ਪੰਜਾਬ ਦੇ 13 ਜ਼ਿਲ੍ਹਿਆਂ ‘ਚ ਬਾਰਿਸ਼ ਦਾ ਆਰੇਂਜ ਤੇ ਬਾਕੀਆਂ ‘ਚ ਯੈਲੋ ਅਲਰਟ, ਡੈਮਾਂ ਦੇ ਪਾਣੀ ਦਾ ਪੱਧਰ ਵਧਿਆ, ਕੀਤੀ ਜਾ ਰਹੀ ਨਿਕਾਸੀ

Updated On: 

06 Oct 2025 10:47 AM IST

Punjab Weather Update: ਅੱਜ ਪੰਜਾਬ ਦੇ 13 ਜ਼ਿਲ੍ਹਿਆਂ 'ਚ ਬਾਰਿਸ਼ ਦਾ ਆਰੇਂਜ ਅਲਰਟ ਜਾਰੀ ਕੀਤਾ ਹੈ ਤੇ ਬਾਕੀ ਜ਼ਿਲ੍ਹਿਆਂ 'ਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪੂਰੇ ਸੂਬੇ 'ਚ ਅੱਜ ਭਾਰੀ ਬਾਰਿਸ਼ ਦੇਖੀ ਜਾ ਸਕਦੀ ਹੈ। ਡੈਮਾਂ 'ਚ ਇੱਕ ਵਾਰ ਫਿਰ ਪਾਣੀ ਦਾ ਪੱਧਰ ਵੱਧਣ ਲੱਗ ਗਿਆ ਹੈ। ਡੈਮਾਂ ਤੋਂ ਦਬਾਅ ਘੱਟ ਕਰਨ ਲਈ ਹੌਲੀ-ਹੌਲੀ ਪਾਣੀ ਛੱਡਿਆ ਜਾ ਰਿਹਾ ਹੈ ਤੇ ਇਸ ਦੇ ਨਾਲ ਦਰਿਆਵਾਂ ਦੇ ਪਾਣੀ ਦਾ ਪੱਧਰ ਵੀ ਵੱਧ ਗਿਆ ਹੈ।

ਪੰਜਾਬ ਦੇ 13 ਜ਼ਿਲ੍ਹਿਆਂ ਚ ਬਾਰਿਸ਼ ਦਾ ਆਰੇਂਜ ਤੇ ਬਾਕੀਆਂ ਚ ਯੈਲੋ ਅਲਰਟ, ਡੈਮਾਂ ਦੇ ਪਾਣੀ ਦਾ ਪੱਧਰ ਵਧਿਆ, ਕੀਤੀ ਜਾ ਰਹੀ ਨਿਕਾਸੀ

ਸੰਕੇਤਕ ਤਸਵੀਰ

Follow Us On

ਵੈਸਟਰਨ ਡਿਸਟਰਬੈਂਸ ਐਕਟਿਵ ਹੋਣ ਤੋਂ ਬਾਅਦ ਪੰਜਾਬ ਚ ਭਾਰੀ ਬਾਰਿਸ਼ ਦੇਖੀ ਜਾ ਰਹੀ ਹੈ। ਅੱਜ ਵੀ ਬਾਰਿਸ਼ ਦਾ ਆਰੇਂਜ ਤੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਪਹਾੜੀ ਇਲਾਕਿਆਂ ਚ ਵੀ ਆਮ ਨਾਲੋਂ ਵੱਧ ਬਾਰਿਸ਼ ਦੇਖੀ ਜਾ ਰਹੀ ਹੈ, ਜਿਸ ਨਾਲ ਇੱਕ ਵਾਰ ਫਿਰ ਹੜ੍ਹ ਦਾ ਖ਼ਤਰਾ ਪੈਦਾ ਹੋ ਗਿਆ ਹੈ। ਡੈਮਾਂ ਚ ਇੱਕ ਵਾਰ ਫਿਰ ਪਾਣੀ ਦਾ ਪੱਧਰ ਵੱਧਣ ਲੱਗ ਗਿਆ ਹੈ। ਡੈਮਾਂ ਤੋਂ ਦਬਾਅ ਘੱਟ ਕਰਨ ਲਈ ਹੌਲੀ-ਹੌਲੀ ਪਾਣੀ ਛੱਡਿਆ ਜਾ ਰਿਹਾ ਹੈ ਤੇ ਇਸ ਦੇ ਨਾਲ ਦਰਿਆਵਾਂ ਦੇ ਪਾਣੀ ਦਾ ਪੱਧਰ ਵੀ ਵੱਧ ਗਿਆ ਹੈ।

ਉੱਥੇ ਹੀ, ਅੱਜ ਪੰਜਾਬ ਦੇ 13 ਜ਼ਿਲ੍ਹਿਆਂ ਚ ਬਾਰਿਸ਼ ਦਾ ਆਰੇਂਜ ਅਲਰਟ ਜਾਰੀ ਕੀਤਾ ਹੈ ਤੇ ਬਾਕੀ ਜ਼ਿਲ੍ਹਿਆਂ ਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪੂਰੇ ਸੂਬੇ ਚ ਅੱਜ ਭਾਰੀ ਬਾਰਿਸ਼ ਦੇਖੀ ਜਾ ਸਕਦੀ ਹੈ।

ਆਰੇਂਜ ਅਲਰਟ

ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ, ਐਸਏਐਸ ਨਗਰ, ਮਲੇਰਕੋਟਲਾ ਚ ਅੱਜ ਭਾਰੀ ਤੋਂ ਬਹੁੱਤ ਭਾਰੀ ਬਾਰਿਸ਼ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਬਿਜਲੀ ਚਮਕਣ ਤੇ ਗਰਜਣ ਦਾ ਅਲਰਟ ਵੀ ਜਾਰੀ ਕੀਤਾ ਗਿਆ ਹੈ। ਇਨ੍ਹਾਂ ਜ਼ਿਲ੍ਹਿਆਂ ਚ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ 40-50 ਕਿਲੋਮੀਟਰ ਪ੍ਰਤੀ ਘੰਟਾ ਰਫ਼ਤਾਰ ਨਾਲ ਹਵਾ ਚੱਲਣ ਦੀ ਸੰਭਾਵਨਾ ਹੈ।

ਯੈਲੋ ਅਲਰਟ

ਤਰਨਤਾਰਨ, ਫਿਰੋਜ਼ਪੁਰ, ਫਰੀਦਕੋਟ, ਬਰਨਾਲਾ, ਫਾਜ਼ਿਲਕਾ, ਮੁਕਤਸਰ, ਬਠਿੰਡਾ, ਬਰਨਾਲ ਤੇ ਮਾਨਸਾ ਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਭਾਰੀ ਬਾਰਿਸ਼ ਦੇ ਨਾਲ ਬਿਜਲੀ ਚਮਕਣ ਤੇ ਗਰਜਣ ਦੀ ਸੰਭਾਵਨਾ ਹੈ। ਇਨ੍ਹਾਂ ਜ਼ਿਲ੍ਹਿਆਂ ਚ ਵੀ 40-50 ਕਿਲੋਮੀਟਰ ਪ੍ਰਤੀ ਘੰਟਾ ਰਫ਼ਤਾਰ ਨਾਲ ਹਵਾ ਚੱਲਣ ਦੀ ਸੰਭਾਵਨਾ ਹੈ।

ਡੈਮਾਂ ਤੋਂ ਛੱਡਿਆ ਜਾ ਰਿਹਾ ਪਾਣੀ

ਲਗਾਤਾਰ ਹੋ ਰਹੀ ਬਾਰਿਸ਼ ਦੇ ਕਾਰਨ ਡੈਮਾਂ ਦੇ ਪਾਣੀ ਦਾ ਪੱਧਰ ਵੱਧ ਰਿਹਾ ਹੈ ਤੇ ਡੈਮਾਂ ਤੋਂ ਲਗਾਤਾਰ ਪਾਣੀ ਛੱਡਿਆ ਜਾ ਰਿਹਾ ਹੈ। ਪੌਂਗ ਡੈਮ ਤੋਂ ਲਗਭਗ 39,368 ਕਿਊਸਕ ਪਾਣੀ ਛੱਡਿਆ ਗਿਆ। ਭਾਖੜਾ ਡੈਮ ਤੋਂ ਲਗਭਗ 40,964 ਕਿਊਸਕ ਪਾਣੀ ਛੱਡਿਆ ਗਿਆ ਹੈ। ਉੱਥੇ ਹੀ ਰਣਜੀਤ ਸਾਗਰ ਡੈਮ ਤੋਂ ਲਗਭਗਰ 33,734 ਕਿਊਸਕ ਪਾਣੀ ਛੱਡਿਆ ਗਿਆ ਹੈ। ਇਸ ਨਾਲ ਰਾਵੀ, ਬਿਆਸ ਤੇ ਸਤਲੁਜ ਦਰਿਆ ਚ ਪਾਣੀ ਦਾ ਪੱਧਰ ਵੱਧ ਗਿਆ ਹੈ।