AQI
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਪੰਜਾਬ ‘ਚ ਅੱਜ ਧੁੰਦ ਦੇ ਸੀਤ ਲਹਿਰ ਦਾ ਅਲਰਟ, ਬਾਰਿਸ਼ ਦੀ ਵੀ ਭਵਿੱਖਬਾਣੀ; ਜਾਣੋ ਮੌਸਮ ਦਾ ਹਾਲ

Punjab Weather Update: ਬੀਤੇ ਦਿਨ ਔਸਤ ਘੱਟੋ-ਘੱਟ ਤਾਪਮਾਨ 'ਚ (ਬੀਤੇ 24 ਘੰਟਿਆਂ ਦੇ ਮੁਕਾਬਲੇ) 3.6 ਡਿਗਰੀ ਦਾ ਵਾਧਾ ਦੇਖਿਆ ਗਿਆ। ਹਾਲਾਂਕਿ, ਇਹ ਆਮ ਨਾਲੋਂ 3 ਡਿਗਰੀ ਵੱਧ ਹੈ। ਬੀਤੇ ਦਿਨ ਸਭ ਤੋਂ ਘੱਟ ਤਾਪਮਾਨ ਲੁਧਿਆਣਾ 'ਚ ਦਰਜ ਕੀਤਾ ਗਿਆ, ਜੋ ਕਿ 7.7 ਡਿਗਰੀ ਰਿਹਾ।

ਪੰਜਾਬ 'ਚ ਅੱਜ ਧੁੰਦ ਦੇ ਸੀਤ ਲਹਿਰ ਦਾ ਅਲਰਟ, ਬਾਰਿਸ਼ ਦੀ ਵੀ ਭਵਿੱਖਬਾਣੀ; ਜਾਣੋ ਮੌਸਮ ਦਾ ਹਾਲ
ਫਾਈਲ ਫੋਟੋ (Photo Credit: PTI)
tv9-punjabi
| Published: 28 Jan 2026 07:13 AM IST

ਅੱਜ ਪੰਜਾਬ ‘ਚ ਧੁੰਦ ਤੇ ਸੀਤ ਲਹਿਰ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ 3 ਜ਼ਿਲ੍ਹਿਆਂ ‘ਚ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਇਸ ਤੋਂ ਬਾਅਦ ਅਗਲੇ ਦੋ ਦਿਨਾਂ ਲਈ ਯਾਨੀ ਕਿ 29 ਤੇ 30 ਜਨਵਰੀ ਨੂੰ ਮੌਸਮ ਖੁਸ਼ਕ ਰਹੇਗਾ, ਹਾਲਾਂਕਿ ਧੁੰਦ ਦੇ ਸੀਤ ਲਹਿਰ ਦਾ ਅਲਰਟ ਬਰਕਰਾਰ ਰਹੇਗਾ। ਇਸ ਮਹੀਨੇ ਦੇ ਆਖਿਰੀ ਦਿਨ ਯਾਨੀ ਕਿ 31 ਜਨਵਰੀ ਨੂੰ ਕਿਸੇ ਵੀ ਤਰ੍ਹਾਂ ਦਾ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ, ਪਰ ਇਸ ਦੌਰਾਨ 4 ਜ਼ਿਲ੍ਹਿਆਂ ‘ਚ- ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ ਤੇ ਰੂਪਨਗਰ ‘ਚ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਮੌਸਮ ਦਾ ਅਪਡੇਟ ਮੌਸਮ ਵਿਗਿਆਨ ਕੇਂਦਰ ਵੱਲੋਂ, ਸਥਿਤੀ ਅਨੁਸਾਰ ਕੀਤਾ ਜਾ ਸਕਦਾ ਹੈ।

ਅੱਜ ਸੰਘਣੀ ਧੁੰਦ ਦੇ ਸੀਤ ਲਹਿਰ ਦਾ ਅਲਰਟ

ਅੰਮ੍ਰਿਤਸਰ, ਤਰਨਤਾਰਨ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ, ਐਸਏਐਸ ਨਗਰ (ਮੁਹਾਲੀ) ਤੇ ਮਲੇਰਕੋਟਲਾ ਦੇ ਦੂਰ-ਦੁਰਾਡੇ ਇਲਾਕਿਆਂ ‘ਚ ਅੱਜ ਧੁੰਦ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਜ਼ਿਲ੍ਹਿਆਂ ‘ਚ ਸੰਘਣੀ ਧੁੰਦ ਪੈਣ ਦਾ ਅਲਰਟ ਜਾਰੀ ਕੀਤਾ ਗਿਆ ਹੈ।

ਇਸ ਦੇ ਨਾਲ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਬਰਨਾਲਾ, ਮਾਨਸਾ ਤੇ ਸੰਗਰੂਰ ਦੇ ਦੂਰ-ਦੁਰਾਡੇ ਇਲਾਕਿਆਂ ‘ਚ ਸੀਤ ਲਹਿਰ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਬਾਰਿਸ਼ ਦੀ ਭਵਿੱਖਬਾਣੀ

ਅੱਜ ਪਠਾਨਕੋਟ, ਹੁਸ਼ਿਆਰਪੁਰ ਤੇ ਰੂਪਨਗਰ ਦੇ ਦੂਰ-ਦੁਰਾਡੇ ਇਲਾਕਿਆਂ ‘ਚ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ

ਕਿੰਨਾ ਰਿਹਾ ਤਾਪਮਾਨ?

ਤਾਪਮਾਨ ਦੀ ਗੱਲ ਕਰੀਏ ਤਾਂ ਬੀਤੇ ਦਿਨ ਔਸਤ ਘੱਟੋ-ਘੱਟ ਤਾਪਮਾਨ ‘ਚ (ਬੀਤੇ 24 ਘੰਟਿਆਂ ਦੇ ਮੁਕਾਬਲੇ) 3.6 ਡਿਗਰੀ ਦਾ ਵਾਧਾ ਦੇਖਿਆ ਗਿਆ। ਹਾਲਾਂਕਿ, ਇਹ ਆਮ ਨਾਲੋਂ 3 ਡਿਗਰੀ ਵੱਧ ਹੈ। ਬੀਤੇ ਦਿਨ ਸਭ ਤੋਂ ਘੱਟ ਤਾਪਮਾਨ ਲੁਧਿਆਣਾ ‘ਚ ਦਰਜ ਕੀਤਾ ਗਿਆ, ਜੋ ਕਿ 7.7 ਡਿਗਰੀ ਰਿਹਾ।

ਅੰਮ੍ਰਿਤਸਰ ਦਾ ਘੱਟੋ-ਘੱਟ ਤਾਪਮਾਨ 10.3 ਡਿਗਰੀ, ਪਟਿਆਲਾ ਦਾ 9.2 ਡਿਗਰੀ, ਬਠਿੰਡਾ ਦਾ 8.8 ਡਿਗਰੀ, ਫਰੀਦਕੋਟ ਦਾ 9.2 ਡਿਗਰੀ, ਬੱਲੋਵਾਲ ਸੌਂਖੜੀ (ਐਸਬੀਐਸ ਨਗਰ) ਦਾ 9.7 ਡਿਗਰੀ, ਬਠਿੰਡਾ ਦਾ 12.9 ਡਿਗਰੀ, ਹੁਸ਼ਿਆਰਪੁਰ ਦਾ 10.2 ਡਿਗਰੀ, ਮਾਸਨਾ ਦਾ10.3 ਡਿਗਰੀ, ਭਾਖੜਾ ਡੈਮ (ਰੂਪਨਗਰ) ਦਾ 10.9 ਡਿਗਰੀ ਤੇ ਸ੍ਰੀ ਅਨੰਦਪੁਰ ਸਾਹਿਬ (ਰੂਪਨਗਰ) ਦਾ 9.5 ਡਿਗਰੀ ਦਰਜ ਕੀਤਾ ਗਿਆ। ਚੰਡੀਗੜ੍ਹ ਸ਼ਹਿਰ ਦਾ ਘੱਟੋ-ਘੱਟ ਤਾਪਮਾਨ 10.1 ਡਿਗਰੀ ਦਰਜ ਕੀਤਾ ਗਿਆ।

Follow Us
India Secures Hormuz Passage: ਹੋਰਮੁਜ਼ ਤੋਂ ਮੁੰਬਈ ਪਹੁੰਚਿਆ ਭਾਰਤੀ ਤੇਲ ਜਹਾਜ਼ , ਈਰਾਨ ਨੇ ਦਿੱਤਾ ਸੁਰੱਖਿਅਤ ਮਾਰਗ ਦਾ ਭਰੋਸਾ
India Secures Hormuz Passage: ਹੋਰਮੁਜ਼ ਤੋਂ ਮੁੰਬਈ ਪਹੁੰਚਿਆ ਭਾਰਤੀ ਤੇਲ ਜਹਾਜ਼ , ਈਰਾਨ ਨੇ ਦਿੱਤਾ ਸੁਰੱਖਿਅਤ ਮਾਰਗ ਦਾ ਭਰੋਸਾ...
ਖਹਿਰਾ ਦੀ ਔਰਤਾਂ 'ਤੇ ਵਿਵਾਦਿਤ ਪੋਸਟ 'ਤੇ ਵਿਧਾਨਸਭਾ 'ਚ ਮੁੜ ਹੰਗਾਮਾ, ਕੀ ਬੋਲੇ AAP ਵਿਧਾਇਕ?
ਖਹਿਰਾ ਦੀ ਔਰਤਾਂ 'ਤੇ ਵਿਵਾਦਿਤ ਪੋਸਟ 'ਤੇ ਵਿਧਾਨਸਭਾ 'ਚ ਮੁੜ ਹੰਗਾਮਾ, ਕੀ ਬੋਲੇ AAP ਵਿਧਾਇਕ?...
LPG ਸੰਕਟ ਅਤੇ ਈਰਾਨ-ਇਜ਼ਰਾਈਲ ਯੁੱਧ, ਆਮ ਆਦਮੀ 'ਤੇ ਅਸਰ ਰੋਕਣ ਲਈ ਭਾਰਤ ਸਰਕਾਰ ਦੀ ਰਣਨੀਤੀ
LPG ਸੰਕਟ ਅਤੇ ਈਰਾਨ-ਇਜ਼ਰਾਈਲ ਯੁੱਧ, ਆਮ ਆਦਮੀ 'ਤੇ ਅਸਰ ਰੋਕਣ ਲਈ ਭਾਰਤ ਸਰਕਾਰ ਦੀ ਰਣਨੀਤੀ...
India Gas Crises: ਮਿਡਿਲ ਈਸਟ ਜੰਗ ਦਾ LPG ਸਪਲਾਈ 'ਤੇ ਅਸਰ, ਬਲੈਕ ਮਾਰਕੀਟਿੰਗ, ਜਨਤਾ ਪਰੇਸ਼ਾਨ
India Gas Crises: ਮਿਡਿਲ ਈਸਟ ਜੰਗ ਦਾ LPG ਸਪਲਾਈ 'ਤੇ ਅਸਰ, ਬਲੈਕ ਮਾਰਕੀਟਿੰਗ, ਜਨਤਾ ਪਰੇਸ਼ਾਨ...
ਏਅਰਪੋਰਟ ਤੇ ਮਹਿੰਗੇ ਖਾਣੇ ਦਾ ਮੁੱਦਾ ਫਿਰ ਉੱਠਿਆ, ਰਾਘਵ ਚੱਢਾ ਨੇ ਸੰਸਦ 'ਚ ਕਹੀ ਇਹ ਗੱਲ
ਏਅਰਪੋਰਟ ਤੇ ਮਹਿੰਗੇ ਖਾਣੇ ਦਾ ਮੁੱਦਾ ਫਿਰ ਉੱਠਿਆ, ਰਾਘਵ ਚੱਢਾ ਨੇ ਸੰਸਦ 'ਚ ਕਹੀ ਇਹ ਗੱਲ...
Punjab Budget: ਔਰਤਾਂ ਨੂੰ ਵਿੱਤੀ ਮਦਦ ਦਾ ਵਾਅਦਾ ਪੂਰਾ, ਹੁਣ ਔਰਤਾਂ ਨੂੰ ਮਿਲਣਗੇ 1000 ਰੁਪਏ
Punjab Budget: ਔਰਤਾਂ ਨੂੰ ਵਿੱਤੀ ਮਦਦ ਦਾ ਵਾਅਦਾ ਪੂਰਾ, ਹੁਣ ਔਰਤਾਂ ਨੂੰ ਮਿਲਣਗੇ 1000 ਰੁਪਏ...
T20 World Cup 'ਚ India ਦੀ ਇਤਿਹਾਸਿਕ ਜਿੱਤ 'ਤੇ Chandigarh 'ਚ ਹੋਇਆ ਜਬਰਦਸਤ Celebration
T20 World Cup 'ਚ India ਦੀ ਇਤਿਹਾਸਿਕ ਜਿੱਤ 'ਤੇ Chandigarh 'ਚ ਹੋਇਆ ਜਬਰਦਸਤ Celebration...
ਪੰਜਾਬ ਸਰਕਾਰ ਦੀ ਮਹਿਲਾਵਾਂ ਨੂੰ ਸੌਗਾਤ, 1000 ਮਹੀਨਾ ਦੇਣ ਦਾ ਕੀਤਾ ਐਲਾਨ
ਪੰਜਾਬ ਸਰਕਾਰ ਦੀ ਮਹਿਲਾਵਾਂ ਨੂੰ ਸੌਗਾਤ, 1000 ਮਹੀਨਾ ਦੇਣ ਦਾ ਕੀਤਾ ਐਲਾਨ...
ਕਿਸਾਨ ਦੀ ਧੀ ਸਿਮਰਨਦੀਪ ਕੌਰ IAS ਬਣੀ, ਆਲ ਇੰਡੀਆ 15ਵਾਂ ਰੈਂਕ
ਕਿਸਾਨ ਦੀ ਧੀ ਸਿਮਰਨਦੀਪ ਕੌਰ IAS ਬਣੀ, ਆਲ ਇੰਡੀਆ 15ਵਾਂ ਰੈਂਕ...