Punjab Weather Alert: ਪੰਜਾਬ ‘ਚ ਬਦਲਿਆ ਮੌਸਮ ਦਾ ਮਿਜ਼ਾਜ, ਕਈ ਥਾਵਾਂ ‘ਤੇ ਬੱਦਲਵਾਈ ਤੇ ਮੀਂਹ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ
ਪੰਜਾਬ ਵਿੱਚ ਮੰਗਲਵਾਰ ਨੂੰ ਅਤਿ ਦੀ ਗਰਮੀ ਤੋਂ ਬਾਅਦ ਲੋਕਾਂ ਨੂੰ ਹੁਣ ਥੋੜ੍ਹੀ ਰਾਹਤ ਮਿਲੇਗੀ। ਪੰਜਾਬ ਵਿੱਚ ਕਈ ਥਾਵਾਂ 'ਤੇ ਬੱਦਲਵਾਈ ਤੇ ਮੀਂਹ ਹੋਈ ਹੈ। ਮੌਸਮ ਵਿਭਾਗ ਮੁਤਾਬ 28 ਮਈ ਤੱਕ ਹਨ੍ਹੇਰੀ-ਤੂਫ਼ਾਨ ਨਾਲ ਮੀਂਹ ਪਵੇਗਾ।
Punjab Weather Update: ਪੰਜਾਬ ਵਿੱਚ ਬੀਤੇ ਕਈ ਦਿਨਾਂ ਤੋਂ ਪੈ ਰਹੀ ਅਤਿ ਦੀ ਗਰਮੀ ਤੋਂ ਰਾਹਤ ਮਿਲੇਗੀ। ਵੈਸਟਰਨ ਡਿਸਟਰਬੈਂਸ ਕਾਰਨ ਦੇਰ ਸ਼ਾਮ ਨੂੰ ਅਚਾਨਕ ਬੱਦਲ ਛਾਏ ਰਹੇ। ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਮੁਤਾਬਕ 28 ਮਈ ਤੱਕ ਹਨ੍ਹੇਰੀ-ਤੂਫ਼ਾਨ ਨਾਲ ਮੀਂਹ ਪਵੇਗਾ। ਪੰਜਾਬ ਵਿੱਚ ਵੈਸਟਰਨ ਡਿਸਟਰਬੈਂਸ (Western Disturbances) ਕਾਰਨ ਦੇਰ ਸ਼ਾਮ ਨੂੰ ਅਚਾਨਕ ਬੱਦਲ ਛਾਏ ਰਹੇ।
ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਮੌਸਮ ਵਿਭਾਗ ਨੇ ਪੰਜਾਬ ਚ ਅੱਜ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ। ਪੂਰੇ ਪੰਜਾਬ ‘ਚ ਯੈਲੋ ਅਲਰਟ (Yellow Alert) ਜਾਰੀ ਕਰ ਦਿੱਤਾ ਗਿਆ ਹੈ। ਮੀਂਹ ਦੇ ਨਾਲ 50 ਕਿਲੋਮੀਟਰ ਦੀ ਰਫ਼ਤਾਰ ਨਾਲ ਹਵਾਵਾਂ ਚੱਲਣਗੀਆਂ।
ਮੌਸਮ ਵਿਗਿਆਨੀਆਂ ਮੁਤਾਬਕ ਮੌਸਮ ‘ਚ ਇਹ ਬਦਲਾਅ ਪੱਛਮੀ ਬਦਲਾਅ ਦੇ ਕਾਰਨ ਵੀ ਹੈ। ਉੱਤਰੀ ਭਾਰਤ ਵਿੱਚ ਗਰਮੀ ਵਧਣ ਤੋਂ ਬਾਅਦ ਹਵਾ ਦਾ ਦਬਾਅ ਵੱਧ ਰਿਹਾ ਹੈ। ਜਿਸ ਕਾਰਨ ਪੱਛਮੀ ਬਦਲਾਅ ਕਾਰਨ ਅੱਜ ਪੂਰੇ ਪੰਜਾਬ ਚ ਬੱਦਲ ਛਾਏ ਰਹਿਣਗੇ ਅਤੇ ਮੀਂਹ ਪੈਣ ਦੀ ਵੀ ਸੰਭਾਵਨਾ ਹੈ। ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ ਅਤੇ ਮੀਂਹ ਕਾਰਨ ਮੌਸਮ ਵੀ ਸੁਹਾਵਣਾ ਹੋ ਜਾਵੇਗਾ।
ਕਈ ਥਾਵਾਂ ‘ਤੇ ਬੱਦਲਵਾਈ ਤੇ ਮੀਂਹ
ਪੰਜਾਬ ‘ਚ ਜਿੱਥੇ ਪਟਿਆਲਾ ‘ਚ ਹਲਕੀ ਬਾਰਿਸ਼ ਹੋਈ, ਉਥੇ ਹੀ ਕਈ ਥਾਵਾਂ ‘ਤੇ ਬੱਦਲ ਛਾਏ ਰਹੇ। ਉਥੇ ਹੀ ਪੰਜਾਬ ਦੇ ਨੇੜਲੇ ਸੂਬੇ ਹਰਿਆਣਾ ਵਿੱਚ ਹਿਸਾਰ, ਅੰਬਾਲਾ, ਕਰਨਾਲ ਸਮੇਤ ਕਈ ਜ਼ਿਲ੍ਹਿਆਂ ਵਿੱਚ ਮੀਂਹ ਪਿਆ। ਅੰਬਾਲਾ, ਕਰਨਾਲ, ਸਿਰਸਾ ‘ਚ ਕੁਝ ਥਾਵਾਂ ‘ਤੇ 10 ਮਿੰਟ ਤੱਕ ਗੜੇ ਵੀ ਪਏ। ਹੁਣ ਹਰਿਆਣਾ ਅਤੇ ਪੰਜਾਬ ਵਿੱਚ 24 ਤੋਂ 28 ਮਈ ਤੱਕ 50-60 ਕਿ.ਮੀ. 1 ਘੰਟਾ ਦੀ ਰਫਤਾਰ ਨਾਲ ਮੀਂਹ ਅਤੇ ਗੜੇ ਪੈਣ ਦੀ ਸੰਭਾਵਨਾ ਹੈ।
28 ਮਈ ਤੱਕ ਹਨ੍ਹੇਰੀ-ਤੂਫ਼ਾਨ ਨਾਲ ਮੀਂਹ
ਹਿਮਾਚਲ ਦੇ ਦੋ ਜ਼ਿਲ੍ਹਿਆਂ ‘ਚ ਬਰਫ਼ਬਾਰੀ ਹੋਈ ਹੈ। ਮੌਸਮ ਵਿਭਾਗ (India Meteorological Department) ਮੁਤਾਬਕ 28 ਮਈ ਤੱਕ ਮੈਦਾਨੀ ਇਲਾਕਿਆਂ ‘ਚ ਹਨ੍ਹੇਰੀ-ਤੂਫ਼ਾਨ ਨਾਲ ਮੀਂਹ ਪੈਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ।