ਪੰਜਾਬ ਦੇ 8 ਜ਼ਿਲ੍ਹਿਆਂ ‘ਚ ਸੀਤ ਲਹਿਰ ਦਾ ਅਲਰਟ, ਘੱਟੋ-ਘੱਟ ਤਾਪਮਾਨ 2.6 ਪਹੁੰਚਿਆ
Punjab Weather Update: ਅੱਜ ਪੰਜਾਬ ਦੇ 8 ਜ਼ਿਲ੍ਹਿਆਂ 'ਚ ਸੀਤ ਲਹਿਰ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਫਿਰੋਜ਼ਪੁਰ, ਫਰੀਦਕੋਟ, ਮੁਕਤਸਰ, ਫਾਜ਼ਿਲਕਾ, ਬਠਿੰਡਾ, ਮੋਗਾ, ਜਲੰਧਰ ਤੇ ਮਾਨਸਾ 'ਚ ਸੀਤ ਲਹਿਰ (ਕੋਲਡ ਵੇਵ) ਦਾ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ 'ਚ ਹੁਣ ਦਿਨ ਦੇ ਤਾਪਮਾਨ 'ਚ ਵੀ ਗਿਰਾਵਟ ਦਰਜ ਕੀਤੀ ਜਾ ਰਹੀ ਹੈ। ਇਸ ਪੂਰੇ ਹਫ਼ਤੇ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ।
ਪੰਜਾਬ ਦੇ ਤਾਪਮਾਨ ‘ਚ ਪਹਾੜਾਂ ਤੋਂ ਚੱਲ ਰਹੀ ਸੀਤ ਲਹਿਰ ਨਾਲ ਲਗਾਤਾਰ ਗਿਰਾਵਟ ਆ ਰਹੀ ਹੈ। ਸਵੇਰ ਤੇ ਸ਼ਾਮ ਦੀ ਜ਼ਬਰਦਸਤ ਠੰਡ ਨਾਲ ਲੋਕਾਂ ਨੂੰ ਦਿੱਕਤ ਆ ਰਹੀ ਹੈ। ਬੀਤੀ ਦਿਨ ਪੰਜਾਬ ਦੇ ਔਸਤ ਘੱਟੋ-ਘੱਟ ਤਾਪਮਾਨ ‘ਚ 0.6 ਡਿਗਰੀ ਦੀ ਗਿਰਾਵਟ ਦਰਜ ਕੀਤਾ ਗਿਆ। ਇਹ ਆਮ ਨਾਲੋਂ 2.4 ਡਿਗਰੀ ਘੱਟ ਹੈ। ਸੂਬੇ ‘ਚ ਸਭ ਤੋਂ ਘੱਟ ਤਾਪਮਾਨ ਫਰੀਦਕੋਟ ‘ਚ 2.6 ਡਿਗਰੀ ਦਰਜ ਕੀਤਾ ਗਿਆ।
ਅੱਜ ਪੰਜਾਬ ਦੇ 8 ਜ਼ਿਲ੍ਹਿਆਂ ‘ਚ ਸੀਤ ਲਹਿਰ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਫਿਰੋਜ਼ਪੁਰ, ਫਰੀਦਕੋਟ, ਮੁਕਤਸਰ, ਫਾਜ਼ਿਲਕਾ, ਬਠਿੰਡਾ, ਮੋਗਾ, ਜਲੰਧਰ ਤੇ ਮਾਨਸਾ ‘ਚ ਸੀਤ ਲਹਿਰ (ਕੋਲਡ ਵੇਵ) ਦਾ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ‘ਚ ਹੁਣ ਦਿਨ ਦੇ ਤਾਪਮਾਨ ‘ਚ ਵੀ ਗਿਰਾਵਟ ਦਰਜ ਕੀਤੀ ਜਾ ਰਹੀ ਹੈ। ਇਸ ਪੂਰੇ ਹਫ਼ਤੇ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਮੌਸਮ ਵਿਗਿਆਨ ਕੇਂਦਰ ਵੱਲੋਂ ਬਾਰਿਸ਼ ਦਾ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ।
WEATHER WARNING AND RAINFALL MAP #PUNJAB #HARYANA DATED 03-12-2025 pic.twitter.com/srDBe3m7E9
— IMD Chandigarh (@IMD_Chandigarh) December 3, 2025
ਬੀਤੇ ਦਿਨ ਜਿੱਥੇ ਸਭ ਤੋਂ ਘੱਟ ਤਾਪਮਾਨ 2.6 ਡਿਗਰੀ ਦਰਜ ਕੀਤਾ ਗਿਆ। ਉੱਥੇ ਹੀ ਅੰਮ੍ਰਿਤਸਰ ਦਾ ਘੱਟੋ-ਘੱਟ ਤਾਪਮਾਨ 5.3 ਡਿਗਰੀ, ਲੁਧਿਆਣਾ ਦਾ 5.4 ਡਿਗਰੀ, ਪਟਿਆਲਾ ਦਾ 5.0 ਡਿਗਰੀ, ਪਠਾਨਕੋਟ ਦਾ 5.3 ਡਿਗਰੀ, ਬਠਿੰਡਾ ਦਾ 4.0 ਡਿਗਰੀ, ਗੁਰਦਾਸਪੁਰ ਦਾ 5.0 ਡਿਗਰੀ ਤੇ ਬੱਲੋਵਾਲ ਸੌਂਖੜੀ (ਐਸਬੀਐਸ ਨਗਰ) ਦਾ 5.5 ਡਿਗਰੀ ਦਰਜ ਕੀਤਾ ਗਿਆ।
ਇਹ ਵੀ ਪੜ੍ਹੋ
ਫਿਰੋਜ਼ਪੁਰ ਦਾ ਘੱਟੋ-ਘੱਟ ਤਾਪਮਾਨ 5.2 ਡਿਗਰੀ, ਹੁਸ਼ਿਆਰਪੁਰ ਦਾ 5.3 ਡਿਗਰੀ, ਸਮਰਾਲਾ (ਲੁਧਿਆਣਾ) ਦਾ 7.5 ਡਿਗਰੀ, ਮਾਨਸਾ ਦਾ 7.2 ਡਿਗਰੀ, ਮੁਹਾਲੀ ਦਾ 8.4 ਡਿਗਰੀ, ਰੋਪੜ ਦਾ 4.2 ਡਿਗਰੀ ਤੇ ਸ੍ਰੀ ਅਨੰਦਪੁਰ ਸਾਹਿਬ (ਰੂਪਨਗਰ) ਦਾ 6.5 ਡਿਗਰੀ ਦਰਜ ਕੀਤਾ ਗਿਆ।


