ਪੰਜਾਬ ‘ਚ ਅੱਜ ਧੁੰਦ ਤੇ ਸੀਤ ਲਹਿਰ ਦਾ ਅਲਰਟ, ਘੱਟੋ-ਘੱਟ ਤਾਪਮਾਨ 3 ਡਿਗਰੀ ਤੱਕ ਪਹੁੰਚਿਆ

Published: 

30 Jan 2026 07:50 AM IST

Punjab Weather: ਤਾਪਮਾਨ ਦੀ ਗੱਲ ਕਰੀਏ ਤਾਂ ਬੀਤੇ ਦਿਨ ਪੰਜਾਬ ਦੇ ਔਸਤ ਘੱਟੋ-ਘੱਟ ਤਾਪਮਾਨ 'ਚ (ਬੀਤੇ 24 ਘੰਟਿਆਂ ਦੇ ਮੁਕਾਬਲੇ) 1.5 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਬੀਤੇ ਦਿਨ ਸਭ ਤੋਂ ਘੱਟ ਤਾਪਮਾਨ ਫਰੀਦਕੋਟ 'ਚ ਦਰਜ ਕੀਤਾ ਗਿਆ, ਜੋ ਕਿ 3 ਡਿਗਰੀ ਸੈਲਸੀਅਸ ਰਿਹਾ।

ਪੰਜਾਬ ਚ ਅੱਜ ਧੁੰਦ ਤੇ ਸੀਤ ਲਹਿਰ ਦਾ ਅਲਰਟ, ਘੱਟੋ-ਘੱਟ ਤਾਪਮਾਨ 3 ਡਿਗਰੀ ਤੱਕ ਪਹੁੰਚਿਆ

ਫਾਈਲ ਫੋਟੋ (Photo Credit: PTI)

Follow Us On

ਅੱਜ ਪੰਜਾਬ ‘ਚ ਧੁੰਦ ਤੇ ਸੀਤ ਲਹਿਰ ਦਾ ਅਲਰਟ ਜਾਰੀ ਕੀਤਾ ਗਿਆ ਹੈ। ਸੂਬੇ ਦੇ 9 ਜ਼ਿਲ੍ਹਿਆਂ ‘ਚ ਧੁੰਦ ਦਾ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ, ਜਦਕਿ ਬਾਕੀ ਜ਼ਿਲ੍ਹਿਆਂ ‘ਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਸੂਬੇ ਦੇ ਚਾਰ ਜ਼ਿਲ੍ਹਿਆਂ- ਫਾਜ਼ਿਲਕਾ, ਮੁਕਤਸਰ, ਬਠਿੰਡਾ ਤੇ ਮਾਨਸਾ ‘ਚ ਸੀਤ ਲਹਿਰ ਦਾ ਅਲਰਟ ਜਾਰੀ ਕੀਤਾ ਗਿਆ ਹੈ। ਅੱਜ ਪੰਜਾਬ ਦਾ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ, ਬਾਰਿਸ਼ ਨੂੰ ਲੈ ਕੇ ਕੋਈ ਵੀ ਭਵਿੱਖਬਾਣੀ ਨਹੀਂ ਕੀਤੀ ਗਈ ਹੈ।

ਧੁੰਦ ਦਾ ਆਰੇਂਜ ਅਲਰਟ

ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ ਤੇ ਮਲੇਰਕੋਟਲਾ ‘ਚ ਧੁੰਦ ਦਾ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਸੰਘਣੀ ਤੋਂ ਬਹੁਤ ਸੰਘਣੀ ਧੁੰਦ ਦਾ ਅਲਰਟ ਜਾਰੀ ਕੀਤਾ ਗਿਆ ਹੈ।

ਧੁੰਦ ਦਾ ਯੈਲੋ ਅਲਰਟ

ਪਠਾਨਕੋਟ, ਗੁਰਦਾਸਪੁਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਤੇ ਐਸਏਐਸ ਨਗਰ (ਮੁਹਾਲੀ) ‘ਚ ਧੁੰਦ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਸੰਘਣੀ ਧੁੰਦ ਦਾ ਅਲਰਟ ਹੈ।

ਸੀਤ ਲਹਿਰ ਦਾ ਅਲਰਟ

ਫਾਜ਼ਿਲਕਾ, ਮੁਕਤਸਰ, ਬਠਿੰਡਾ ਤੇ ਮਾਨਸਾ ‘ਚ ਕੋਲਡ ਵੇਵ (ਸੀਤ ਲਹਿਰ) ਦਾ ਅਲਰਟ ਜਾਰੀ ਕੀਤਾ ਗਿਆ ਹੈ।

ਕਿੰਨਾ ਰਿਹਾ ਤਾਪਮਾਨ?

ਤਾਪਮਾਨ ਦੀ ਗੱਲ ਕਰੀਏ ਤਾਂ ਬੀਤੇ ਦਿਨ ਪੰਜਾਬ ਦੇ ਔਸਤ ਘੱਟੋ-ਘੱਟ ਤਾਪਮਾਨ ‘ਚ (ਬੀਤੇ 24 ਘੰਟਿਆਂ ਦੇ ਮੁਕਾਬਲੇ) 1.5 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਬੀਤੇ ਦਿਨ ਸਭ ਤੋਂ ਘੱਟ ਤਾਪਮਾਨ ਫਰੀਦਕੋਟ ‘ਚ ਦਰਜ ਕੀਤਾ ਗਿਆ, ਜੋ ਕਿ 3 ਡਿਗਰੀ ਸੈਲਸੀਅਸ ਰਿਹਾ।

ਅੰਮ੍ਰਿਤਸਰ ਦਾ ਘੱਟੋ-ਘੱਟ ਤਾਪਮਾਨ 4.7 ਡਿਗਰੀ, ਲੁਧਿਆਣਾ ਦਾ 8.2 ਡਿਗਰੀ, ਪਟਿਆਲਾ ਦਾ 8.0 ਡਿਗਰੀ, ਬਠਿੰਡਾ ਦਾ 3.8 ਡਿਗਰੀ, ਗੁਰਦਾਸਪੁਰ ਦਾ 5.0 ਡਿਗਰੀ, ਬੱਲੋਵਾਲ ਸੌਂਖੜੀ (ਐਸਬੀਐਸ ਨਗਰ) ਦਾ 6.5 ਡਿਗਰੀ, ਫਰੀਦਕੋਟ ਦਾ 5.3 ਡਿਗਰੀ, ਫਿਰੋਜ਼ਪੁਰ ਦਾ 3.4 ਡਿਗਰੀ, ਹੁਸ਼ਿਆਰਪੁਰ ਦਾ 6.1 ਡਿਗਰੀ, ਮਾਨਸਾ ਦਾ 7.0 ਡਿਗਰੀ, ਭਾਖੜਾ ਡੈਮ (ਰੂਪਨਗਰ) ਦਾ 9.0 ਡਿਗਰੀ ਤੇ ਸ੍ਰੀ ਅਨੰਦਪੁਰ ਸਾਹਿਬ (ਰੂਪਨਗਰ) ਦਾ 8.3 ਡਿਗਰੀ ਦਰਜ ਕੀਤਾ ਗਿਆ। ਚੰਡੀਗੜ੍ਹ ਸ਼ਹਿਰ ਦਾ ਘੱਟੋ-ਘੱਟੋ ਤਾਪਮਾਨ 6.6 ਡਿਗਰੀ ਦਰਜ ਕੀਤਾ ਗਿਆ।

Related Stories
ਜਲੰਧਰ: ਡੇਰਾ ਬੱਲਾਂ ਨੇੜੇ ਹੋਵੇਗੀ ਸ੍ਰੀ ਗੁਰੂ ਰਵਿਦਾਸ ਬਾਣੀ ਸਟੱਡੀ ਸੈਂਟਰ ਦੀ ਸਥਾਪਨਾ, ਸੂਬਾ ਸਰਕਾਰ ਨੇ ਖਰੀਦੀ 10 ਏਕੜ ਤੋਂ ਵੱਧ ਜ਼ਮੀਨ
Phagwara: ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ 31 ਜਨਵਰੀ ਨੂੰ ਫਗਵਾੜਾ ‘ਚ ਸਜੇਗਾ ਵਿਸ਼ਾਲ ਨਗਰ ਕੀਰਤਨ, ਟ੍ਰੈਫਿਕ ਰੂਟਾਂ ਵਿੱਚ ਹੋਇਆ ਵੱਡਾ ਬਦਲਾਅ
PM ਮੋਦੀ ਦਾ ਜਲੰਧਰ ਦੌਰਾ: ਡੇਰਾ ਸੱਚਖੰਡ ਬੱਲਾਂ ‘ਚ ਟੇਕਣਗੇ ਮੱਥਾ, ਕਰ ਸਕਦੇ ਹਨ ਕਈ ਵੱਡੇ ਐਲਾਨ
ਪੰਜਾਬ ਦੇ ਲੋਕਾਂ ਨੂੰ ਜਾਰੀ ਹਥਿਆਰ ਲਾਇਸੈਂਸਾਂ ਦੇ ਅਧਿਕਾਰ ਖੇਤਰ ‘ਚ ਚੰਡੀਗੜ੍ਹ ਵੀ ਹੋਵੇ ਸ਼ਾਮਲ, ਸਪੀਕਰ ਸੰਧਵਾ ਦਾ ਅਮਿਤ ਸ਼ਾਹ ਨੂੰ ਪੱਤਰ
ਨਾਲਾਗੜ੍ਹ ਪੁਲਿਸ ਸਟੇਸ਼ਨ ਬਲਾਸਟ ਮਾਮਲਾ: ਪੰਜਾਬ ਤੋਂ BKI ਦੇ 2 ਗੁਰਗੇ ਗ੍ਰਿਫ਼ਤਾਰ, IED ਬਰਾਮਦ; 1 ਜਨਵਰੀ ਨੂੰ ਕੀਤਾ ਸੀ ਧਮਾਕਾ
328 ਸਵਰੂਪ ਮਾਮਲੇ ‘ਚ SGPC ਨੇ SIT ਨੂੰ ਸੌੰਪੇ ਲੌੜੀਂਦੇ ਦਸਤਾਵੇਜ, ਚੰਡੀਗੜ੍ਹ ਦਫ਼ਤਰ ਪਹੁੰਚੇ ਸਨ ਅਧਿਕਾਰੀ