ਪੰਜਾਬ ਦਾ ਮੌਸਮ ਇੱਕ ਵਾਰ ਫਿਰ ਖੁਸ਼ਕ, ਕਈ ਇਲਾਕਿਆਂ ‘ਚ ਤਾਪਮਾਨ ਵਧਣ ਦਾ ਅਨੁਮਾਨ – Punjabi News

ਪੰਜਾਬ ਦਾ ਮੌਸਮ ਇੱਕ ਵਾਰ ਫਿਰ ਖੁਸ਼ਕ, ਕਈ ਇਲਾਕਿਆਂ ‘ਚ ਤਾਪਮਾਨ ਵਧਣ ਦਾ ਅਨੁਮਾਨ

Updated On: 

14 Sep 2024 07:50 AM

ਹਾਲ ਹੀ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਸੀ, ਜਿਸ ਦੇ ਬਾਵਜੂਦ ਪੰਜਾਬ ਵਿੱਚ ਮੀਂਹ ਨਹੀਂ ਪਿਆ। ਕੁਝ ਇਲਾਕਿਆਂ 'ਚ ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ। ਮੋਹਾਲੀ ਅਤੇ ਚੰਡੀਗੜ੍ਹ ਵਿੱਚ ਮੀਂਹ ਰਿਕਾਰਡ ਕੀਤਾ ਗਿਆ ਸੀ ਪਰ ਇਸ ਵਿੱਚ ਕਾਫੀ ਕਮੀ ਆਈ ਹੈ। ਤਾਪਮਾਨ ਦੀ ਗੱਲ ਕਰੀਏ ਤਾਂ ਇਸ ਵਿੱਚ 1.1 ਡਿਗਰੀ ਅਤੇ ਚੰਡੀਗੜ੍ਹ ਵਿੱਚ 2.1 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ।

ਪੰਜਾਬ ਦਾ ਮੌਸਮ ਇੱਕ ਵਾਰ ਫਿਰ ਖੁਸ਼ਕ, ਕਈ ਇਲਾਕਿਆਂ ਚ ਤਾਪਮਾਨ ਵਧਣ ਦਾ ਅਨੁਮਾਨ

ਸੱਚਖੰਡ ਸ੍ਰੀ ਹਰਮਿੰਦਰ ਸਾਹਿਬ ਦੀ ਤਸਵੀਰ

Follow Us On

ਪੰਜਾਬ ਦਾ ਮੌਸਮ ਇੱਕ ਵਾਰ ਫਿਰ ਖੁਸ਼ਕ ਹੁੰਦਾ ਨਜ਼ਰ ਆ ਰਿਹਾ ਹੈ। ਸ਼ਨੀਵਾਰ ਨੂੰ ਜ਼ਿਆਦਾਤਰ ਖੇਤਰਾਂ ਵਿੱਚ ਧੁੱਪ ਦੀ ਸੰਭਾਵਨਾ ਹੈ। ਨਾਲ ਹੀ, ਤਾਪਮਾਨ ਵਿੱਚ ਵਾਧਾ ਦੇਖਿਆ ਜਾ ਸਕਦਾ ਹੈ, ਜਿਸ ਕਾਰਨ ਨਮੀ ਵਿੱਚ ਕਮੀ ਆਵੇਗੀ। ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ ‘ਚ ਵੀ ਮੌਸਮ ਅਜਿਹਾ ਹੀ ਰਹੇਗਾ। ਸੂਬੇ ਦੇ ਕਈ ਸ਼ਹਿਰਾਂ ਵਿੱਚ ਤਾਪਮਾਨ 36 ਡਿਗਰੀ ਜਾਂ ਇਸ ਤੋਂ ਵੱਧ ਹੋ ਸਕਦਾ ਹੈ।

ਹਾਲ ਹੀ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਸੀ, ਜਿਸ ਦੇ ਬਾਵਜੂਦ ਪੰਜਾਬ ਵਿੱਚ ਮੀਂਹ ਨਹੀਂ ਪਿਆ। ਕੁਝ ਇਲਾਕਿਆਂ ‘ਚ ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ। ਮੋਹਾਲੀ ਅਤੇ ਚੰਡੀਗੜ੍ਹ ਵਿੱਚ ਮੀਂਹ ਰਿਕਾਰਡ ਕੀਤਾ ਗਿਆ ਸੀ ਪਰ ਇਸ ਵਿੱਚ ਕਾਫੀ ਕਮੀ ਆਈ ਹੈ। ਤਾਪਮਾਨ ਦੀ ਗੱਲ ਕਰੀਏ ਤਾਂ ਇਸ ਵਿੱਚ 1.1 ਡਿਗਰੀ ਅਤੇ ਚੰਡੀਗੜ੍ਹ ਵਿੱਚ 2.1 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਪਰ ਫਰੀਦਕੋਟ ਵਿੱਚ ਤਾਪਮਾਨ 38.2 ਡਿਗਰੀ ਤੱਕ ਪਹੁੰਚ ਗਿਆ ਹੈ।

Exit mobile version