ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਪੰਜਾਬ ‘ਚ ਅੱਜ ਸੰਘਣੀ ਧੁੰਦ ਤੇ ਸੀਤ ਲਹਿਰ ਦਾ ਅਲਰਟ, ਬਠਿੰਡਾ ਰਿਹਾ ਸਭ ਤੋਂ ਠੰਡਾ

Punjab Weather Alert: ਬੀਤੇ ਦਿਨ ਔਸਤ ਘੱਟੋ-ਘੱਟ ਤਾਪਮਾਨ 'ਚ 0.8 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਹਾਲਾਂਕਿ, ਤਾਪਮਾਨ ਆਮ ਦੇ ਕਰੀਬ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਘੱਟ ਤਾਪਮਾਨ 4.2 ਡਿਗਰੀ ਬਠਿੰਡਾ 'ਚ ਦਰਜ ਕੀਤਾ ਗਿਆ।

ਪੰਜਾਬ 'ਚ ਅੱਜ ਸੰਘਣੀ ਧੁੰਦ ਤੇ ਸੀਤ ਲਹਿਰ ਦਾ ਅਲਰਟ, ਬਠਿੰਡਾ ਰਿਹਾ ਸਭ ਤੋਂ ਠੰਡਾ
ਫਾਈਲ ਫੋਟੋ (Photo Credit: PTI)
Follow Us
tv9-punjabi
| Updated On: 07 Jan 2026 07:05 AM IST

ਪੰਜਾਬ ਭਰ ‘ਚ ਅੱਜ ਧੁੰਦ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਵੱਖ-ਵੱਖ ਜ਼ਿਲ੍ਹਿਆਂ ‘ਚ ਸੀਤ ਲਹਿਰ ਤੇ ਕੜਾਕੇ ਦੀ ਠੰਡ ਦਾ ਅਲਰਟ ਵੀ ਜਾਰੀ ਕੀਤਾ ਗਿਆ ਹੈ। ਦੂਜੇ ਪਾਸੇ, ਅੱਜ ਪੰਜਾਬ ਦਾ ਮੌਸਮ ਖੁਸ਼ਕ ਰਹੇਗਾ। ਬਾਰਿਸ਼ ਨੂੰ ਲੈ ਕੇ ਮੌਸਮ ਵਿਗਿਆਨ ਕੇਂਦਰ ਵੱਲੋਂ ਕਿਸੇ ਵੀ ਤਰ੍ਹਾਂ ਦੀ ਸੰਭਾਵਨਾ ਨਹੀਂ ਜਤਾਈ ਗਈ ਹੈ। ਉੱਥੇ ਹੀ, ਆਉਣ ਵਾਲੇ ਦਿਨਾਂ ‘ਚ ਵੀ ਸੂਬੇ ‘ਚ ਧੁੰਦ ਦਾ ਅਸਰ ਦਿਖਾਈ ਦਿੰਦਾ ਰਹੇਗਾ।

ਧੁੰਦ ਦਾ ਆਰੇਂਜ ਅਲਰਟ

ਅੰਮ੍ਰਿਤਸਰ, ਕਪੂਰਥਲਾ, ਲੁਧਿਆਣਾ, ਜਲੰਧਰ, ਫਤਿਹਗੜ੍ਹ ਸਾਹਿਬ ਤੇ ਪਟਿਆਲਾ ‘ਚ ਅੱਜ ਧੁੰਦ ਦਾ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਕੁੱਝ ਥਾਂਵਾਂ ‘ਤੇ ਸੰਘਣੀ ਤੋਂ ਬਹੁਤ ਜ਼ਿਆਦਾ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ।

ਧੁੰਦ ਦਾ ਯੈਲੋ ਅਲਰਟ

ਪਠਾਨਕੋਟ, ਗੁਰਦਾਸਪੁਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਬਰਨਾਲਾ, ਮਾਨਸਾ, ਸੰਗਰੂਰ, ਰੂਪਨਗਰ, ਐਸਏਐਸ ਨਗਰ (ਮੁਹਾਲੀ) ਤੇ ਮਲੇਰਕੋਟਲਾ ‘ਚ ਧੁੰਦ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਵੱਖ-ਵੱਖ ਥਾਂਵਾਂ ‘ਤੇ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ।

ਕੋਲਡ ਡੇਅ ਦਾ ਅਲਰਟ

ਨਵਾਂਸ਼ਹਿਰ, ਰੂਪਨਗਰ, ਪਟਿਆਲਾ ਤੇ ਐਸਏਐਸ ਨਗਰ (ਮੁਹਾਲੀ) ‘ਚ ਕੋਲਡ ਡੇਅ (ਠੰਡਾ ਦਿਨ) ਦਾ ਅਲਰਟ ਜਾਰੀ ਕੀਤਾ ਗਿਆ ਹੈ।

ਕੋਲਡ ਵੇਵ ਦਾ ਅਲਰਟ

ਫਾਜ਼ਿਲਕਾ, ਮੁਕਤਸਰ, ਬਠਿੰਡਾ ਤੇ ਮਾਨਸਾ ‘ਚ ਕੋਲਡ ਵੇਵ (ਸੀਤ ਲਹਿਰ) ਦਾ ਅਲਰਟ ਜਾਰੀ ਕੀਤਾ ਗਿਆ ਹੈ।

ਕਿੰਨਾ ਰਿਹਾ ਤਾਪਮਾਨ?

ਤਾਪਮਾਨ ਦੀ ਗੱਲ ਕਰੀਏ ਤਾਂ ਬੀਤੇ ਦਿਨ ਔਸਤ ਘੱਟੋ-ਘੱਟ ਤਾਪਮਾਨ ‘ਚ 0.8 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਹਾਲਾਂਕਿ, ਤਾਪਮਾਨ ਆਮ ਦੇ ਕਰੀਬ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਘੱਟ ਤਾਪਮਾਨ 4.2 ਡਿਗਰੀ ਬਠਿੰਡਾ ‘ਚ ਦਰਜ ਕੀਤਾ ਗਿਆ।

ਅੰਮ੍ਰਿਤਸਰ ਦਾ ਘੱਟੋ-ਘੱਟ ਤਾਪਮਾਨ 5.1 ਡਿਗਰੀ, ਲੁਧਿਆਣਾ ਦਾ 7.6 ਡਿਗਰੀ, ਪਟਿਆਲਾ ਦਾ 7.0 ਡਿਗਰੀ, ਬਠਿੰਡਾ ਦਾ 4.2 ਡਿਗਰੀ, ਫਰੀਦਕੋਟ ਦਾ 5.0 ਡਿਗਰੀ, ਗੁਰਦਾਸਪੁਰ ਦਾ 6.0 ਡਿਗਰੀ, ਬੱਲੋਵਾਲ ਸੌਂਖੜੀ (ਐਸਬੀਐਸ ਨਗਰ) ਦਾ 4.6 ਡਿਗਰੀ ਦਰਜ ਕੀਤਾ ਗਿਆ।

ਹੁਸ਼ਿਆਰਪੁਰ ਦਾ ਘੱਟੋ-ਘੱਟ ਤਾਪਮਾਨ 6.6 ਡਿਗਰੀ, ਮਾਨਸਾ ਦਾ 6.3 ਡਿਗਰੀ, ਭਾਖੜਾ ਡੈਮ (ਰੂਪਨਗਰ) ਦਾ 7.2 ਡਿਗਰੀ ਤੇ ਸ੍ਰੀ ਅਨੰਦਪੁਰ ਸਾਹਿਬ (ਰੂਪਨਗਰ) ਦਾ 6.5 ਡਿਗਰੀ ਦਰਜ ਕੀਤਾ ਗਿਆ। ਚੰਡੀਗੜ੍ਹ ਸ਼ਹਿਰ ਦਾ ਘੱਟੋ-ਘੱਟ ਤਾਪਮਾਨ 7.7 ਡਿਗਰੀ ਦਰਜ ਕੀਤਾ ਗਿਆ।

ਲੰਡਨ ਵਿੱਚ ਪਾਕਿਸਤਾਨੀ ਗਰੂਮਿੰਗ ਗੈਂਗ ਨੇ ਸਿੱਖ ਨਬਾਲਿਗ ਕੁੜੀ ਨੂੰ ਬੰਧਕ ਬਣਾ ਕੇ ਕੀਤਾ ਗੈਂਗਰੈਪ, ਸਿੱਖਾਂ ਨੇ ਇੰਝ ਛੁੜਵਾਇਆ
ਲੰਡਨ ਵਿੱਚ ਪਾਕਿਸਤਾਨੀ ਗਰੂਮਿੰਗ ਗੈਂਗ ਨੇ ਸਿੱਖ ਨਬਾਲਿਗ ਕੁੜੀ ਨੂੰ ਬੰਧਕ ਬਣਾ ਕੇ ਕੀਤਾ ਗੈਂਗਰੈਪ, ਸਿੱਖਾਂ ਨੇ ਇੰਝ ਛੁੜਵਾਇਆ...
ਸਾਈਬਰ ਫਰਾਡ ਨਾਲ ਨਜਿੱਠਣ ਲਈ ਨਵੀਂ ਰਣਨੀਤੀ: ਡਿਜੀਟਲ ਅਰੈਸਟ 'ਤੇ ਵਿਸ਼ੇਸ਼ ਕਮੇਟੀ ਦਾ ਗਠਨ
ਸਾਈਬਰ ਫਰਾਡ ਨਾਲ ਨਜਿੱਠਣ ਲਈ ਨਵੀਂ ਰਣਨੀਤੀ: ਡਿਜੀਟਲ ਅਰੈਸਟ 'ਤੇ ਵਿਸ਼ੇਸ਼ ਕਮੇਟੀ ਦਾ ਗਠਨ...
ਲੁਧਿਆਣਾ ਤੇ ਫਤਿਹਗੜ੍ਹ ਸਾਹਿਬ ਅਦਾਲਤਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਕਿਵੇਂ ਹੋਈ ਜਾਂਚ? ਵੇਖੋ
ਲੁਧਿਆਣਾ ਤੇ ਫਤਿਹਗੜ੍ਹ ਸਾਹਿਬ ਅਦਾਲਤਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਕਿਵੇਂ ਹੋਈ ਜਾਂਚ? ਵੇਖੋ...
Lohri Celebration : ਪੰਜਾਬ ਯੂਨੀਵਰਸਿਟੀ ਵਿੱਚ ਧੂੰਮਧਾਮ ਨਾਲ ਮਨਾਇਆ ਗਿਆ ਲੋਹੜੀ ਦਾ ਤਿਊਹਾਰ
Lohri Celebration : ਪੰਜਾਬ ਯੂਨੀਵਰਸਿਟੀ ਵਿੱਚ ਧੂੰਮਧਾਮ ਨਾਲ ਮਨਾਇਆ ਗਿਆ ਲੋਹੜੀ ਦਾ ਤਿਊਹਾਰ...
Lohri 2026: ਕਿਧਰੇ ਗਿੱਧਾ ਤਾਂ ਕਿਧਰੇ ਭੰਗੜਾ...ਪੰਜਾਬ ਵਿੱਚ ਲੋਹੜੀ ਦੀ ਧੂੰਮ ਦੀਆਂ ਵੇਖੋ ਤਸਵੀਰਾਂ
Lohri 2026: ਕਿਧਰੇ ਗਿੱਧਾ ਤਾਂ ਕਿਧਰੇ ਭੰਗੜਾ...ਪੰਜਾਬ ਵਿੱਚ ਲੋਹੜੀ ਦੀ ਧੂੰਮ ਦੀਆਂ ਵੇਖੋ ਤਸਵੀਰਾਂ...
ਰੋਹਿਤ ਗੋਦਾਰਾ-ਗੋਲਡੀ ਬਰਾੜ ਗੈਂਗ ਦੇ ਗੁਰਗਾ ਵਿੱਕੀ ਗ੍ਰਿਫ਼ਤਾਰ, 18 ਮਾਮਲਿਆਂ ਵਿੱਚ ਹੈ ਮੁਲਜਮ
ਰੋਹਿਤ ਗੋਦਾਰਾ-ਗੋਲਡੀ ਬਰਾੜ ਗੈਂਗ ਦੇ ਗੁਰਗਾ ਵਿੱਕੀ ਗ੍ਰਿਫ਼ਤਾਰ, 18 ਮਾਮਲਿਆਂ ਵਿੱਚ ਹੈ ਮੁਲਜਮ...
ਜੰਮੂ-ਕਸ਼ਮੀਰ ਵਿੱਚ ਪਾਕਿਸਤਾਨ ਦੀ ਡਰੋਨ ਸਾਜ਼ਿਸ਼ ਨਾਕਾਮ, ਵਧਾਈ ਗਈ ਸਰਹੱਦੀ ਸੁਰੱਖਿਆ
ਜੰਮੂ-ਕਸ਼ਮੀਰ ਵਿੱਚ ਪਾਕਿਸਤਾਨ ਦੀ ਡਰੋਨ ਸਾਜ਼ਿਸ਼ ਨਾਕਾਮ, ਵਧਾਈ ਗਈ ਸਰਹੱਦੀ ਸੁਰੱਖਿਆ...
CM ਭਗਵੰਤ ਸਿੰਘ ਮਾਨ ਦੇ ਬਠਿੰਡਾ ਦੌਰੇ ਦਾ ਅੱਜ ਦੂਜਾ ਦਿਨ, ਜਾਣੋ ਕੀ ਕਿਹਾ?
CM ਭਗਵੰਤ ਸਿੰਘ ਮਾਨ ਦੇ ਬਠਿੰਡਾ ਦੌਰੇ ਦਾ ਅੱਜ ਦੂਜਾ ਦਿਨ, ਜਾਣੋ ਕੀ ਕਿਹਾ?...
ਅੰਮ੍ਰਿਤਸਰ ਦੇ ਹੁੱਕਾ ਬਾਰ ਵਿੱਚ ਕਾਂਗਰਸੀਆਂ ਦਾ ਜਸ਼ਨ, ਬਾਲੀਵੁੱਡ ਗੀਤ "ਤੇਰਾ ਪਿਆਰ ਪਿਆਰ, ਹੁੱਕਾ ਬਾਰ" 'ਤੇ ਥਿਰਕੇ
ਅੰਮ੍ਰਿਤਸਰ ਦੇ ਹੁੱਕਾ ਬਾਰ ਵਿੱਚ ਕਾਂਗਰਸੀਆਂ ਦਾ ਜਸ਼ਨ, ਬਾਲੀਵੁੱਡ ਗੀਤ