AQI
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

8 ਜਨਵਰੀ ਦਾ ਮੌਸਮ ਅਪਡੇਟ: ਪੰਜਾਬ ‘ਚ ਅੱਜ ਵੀ ਦਿਖੇਗਾ ਠੰਡ ਦਾ ਕਹਿਰ, ਧੁੰਦ ਤੇ ਸੀਤ ਲਹਿਰ ਦਾ ਅਲਰਟ ਜਾਰੀ

Punjab Fog Alert: ਬੀਤੇ ਦਿਨ ਪੰਜਾਬ ਦੇ ਔਸਤ ਘੱਟੋ-ਘੱਟ ਤਾਪਮਾਨ ਚ 0.5 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ। ਹਾਲਾਂਕਿ, ਇਹ ਆਮ ਨਾਲੋਂ 1.6 ਡਿਗਰੀ ਵੱਧ ਹੈ। ਬੀਤੇ ਦਿਨ ਸਭ ਤੋਂ ਘੱਟ ਤਾਪਮਾਨ ਬਠਿੰਡਾ ਚ ਦਰਜ ਕੀਤਾ ਗਿਆ, ਜੋ ਕਿ 4.6 ਡਿਗਰੀ ਰਿਹਾ।

8 ਜਨਵਰੀ ਦਾ ਮੌਸਮ ਅਪਡੇਟ: ਪੰਜਾਬ 'ਚ ਅੱਜ ਵੀ ਦਿਖੇਗਾ ਠੰਡ ਦਾ ਕਹਿਰ, ਧੁੰਦ ਤੇ ਸੀਤ ਲਹਿਰ ਦਾ ਅਲਰਟ ਜਾਰੀ
ਫਾਈਲ ਫੋਟੋ (Photo Credit: PTI)
tv9-punjabi
| Updated On: 08 Jan 2026 09:52 AM IST

ਪੰਜਾਬ ਭਰ ਚ ਅੱਜ ਵੀ ਠੰਡ ਦਾ ਕਹਿਰ ਦੇਖਣ ਨੂੰ ਮਿਲੇਗਾ। ਮੌਸਮ ਵਿਗਿਆਨ ਕੇਂਦਰ, ਚੰਡੀਗੜ੍ਹ ਵੱਲੋਂ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਚ ਕਈ ਤਰ੍ਹਾਂ ਦੇ ਅਲਰਟ ਜਾਰੀ ਕੀਤੇ ਹਨ। ਜਿੱਥੇ, ਧੁੰਦ ਦਾ ਅਲਰਟ ਪੂਰੇ ਸੂਬੇ ਚ ਜਾਰੀ ਕੀਤਾ ਗਿਆ ਹੈ, ਉੱਥੇ ਹੀ ਕਈ ਜ਼ਿਲ੍ਹਿਆਂ ਚ ਕੋਲਡ ਵੇਵ (ਸੀਤ ਲਹਿਰ) ਤੇ ਕਈ ਕਈ ਜ਼ਿਲ੍ਹਿਆਂ ਚ ਕੋਲਡ ਡੇਅ (ਠੰਡੇ ਦਿਨ) ਦਾ ਅਲਰਟ ਵੀ ਜਾਰੀ ਕੀਤਾ ਗਿਆ ਹੈ।

ਧੁੰਦ ਦਾ ਆਰੇਂਜ ਅਲਰਟ

ਅੰਮ੍ਰਿਤਸਰ, ਕਪੂਰਥਲਾ, ਲੁਧਿਆਣਾ, ਜਲੰਧਰ, ਫਤਿਹਗੜ੍ਹ ਸਾਹਿਬ ਤੇ ਪਟਿਆਲਾ ਚ ਅੱਜ ਧੁੰਦ ਦਾ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਕੁੱਝ ਥਾਂਵਾਂ ਤੇ ਸੰਘਣੀ ਤੋਂ ਬਹੁਤ ਜ਼ਿਆਦਾ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ।

ਧੁੰਦ ਦਾ ਯੈਲੋ ਅਲਰਟ

ਪਠਾਨਕੋਟ, ਗੁਰਦਾਸਪੁਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਬਰਨਾਲਾ, ਮਾਨਸਾ, ਸੰਗਰੂਰ, ਰੂਪਨਗਰ, ਐਸਏਐਸ ਨਗਰ (ਮੁਹਾਲੀ) ਤੇ ਮਲੇਰਕੋਟਲਾ ਚ ਧੁੰਦ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਵੱਖ-ਵੱਖ ਥਾਂਵਾਂ ਤੇ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ।

ਕੋਲਡ ਡੇਅ ਦਾ ਅਲਰਟ

ਨਵਾਂਸ਼ਹਿਰ, ਰੂਪਨਗਰ, ਪਟਿਆਲਾ ਤੇ ਐਸਏਐਸ ਨਗਰ (ਮੁਹਾਲੀ) ਚ ਕੋਲਡ ਡੇਅ (ਠੰਡੇ ਦਿਨ) ਦਾ ਅਲਰਟ ਜਾਰੀ ਕੀਤਾ ਗਿਆ ਹੈ।

ਕੋਲਡ ਵੇਵ ਦਾ ਅਲਰਟ

ਫਾਜ਼ਿਲਕਾ, ਮੁਕਤਸਰ, ਬਠਿੰਡਾ ਤੇ ਮਾਨਸਾ ਚ ਕੋਲਡ ਵੇਵ (ਸੀਤ ਲਹਿਰ) ਦਾ ਅਲਰਟ ਜਾਰੀ ਕੀਤਾ ਗਿਆ ਹੈ।

ਕਿੰਨਾ ਰਿਹਾ ਤਾਪਮਾਨ?

ਬੀਤੇ ਦਿਨ ਪੰਜਾਬ ਦੇ ਔਸਤ ਘੱਟੋ-ਘੱਟ ਤਾਪਮਾਨ ਚ 0.5 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ। ਹਾਲਾਂਕਿ, ਇਹ ਆਮ ਨਾਲੋਂ 1.6 ਡਿਗਰੀ ਵੱਧ ਹੈ। ਬੀਤੇ ਦਿਨ ਸਭ ਤੋਂ ਘੱਟ ਤਾਪਮਾਨ ਬਠਿੰਡਾ ਚ ਦਰਜ ਕੀਤਾ ਗਿਆ, ਜੋ ਕਿ 4.6 ਡਿਗਰੀ ਰਿਹਾ।

ਅੰਮ੍ਰਿਤਸਰ ਦਾ ਘੱਟੋ-ਘੱਟ ਤਾਪਮਾਨ 7.5 ਡਿਗਰੀ, ਲੁਧਿਆਣਾ ਦਾ 6.6 ਡਿਗਰੀ, ਪਟਿਆਲਾ ਦਾ 7.1 ਡਿਗਰੀ, ਫਰੀਦਕੋਟ ਦਾ 7.2 ਡਿਗਰੀ, ਗੁਰਦਾਸਪੁਰ ਦਾ 5.7 ਡਿਗਰੀ ਤੇ ਬੱਲੋਵਾਲ ਸੌਂਖੜੀ (ਐਸਬੀਐਸ ਨਗਰ) ਦਾ 5.3 ਡਿਗਰੀ ਦਰਜ ਕੀਤਾ ਗਿਆ।

ਹੁਸ਼ਿਆਰਪੁਰ ਦਾ ਘੱਟੋ-ਘੱਟ ਤਾਪਮਾਨ 6.6 ਡਿਗਰੀ, ਮਾਨਸਾ 6.9 ਡਿਗਰੀ, ਭਾਖੜਾ ਡੈਮ (ਰੂਪਨਗਰ) ਦਾ 7.3 ਡਿਗਰੀ ਤੇ ਸ੍ਰੀ ਅਨੰਦਪੁਰ ਸਾਹਿਬ (ਰੂਪਨਗਰ) ਦਾ 6.2 ਡਿਗਰੀ ਦਰਜ ਕੀਤਾ ਗਿਆ।

Follow Us
LPG ਸੰਕਟ ਅਤੇ ਈਰਾਨ-ਇਜ਼ਰਾਈਲ ਯੁੱਧ, ਆਮ ਆਦਮੀ 'ਤੇ ਅਸਰ ਰੋਕਣ ਲਈ ਭਾਰਤ ਸਰਕਾਰ ਦੀ ਰਣਨੀਤੀ
LPG ਸੰਕਟ ਅਤੇ ਈਰਾਨ-ਇਜ਼ਰਾਈਲ ਯੁੱਧ, ਆਮ ਆਦਮੀ 'ਤੇ ਅਸਰ ਰੋਕਣ ਲਈ ਭਾਰਤ ਸਰਕਾਰ ਦੀ ਰਣਨੀਤੀ...
India Gas Crises: ਮਿਡਿਲ ਈਸਟ ਜੰਗ ਦਾ LPG ਸਪਲਾਈ 'ਤੇ ਅਸਰ, ਬਲੈਕ ਮਾਰਕੀਟਿੰਗ, ਜਨਤਾ ਪਰੇਸ਼ਾਨ
India Gas Crises: ਮਿਡਿਲ ਈਸਟ ਜੰਗ ਦਾ LPG ਸਪਲਾਈ 'ਤੇ ਅਸਰ, ਬਲੈਕ ਮਾਰਕੀਟਿੰਗ, ਜਨਤਾ ਪਰੇਸ਼ਾਨ...
ਏਅਰਪੋਰਟ ਤੇ ਮਹਿੰਗੇ ਖਾਣੇ ਦਾ ਮੁੱਦਾ ਫਿਰ ਉੱਠਿਆ, ਰਾਘਵ ਚੱਢਾ ਨੇ ਸੰਸਦ 'ਚ ਕਹੀ ਇਹ ਗੱਲ
ਏਅਰਪੋਰਟ ਤੇ ਮਹਿੰਗੇ ਖਾਣੇ ਦਾ ਮੁੱਦਾ ਫਿਰ ਉੱਠਿਆ, ਰਾਘਵ ਚੱਢਾ ਨੇ ਸੰਸਦ 'ਚ ਕਹੀ ਇਹ ਗੱਲ...
Punjab Budget: ਔਰਤਾਂ ਨੂੰ ਵਿੱਤੀ ਮਦਦ ਦਾ ਵਾਅਦਾ ਪੂਰਾ, ਹੁਣ ਔਰਤਾਂ ਨੂੰ ਮਿਲਣਗੇ 1000 ਰੁਪਏ
Punjab Budget: ਔਰਤਾਂ ਨੂੰ ਵਿੱਤੀ ਮਦਦ ਦਾ ਵਾਅਦਾ ਪੂਰਾ, ਹੁਣ ਔਰਤਾਂ ਨੂੰ ਮਿਲਣਗੇ 1000 ਰੁਪਏ...
T20 World Cup 'ਚ India ਦੀ ਇਤਿਹਾਸਿਕ ਜਿੱਤ 'ਤੇ Chandigarh 'ਚ ਹੋਇਆ ਜਬਰਦਸਤ Celebration
T20 World Cup 'ਚ India ਦੀ ਇਤਿਹਾਸਿਕ ਜਿੱਤ 'ਤੇ Chandigarh 'ਚ ਹੋਇਆ ਜਬਰਦਸਤ Celebration...
ਪੰਜਾਬ ਸਰਕਾਰ ਦੀ ਮਹਿਲਾਵਾਂ ਨੂੰ ਸੌਗਾਤ, 1000 ਮਹੀਨਾ ਦੇਣ ਦਾ ਕੀਤਾ ਐਲਾਨ
ਪੰਜਾਬ ਸਰਕਾਰ ਦੀ ਮਹਿਲਾਵਾਂ ਨੂੰ ਸੌਗਾਤ, 1000 ਮਹੀਨਾ ਦੇਣ ਦਾ ਕੀਤਾ ਐਲਾਨ...
ਕਿਸਾਨ ਦੀ ਧੀ ਸਿਮਰਨਦੀਪ ਕੌਰ IAS ਬਣੀ, ਆਲ ਇੰਡੀਆ 15ਵਾਂ ਰੈਂਕ
ਕਿਸਾਨ ਦੀ ਧੀ ਸਿਮਰਨਦੀਪ ਕੌਰ IAS ਬਣੀ, ਆਲ ਇੰਡੀਆ 15ਵਾਂ ਰੈਂਕ...
ਪੰਜਾਬ ਬਜਟ ਸੈਸ਼ਨ ਦੌਰਾਨ ਕਾਂਗਰਸ ਨੇ ਕੀਤਾ ਹੰਗਾਮਾ ਤਾਂ AAP ਨੇ ਇੰਝ ਸੁਣਾਈਆਂ ਖਰੀਆਂ-ਖਰੀਆਂ
ਪੰਜਾਬ ਬਜਟ ਸੈਸ਼ਨ ਦੌਰਾਨ ਕਾਂਗਰਸ ਨੇ ਕੀਤਾ ਹੰਗਾਮਾ ਤਾਂ AAP ਨੇ ਇੰਝ ਸੁਣਾਈਆਂ ਖਰੀਆਂ-ਖਰੀਆਂ...
ਹਮਲੇ ਤੋਂ ਪਹਿਲਾਂ ਜੰਗੀ ਜਹਾਜ਼ ਨੇ ਭਾਰਤ ਦੇ ਇੰਟਰਨੈਸ਼ਨਲ ਫਲੀਟ ਰਿਵਿਊ ਵਿੱਚ ਸ਼ਾਮਲ ਹੋਇਆ ਸੀ ਈਰਾਨ ਦੇ IRIS Dena ਜਹਾਜ਼, ਦੇਖੋ ਵੀਡੀਓ
ਹਮਲੇ ਤੋਂ ਪਹਿਲਾਂ ਜੰਗੀ ਜਹਾਜ਼ ਨੇ ਭਾਰਤ ਦੇ ਇੰਟਰਨੈਸ਼ਨਲ ਫਲੀਟ ਰਿਵਿਊ ਵਿੱਚ ਸ਼ਾਮਲ ਹੋਇਆ ਸੀ ਈਰਾਨ ਦੇ IRIS Dena ਜਹਾਜ਼, ਦੇਖੋ ਵੀਡੀਓ...