ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਲਗਾਤਾਰ ਪੈ ਰਹੀ ਬਰਸਾਤ ਕਾਰਨ ਕਿਸਾਨ ਪ੍ਰੇਸ਼ਾਨ, ਖੇਤਾਂ ਤੇ ਮੰਡੀਆਂ ‘ਚ ਪਈ ਫਸਲ ਬਰਬਾਦ

Punjab Weather: ਮਜ਼ਦੂਰ ਆਗੂ ਸਤੀਸ਼ ਕੁਮਾਰ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਗੁੱਸਾ ਜ਼ਾਹਰ ਕਰਦਿਆਂ ਕਿਹਾ ਕਿ ਮੰਡੀ ਵਿੱਚ ਲਿਫਟਿੰਗ ਸਹੀ ਢੰਗ ਨਾਲ ਨਹੀਂ ਹੋ ਰਹੀ। ਬੇਸ਼ੱਕ ਡੀਸੀ ਨੇ ਪਿਛਲੇ ਦਿਨੀਂ ਦੌਰਾ ਕਰਕੇ ਜਲਦੀ ਲਿਫਟਿੰਗ ਕਰਵਾਉਣ ਦੀਆਂ ਹਦਾਇਤਾਂ ਦਿੱਤੀਆਂ ਸਨ ਪਰ ਫਿਰ ਵੀ ਸਥਿਤੀ ਜਿਉਂ ਦੀ ਤਿਉਂ ਬਣੀ ਹੋਈ ਹੈ।

ਲਗਾਤਾਰ ਪੈ ਰਹੀ ਬਰਸਾਤ ਕਾਰਨ ਕਿਸਾਨ ਪ੍ਰੇਸ਼ਾਨ, ਖੇਤਾਂ ਤੇ ਮੰਡੀਆਂ ‘ਚ ਪਈ ਫਸਲ ਬਰਬਾਦ
ਲਗਾਤਾਰ ਪੈ ਰਹੀ ਬਰਸਾਤ ਕਾਰਨ ਕਿਸਾਨ ਪ੍ਰੇਸ਼ਾਨ
Follow Us
arvinder-taneja-fazilka
| Updated On: 29 Apr 2024 18:39 PM

Punjab Weather Update: ਸੋਮਵਾਰ ਸਵੇਰ ਤੋਂ ਪੈ ਰਹੀ ਬਰਸਾਤ ਕਾਰਨ ਜਿੱਥੇ ਖੇਤਾਂ ‘ਚ ਕਿਸਾਨ ਆਪਣੀਆਂ ਫ਼ਸਲਾਂ ਨੂੰ ਲੈ ਕੇ ਚਿੰਤਤ ਨਜ਼ਰ ਆਏ, ਉੱਥੇ ਹੀ ਮੰਡੀਆਂ ‘ਚ ਕਣਕ ਲੈ ਕੇ ਬੈਠੇ ਕਿਸਾਨ ਵੀ ਕਾਫ਼ੀ ਚਿੰਤਤ ਨਜ਼ਰ ਆਏ। ਅਬੋਹਰ ਦੀ ਅਨਾਜ ਮੰਡੀ ‘ਚ ਸ਼ੈੱਡਾਂ ਦੀ ਗਿਣਤੀ ਘੱਟ ਹੋਣ ਕਾਰਨ ਲੱਖਾਂ ਬੋਰੀਆਂ ਕਣਕ ਦੇ ਬਾਹਰ ਖੁੱਲ੍ਹੇ ਅਸਮਾਨ ‘ਚ ਪਈਆਂ ਸਨ ਅਤੇ ਮੀਂਹ ‘ਚ ਭਿੱਜ ਗਈ।

ਮੌਕੇ ਤੇ ਮੌਜੂਦ ਕਿਸਾਨ ਬਲਵਿੰਦਰ ਸਿੰਘ ਅਤੇ ਉਸ ਦੇ ਸਾਥੀ ਨੇ ਦੱਸਿਆ ਕਿ ਇਸ ਮੰਡੀ ਵਿੱਚ ਥਾਂ ਬਹੁਤ ਘੱਟ ਹੈ ਜਿਸ ਕਾਰਨ ਇੱਥੇ ਜ਼ਿਆਦਾ ਕਣਕ ਨਹੀਂ ਲਿਆਂਦੀ ਜਾ ਸਕਦੀ। ਲਿਫਟਿੰਗ ਸਹੀ ਨਾ ਹੋਣ ਕਾਰਨ ਲੱਖਾਂ ਬੋਰੀਆਂ ਬਾਹਰ ਅਸਮਾਨ ਵਿੱਚ ਭਿੱਜਦੀਆਂ ਰਹਿੰਦੀਆਂ ਹਨ। ਉਨ੍ਹਾਂ ਨੇ ਦੱਸਿਆ ਕਿ ਮੰਡੀ ਵਿੱਚ ਥਾਂ ਨਾ ਹੋਣ ਕਾਰਨ ਉਨ੍ਹਾਂ ਨੇ ਆਪਣੇ ਘਰ ਵਿੱਚ ਕਣਕ ਦੀਆਂ 8 ਤੋਂ 10 ਟਰਾਲੀਆਂ ਰੱਖੀਆਂ ਹੋਈਆਂ ਹਨ, ਜੋ ਕਿ ਮੰਡੀ ਵਿੱਚ ਕਣਕ ਉਤਾਰਨ ਲਈ ਥਾਂ ਨਾ ਹੋਣ ਕਾਰਨ ਉਹ ਇੱਥੇ ਨਹੀਂ ਲਿਆਇਆ।

ਪ੍ਰਸ਼ਾਸਨ ‘ਤੇ ਇਲਜ਼ਾਮ

ਇਸ ਸਬੰਧੀ ਮਜ਼ਦੂਰ ਆਗੂ ਸਤੀਸ਼ ਕੁਮਾਰ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਗੁੱਸਾ ਜ਼ਾਹਰ ਕਰਦਿਆਂ ਕਿਹਾ ਕਿ ਮੰਡੀ ਵਿੱਚ ਲਿਫਟਿੰਗ ਸਹੀ ਢੰਗ ਨਾਲ ਨਹੀਂ ਹੋ ਰਹੀ। ਬੇਸ਼ੱਕ ਡੀਸੀ ਨੇ ਪਿਛਲੇ ਦਿਨੀਂ ਦੌਰਾ ਕਰਕੇ ਜਲਦੀ ਲਿਫਟਿੰਗ ਕਰਵਾਉਣ ਦੀਆਂ ਹਦਾਇਤਾਂ ਦਿੱਤੀਆਂ ਸਨ ਪਰ ਫਿਰ ਵੀ ਸਥਿਤੀ ਜਿਉਂ ਦੀ ਤਿਉਂ ਬਣੀ ਹੋਈ ਹੈ। ਇਸ ‘ਚ ਕੋਈ ਬਦਲਾਅ ਨਹੀਂ ਆਇਆ ਹੈ, ਲੱਖਾਂ ਬੋਰੀਆਂ ਦੀ ਲਿਫਟਿੰਗ ਦੇ ਕੀਤੇ ਜਾ ਰਹੇ ਦਾਅਵੇ ਸਿਰਫ ਕਾਗਜ਼ਾਂ ‘ਤੇ ਹੀ ਨਜ਼ਰ ਆ ਰਹੇ ਹਨ ਜਦਕਿ ਅਸਲ ‘ਚ ਮੰਡੀ ‘ਚ ਲਿਫਟਿੰਗ ਦੀ ਹਾਲਤ ਖਰਾਬ ਹੈ।

ਇਸ ਦੌਰਾਨ ਮਾਰਕੀਟ ਕਮੇਟੀ ਦੇ ਸੁਪਰਵਾਈਜ਼ਰ ਜਸਵਿੰਦਰ ਸਿੰਘ ਨੇ ਕਿਹਾ ਕਿ ਮੀਂਹ ਦੀ ਸੰਭਾਵਨਾ ਬਾਰੇ ਸਾਰੇ ਕਮਿਸ਼ਨ ਏਜੰਟਾਂ ਨੂੰ ਪਹਿਲਾਂ ਹੀ ਸੂਚਿਤ ਕਰ ਦਿੱਤਾ ਗਿਆ ਸੀ ਅਤੇ ਮੰਡੀ ਵਿੱਚ ਪਈ ਕਣਕ ਉਪਰ ਤਰਪਾਲਾਂ ਪਾਉਣੀਆਂ ਕਮਿਸ਼ਨ ਏਜੰਟਾਂ ਦੀ ਜ਼ਿੰਮੇਵਾਰੀ ਹੈ ਅਤੇ ਉਹ ਇਸ ਪਾਸੇ ਧਿਆਨ ਦੇਣ। ਉਨ੍ਹਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਬਰਸਾਤ ਦੇ ਮੌਸਮ ਦੇ ਮੱਦੇਨਜ਼ਰ ਮੰਡੀ ਵਿੱਚ ਵਾਧੂ ਕਣਕ ਨਾ ਲਿਆਉਣ।

BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ...
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ...
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ...
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ...
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ...
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼...
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ...
ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ 10 ਗਾਰੰਟੀਆਂ ,ਕਿਹਾ- ਚੀਨ ਤੋਂ ਛੁਡਵਾਉਣੀ ਹੈ ਜ਼ਮੀਨ
ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ 10 ਗਾਰੰਟੀਆਂ ,ਕਿਹਾ- ਚੀਨ ਤੋਂ ਛੁਡਵਾਉਣੀ ਹੈ ਜ਼ਮੀਨ...
ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਨਾ ਦੇਣ ਦਾ ਦੱਸਿਆ ਕਾਰਨ, Video
ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਨਾ ਦੇਣ ਦਾ ਦੱਸਿਆ ਕਾਰਨ, Video...
ਅਰਵਿੰਦ ਕੇਜਰੀਵਾਲ ਨੂੰ ਕਿਨ੍ਹਾਂ ਸ਼ਰਤਾਂ 'ਤੇ ਮਿਲੀ ਅੰਤਰਿਮ ਜ਼ਮਾਨਤ, ਵੀਡੀਓ
ਅਰਵਿੰਦ ਕੇਜਰੀਵਾਲ ਨੂੰ ਕਿਨ੍ਹਾਂ ਸ਼ਰਤਾਂ 'ਤੇ ਮਿਲੀ ਅੰਤਰਿਮ ਜ਼ਮਾਨਤ, ਵੀਡੀਓ...
WIIT Satta Sammelan Event 2024: ਸੰਵਿਧਾਨ ਖ਼ਤਰੇ 'ਚ ਹੈ, ਉਸਨੂੰ ਬਚਾਉਣ ਲਈ ਭਾਜਪਾ ਨੂੰ ਹਰਾਉਣਾ ਜਰੂਰੀ - ਸੀਐਮ ਮਾਨ
WIIT Satta Sammelan Event 2024: ਸੰਵਿਧਾਨ ਖ਼ਤਰੇ 'ਚ ਹੈ, ਉਸਨੂੰ ਬਚਾਉਣ ਲਈ ਭਾਜਪਾ ਨੂੰ ਹਰਾਉਣਾ ਜਰੂਰੀ - ਸੀਐਮ ਮਾਨ...
WIIT Satta Sammelan Event 2024: ਭਾਜਪਾ ਨੇ ਲੋਕਤੰਤਰ ਦਾ ਮਜ਼ਾਕ ਬਣਾਇਆ, ਟੀਵੀ9 ਦੇ ਪ੍ਰੋਗਰਾਮ 'ਚ ਬੋਲੇ ਸੀਐਮ ਮਾਨ
WIIT Satta Sammelan Event 2024: ਭਾਜਪਾ ਨੇ ਲੋਕਤੰਤਰ ਦਾ ਮਜ਼ਾਕ ਬਣਾਇਆ, ਟੀਵੀ9 ਦੇ ਪ੍ਰੋਗਰਾਮ 'ਚ ਬੋਲੇ ਸੀਐਮ ਮਾਨ...
WIIT Satta Sammelan Event 2024: ਪੰਜਾਬ 'ਚ ਖਿੜੇਗਾ ਕਮਲ, ਭਗਵੰਤ ਮਾਨ ਨੇ ਬਣਾਇਆ 13-0 ਦਾ ਮਜ਼ਾਕ - ਸੁਨੀਲ ਜਾਖੜ
WIIT Satta Sammelan Event 2024: ਪੰਜਾਬ 'ਚ ਖਿੜੇਗਾ ਕਮਲ, ਭਗਵੰਤ ਮਾਨ ਨੇ ਬਣਾਇਆ 13-0 ਦਾ ਮਜ਼ਾਕ - ਸੁਨੀਲ ਜਾਖੜ...
Stories