ਪੰਜਾਬ ਦੇ 17 ਜਿਲ੍ਹਿਆਂ 'ਚ ਹੀਟਵੇਵ ਦਾ ਅਲਰਟ, ਜਾਣੋ ਕਿਹੜਾ ਸ਼ਹਿਰ ਸਭ ਤੋਂ ਗਰਮ | Punjab Weather update heat wave orange alert of 17 district know full detail in punjabi Punjabi news - TV9 Punjabi

ਪੰਜਾਬ ਦੇ 17 ਜਿਲ੍ਹਿਆਂ ‘ਚ ਹੀਟਵੇਵ ਦਾ ਅਲਰਟ, ਜਾਣੋ ਕਿਹੜਾ ਸ਼ਹਿਰ ਸਭ ਤੋਂ ਗਰਮ

Updated On: 

16 Jun 2024 08:18 AM

Punjab Weather Update: ਹਾਲਾਂਕਿ 24 ਘੰਟਿਆਂ 'ਚ ਵੱਧ ਤੋਂ ਵੱਧ ਤਾਪਮਾਨ 'ਚ ਕੋਈ ਬਦਲਾਅ ਨਹੀਂ ਹੋਇਆ ਹੈ। ਹਾਲਾਂਕਿ ਤਾਪਮਾਨ ਆਮ ਦਿਨਾਂ ਨਾਲੋਂ 6.6 ਡਿਗਰੀ ਵੱਧ ਹੈ। ਇਸ ਦੇ ਨਾਲ ਹੀ ਝੋਨੇ ਦਾ ਸੀਜ਼ਨ ਸ਼ੁਰੂ ਹੋਣ ਕਾਰਨ ਬਿਜਲੀ ਦੀ ਮੰਗ ਕਾਫੀ ਵਧ ਗਈ ਹੈ। ਬਿਜਲੀ ਦੀ ਮੰਗ 15425 ਮੈਗਾਵਾਟ ਤੱਕ ਪਹੁੰਚ ਗਈ, ਜਦੋਂ ਕਿ ਪਿਛਲੇ ਸਾਲ ਇਹ ਮੰਗ 9051 ਮੈਗਾਵਾਟ ਸੀ।

ਪੰਜਾਬ ਦੇ 17 ਜਿਲ੍ਹਿਆਂ ਚ ਹੀਟਵੇਵ ਦਾ ਅਲਰਟ, ਜਾਣੋ ਕਿਹੜਾ ਸ਼ਹਿਰ ਸਭ ਤੋਂ ਗਰਮ

(ਸੰਕੇਤਕ ਤਸਵੀਰ)

Follow Us On

Punjab Weather : ਪੰਜਾਬ ਦੇ ਲੋਕਾਂ ਨੂੰ ਹੋਰ ਵੀ ਭਿਆਨਕ ਗਰਮੀ ਦਾ ਸਾਹਮਣਾ ਕਰਨਾ ਪਵੇਗਾ। ਮੌਸਮ ਵਿਭਾਗ ਨੇ 2 ਦਿਨਾਂ ਲਈ ਹੀਟ ਵੇਵ ਅਲਰਟ ਜਾਰੀ ਕੀਤਾ ਹੈ। ਅੱਜ ਸੂਬੇ ਦੇ 17 ਜ਼ਿਲ੍ਹਿਆਂ ਵਿੱਚ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ ਅਤੇ 6 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਫਾਜ਼ਿਲਕਾ ਵਿੱਚ ਸਭ ਤੋਂ ਵੱਧ ਤਾਪਮਾਨ 47.1 ਡਿਗਰੀ ਦਰਜ ਕੀਤਾ ਗਿਆ। ਸਾਰੇ ਜ਼ਿਲ੍ਹੇ 42 ਡਿਗਰੀ ਨੂੰ ਪਾਰ ਕਰ ਰਹੇ ਹਨ, 10 ਜ਼ਿਲ੍ਹਿਆਂ ਵਿੱਚ ਤਾਪਮਾਨ 45 ਡਿਗਰੀ ਤੋਂ ਵੱਧ ਦਰਜ ਕੀਤਾ ਗਿਆ ਹੈ।

ਹਾਲਾਂਕਿ 24 ਘੰਟਿਆਂ ‘ਚ ਵੱਧ ਤੋਂ ਵੱਧ ਤਾਪਮਾਨ ‘ਚ ਕੋਈ ਬਦਲਾਅ ਨਹੀਂ ਹੋਇਆ ਹੈ। ਹਾਲਾਂਕਿ ਤਾਪਮਾਨ ਆਮ ਦਿਨਾਂ ਨਾਲੋਂ 6.6 ਡਿਗਰੀ ਵੱਧ ਹੈ। ਇਸ ਦੇ ਨਾਲ ਹੀ ਝੋਨੇ ਦਾ ਸੀਜ਼ਨ ਸ਼ੁਰੂ ਹੋਣ ਕਾਰਨ ਬਿਜਲੀ ਦੀ ਮੰਗ ਕਾਫੀ ਵਧ ਗਈ ਹੈ। ਬਿਜਲੀ ਦੀ ਮੰਗ 15425 ਮੈਗਾਵਾਟ ਤੱਕ ਪਹੁੰਚ ਗਈ, ਜਦੋਂ ਕਿ ਪਿਛਲੇ ਸਾਲ ਇਹ ਮੰਗ 9051 ਮੈਗਾਵਾਟ ਸੀ। ਇਸ ਦੇ ਨਾਲ ਹੀ ਰੋਪੜ ਯੂਨਿਟ ਵੀ ਤਕਨੀਕੀ ਨੁਕਸ ਕਾਰਨ ਬੰਦ ਹੋ ਗਿਆ। ਇਸ ਕਾਰਨ ਬਿਜਲੀ ਸੰਕਟ ਪੈਦਾ ਹੋ ਗਿਆ।

ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ

ਅੱਜ ਸੂਬੇ ਦੇ 17 ਜ਼ਿਲ੍ਹਿਆਂ ਵਿੱਚ ਹੀਟ ਵੇਵ ਅਤੇ ਗਰਮੀ ਦਾ ਔਰੇਂਜ ਅਲਰਟ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮੋਗਾ, ਸੰਗਰੂਰ, ਪਟਿਆਲਾ, ਮੋਹਾਲੀ ਅਤੇ ਮਲੇਰਕੋਟਲਾ ਸ਼ਾਮਲ ਹਨ। ਜਦੋਂਕਿ ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਤਿਹਗੜ੍ਹ ਸਾਹਿਬ ਅਤੇ ਰੂਪਨਗਰ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਉਧਰ, ਮੌਸਮ ਵਿਭਾਗ ਨੇ ਲੁਧਿਆਣਾ ਅਤੇ ਪਟਿਆਲਾ ਵਿੱਚ ਸਖ਼ਤ ਗਰਮੀ ਪੈਣ ਦੀ ਸੂਚਨਾ ਦਿੱਤੀ ਹੈ। ਇਸੇ ਤਰ੍ਹਾਂ ਅੰਮ੍ਰਿਤਸਰ, ਗੁਰਦਾਸਪੁਰ ਅਤੇ ਬਠਿੰਡਾ ਵਿੱਚ ਹੀਟ ਵੇਵ ਦੇ ਹਾਲਾਤ ਦਰਜ ਕੀਤੇ ਗਏ ਹਨ।

ਇਹ ਵੀ ਪੜ੍ਹੋ: ਭਾਜਪਾ ਦੀ ਲੋਕ ਸਭਾ ਚੋਣ ਸਮੀਖਿਆ ਮੀਟਿੰਗ, ਜਾਖੜ ਬੋਲੇ- ਆਪ-ਕਾਂਗਰਸ ਨੇ ਰਚੀ ਸਾਜ਼ਿਸ਼, ਅਕਾਲੀ ਦਲ ਨੇ ਸੀਟ ਬਚਾਉਣ ਲਈ ਕੀਤੀ ਅੰਦਰੂਨੀ ਸੈਟਿੰਗ

ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਫਾਜ਼ਿਲਕਾ ਵਿੱਚ 47.1 ਡਿਗਰੀ ਦਰਜ ਕੀਤਾ ਗਿਆ ਹੈ। ਇਸੇ ਤਰ੍ਹਾਂ ਅੰਮ੍ਰਿਤਸਰ 44.4 ਡਿਗਰੀ, ਲੁਧਿਆਣਾ 44.3 ਡਿਗਰੀ, ਪਟਿਆਲਾ 45.1 ਡਿਗਰੀ, ਗੁਰਦਾਸਪੁਰ 46.5 ਡਿਗਰੀ, ਐਸ.ਬੀ.ਐਸ.ਨਗਰ 42.8 ਡਿਗਰੀ, ਫਰੀਦਕੋਟ 44.7 ਡਿਗਰੀ, ਫ਼ਿਰੋਜ਼ਪੁਰ 42.9 ਡਿਗਰੀ, ਜਲੰਧਰ 42.1 ਡਿਗਰੀ, ਮੋਹਾਲੀ 4.34 ਡਿਗਰੀ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਸੂਬੇ ‘ਚ ਤਾਪਮਾਨ ‘ਚ ਘੱਟੋ-ਘੱਟ 0.3 ਡਿਗਰੀ ਦਾ ਵਾਧਾ ਹੋਇਆ ਹੈ। ਹਾਲਾਂਕਿ ਇਹ ਆਮ ਤਾਪਮਾਨ ਤੋਂ 4.6 ਡਿਗਰੀ ਜ਼ਿਆਦਾ ਹੈ।

Related Stories
Panchayat Election: ਮੋਗਾ ਦੇ ਪਿੰਡ ਚੱਕ ਕਿਸ਼ਨਾ ਦਾ ਸਰਬਸੰਮਤੀ ਨਾਲ ਚੁਣਿਆ ਗਿਆ ਸਰਪੰਚ, 24 ਸਾਲਾ ਲਾਅ ਦੇ ਵਿਦਿਆਰਥੀ ਨੂੰ ਸੌਂਪੀ ਗਈ ਕਮਾਨ
Notice To Former Ministers: ਮਾਨ ਦਾ 5 ਸਾਬਕਾ ਮੰਤਰੀਆਂ ਨੂੰ ਹੁਕਮ, ਸਰਕਾਰੀ ਕੋਠੀ ਕਰੋ ਖਾਲੀ
ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦਾ ਜਨਮ ਦਿਵਸ ਅੱਜ, SBS ਜ਼ਿਲਾ ਪ੍ਰਸ਼ਾਸਨ ਵੱਲੋਂ ਸਾਇਕਲ ਰੈਲੀ ਦਾ ਆਯੋਜਨ
ਪਟਿਆਲਾ ਲਾਅ ਯੂਨੀਵਰਸਿਟੀ ਵਿਵਾਦ ‘ਚ ਆਇਆ ਨਵਾਂ ਮੋੜ: CM ਮਾਨ ਨੇ ਵਿਦਿਆਰਥੀਆਂ ਨਾਲ ਫ਼ੋਨ ‘ਤੇ ਕੀਤੀ ਗੱਲਬਾਤ, ਹਰ ਸੰਭਵ ਮਦਦ ਦਾ ਭਰੋਸਾ ਦਿੱਤਾ
ਫਾਜ਼ਿਲਕਾ ਦੇ ਦੋ ਪਿੰਡਾਂ ਦੀਆਂ ਪੰਚਾਇਤੀ ਚੋਣਾਂ ਰੱਦ: ਡੀਡੀਪੀਓ ਕੋਲ ਪੁੱਜੇ ਪਿੰਡ ਦੇ ਲੋਕ; ਵਿਧਾਇਕ ਨੇ ਲਾਪਰਵਾਹੀ ਵਰਤਣ ਵਾਲੇ ਅਧਿਕਾਰੀਆਂ ਨੂੰ ਕੀਤਾ ਤਲਬ
ਪੰਜਾਬ ਪੰਚਾਇਤੀ ਚੋਣਾਂ ਲੜਨ ‘ਤੇ ਡਿਫਾਲਟਰਾਂ ‘ਤੇ ਪਾਬੰਦੀ: NO Dues ਸਰਟੀਫਿਕੇਟ ਕਰਵਾਉਣਾ ਪਵੇਗਾ ਜਮ੍ਹਾ, ਚੋਣ ਕਮਿਸ਼ਨ ਨੇ ਕਮਿਸ਼ਨਰ ਨੂੰ ਲਿਖਿਆ ਪੱਤਰ
Exit mobile version