ਪੰਜਾਬ ‘ਚ ਦੋ ਦਿਨ ਹਲਕੀ ਬਾਰਿਸ਼ ਦੀ ਸੰਭਾਵਨਾ, ਤਾਪਮਾਨ ‘ਚ ਆ ਸਕਦੀ ਗਿਰਾਵਟ, ਜਾਣੋ ਮੌਸਮ ਦਾ ਹਾਲ
Punjab Weather Update: ਪੰਜਾਬ 'ਚ ਪਰਾਲੀ ਜਲਾਉਣ ਦੇ ਮਾਮਲੇ ਨਹੀਂ ਰੁੱਕ ਰਹੇ ਹਨ। ਇਸ ਨਾਲ ਹਵਾ ਵੀ ਪ੍ਰਭਾਵਿਤ ਹੋ ਰਹੀ ਹੈ। ਪੁਲਿਸ ਪਰਾਲੀ ਜਲਾਉਣ ਵਾਲਿਆਂ 'ਤੇ ਸਖ਼ਤ ਹੈ। ਬਾਵਜੂਦ ਇਸ ਦੇ ਬੀਤੇ ਦਿਨ ਪੰਜਾਬ ਦੇ 16 ਜ਼ਿਲ੍ਹਿਆਂ 'ਚ ਪਰਾਲੀ ਜਲਾਉਣ ਦੇ 248 ਕੇਸ ਦਰਜ ਕੀਤੇ ਗਏ, ਜਿਸ ਨਾਲ ਹੁਣ ਤੱਕ ਦੇ ਕੁੱਲ ਮਾਮਲੇ 2518 ਹੋ ਚੁੱਕੇ ਹਨ।
ਪੁਰਾਣੀ ਫੋਟੋ
ਪੰਜਾਬ ‘ਚ ਅੱਜ ਯਾਨੀ ਅੱਜ ਤੇ ਕੱਲ੍ਹ ਹਲਕੀ ਬਾਰਿਸ਼ ਦੀ ਸੰਭਾਵਨਾ ਹੈ। ਮੌਸਮ ਵਿਗਿਆਨ ਕੇਂਦਰ ਮੁਤਾਬਕ ਵੈਸਟਰਨ ਡਿਸਟਰਬੈਂਸ ਐਕਟਿਵ ਹੋਣ ਦੇ ਨਾਲ ਪੰਜਾਬ ‘ਚ ਬਾਰਿਸ਼ ਦੀ ਸੰਭਾਵਨਾ ਹੈ। ਅੱਜ ਯਾਨੀ 4 ਨਵੰਬਰ ਨੂੰ ਪਠਾਨਕੋਟ, ਗੁਰਦਾਸਪੁਰ ਤੇ ਹੁਸ਼ਿਆਰਪੁਰ ‘ਚ ਹਲਕੀ ਤੋਂ ਮੱਧਮ ਬਾਰਿਸ਼ ਦੀ ਸੰਭਾਵਨਾ ਹੈ। ਉੱਥੇ ਹੀ, ਕੱਲ੍ਹ ਯਾਨੀ 5 ਨਵੰਬਰ ਨੂੰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂ ਸ਼ਹਿਰ, ਕਪੂਰਥਲਾ, ਜਲੰਧਰ ਤੇ ਰੂਪਨਗਰ ‘ਚ ਹਲਕੀ ਤੋਂ ਮੱਧਮ ਬਾਰਿਸ਼ ਦੀ ਸੰਭਾਵਨਾ ਹੈ। ਇਸ ਦੇ ਨਾਲ ਪੰਜਾਬ ਦਾ ਮੌਸਮ ਠੰਡਾ ਰਹੇਗਾ, ਕੁੱਝ ਇਲਾਕਿਆਂ ‘ਚ ਹਲਕੀ ਧੁੰਦ ਵੀ ਦੇਖੀ ਜਾ ਸਕਦੀ ਹੈ।
ਬੀਤੇ ਦਿਨ ਦੀ ਗੱਲ ਕਰੀਏ ਤਾਂ ਔਸਤ ਵੱਧ ਤੋਂ ਵੱਧ ਤਾਪਮਾਨ ‘ਚ 0.4 ਡਿਗਰੀ ਦਾ ਹਲਕਾ ਵਾਧਾ ਦੇਖਿਆ ਗਿਆ। ਸਭ ਤੋਂ ਵੱਧ ਤਾਪਮਾਨ 32.7 ਡਿਗਰੀ ਮਾਨਸਾ ‘ਚ ਦਰਜ ਕੀਤਾ ਗਿਆ। ਅੰਮ੍ਰਿਤਸਰ ਦਾ ਵੱਧ ਤੋਂ ਵੱਧ ਤਾਪਮਾਨ 29.6 ਡਿਗਰੀ, ਲੁਧਿਆਣਾ ਦਾ 30.8 ਡਿਗਰੀ, ਪਟਿਆਲਾ ਦਾ 30.2 ਡਿਗਰੀ, ਬਠਿੰਡਾ ਦਾ 32.5 ਡਿਗਰੀ, ਫਰੀਦਕੋਟ ਦਾ 31.5 ਡਿਗਰੀ, ਗੁਰਦਾਸਪੁਰ ਦਾ 28 ਡਿਗਰੀ, ਬੱਲੋਵਾਲ ਸੌਂਖੜੀ (ਐਸਬੀਐਸ ਨਗਰ) ਦਾ 29.2 ਡਿਗਰੀ ਦਰਜ ਕੀਤਾ ਗਿਆ।
ਅਬੋਹਰ (ਫਾਜ਼ਿਲਕਾ) ਦਾ ਵੱਧ ਤੋਂ ਵੱਧ ਤਾਪਮਾਨ 32.6 ਡਿਗਰੀ, ਫਿਰੋਜ਼ਪੁਰ ਦਾ 30.9 ਡਿਗਰੀ, ਹੁਸ਼ਿਆਰਪੁਰ ਦਾ 28.6 ਡਿਗਰੀ, ਸਮਰਾਲਾ (ਲੁਧਿਆਣਾ) ਦਾ 32.6 ਡਿਗਰੀ, ਮੁਹਾਲੀ ਦੀ 30.1 ਡਿਗਰੀ, ਪਠਾਨਕੋਟ ਦਾ 28.5 ਡਿਗਰੀ, ਰੋਪੜ ਦਾ 29.4 ਡਿਗਰੀ, ਸ੍ਰੀ ਅਨੰਦਪੁਰ ਸਾਹਿਬ (ਰੂਪਨਗਰ) ਦਾ 29.6 ਡਿਗਰੀ ਦਰਜ ਕੀਤਾ ਗਿਆ।
ਪੰਜਾਬ ‘ਚ ਪਰਾਲੀ ਜਲਾਉਣ ਦੇ ਮਾਮਲੇ ਨਹੀਂ ਰੁੱਕ ਰਹੇ ਹਨ। ਇਸ ਨਾਲ ਹਵਾ ਵੀ ਪ੍ਰਭਾਵਿਤ ਹੋ ਰਹੀ ਹੈ। ਪੁਲਿਸ ਪਰਾਲੀ ਜਲਾਉਣ ਵਾਲਿਆਂ ‘ਤੇ ਸਖ਼ਤ ਹੈ। ਬਾਵਜੂਦ ਇਸ ਦੇ ਬੀਤੇ ਦਿਨ ਪੰਜਾਬ ਦੇ 16 ਜ਼ਿਲ੍ਹਿਆਂ ‘ਚ ਪਰਾਲੀ ਜਲਾਉਣ ਦੇ 248 ਕੇਸ ਦਰਜ ਕੀਤੇ ਗਏ, ਜਿਸ ਨਾਲ ਹੁਣ ਤੱਕ ਦੇ ਕੁੱਲ ਮਾਮਲੇ 2518 ਹੋ ਚੁੱਕੇ ਹਨ।
