ਪੰਜਾਬ ਦੇ ਕਈ ਸ਼ਹਿਰਾਂ ਦਾ ਤਾਪਮਾਨ 35 ਪਾਰ, ਮਾਨਸੂਨ ਦੀ ਸੁਸਤੀ ਕਾਰਨ ਘਟੀ ਨਮੀ | punjab weather Update monsoon activity temperature rise Himachal Pradesh rain know full detail in punjabi Punjabi news - TV9 Punjabi

ਪੰਜਾਬ ਦੇ ਕਈ ਸ਼ਹਿਰਾਂ ਦਾ ਤਾਪਮਾਨ 35 ਪਾਰ, ਮਾਨਸੂਨ ਦੀ ਸੁਸਤੀ ਕਾਰਨ ਘਟੀ ਨਮੀ

Updated On: 

10 Sep 2024 10:29 AM

Punjab Weather: ਗੁਰੂ ਕੀ ਨਗਰੀ ਅੰਮ੍ਰਿਤਸਰ ਵਿੱਚ ਤਾਪਮਾਨ 35.1 ਡਿਗਰੀ ਅਤੇ ਫਿਰੋਜ਼ਪੁਰ, ਪਠਾਨਕੋਟ ਅਤੇ ਗੁਰਦਾਸਪੁਰ ਵਿੱਚ ਤਾਪਮਾਨ 35 ਡਿਗਰੀ ਦਰਜ ਕੀਤਾ ਗਿਆ ਹੈ। ਬਠਿੰਡਾ ਅਤੇ ਪਟਿਆਲਾ ਦਾ ਤਾਪਮਾਨ 35.7 ਡਿਗਰੀ, ਮੋਹਾਲੀ ਦਾ ਤਾਪਮਾਨ 35.4 ਡਿਗਰੀ ਅਤੇ ਫਤਿਹਗੜ੍ਹ ਸਾਹਿਬ ਦਾ ਤਾਪਮਾਨ 35.5 ਡਿਗਰੀ ਦਰਜ ਕੀਤਾ ਗਿਆ।

ਪੰਜਾਬ ਦੇ ਕਈ ਸ਼ਹਿਰਾਂ ਦਾ ਤਾਪਮਾਨ 35 ਪਾਰ, ਮਾਨਸੂਨ ਦੀ ਸੁਸਤੀ ਕਾਰਨ ਘਟੀ ਨਮੀ

ਪੰਜਾਬ 'ਚ ਮੌਸਮ ਦਾ ਹਾਲ

Follow Us On

Punjab Weather: ਪੰਜਾਬ ‘ਚ ਮਾਨਸੂਨ ਕਮਜ਼ੋਰ ਪੈਣਾ ਸ਼ੁਰੂ ਹੋ ਗਿਆ ਹੈ। ਮੀਂਹ ਨਾ ਪੈਣ ਕਾਰਨ ਸੂਬੇ ਦਾ ਤਾਪਮਾਨ ਵਧਦਾ ਜਾ ਰਿਹਾ ਹੈ। ਮੌਸਮ ਵਿਭਾਗ ਅਨੁਸਾਰ ਸੂਬੇ ਵਿੱਚ 12 ਸਤੰਬਰ ਤੋਂ ਪਹਿਲਾਂ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ। ਤਾਪਮਾਨ ਵਧਣ ਕਾਰਨ ਨਮੀ ਵਿੱਚ ਕਮੀ ਆਈ ਹੈ। ਪਰ ਪੰਜਾਬ ਦੇ ਕਈ ਸ਼ਹਿਰਾਂ ਦਾ ਤਾਪਮਾਨ ਫਿਰ 35 ਡਿਗਰੀ ਨੂੰ ਪਾਰ ਕਰ ਗਿਆ ਹੈ।

ਜੇਕਰ ਪਿਛਲੇ 24 ਘੰਟਿਆਂ ਦੀ ਗੱਲ ਕਰੀਏ ਤਾਂ ਤਾਪਮਾਨ ‘ਚ 1.4 ਡਿਗਰੀ ਦਾ ਵਾਧਾ ਦੇਖਿਆ ਗਿਆ ਹੈ। ਚੰਡੀਗੜ੍ਹ ਅਤੇ ਸ੍ਰੀ ਆਨੰਦਪੁਰ ਸਾਹਿਬ ਦਾ ਤਾਪਮਾਨ 35.8 ਡਿਗਰੀ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਗੁਰੂ ਕੀ ਨਗਰੀ ਅੰਮ੍ਰਿਤਸਰ ਵਿੱਚ ਤਾਪਮਾਨ 35.1 ਡਿਗਰੀ ਅਤੇ ਫਿਰੋਜ਼ਪੁਰ, ਪਠਾਨਕੋਟ ਅਤੇ ਗੁਰਦਾਸਪੁਰ ਵਿੱਚ ਤਾਪਮਾਨ 35 ਡਿਗਰੀ ਦਰਜ ਕੀਤਾ ਗਿਆ ਹੈ। ਬਠਿੰਡਾ ਅਤੇ ਪਟਿਆਲਾ ਦਾ ਤਾਪਮਾਨ 35.7 ਡਿਗਰੀ, ਮੋਹਾਲੀ ਦਾ ਤਾਪਮਾਨ 35.4 ਡਿਗਰੀ ਅਤੇ ਫਤਿਹਗੜ੍ਹ ਸਾਹਿਬ ਦਾ ਤਾਪਮਾਨ 35.5 ਡਿਗਰੀ ਦਰਜ ਕੀਤਾ ਗਿਆ।

ਇਸ ਤੋਂ ਇਲਾਵਾ ਰੂਪਨਗਰ, ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਗੁਰਦਾਸਪੁਰ ਅਤੇ ਮੋਹਾਲੀ ਸਮੇਤ 6 ਜ਼ਿਲਿਆਂ ‘ਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਰਾਜਧਾਨੀ ਚੰਡੀਗੜ੍ਹ ਵਿੱਚ ਆਮ ਮੀਂਹ ਪੈਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ: iPhone 16 ਅਤੇ 16 Plus ਹੋਏ ਲਾਂਚ, ਜਾਣੋ ਕੀਮਤ ਦੇ ਨਾਲ-ਨਾਲ ਫੀਚਰਸ

ਪਹਾੜਾਂ ‘ਚ ਜ਼ਮੀਨ ਖਿਸਕਣ ਦੀ ਸੰਭਾਵਨਾ

ਮੌਸਮ ਵਿਭਾਗ ਦੇ ਅਧਿਕਾਰੀਆਂ ਮੁਤਾਬਕ ਚੀਨ ‘ਚ ਯਾਗੀ ਤੂਫਾਨ ਕਾਰਨ ਉੱਤਰ-ਪੱਛਮੀ ਬੰਗਾਲ ਦੀ ਖਾੜੀ ‘ਚ ਡੂੰਘਾ ਦਬਾਅ ਬਣ ਗਿਆ ਹੈ ਅਤੇ ਇਸ ਦਾ ਵਹਾਅ ਹੁਣ ਉੱਤਰ-ਪੱਛਮ ਵੱਲ ਵਧ ਰਿਹਾ ਹੈ। ਇਸੇ ਤਰ੍ਹਾਂ ਉੱਤਰ ਪੂਰਬੀ ਰਾਜਸਥਾਨ ਵਿੱਚ ਪੱਛਮੀ ਗੜਬੜੀ ਦੀ ਸਥਿਤੀ ਬਣੀ ਹੋਈ ਹੈ। ਅੱਜ ਭਾਰਤੀ ਮੌਸਮ ਵਿਭਾਗ ਨੇ ਇੱਕ ਵਾਰ ਫਿਰ ਉੱਤਰਾਖੰਡ, ਹਿਮਾਚਲ ਪ੍ਰਦੇਸ਼, ਜੰਮੂ ਅਤੇ ਲੇਹ ਲੱਦਾਖ ਦੇ ਕੁਝ ਹਿੱਸਿਆਂ ਵਿੱਚ ਭਾਰੀ ਮੀਂਹ ਅਤੇ ਕੁਝ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਜਤਾਈ ਹੈ। ਖਾਸ ਤੌਰ ‘ਤੇ ਉੱਤਰਾਖੰਡ ਅਤੇ ਹਿਮਾਚਲ ਪ੍ਰਦੇਸ਼ ‘ਚ ਅੱਜ ਫਿਰ ਤੋਂ ਜ਼ਮੀਨ ਖਿਸਕਣ ਦੀ ਸੰਭਾਵਨਾ ਹੈ।

Exit mobile version