AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Punjab Weather Alert: ਪੰਜਾਬ ‘ਚ ਬਦਲਿਆ ਮੌਸਮ ਦਾ ਮਿਜ਼ਾਜ, ਕਈ ਥਾਵਾਂ ‘ਤੇ ਬੱਦਲਵਾਈ ਤੇ ਮੀਂਹ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ

ਪੰਜਾਬ ਵਿੱਚ ਮੰਗਲਵਾਰ ਨੂੰ ਅਤਿ ਦੀ ਗਰਮੀ ਤੋਂ ਬਾਅਦ ਲੋਕਾਂ ਨੂੰ ਹੁਣ ਥੋੜ੍ਹੀ ਰਾਹਤ ਮਿਲੇਗੀ। ਪੰਜਾਬ ਵਿੱਚ ਕਈ ਥਾਵਾਂ 'ਤੇ ਬੱਦਲਵਾਈ ਤੇ ਮੀਂਹ ਹੋਈ ਹੈ। ਮੌਸਮ ਵਿਭਾਗ ਮੁਤਾਬ 28 ਮਈ ਤੱਕ ਹਨ੍ਹੇਰੀ-ਤੂਫ਼ਾਨ ਨਾਲ ਮੀਂਹ ਪਵੇਗਾ।

Punjab Weather Alert: ਪੰਜਾਬ 'ਚ ਬਦਲਿਆ ਮੌਸਮ ਦਾ ਮਿਜ਼ਾਜ, ਕਈ ਥਾਵਾਂ 'ਤੇ ਬੱਦਲਵਾਈ ਤੇ ਮੀਂਹ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ
FILE PHOTO
tv9-punjabi
| Updated On: 24 May 2023 08:02 AM IST
Share
Punjab Weather Update: ਪੰਜਾਬ ਵਿੱਚ ਬੀਤੇ ਕਈ ਦਿਨਾਂ ਤੋਂ ਪੈ ਰਹੀ ਅਤਿ ਦੀ ਗਰਮੀ ਤੋਂ ਰਾਹਤ ਮਿਲੇਗੀ। ਵੈਸਟਰਨ ਡਿਸਟਰਬੈਂਸ ਕਾਰਨ ਦੇਰ ਸ਼ਾਮ ਨੂੰ ਅਚਾਨਕ ਬੱਦਲ ਛਾਏ ਰਹੇ। ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਮੁਤਾਬਕ 28 ਮਈ ਤੱਕ ਹਨ੍ਹੇਰੀ-ਤੂਫ਼ਾਨ ਨਾਲ ਮੀਂਹ ਪਵੇਗਾ। ਪੰਜਾਬ ਵਿੱਚ ਵੈਸਟਰਨ ਡਿਸਟਰਬੈਂਸ (Western Disturbances) ਕਾਰਨ ਦੇਰ ਸ਼ਾਮ ਨੂੰ ਅਚਾਨਕ ਬੱਦਲ ਛਾਏ ਰਹੇ। ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਮੌਸਮ ਵਿਭਾਗ ਨੇ ਪੰਜਾਬ ਚ ਅੱਜ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ। ਪੂਰੇ ਪੰਜਾਬ ‘ਚ ਯੈਲੋ ਅਲਰਟ (Yellow Alert) ਜਾਰੀ ਕਰ ਦਿੱਤਾ ਗਿਆ ਹੈ। ਮੀਂਹ ਦੇ ਨਾਲ 50 ਕਿਲੋਮੀਟਰ ਦੀ ਰਫ਼ਤਾਰ ਨਾਲ ਹਵਾਵਾਂ ਚੱਲਣਗੀਆਂ। ਮੌਸਮ ਵਿਗਿਆਨੀਆਂ ਮੁਤਾਬਕ ਮੌਸਮ ‘ਚ ਇਹ ਬਦਲਾਅ ਪੱਛਮੀ ਬਦਲਾਅ ਦੇ ਕਾਰਨ ਵੀ ਹੈ। ਉੱਤਰੀ ਭਾਰਤ ਵਿੱਚ ਗਰਮੀ ਵਧਣ ਤੋਂ ਬਾਅਦ ਹਵਾ ਦਾ ਦਬਾਅ ਵੱਧ ਰਿਹਾ ਹੈ। ਜਿਸ ਕਾਰਨ ਪੱਛਮੀ ਬਦਲਾਅ ਕਾਰਨ ਅੱਜ ਪੂਰੇ ਪੰਜਾਬ ਚ ਬੱਦਲ ਛਾਏ ਰਹਿਣਗੇ ਅਤੇ ਮੀਂਹ ਪੈਣ ਦੀ ਵੀ ਸੰਭਾਵਨਾ ਹੈ। ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ ਅਤੇ ਮੀਂਹ ਕਾਰਨ ਮੌਸਮ ਵੀ ਸੁਹਾਵਣਾ ਹੋ ਜਾਵੇਗਾ।

ਕਈ ਥਾਵਾਂ ‘ਤੇ ਬੱਦਲਵਾਈ ਤੇ ਮੀਂਹ

ਪੰਜਾਬ ‘ਚ ਜਿੱਥੇ ਪਟਿਆਲਾ ‘ਚ ਹਲਕੀ ਬਾਰਿਸ਼ ਹੋਈ, ਉਥੇ ਹੀ ਕਈ ਥਾਵਾਂ ‘ਤੇ ਬੱਦਲ ਛਾਏ ਰਹੇ। ਉਥੇ ਹੀ ਪੰਜਾਬ ਦੇ ਨੇੜਲੇ ਸੂਬੇ ਹਰਿਆਣਾ ਵਿੱਚ ਹਿਸਾਰ, ਅੰਬਾਲਾ, ਕਰਨਾਲ ਸਮੇਤ ਕਈ ਜ਼ਿਲ੍ਹਿਆਂ ਵਿੱਚ ਮੀਂਹ ਪਿਆ। ਅੰਬਾਲਾ, ਕਰਨਾਲ, ਸਿਰਸਾ ‘ਚ ਕੁਝ ਥਾਵਾਂ ‘ਤੇ 10 ਮਿੰਟ ਤੱਕ ਗੜੇ ਵੀ ਪਏ। ਹੁਣ ਹਰਿਆਣਾ ਅਤੇ ਪੰਜਾਬ ਵਿੱਚ 24 ਤੋਂ 28 ਮਈ ਤੱਕ 50-60 ਕਿ.ਮੀ. 1 ਘੰਟਾ ਦੀ ਰਫਤਾਰ ਨਾਲ ਮੀਂਹ ਅਤੇ ਗੜੇ ਪੈਣ ਦੀ ਸੰਭਾਵਨਾ ਹੈ।

28 ਮਈ ਤੱਕ ਹਨ੍ਹੇਰੀ-ਤੂਫ਼ਾਨ ਨਾਲ ਮੀਂਹ

ਹਿਮਾਚਲ ਦੇ ਦੋ ਜ਼ਿਲ੍ਹਿਆਂ ‘ਚ ਬਰਫ਼ਬਾਰੀ ਹੋਈ ਹੈ। ਮੌਸਮ ਵਿਭਾਗ (India Meteorological Department) ਮੁਤਾਬਕ 28 ਮਈ ਤੱਕ ਮੈਦਾਨੀ ਇਲਾਕਿਆਂ ‘ਚ ਹਨ੍ਹੇਰੀ-ਤੂਫ਼ਾਨ ਨਾਲ ਮੀਂਹ ਪੈਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...