ਪੰਜਾਬ ਦੇ 4 ਜ਼ਿਲ੍ਹਿਆਂ ‘ਚ ਮੀਂਹ ਦਾ ਅਲਰਟ, 1 ਸਤੰਬਰ ਤੱਕ ਭਾਰੀ ਬਾਰਿਸ਼ ਦਾ ਅਨੁਮਾਨ
ਹਿਮਾਚਲ ਪ੍ਰਦੇਸ਼ ਦੇ ਨਾਲ ਲੱਗਦੇ ਜ਼ਿਲ੍ਹਿਆਂ 'ਚ ਅੱਜ ਤੇ ਅਗਲੇ ਤਿੰਨ ਭਾਰੀ ਬਾਰਿਸ਼ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਮੌਸਮ ਵਿਭਾਗ ਨੇ ਹਿਮਾਚਲ ਪ੍ਰਦੇਸ਼ ਤੇ ਜੰਮੂ-ਕਸ਼ਮੀਰ ਦੇ ਕਈ ਇਲਾਕਿਆਂ 'ਚ ਬਾਰਿਸ਼ ਦਾ ਅਲਰਟ ਜਾਰੀ ਕੀਤਾ ਹੈ। ਬਾਰਿਸ਼ ਦਾ ਅਸਰ ਡੈਮਾਂ ਦੇ ਪਾਣੀ ਦੇ ਪੱਧਰ 'ਤੇ ਦੇਖਣ ਨੂੰ ਮਿਲ ਸਕਦਾ ਹੈ। ਉੱਥੇ ਹੀ ਜੇਕਰ ਡੈਮਾਂ ਤੋਂ ਅੱਗੇ ਵੀ ਪਾਣੀ ਛੱਡਿਆ ਜਾਂਦਾ ਹੈ ਤਾਂ ਪੰਜਾਬ ਦੇ ਦਰਿਆਵਾਂ ਤੇ ਨਹਿਰਾਂ 'ਚ ਵੀ ਇਸ ਦਾ ਅਸਰ ਦਿਖਾਈ ਦੇ ਸਕਦਾ ਹੈ।
ਮੌਸਮ ਵਿਭਾਗ ਵੱਲੋਂ ਪੰਜਾਬ ਦੇ 4 ਜ਼ਿਲ੍ਹਿਆਂ ‘ਚ ਅੱਜ ਬਾਰਿਸ਼ ਦਾ ਅਲਰਟ ਜਾਰੀ ਕੀਤਾ ਗਿਆ ਹੈ। ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ ਤੇ ਰੂਪਨਗਰ ‘ਚ ਅੱਜ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਹੋਰ ਵੀ ਜ਼ਿਲ੍ਹਿਆਂ ‘ਚ ਚੰਗੀ ਬਾਰਿਸ਼ ਦੇਖਣ ਨੂੰ ਮਿਲ ਸਕਦੀ ਹੈ। ਪੰਜਾਬ ‘ਚ ਅਗਲੇ ਤਿੰਨ ਦਿਨ ਲਗਾਤਾਰ ਅਜਿਹਾ ਹੀ ਮੌਸਮ ਰਹੇਗਾ। 1 ਸਤੰਬਰ ਤੱਕ ਪੰਜਾਬ ‘ਚ ਬਾਰਿਸ਼ ਦਾ ਯੈਲੋ ਅਲਰਟ ਜਾਰੀ ਕੀਤਾ ਹੈ।
ਹਿਮਾਚਲ ਪ੍ਰਦੇਸ਼ ਦੇ ਨਾਲ ਲੱਗਦੇ ਜ਼ਿਲ੍ਹਿਆਂ ‘ਚ ਅੱਜ ਤੇ ਅਗਲੇ ਤਿੰਨ ਭਾਰੀ ਬਾਰਿਸ਼ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਮੌਸਮ ਵਿਭਾਗ ਨੇ ਹਿਮਾਚਲ ਪ੍ਰਦੇਸ਼ ਤੇ ਜੰਮੂ-ਕਸ਼ਮੀਰ ਦੇ ਕਈ ਇਲਾਕਿਆਂ ‘ਚ ਬਾਰਿਸ਼ ਦਾ ਅਲਰਟ ਜਾਰੀ ਕੀਤਾ ਹੈ। ਬਾਰਿਸ਼ ਦਾ ਅਸਰ ਡੈਮਾਂ ਦੇ ਪਾਣੀ ਦੇ ਪੱਧਰ ‘ਤੇ ਦੇਖਣ ਨੂੰ ਮਿਲ ਸਕਦਾ ਹੈ। ਉੱਥੇ ਹੀ ਜੇਕਰ ਡੈਮਾਂ ਤੋਂ ਅੱਗੇ ਵੀ ਪਾਣੀ ਛੱਡਿਆ ਜਾਂਦਾ ਹੈ ਤਾਂ ਪੰਜਾਬ ਦੇ ਦਰਿਆਵਾਂ ਤੇ ਨਹਿਰਾਂ ‘ਚ ਵੀ ਇਸ ਦਾ ਅਸਰ ਦਿਖਾਈ ਦੇ ਸਕਦਾ ਹੈ। ਰਾਵੀ, ਬਿਆਸ ਤੇ ਸਤਲੁਜ ਨੇ ਪਹਿਲਾਂ ਹੀ ਪੰਜਾਬ ਦੇ 8 ਜ਼ਿਲ੍ਹਿਆਂ ਦੇ ਕਈ ਪਿੰਡਾਂ ਨੂੰ ਲਪੇਟ ‘ਚ ਲੈ ਲਿਆ ਹੈ। ਅਜਿਹੇ ‘ਚ ਆਉਣ ਵਾਲੇ ਦਿਨਾਂ ‘ਚ ਭਾਰੀ ਬਾਰਿਸ਼ ਹੋਰ ਨੁਕਸਾਨ ਕਰ ਸਕਦੀ ਹੈ।
WEATHER WARNING AND RAINFALL MAP #PUNJAB #HARYANA DATED 28-08-2025 pic.twitter.com/dvXmCHLw29
— IMD Chandigarh (@IMD_Chandigarh) August 28, 2025
ਪਠਾਨਕੋਟ, ਗੁਰਦਾਸਪੁਰ, ਤਰਨਤਾਰਨ, ਅੰਮ੍ਰਿਤਸਰ, ਹੁਸ਼ਿਆਰਪੁਰ, ਕਪੂਰਥਲਾ, ਫਿਰੋਜ਼ਪੁਰ ਤੇ ਫਾਜ਼ਿਲਕਾ ਇਸ ਸਮੇਂ ਹੜ੍ਹ ਤੋਂ ਸਭ ਤੋਂ ਜ਼ਿਆਦਾ ਪ੍ਰਭਾਵਿਤ ਹਨ। ਜਾਣਕਾਰੀ ਅਨੁਸਾਰ ਇਨ੍ਹਾਂ ਜ਼ਿਲ੍ਹਿਆਂ ਦੇ 350 ਤੋਂ ਵੱਧ ਪਿੰਡ ਪਾਣੀ ਦੀ ਮਾਰ ਝੱਲ ਰਹੇ ਹਨ। ਕਈ ਇਲਾਕਿਆਂ ‘ਚ 5 ਤੋਂ 7 ਫੁੱਟ ਪਾਣੀ ਆ ਗਿਆ ਹੈ। ਹਾਲਾਤ ਇੰਨੇ ਵਿਗੜ ਗਏ ਹਨ ਕਿ ਅੰਮ੍ਰਿਤਸਰ ਦੇ ਅਜਨਾਲਾ ‘ਚ ਸੈਨਾ ਆਪਣੇ ਵਿਸ਼ੇਸ਼ ਉਪਕਰਣਾਂ ਨਾਲ ਉੱਤਰੀ ਹੈ। ਸੈਨਾ ATOR N1200 ਮਲਟੀ ਟੇਰੇਨ ਵਹੀਕਲ ਤੇ ਹੈਲੀਕਾਪਟਰ ਨਾਲ ਲੋਕਾਂ ਨੂੰ ਰੈਸਕਿਊ ਕਰ ਰਹੀ ਹੈ।
ਇਸ ਤੋਂ ਇਲਾਵਾ ਐਨਡੀਆਰਐਫ, ਐਸਡੀਆਰਐਪ, ਪੰਜਾਬ ਪੁਲਿਸ ਤੇ ਹੋਰ ਸਮਾਜ ਸੇਵੀ ਸੰਸਥਾਵਾਂ ਲੋਕਾਂ ਨੂੰ ਰੈਸਕਿਊ ਕਰ ਰਹੀਆਂ ਹਨ। ਹੈਲੀਕਾਪਟਰਾਂ ਰਾਹੀ ਹੜ੍ਹ ‘ਚ ਫਸੇ ਲੋਕਾਂ ਨੂੰ ਰਾਹਤ ਸਮੱਗਰੀ ਪਹੁੰਚਾਈ ਜਾ ਰਹੀ ਹੈ।
ਇਹ ਵੀ ਪੜ੍ਹੋ
ਸੀਐਮ ਮਾਨ ਪਹੁੰਚੇ ਸਨ ਅੰਮ੍ਰਿਤਸਰ, ਇੱਕ ਮਹੀਨੇ ਦੀ ਸੈਲਰੀ ਰਾਹਤ ਸੇਵਾਵਾਂ ਲਈ ਦੇਣਗੇ
ਅੱਜ ਜ਼ਿਲ੍ਹਾ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਬਿਆਸ ਵਿਖੇ ਹੜ੍ਹ ਪ੍ਰਭਾਵਿਤ ਇਲਾਕੇ ਦਾ ਦੌਰਾ ਕਰਕੇ ਸਥਿਤੀ ਦਾ ਜਾਇਜ਼ਾ ਲਿਆ। ਲੋਕਾਂ ਦੀਆਂ ਦੁੱਖ-ਤਕਲੀਫ਼ਾਂ ਸੁਣੀਆਂ ਅਤੇ ਉਹਨਾਂ ਨੂੰ ਹੌਸਲਾ ਦਿੱਤਾ। ਹਰ ਕਿਸਮ ਦੇ ਨੁਕਸਾਨ ਦੀ ਪੂਰਤੀ ਕਰਾਂਗੇ।
ਕੁਦਰਤ ਮੂਹਰੇ ਕਿਸੇ ਦਾ ਜ਼ੋਰ ਨਹੀਂ ਚੱਲਦਾ, ਪਰ ਸਰਕਾਰ ਵੱਲੋਂ ਹੜ੍ਹ ਦੀ ਲਪੇਟ ‘ਚ ਆਏ ਲੋਕਾਂ ਦੀ ਹਰ pic.twitter.com/23HrKjjmGA — Bhagwant Mann (@BhagwantMann) August 28, 2025
ਬੀਤੇ ਦਿਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਬਿਆਸ ਦੇ ਰਾਵੀ ਦਰਿਆ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਸਥਿਤੀ ਦੀ ਜਾਣਕਾਰੀ ਲੈਣ ਲਈ ਪਹੁੰਚੇ। ਉਨ੍ਹਾਂ ਨੇ ਅੰਮ੍ਰਿਤਸਰ ਦੇ ਅਜਨਾਲਾ ਦਾ ਵੀ ਦੌਰਾ ਕੀਤਾ ਦੇ ਲੋਕਾਂ ਨੂੰ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ। ਉਨ੍ਹਾਂ ਨੇ ਸਾਰੇ ਮੰਤਰੀਆਂ ਨੂੰ ਐਕਟਿਵ ਰਹਿੰਦੇ ਹੋਏ ਲੋਕਾਂ ਦੀ ਮਦਦ ਦੀ ਅਪੀਲ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਨੇ ਆਪਣੀ ਤੇ ਆਪਣੇ ਸਾਰੇ ਵਿਧਾਇਕ ਦੀ ਇੱਕ ਮਹੀਨੇ ਦੀ ਤਨਖ਼ਾਹ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਦੇਣ ਦਾ ਐਲਾਨ ਕੀਤਾ।
ਕੁਦਰਤ ਦੀ ਮਾਰ ਅੱਗੇ ਕਿਸੇ ਦਾ ਕੋਈ ਜ਼ੋਰ ਨਹੀਂ, ਪਰ ਆਪਾਂ ਰਲ਼ ਮਿਲ ਕੇ ਇਸ ਔਖੀ ਘੜੀ ਵਿੱਚ ਇੱਕ ਦੂਜੇ ਦੇ ਨਾਲ ਖੜ੍ਹੀਏ। ਮੈਂ ਅਤੇ ਸਾਡੇ ਸਾਰੇ ਮੰਤਰੀ ਸਾਹਿਬਾਨ ਤੇ ਵਿਧਾਇਕ ਆਪਣੀ ਇੱਕ ਮਹੀਨੇ ਦੀ ਤਨਖ਼ਾਹ ਹੜ੍ਹ ਨਾਲ ਪ੍ਰਭਾਵਿਤ ਲੋਕਾਂ ਦੀ ਮਦਦ ਅਤੇ ਰਾਹਤ ਕਾਰਜਾਂ ਲਈ ਦੇ ਰਹੇ ਹਾਂ। ਸਾਡੀ ਸਰਕਾਰ ਅਤੇ ਪ੍ਰਸ਼ਾਸਨ ਪੂਰੀ ਤਨਦੇਹੀ ਨਾਲ ਲੋਕਾਂ ਦੇ
— Bhagwant Mann (@BhagwantMann) August 28, 2025


