਖਬਾਣੀ

ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਰੂਪਨਗਰ ਤੇ ਐਸਏਐਸ ਨਗਰ (ਮੁਹਾਲੀ) ਦੇ ਦੂਰ-ਦੁਰਾਡੇ ਇਲਾਕਿਆਂ ‘ਚ ਅੱਜ ਬਾਰਿਸ਼ ਦੀ ਭਵਿੱਖਬਾਣੀ ਦਰਜ ਕੀਤੀ ਗਈ ਹੈ।

ਕਿੰਨਾ ਰਿਹਾ ਤਾਪਮਾਨ?

ਤਾਪਮਾਨ ਦੀ ਗੱਲ ਕਰੀਏ ਤਾਂ ਬੀਤੇ ਦਿਨ ਪੰਜਾਬ ਦੇ ਔਸਤ ਘੱਟੋ-ਘੱਟ ਤਾਪਮਾਨ ‘ਚ (ਬੀਤੇ 24 ਘੰਟਿਆਂ ਦੇ ਮੁਕਾਬਲੇ) 2.5 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ। ਇਹ ਆਮ ਨਾਲੋਂ 2.3 ਡਿਗਰੀ ਵੱਧ ਹੈ। ਬੀਤੇ ਦਿਨ ਸਭ ਤੋਂ ਘੱਟ ਤਾਪਮਾਨ ਅੰਮ੍ਰਿਤਸਰ ‘ਚ ਦਰਜ ਕੀਤਾ ਗਿਆ, ਜੋ ਕਿ 5.9 ਡਿਗਰੀ ਰਿਹਾ।

ਲੁਧਿਆਣਾ ਦਾ ਘੱਟੋ-ਘੱਟ ਤਾਪਮਾਨ 7.6 ਡਿਗਰੀ, ਪਟਿਆਲਾ ਦਾ 10.2 ਡਿਗਰੀ, ਪਠਾਨਕੋਟ ਦਾ 7.9 ਡਿਗਰੀ, ਬਠਿੰਡਾ ਦਾ 8.2 ਡਿਗਰੀ, ਫਰੀਦਕੋਟ ਦਾ 7.4 ਡਿਗਰੀ, ਗੁਰਦਾਸਪੁਰ ਦਾ 6.0 ਡਿਗਰੀ, ਬੱਲੋਵਾਲ ਸੌਂਖੜੀ (ਐਸਬੀਐਸ ਨਗਰ) ਦਾ 8.9 ਡਿਗਰੀ ਦਰਜ ਕੀਤਾ ਗਿਆ।

ਫਿਰੋਜ਼ਪੁਰ ਦਾ ਘੱਟੋ-ਘੱਟ ਤਾਪਮਾਨ 7.9 ਡਿਗਰੀ, ਹੁਸ਼ਿਆਰਪੁਰ ਦਾ 10.1 ਡਿਗਰੀ, ਮਾਨਸਾ ਦਾ 9.2 ਡਿਗਰੀ, ਭਾਖੜਾ ਡੈਮ (ਰੂਪਨਗਰ) ਦਾ 11.9 ਡਿਗਰੀ ਤੇ ਸ੍ਰੀ ਅਨੰਦਪੁਰ ਸਾਹਿਬ (ਰੂਪਨਗਰ) ਦਾ 10.0 ਡਿਗਰੀ ਦਰਜ ਕੀਤਾ ਗਿਆ। ਚੰਡੀਗੜ੍ਹ ਸ਼ਹਿਰ ਦਾ ਘੱਟੋ-ਘੱਟ ਤਾਪਮਾਨ 11.0 ਡਿਗਰੀ, ਚੰਡੀਗੜ੍ਹ ਏਅਪੋਰਟ ਦਾ 11.4 ਡਿਗਰੀ ਦਰਜ ਕੀਤਾ ਗਿਆ।

Follow Us
ਅਕਾਲੀ ਦਲ ਨਾਲ ਗੱਠਜੋੜ ਬਾਰੇ ਕੀ ਬੋਲੇ ਅਮਿਤ ਸ਼ਾਹ?
ਅਕਾਲੀ ਦਲ ਨਾਲ ਗੱਠਜੋੜ ਬਾਰੇ ਕੀ ਬੋਲੇ ਅਮਿਤ ਸ਼ਾਹ?...
ਮੁਹਾਲੀ ਵਿੱਚ ਪ੍ਰੋਗਰੈਸਿਵ ਪੰਜਾਬ ਇਨਵੈਸਟਰਜ਼ ਸਮਿਟ ਦੀ ਸ਼ੁਰੂਆਤ, ਸੀਐਮ ਬੋਲੇ - ਮਿਲੇਗੀ ਹਰ ਸਹੂਲਤ
ਮੁਹਾਲੀ ਵਿੱਚ ਪ੍ਰੋਗਰੈਸਿਵ ਪੰਜਾਬ ਇਨਵੈਸਟਰਜ਼ ਸਮਿਟ ਦੀ ਸ਼ੁਰੂਆਤ, ਸੀਐਮ ਬੋਲੇ - ਮਿਲੇਗੀ ਹਰ ਸਹੂਲਤ...
ਮੱਧ ਪੂਰਬ ਤਣਾਅ ਵਿਚਾਲੇ PM ਮੋਦੀ ਦੀ ਈਰਾਨੀ ਰਾਸ਼ਟਰਪਤੀ ਨਾਲ ਗੱਲਬਾਤ
ਮੱਧ ਪੂਰਬ ਤਣਾਅ ਵਿਚਾਲੇ PM ਮੋਦੀ ਦੀ ਈਰਾਨੀ ਰਾਸ਼ਟਰਪਤੀ ਨਾਲ ਗੱਲਬਾਤ...
ਪੰਜਾਬ ਵਿਧਾਨਸਭਾ 'ਚ ਉੱਠੇ UPSC 'ਤੇ ਸਵਾਲ, MLA ਗਿਆਸਪੁਰਾ ਨੇ ਲਗਾਏ ਨੰਬਰਾਂ 'ਚ ਹੇਰਾਫੇਰੀ ਦੇ ਇਲਜਾਮ
ਪੰਜਾਬ ਵਿਧਾਨਸਭਾ 'ਚ ਉੱਠੇ UPSC 'ਤੇ ਸਵਾਲ, MLA ਗਿਆਸਪੁਰਾ ਨੇ ਲਗਾਏ ਨੰਬਰਾਂ 'ਚ ਹੇਰਾਫੇਰੀ ਦੇ ਇਲਜਾਮ...
India Secures Hormuz Passage: ਹੋਰਮੁਜ਼ ਤੋਂ ਮੁੰਬਈ ਪਹੁੰਚਿਆ ਭਾਰਤੀ ਤੇਲ ਜਹਾਜ਼ , ਈਰਾਨ ਨੇ ਦਿੱਤਾ ਸੁਰੱਖਿਅਤ ਮਾਰਗ ਦਾ ਭਰੋਸਾ
India Secures Hormuz Passage: ਹੋਰਮੁਜ਼ ਤੋਂ ਮੁੰਬਈ ਪਹੁੰਚਿਆ ਭਾਰਤੀ ਤੇਲ ਜਹਾਜ਼ , ਈਰਾਨ ਨੇ ਦਿੱਤਾ ਸੁਰੱਖਿਅਤ ਮਾਰਗ ਦਾ ਭਰੋਸਾ...
ਖਹਿਰਾ ਦੀ ਔਰਤਾਂ 'ਤੇ ਵਿਵਾਦਿਤ ਪੋਸਟ 'ਤੇ ਵਿਧਾਨਸਭਾ 'ਚ ਮੁੜ ਹੰਗਾਮਾ, ਕੀ ਬੋਲੇ AAP ਵਿਧਾਇਕ?
ਖਹਿਰਾ ਦੀ ਔਰਤਾਂ 'ਤੇ ਵਿਵਾਦਿਤ ਪੋਸਟ 'ਤੇ ਵਿਧਾਨਸਭਾ 'ਚ ਮੁੜ ਹੰਗਾਮਾ, ਕੀ ਬੋਲੇ AAP ਵਿਧਾਇਕ?...
LPG ਸੰਕਟ ਅਤੇ ਈਰਾਨ-ਇਜ਼ਰਾਈਲ ਯੁੱਧ, ਆਮ ਆਦਮੀ 'ਤੇ ਅਸਰ ਰੋਕਣ ਲਈ ਭਾਰਤ ਸਰਕਾਰ ਦੀ ਰਣਨੀਤੀ
LPG ਸੰਕਟ ਅਤੇ ਈਰਾਨ-ਇਜ਼ਰਾਈਲ ਯੁੱਧ, ਆਮ ਆਦਮੀ 'ਤੇ ਅਸਰ ਰੋਕਣ ਲਈ ਭਾਰਤ ਸਰਕਾਰ ਦੀ ਰਣਨੀਤੀ...
India Gas Crises: ਮਿਡਿਲ ਈਸਟ ਜੰਗ ਦਾ LPG ਸਪਲਾਈ 'ਤੇ ਅਸਰ, ਬਲੈਕ ਮਾਰਕੀਟਿੰਗ, ਜਨਤਾ ਪਰੇਸ਼ਾਨ
India Gas Crises: ਮਿਡਿਲ ਈਸਟ ਜੰਗ ਦਾ LPG ਸਪਲਾਈ 'ਤੇ ਅਸਰ, ਬਲੈਕ ਮਾਰਕੀਟਿੰਗ, ਜਨਤਾ ਪਰੇਸ਼ਾਨ...
ਏਅਰਪੋਰਟ ਤੇ ਮਹਿੰਗੇ ਖਾਣੇ ਦਾ ਮੁੱਦਾ ਫਿਰ ਉੱਠਿਆ, ਰਾਘਵ ਚੱਢਾ ਨੇ ਸੰਸਦ 'ਚ ਕਹੀ ਇਹ ਗੱਲ
ਏਅਰਪੋਰਟ ਤੇ ਮਹਿੰਗੇ ਖਾਣੇ ਦਾ ਮੁੱਦਾ ਫਿਰ ਉੱਠਿਆ, ਰਾਘਵ ਚੱਢਾ ਨੇ ਸੰਸਦ 'ਚ ਕਹੀ ਇਹ ਗੱਲ...