ਪੰਜਾਬ ਦੇ 6 ਜ਼ਿਲ੍ਹਿਆਂ ‘ਚ ਸੀਤ ਲਹਿਰ ਦਾ ਯੈਲੋ ਅਲਰਟ, ਘੱਟੋ-ਘੱਟ ਤਾਪਮਾਨ 3.5 ਡਿਗਰੀ ਤੱਕ ਪਹੁੰਚਿਆ

Published: 

28 Nov 2025 08:54 AM IST

Punjab Weather Update: ਤਾਪਮਾਨ ਦੀ ਗੱਲ ਕਰੀਏ ਤਾਂ ਪੰਜਾਬ ਦੇ ਔਸਤ ਘੱਟੋ-ਘੱਟ ਤਾਪਮਾਨ 'ਚ 0.1 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ 'ਚ ਸਬ ਤੋਂ ਘੱਟ ਤਾਪਮਾਨ 3.5 ਡਿਗਰੀ ਤੱਕ ਪਹੁੰਚ ਗਿਆ ਹੈ। ਬੀਤੇ ਦਿਨ ਫਰੀਦਕੋਟ 'ਚ 3.5 ਡਿਗਰੀ, ਘੱਟੋ-ਘੱਟ ਤਾਪਮਾਨ ਦਰਜ ਕੀਤਾ ਗਿਆ ਹੈ।

ਪੰਜਾਬ ਦੇ 6 ਜ਼ਿਲ੍ਹਿਆਂ ਚ ਸੀਤ ਲਹਿਰ ਦਾ ਯੈਲੋ ਅਲਰਟ, ਘੱਟੋ-ਘੱਟ ਤਾਪਮਾਨ 3.5 ਡਿਗਰੀ ਤੱਕ ਪਹੁੰਚਿਆ

ਸੰਕੇਤਕ ਤਸਵੀਰ (Photo Credit: PTI )

Follow Us On

ਪੰਜਾਬ ਦੇ 6 ਜ਼ਿਲ੍ਹਿਆਂ ‘ਚ ਅੱਜ ਸੀਤ ਲਹਿਰ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਗਿਆਨ ਕੇਂਦਰ, ਚੰਡੀਗੜ੍ਹ ਵੱਲੋਂ ਫਾਜ਼ਿਲਕਾ, ਮੁਕਤਸਰ, ਬਠਿੰਡਾ, ਫਰੀਦਕੋਟ, ਜਲੰਧਰ ਤੇ ਮੋਗਾ ‘ਚ ਸੀਤ ਲਹਿਰ ਦਾ ਅਲਰਟ ਜਾਰੀ ਕੀਤਾ ਗਿਆ ਹੈ। ਅੱਜ ਸੂਬੇ ਭਰ ‘ਚ ਮੌਸਮ ਖੁਸ਼ਕ ਰਹੇਗਾ। ਮੌਸਮ ਵਿਭਾਗ ਵੱਲੋਂ ਜਾਰੀ ਕੀਤੇ ਗਏ ਅਪਡੇਟ ਅਨੁਸਾਰ ਅਗਲੇ 3 ਦਿਨ ਬਾਰਿਸ਼ ਦੀ ਕੋਈ ਸੰਭਾਵਨਾ ਨਹੀਂ ਹੈ।

ਤਾਪਮਾਨ ਦੀ ਗੱਲ ਕਰੀਏ ਤਾਂ ਪੰਜਾਬ ਦੇ ਔਸਤ ਘੱਟੋ-ਘੱਟ ਤਾਪਮਾਨ ‘ਚ 0.1 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ‘ਚ ਸਬ ਤੋਂ ਘੱਟ ਤਾਪਮਾਨ 3.5 ਡਿਗਰੀ ਤੱਕ ਪਹੁੰਚ ਗਿਆ ਹੈ। ਬੀਤੇ ਦਿਨ ਫਰੀਦਕੋਟ ‘ਚ 3.5 ਡਿਗਰੀ, ਘੱਟੋ-ਘੱਟ ਤਾਪਮਾਨ ਦਰਜ ਕੀਤਾ ਗਿਆ ਹੈ।

ਉੱਥੇ ਹੀ, ਬਾਕੀ ਜ਼ਿਲ੍ਹਿਆਂ ਦੇ ਘੱਟੋ-ਘੱਟ ਤਾਪਮਾਨ ਦੀ ਗੱਲ ਕਰੀਏ ਤਾਂ ਅੰਮ੍ਰਿਤਸਰ ਦਾ ਘੱਟੋ-ਘੱਟ 5.9 ਡਿਗਰੀ, ਲੁਧਿਆਣਾ ਦਾ 6.6 ਡਿਗਰੀ, ਪਟਿਆਲਾ ਦਾ 7.4 ਡਿਗਰੀ, ਪਠਾਨਕੋਟ ਦਾ 7.0 ਡਿਗਰੀ, ਬਠਿੰਡਾ ਦਾ 5.6 ਡਿਗਰੀ, ਗੁਰਦਾਸਪੁਰ ਦਾ 7.0 ਡਿਗਰੀ ਤੇ ਬੱਲੋਵਾਲ ਸੌਂਖੜੀ (ਐਸਬੀਐਸ ਨਗਰ) ਦਾ 8.9 ਡਿਗਰੀ ਤਾਪਮਾਨ ਦਰਜ ਕੀਤਾ ਗਿਆ।

ਫਿਰੋਜ਼ਪੁਰ ਦਾ ਘੱਟੋ-ਘੱਟ ਤਾਪਮਾਨ 6.4 ਡਿਗਰੀ, ਹੁਸ਼ਿਆਰਪੁਰ ਦਾ 8.2 ਡਿਗਰੀ, ਸਮਰਾਲਾ ਦਾ 8.9 ਡਿਗਰੀ, ਮਾਨਸਾ ਦਾ 7.8 ਡਿਗਰੀ, ਰੋਪੜ ਦਾ 8.3 ਡਿਗਰੀ, ਭਾਖੜਾ ਡੈਮ (ਰੂਪਨਗਰ) ਦਾ 8.6 ਡਿਗਰੀ ਤੇ ਸ੍ਰੀ ਅਨੰਦਪੁਰ ਸਾਹਿਬ (ਰੂਪਨਗਰ) ਦਾ 7.4 ਡਿਗਰੀ ਦਰਜ ਕੀਤਾ ਗਿਆ। ਚੰਡੀਗੜ੍ਹ ਸ਼ਹਿਰ ਦਾ ਘੱਟੋ-ਘੱਟ ਤਾਪਮਾਨ 8.0 ਡਿਗਰੀ ਤੇ ਚੰਡੀਗੜ੍ਹ ਏਅਰਪੋਰਟ ਦਾ 8.8 ਡਿਗਰੀ ਦਰਜ ਕੀਤਾ ਗਿਆ।

ਹਵਾ ਪ੍ਰਦੂਸ਼ਣ

ਪੰਜਾਬ ਤੇ ਚੰਡੀਗੜ੍ਹ ‘ਚ ਹਵਾ ਅਜੇ ਵੀ ਪ੍ਰਦੂਸ਼ਿਤ ਹੈ। ਜ਼ਿਆਦਾਤਰ ਇਲਾਕਿਆਂ ‘ਚ AQI 100 ਤੋਂ ਪਾਰ ਬਣਿਆ ਹੋਇਆ ਹੈ। ਸਵੇਰ ਛੇਹ ਵਜੇ ਅੰਮ੍ਰਿਤਸਰ ਦਾ AQI 114, ਬਠਿੰਡਾ ਦਾ AQI 78, ਜਲੰਧਰ ਦਾ AQI 128, ਖੰਨਾ ਦਾ AQI 109, ਮੰਡੀ ਗੋਬਿੰਦਗੜ੍ਹ ਦਾ AQI 123, ਪਟਿਆਲਾ ਦਾ AQI 148, ਰੂਪਨਗਰ ਦਾ AQI 60 ਦਰਜ ਕੀਤਾ ਗਿਆ। ਚੰਡੀਗੜ੍ਹ ਦੇ ਸੈਕਟਰ 22 ਦਾ AQI 84, ਸੈਕਟਰ-25 ਦਾ AQI 107 ਦਰਜ ਕੀਤਾ ਗਿਆ।