ਪੰਜਾਬ ਸਮੇਤ ਉੱਤਰ ਭਾਰਤ ‘ਚ ਸਿਖਰ ‘ਤੇ ਠੰਡ, ਚੰਡੀਗੜ੍ਹ ਤੋਂ ਕਈ ਫਲਾਈਟਾਂ ਰੱਦ
ਚੰਡੀਗੜ੍ਹ 'ਚ ਲਗਾਤਾਰ ਪੈ ਰਹੀ ਠੰਡ ਕਾਰਨ ਫਲਾਈਟਾਂ ਦੇ ਸਮੇਂ ਚ ਬਦਲਾਅ ਕੀਤਾ ਗਿਆ ਹੈ ਕਈ ਫਲਾਈਟਾਂ ਰੱਦ ਕਰਨੀਆਂ ਪਈਆਂ ਹਨ। ਸੂਬੇ 'ਚ ਘੱਟ ਤੋਂ ਘੱਟ 4 ਡਿਗਰੀ ਤਾਪਮਾਨ ਤੇ ਵੱਧ ਤੋਂ ਵੱਧ ਤਾਪਮਾਨ 13 ਡਿਗਰੀ ਵੇਖਣ ਨੂੰ ਮਿਲ ਰਿਹਾ । ਪਹਾੜੀ ਇਲਾਕਿਆਂ ਵੱਲੋਂ ਆ ਰਹੀਆਂ ਠੰਡੀਆਂ ਹਵਾਵਾਂ ਕਾਰਨ ਇਹ ਠੰਡ ਵੱਧ ਰਹੀ ਹੈ।
ਪੰਜਾਬ ਸਮੇਤ ਪੂਰੇ ਉਤਰ ਭਾਰਤ ਚ ਠੰਡ ਆਪਣੇ ਸਿਖ਼ਰ ਤੇ ਹੈ। ਕਈ ਜਿਲ੍ਹਿਆਂ ਚ ਘਣੀ ਧੁੰਦ ਅਤੇ ਠੰਡ ਕਾਰਨ ਲੋਕਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਚੰਡੀਗੜ੍ਹ ‘ਚ ਲਗਾਤਾਰ ਪੈ ਰਹੀ ਠੰਡ ਕਾਰਨ ਫਲਾਈਟਾਂ ਦੇ ਸਮੇਂ ਚ ਬਦਲਾਅ ਕੀਤਾ ਗਿਆ ਹੈ ਕਈ ਫਲਾਈਟਾਂ ਰੱਦ ਕਰਨੀਆਂ ਪਈਆਂ ਹਨ। ਸੂਬੇ ‘ਚ ਘੱਟ ਤੋਂ ਘੱਟ 4 ਡਿਗਰੀ ਤਾਪਮਾਨ ਤੇ ਵੱਧ ਤੋਂ ਵੱਧ ਤਾਪਮਾਨ 13 ਡਿਗਰੀ ਵੇਖਣ ਨੂੰ ਮਿਲ ਰਿਹਾ । ਪਹਾੜੀ ਇਲਾਕਿਆਂ ਵੱਲੋਂ ਆ ਰਹੀਆਂ ਠੰਡੀਆਂ ਹਵਾਵਾਂ ਕਾਰਨ ਇਹ ਠੰਡ ਵੱਧ ਰਹੀ ਹੈ।
ਧੁੰਦ ਕਾਰਨ ਜਨਜੀਵਨ ਪ੍ਰਭਾਵਿਤ ਹੋ ਗਿਆ ਹੈ। ਵਿਜ਼ੀਬਿਲਟੀ ਘੱਟ ਹੋਣ ਕਾਰਨ ਸੜਕ ਅਤੇ ਰੇਲ ਆਵਾਜਾਈ ਪ੍ਰਭਾਵਿਤ ਹੋ ਰਹੀ ਹੈ। ਮੌਸਮ ਵਿਭਾਗ ਮੁਤਾਬਕ ਅਗਲੇ 2 ਤੋਂ 3 ਦਿਨਾਂ ਤੱਕ ਧੁੰਦ ਤੋਂ ਛੁਟਕਾਰਾ ਪਾਉਣਾ ਮੁਸ਼ਕਿਲ ਹੈ। ਅਗਲੇ 3 ਦਿਨਾਂ ਦੀ ਗੱਲ ਕਰੀਏ ਤਾਂ ਪੂਰਬੀ ਉੱਤਰ ਪ੍ਰਦੇਸ਼ ਦੇ ਵੱਖ-ਵੱਖ ਇਲਾਕਿਆਂ ‘ਚ ਸਵੇਰੇ ਕੁਝ ਘੰਟਿਆਂ ਲਈ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। 6 ਤੋਂ 8 ਜਨਵਰੀ ਤੱਕ ਪੱਛਮੀ ਮੱਧ ਪ੍ਰਦੇਸ਼, ਬਿਹਾਰ, ਝਾਰਖੰਡ, ਅਸਾਮ ਅਤੇ ਮੇਘਾਲਿਆ, ਨਾਗਾਲੈਂਡ, ਮਨੀਪੁਰ, ਮਿਜ਼ੋਰਮ ਅਤੇ ਤ੍ਰਿਪੁਰਾ ਵਿੱਚ ਅਤੇ 6 ਤੋਂ 7 ਜਨਵਰੀ ਤੱਕ ਹਿਮਾਚਲ ਪ੍ਰਦੇਸ਼, ਉੱਤਰਾਖੰਡ ਅਤੇ ਉੜੀਸਾ ਵਿੱਚ ਸੰਘਣੀ ਧੁੰਦ ਛਾਈ ਰਹੇਗੀ।
ਦਿੱਲੀ ਸਮੇਤ ਇਨ੍ਹਾਂ ਰਾਜਾਂ ‘ਚ ਕੜਾਕੇ ਦੀ ਠੰਢ
ਦੇਸ਼ ਦੀ ਰਾਜਧਾਨੀ ‘ਚ ਸਰਦੀ ਦਾ ਸਭ ਤੋਂ ਜ਼ਿਆਦਾ ਅਸਰ ਦੇਖਣ ਨੂੰ ਮਿਲ ਰਿਹਾ ਹੈ। ਦਿੱਲੀ-ਐੱਨਸੀਆਰ ‘ਚ ਕੜਾਕੇ ਦੀ ਠੰਡ ਕਾਰਨ ਲੋਕ ਆਪਣੇ ਘਰਾਂ ਤੋਂ ਘੱਟ ਨਿਕਲ ਰਹੇ ਹਨ। ਦਿੱਲੀ-ਨੋਇਡਾ ‘ਚ ਕੜਾਕੇ ਦੀ ਠੰਡ ਪੈ ਰਹੀ ਹੈ। ਠੰਡ ਤੋਂ ਬਚਣ ਲਈ ਲੋਕ ਕਈ ਥਾਵਾਂ ‘ਤੇ ਅੱਗ ਲਗਾ ਕੇ ਹੱਥ ਸੇਕਦੇ ਨਜ਼ਰ ਆ ਰਹੇ ਹਨ। ਸ਼ਨੀਵਾਰ ਨੂੰ ਦਿੱਲੀ ਸਮੇਤ ਹਰਿਆਣਾ-ਚੰਡੀਗੜ੍ਹ ਦੇ ਕੁਝ ਹਿੱਸਿਆਂ ‘ਚ ਠੰਡ ਦਾ ਕਹਿਰ ਜਾਰੀ ਹੈ ਅਤੇ ਐਤਵਾਰ ਨੂੰ ਵੀ ਇਹ ਸਥਿਤੀ ਜਾਰੀ ਰਹਿਣ ਦੀ ਸੰਭਾਵਨਾ ਹੈ।
ਰਾਜਸਥਾਨ ਅੱਜ ਸ਼ੀਤ ਲਹਿਰ ਦੀ ਲਪੇਟ ਵਿੱਚ ਰਹੇਗਾ
ਰਾਜਸਥਾਨ ਵੀ ਸਰਦੀਆਂ ਦੇ ਪ੍ਰਭਾਵ ਤੋਂ ਅਛੂਤਾ ਨਹੀਂ ਹੈ। ਮੌਸਮ ਵਿਭਾਗ ਨੇ ਸ਼ਨੀਵਾਰ ਨੂੰ ਸੂਬੇ ਦੇ ਵੱਖ-ਵੱਖ ਹਿੱਸਿਆਂ ‘ਚ ਸੀਤ ਲਹਿਰ ਦੀ ਸੰਭਾਵਨਾ ਜਤਾਈ ਹੈ। ਇਸ ਤੋਂ ਇਲਾਵਾ ਰਾਜਸਥਾਨ ਦੇ ਵੱਖ-ਵੱਖ ਹਿੱਸਿਆਂ ‘ਚ ਠੰਢ ਦਾ ਕਹਿਰ ਜਾਰੀ ਰਹਿਣ ਦੀ ਸੰਭਾਵਨਾ ਹੈ। ਸੂਬੇ ਵਿੱਚ ਕੜਾਕੇ ਦੀ ਸਰਦੀ ਕਾਰਨ ਲੋਕ ਪ੍ਰੇਸ਼ਾਨ ਨਜ਼ਰ ਆ ਰਹੇ ਹਨ। ਸੂਬੇ ‘ਚ ਸੈਲਾਨੀਆਂ ਦੀ ਆਮਦ ‘ਚ ਆਈ ਕਮੀ ਤੋਂ ਵੀ ਸਰਦੀ ਦਾ ਅਸਰ ਦਿਖਾਈ ਦੇ ਰਿਹਾ ਹੈ।