AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਪੰਜਾਬ ‘ਚ ਮੌਸਮ ਦਾ ਯੂ-ਟਰਨ, 4 ਜ਼ਿਲ੍ਹਿਆਂ ‘ਚ ਭਾਰੀ ਮੀਂਹ ਤੇ ਬਿਜਲੀ ਡਿੱਗਣ ਦਾ ਅਲਰਟ; ਜਾਣੋ ਮੌਸਮ ਦਾ ਹਾਲ

ਪੰਜਾਬ ਵਿੱਚ ਮੌਸਮ ਇੱਕ ਵਾਰ ਫਿਰ ਤੋਂ ਕਰਵਟ ਲੈਣ ਜਾ ਰਿਹਾ ਹੈ। ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਵੱਲੋਂ ਜਾਰੀ ਕੀਤੀ ਗਈ ਤਾਜ਼ਾ ਭਵਿੱਖਬਾਣੀ ਅਨੁਸਾਰ ਅੱਜ ਸ਼ਨੀਵਾਰ ਨੂੰ ਸੂਬੇ ਦੇ ਚਾਰ ਪ੍ਰਮੁੱਖ ਜ਼ਿਲ੍ਹਿਆਂ-ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ ਅਤੇ ਰੂਪਨਗਰ ਵਿੱਚ ਗਰਜ-ਚਮਕ ਦੇ ਨਾਲ ਭਾਰੀ ਮੀਂਹ ਪੈਣ ਅਤੇ ਅਸਮਾਨੀ ਬਿਜਲੀ ਡਿੱਗਣ ਦਾ ਖ਼ਦਸ਼ਾ ਜਤਾਇਆ ਗਿਆ ਹੈ।

ਪੰਜਾਬ 'ਚ ਮੌਸਮ ਦਾ ਯੂ-ਟਰਨ, 4 ਜ਼ਿਲ੍ਹਿਆਂ 'ਚ ਭਾਰੀ ਮੀਂਹ ਤੇ ਬਿਜਲੀ ਡਿੱਗਣ ਦਾ ਅਲਰਟ; ਜਾਣੋ ਮੌਸਮ ਦਾ ਹਾਲ
tv9-punjabi
| Updated On: 22 Aug 2026 07:13 AM IST
Share

ਪੰਜਾਬ ਵਿੱਚ ਮੌਸਮ ਇੱਕ ਵਾਰ ਫਿਰ ਤੋਂ ਕਰਵਟ ਲੈਣ ਜਾ ਰਿਹਾ ਹੈ। ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਵੱਲੋਂ ਜਾਰੀ ਕੀਤੀ ਗਈ ਤਾਜ਼ਾ ਭਵਿੱਖਬਾਣੀ ਅਨੁਸਾਰ ਅੱਜ ਸ਼ਨੀਵਾਰ ਨੂੰ ਸੂਬੇ ਦੇ ਚਾਰ ਪ੍ਰਮੁੱਖ ਜ਼ਿਲ੍ਹਿਆਂ-ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ ਅਤੇ ਰੂਪਨਗਰ ਵਿੱਚ ਗਰਜ-ਚਮਕ ਦੇ ਨਾਲ ਭਾਰੀ ਮੀਂਹ ਪੈਣ ਅਤੇ ਅਸਮਾਨੀ ਬਿਜਲੀ ਡਿੱਗਣ ਦਾ ਖ਼ਦਸ਼ਾ ਜਤਾਇਆ ਗਿਆ ਹੈ। ਇਸ ਦੇ ਨਾਲ ਹੀ ਸੂਬੇ ਦੇ ਕਈ ਹੋਰਨਾਂ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਪੂਰੀ ਸੰਭਾਵਨਾ ਹੈ।

ਰਾਜਧਾਨੀ ਚੰਡੀਗੜ੍ਹ ਦੀ ਗੱਲ ਕਰੀਏ ਤਾਂ ਇੱਥੇ ਅਸਮਾਨ ਵਿੱਚ ਅੰਸ਼ਕ ਤੌਰ ‘ਤੇ ਬੱਦਲ ਛਾਏ ਰਹਿਣਗੇ ਅਤੇ ਸ਼ਹਿਰ ਵਿੱਚ ਇੱਕ-ਦੋ ਵਾਰ ਗਰਜ-ਚਮਕ ਨਾਲ ਤੇਜ਼ ਬੌਛਾਰਾਂ ਪੈ ਸਕਦੀਆਂ ਹਨ। ਤਾਪਮਾਨ ਦੇ ਮੋਰਚੇ ‘ਤੇ ਸ਼ਹਿਰ ਵਿੱਚ 0.6 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ, ਜਿਸ ਨਾਲ ਪਾਰਾ ਹੁਣ ਆਮ ਪੱਧਰ ਦੇ ਨੇੜੇ ਪਹੁੰਚ ਗਿਆ ਹੈ। ਬੀਤੇ ਸ਼ੁੱਕਰਵਾਰ ਨੂੰ ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ 35.8 ਡਿਗਰੀ ਸੈਲਸੀਅਸ ਸ੍ਰੀ ਅਨੰਦਪੁਰ ਸਾਹਿਬ ਵਿਖੇ ਰਿਕਾਰਡ ਕੀਤਾ ਗਿਆ।

ਅੰਮ੍ਰਿਤਸਰ ਤੋਂ ਲੰਘ ਰਹੀ ਮਾਨਸੂਨ ਟਰੱਫ਼ ਲਾਈਨ

ਮੌਸਮ ਵਿਭਾਗ ਦੇ ਮਾਹਿਰਾਂ ਅਨੁਸਾਰ ਮਾਨਸੂਨ ਟਰੱਫ਼ ਇਸ ਸਮੇਂ ਅੰਮ੍ਰਿਤਸਰ ਦੇ ਉੱਪਰੋਂ ਹੋ ਕੇ ਲੰਘ ਰਹੀ ਹੈ, ਜਿਸ ਕਾਰਨ ਪੰਜਾਬ ਭਰ ਵਿੱਚ ਬਾਰਿਸ਼ ਲਈ ਸਾਜ਼ਗਾਰ ਹਾਲਾਤ ਬਣੇ ਹੋਏ ਹਨ। ਇਸ ਤੋਂ ਇਲਾਵਾ ਉੱਤਰੀ ਹਰਿਆਣਾ ਦੇ ਉੱਪਰ ਬਣਿਆ ਉੱਪਰੀ ਹਵਾ ਦਾ ਚੱਕਰਵਾਤੀ ਦਬਾਅ ਵੀ ਪੰਜਾਬ ਅਤੇ ਚੰਡੀਗੜ੍ਹ ਦੇ ਮੌਸਮ ਨੂੰ ਸਿੱਧੇ ਤੌਰ ‘ਤੇ ਪ੍ਰਭਾਵਿਤ ਕਰ ਰਿਹਾ ਹੈ। ਇਸ ਮੌਸਮੀ ਪ੍ਰਣਾਲੀ ਦੇ ਅਸਰ ਕਾਰਨ 21 ਅਤੇ 22 ਅਗਸਤ ਦੌਰਾਨ ਪੰਜਾਬ ਦੇ ਵੱਖ-ਵੱਖ ਇਲਾਕਿਆਂ ਵਿੱਚ ਕਿਤੇ-ਕਿਤੇ ਭਾਰੀ ਮੀਂਹ ਪੈ ਸਕਦਾ ਹੈ, ਜਦਕਿ ਚੰਡੀਗੜ੍ਹ ਵਿੱਚ 22 ਅਗਸਤ ਨੂੰ ਕਈ ਥਾਵਾਂ ‘ਤੇ ਮੀਂਹ ਪੈਣ ਦੇ ਆਸਾਰ ਹਨ।

ਬਿਜਲੀ ਦੀ ਮੰਗ 13 ਹਜ਼ਾਰ ਮੈਗਾਵਾਟ ਤੋਂ ਪਾਰ

ਦੂਜੇ ਪਾਸੇ ਹੁੰਮਸ ਅਤੇ ਗਰਮੀ ਕਾਰਨ ਸੂਬੇ ਵਿੱਚ ਬਿਜਲੀ ਦੀ ਖ਼ਪਤ ਵਿੱਚ ਵੀ ਵੱਡਾ ਉਛਾਲ ਦੇਖਣ ਨੂੰ ਮਿਲਿਆ ਹੈ। 21 ਅਗਸਤ ਦੀ ਰਾਤ 10:43 ਵਜੇ ਪੰਜਾਬ ਵਿੱਚ ਬਿਜਲੀ ਦੀ ਕੁੱਲ ਮੰਗ 13,046 ਮੈਗਾਵਾਟ ਤੱਕ ਪਹੁੰਚ ਗਈ। ਇਸ ਦੌਰਾਨ ਸੂਬੇ ਵਿੱਚ ਆਪਣਾ ਬਿਜਲੀ ਉਤਪਾਦਨ 5,023 ਮੈਗਾਵਾਟ ਸੀ, ਜਦਕਿ ਬਾਕੀ ਬਚਦੀ ਲਗਭਗ 8,018 ਮੈਗਾਵਾਟ ਬਿਜਲੀ ਨੈਸ਼ਨਲ ਗਰਿੱਡ ਤੋਂ ਲਈ ਗਈ। ਇਸ ਸਮੇਂ ਗਰਿੱਡ ਦੀ ਫ੍ਰੀਕੁਐਂਸੀ 50.03 ਹਰਟਜ਼ ਰਹੀ ਅਤੇ ਪੰਜਾਬ ਨੇ ਆਪਣੇ ਮਿੱਥੇ ਸ਼ਡਿਊਲ ਤੋਂ ਲਗਭਗ 39 ਮੈਗਾਵਾਟ ਵੱਧ ਬਿਜਲੀ ਦੀ ਵਰਤੋਂ ਕੀਤੀ।

Follow Us
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ...
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO...
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ...
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ...
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ...
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ...
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ...
PM Modi Birthday Special: ਮੋਦੀ ਨਾਲ ਜੁੜੇ ਉਹ ਕਿੱਸੇ, ਜੋ ਘੱਟ ਲੋਕ ਜਾਣਦੇ ਹਨ
PM Modi Birthday Special: ਮੋਦੀ ਨਾਲ ਜੁੜੇ ਉਹ ਕਿੱਸੇ, ਜੋ ਘੱਟ ਲੋਕ ਜਾਣਦੇ ਹਨ...
UPI new rule : UPI Payment ਹੁਣ FREE ਨਹੀਂ? ₹2,000 ਤੋਂ ਵੱਧ ਦੇ ਭੁਗਤਾਨ ਲਈ ਕਿੰਨਾ ਚਾਰਜ? ਜਾਣੋ...
UPI new rule : UPI Payment ਹੁਣ FREE ਨਹੀਂ? ₹2,000 ਤੋਂ ਵੱਧ ਦੇ ਭੁਗਤਾਨ ਲਈ ਕਿੰਨਾ ਚਾਰਜ? ਜਾਣੋ......