ਪੰਜਾਬ ‘ਚ ਅੱਜ ਮੌਸਮ ਦਾ ਕੋਈ ਅਲਰਟ ਨਹੀਂ, ਤਾਪਮਾਨ ਆਮ ਨਾਲੋਂ 5.1 ਡਿਗਰੀ ਘੱਟ

Updated On: 

09 Oct 2025 07:42 AM IST

Punjab Weather Update: ਬੀਤੇ ਦਿਨ ਦੀ ਗੱਲ ਕਰੀਏ ਤਾਂ ਸੂਬੇ 'ਚ ਸਭ ਤੋਂ ਵੱਧ ਤਾਪਮਾਨ ਮੁਹਾਲੀ 'ਚ 31.8 ਡਿਗਰੀ ਦਰਜ ਕੀਤਾ ਗਿਆ। ਅੰਮ੍ਰਿਤਸਰ 'ਚ ਵੱਧ ਤੋਂ ਵੱਧ ਤਾਪਮਾਨ 26.9 ਡਿਗਰੀ, ਲੁਧਿਆਣਾ 'ਚ 28.6 ਡਿਗਰੀ, ਪਟਿਆਲਾ 'ਚ 29.5 ਡਿਗਰੀ, ਪਠਾਨਕੋਟ 'ਚ 30.3 ਡਿਗਰੀ, ਬਠਿੰਡਾ 'ਚ 27.5 ਡਿਗਰੀ, ਫਰੀਦਕੋਟ 'ਚ 27.5 ਡਿਗਰੀ, ਗੁਰਦਾਸਪੁਰ 'ਚ 29 ਡਿਗਰੀ ਦਰਜ ਕੀਤਾ ਗਿਆ।

ਪੰਜਾਬ ਚ ਅੱਜ ਮੌਸਮ ਦਾ ਕੋਈ ਅਲਰਟ ਨਹੀਂ, ਤਾਪਮਾਨ ਆਮ ਨਾਲੋਂ 5.1 ਡਿਗਰੀ ਘੱਟ

ਪੰਜਾਬ ਦਾ ਮੌਸਮ (ਸੰਕੇਤਕ ਤਸਵੀਰ)

Follow Us On

ਪੰਜਾਬ ਚ ਅੱਜ ਕਿਸੇ ਵੀ ਤਰ੍ਹਾਂ ਦਾ ਕੋਈ ਵੀ ਮੌਸਮ ਦਾ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਇਸ ਦਾ ਮਤਲਬ ਹੈ ਕਿ ਬੀਤੇ ਦਿਨੀਂ ਹੋਈ ਬਾਰਿਸ਼ ਤੋਂ ਬਾਅਦ ਹੁਣ ਮੌਸਮ ਸਾਫ਼ ਰਹੇਗਾ। ਪਿਛਲੇ ਕੁੱਝ ਦਿਨਾਂ ਚ ਹੋਈ ਬਾਰਿਸ਼ ਤੋਂ ਬਾਅਦ ਤਾਪਮਾਨ ਚ ਅਚਾਨਕ ਗਿਰਾਵਟ ਤੋਂ ਬਾਅਦ ਹੁਣ ਵੀਰਵਾਰ ਨੂੰ ਔਸਤ ਵੱਧ ਤੋਂ ਵੱਧ ਤਾਪਮਾਨ ਚ 5.3 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ ਹੈ।

ਹਾਲਾਂਕਿ, ਤਾਪਮਾਨ ਚ ਇੰਨੇ ਵੱਡੇ ਵਾਧੇ ਤੋਂ ਬਾਅਦ ਵੀ ਤਾਪਮਾਨ ਆਮ ਨਾਲੋਂ 5.1 ਡਿਗਰੀ ਘੱਟ ਹੈ। ਲੋਕਾਂ ਨੂੰ ਠੰਡ ਦਾ ਅਹਿਸਾਸ ਹੋ ਰਿਹਾ ਹੈ। ਹਿਮਾਚਲ ਦੇ ਨਾਲ ਲੱਗਦੇ ਇਲਾਕਿਆਂ ਚ ਠੰਡ ਜ਼ਿਆਦਾ ਮਹਿਸੂਸ ਕੀਤੀ ਜਾ ਰਹੀ ਹੈ।

ਜ਼ਿਲ੍ਹਿਆਂ ‘ਚ ਕਿੰਨਾ ਰਿਹਾ ਵੱਧ ਤੋਂ ਵੱਧ ਤਾਪਮਾਨ?

ਬੀਤੇ ਦਿਨ ਦੀ ਗੱਲ ਕਰੀਏ ਤਾਂ ਸੂਬੇ ‘ਚ ਸਭ ਤੋਂ ਵੱਧ ਤਾਪਮਾਨ ਮੁਹਾਲੀ ‘ਚ 31.8 ਡਿਗਰੀ ਦਰਜ ਕੀਤਾ ਗਿਆ। ਅੰਮ੍ਰਿਤਸਰ ਚ ਵੱਧ ਤੋਂ ਵੱਧ ਤਾਪਮਾਨ 26.9 ਡਿਗਰੀ, ਲੁਧਿਆਣਾ ਚ 28.6 ਡਿਗਰੀ, ਪਟਿਆਲਾ ਚ 29.5 ਡਿਗਰੀ, ਪਠਾਨਕੋਟ ਚ 30.3 ਡਿਗਰੀ, ਬਠਿੰਡਾ ਚ 27.5 ਡਿਗਰੀ, ਫਰੀਦਕੋਟ ਚ 27.5 ਡਿਗਰੀ, ਗੁਰਦਾਸਪੁਰ ਚ 29 ਡਿਗਰੀ ਦਰਜ ਕੀਤਾ ਗਿਆ।

ਇਸ ਦੇ ਨਾਲ ਬਠਿੰਡਾ ਏਅਰਪੋਰਟ ਤੇ ਵੱਧ ਤੋਂ ਵੱਧ ਤਾਪਮਾਨ 29.5 ਡਿਗਰੀ, ਬੱਲੋਵਾਲ ਸੌਂਖੜੀ (ਐਸਬੀਐਸ ਨਗਰ) ਚ 28.3 ਡਿਗਰੀ, ਅਬੋਹਰ (ਫਾਜ਼ਿਲਕਾ) ਚ 28.2 ਡਿਗਰੀ, ਫਿਰੋਜ਼ਪੁਰ ਚ 27.8 ਡਿਗਰੀ, ਹੁਸ਼ਿਆਰਪੁਰ ਚ 28.1 ਡਿਗਰੀ, ਥੀਨ ਡੈਮ (ਪਠਾਨਕੋਟ) ਚ 27.5 ਡਿਗਰੀ, ਰੋਪੜ ਚ 29.1 ਡਿਗਰੀ, ਭਾਖੜਾ ਡੈਮ (ਰੂਪਨਗਰ) ਚ 29.8 ਡਿਗਰੀ, ਸ੍ਰੀ ਅਨੰਦਪੁਰ ਸਾਹਿਬ (ਰੂਪਨਗਰ ਚ 29.9 ਡਿਗਰੀ ਦਰਜ ਕੀਤਾ ਗਿਆ। ਚੰਡੀਗੜ੍ਹ ਏਅਰਪੋਰਟ ਚ ਵੱਧ ਤੋਂ ਵੱਧ ਤਾਪਮਾਨ 30 ਡਿਗਰੀ ਤੇ ਚੰਡੀਗੜ੍ਹ ਸ਼ਹਿਰ ਚ ਵੱਧ ਤੋਂ ਵੱਧ ਤਾਪਮਾਨ 30.4 ਡਿਗਰੀ ਦਰਜ ਕੀਤਾ ਗਿਆ।