AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਪੰਜਾਬ ‘ਚ ਅੱਜ ਬਾਰਿਸ਼ ਦਾ ਕੋਈ ਅਲਰਟ ਨਹੀਂ, ਡੈਮਾਂ ਤੋਂ ਪਾਣੀ ਛੱਡਣ ਕਾਰਨ ਦਰਿਆਵਾਂ ‘ਚ ਉਫਾਨ

Punjab Weather Update: ਮੌਸਮ ਵਿਭਾਗ ਮੁਤਾਬਕ ਅੱਜ ਪਠਾਨਕੋਟ, ਹੁਸ਼ਿਆਰਪੁਰ, ਗੁਰਦਾਸਪੁਰ, ਅੰਮ੍ਰਿਤਸਰ, ਕਪੂਰਥਲਾ, ਰੂਪਨਗਰ, ਜਲੰਧਰ, ਨਵਾਂਸ਼ਹਿਰ, ਪਟਿਆਲਾ ਤੇ ਫਤਿਹਗੜ੍ਹ ਸਾਹਿਬ ਦੇ ਕੁੱਝ ਇਲਾਕਿਆਂ 'ਚ ਹਲਕੀ ਤੋਂ ਮੱਧਮ ਬਾਰਿਸ਼ ਹੋਣ ਦੀ ਸੰਭਾਵਨਾ ਹੈ। 20 ਤੋਂ 22 ਅਗਸਤ ਤੱਕ ਅਜਿਹਾ ਹੀ ਮੌਸਮ ਬਣਿਆ ਰਹੇਗਾ। 23 ਅਗਸਤ ਨੂੰ ਜ਼ਿਆਦਾਤਰ ਇਲਾਕਿਆਂ 'ਚ ਬਾਰਿਸ਼ ਦੀ ਸੰਭਾਵਨਾ ਹੈ। ਇਸ ਦਿਨ ਮੌਸਮ ਵਿਭਾਗ ਨੇ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਤੋਂ ਬਾਅਦ 25 ਅਗਸਤ ਤੱਕ ਭਾਰੀ ਬਾਰਿਸ਼ ਦੀ ਸੰਭਾਵਨਾ ਹੈ।

ਪੰਜਾਬ 'ਚ ਅੱਜ ਬਾਰਿਸ਼ ਦਾ ਕੋਈ ਅਲਰਟ ਨਹੀਂ, ਡੈਮਾਂ ਤੋਂ ਪਾਣੀ ਛੱਡਣ ਕਾਰਨ ਦਰਿਆਵਾਂ 'ਚ ਉਫਾਨ
tv9-punjabi
| Updated On: 20 Aug 2025 07:43 AM IST
Share

ਪੰਜਾਬ ‘ਚ ਅੱਜ ਬਾਰਿਸ਼ ਦਾ ਕੋਈ ਅਲਰਟ ਨਹੀਂ ਹੈ। ਅਜਿਹੇ ਹੀ ਹਾਲਾਤ ਆਉਣ ਵਾਲੇ ਦੋ ਦਿਨ ਰਹਿਣਗੇ ਯਾਨੀ ਕਿ 23 ਅਗਸਤ ਤੱਕ ਬਾਰਿਸ਼ ਦਾ ਕੋਈ ਅਲਰਟ ਨਹੀਂ ਹੈ। ਹਾਲਾਂਕਿ ਅੱਜ ਕੁੱਝ ਇਲਾਕਿਆਂ ‘ਚ ਹਲਕੀ ਤੋਂ ਮੱਧਮ ਬਾਰਿਸ਼ ਦੀ ਸੰਭਾਵਨਾ ਹੈ। ਪਿਛਲੇ 24 ਘੰਟਿਆਂ ‘ਚ ਸੂਬੇ ਦੇ ਤਾਪਮਾਨ ‘ਚ 2.4 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ ਹੈ। ਤਾਪਮਾਨ ਆਮ ਦੇ ਕਰੀਬ ਬਣਿਆ ਹੋਇਆ ਹੈ। ਸਭ ਤੋਂ ਵੱਧ ਤਾਪਮਾਨ 39.8 ਡਿਗਰੀ ਫਰੀਦਕੋਟ ‘ਚ ਦਰਜ ਕੀਤਾ ਗਿਆ।

ਮੌਸਮ ਵਿਭਾਗ ਮੁਤਾਬਕ ਅੱਜ ਪਠਾਨਕੋਟ, ਹੁਸ਼ਿਆਰਪੁਰ, ਗੁਰਦਾਸਪੁਰ, ਅੰਮ੍ਰਿਤਸਰ, ਕਪੂਰਥਲਾ, ਰੂਪਨਗਰ, ਜਲੰਧਰ, ਨਵਾਂਸ਼ਹਿਰ, ਪਟਿਆਲਾ ਤੇ ਫਤਿਹਗੜ੍ਹ ਸਾਹਿਬ ਦੇ ਕੁੱਝ ਇਲਾਕਿਆਂ ‘ਚ ਹਲਕੀ ਤੋਂ ਮੱਧਮ ਬਾਰਿਸ਼ ਹੋਣ ਦੀ ਸੰਭਾਵਨਾ ਹੈ। 20 ਤੋਂ 22 ਅਗਸਤ ਤੱਕ ਅਜਿਹਾ ਹੀ ਮੌਸਮ ਬਣਿਆ ਰਹੇਗਾ। 23 ਅਗਸਤ ਨੂੰ ਜ਼ਿਆਦਾਤਰ ਇਲਾਕਿਆਂ ‘ਚ ਬਾਰਿਸ਼ ਦੀ ਸੰਭਾਵਨਾ ਹੈ। ਇਸ ਦਿਨ ਮੌਸਮ ਵਿਭਾਗ ਨੇ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਤੋਂ ਬਾਅਦ 25 ਅਗਸਤ ਤੱਕ ਭਾਰੀ ਬਾਰਿਸ਼ ਦੀ ਸੰਭਾਵਨਾ ਹੈ।

ਭਾਖੜਾ ਡੈਮ ਦੇ ਖੋਲ੍ਹ ਗਏ ਗੇਟ

ਹਿਮਾਚਲ ਦੇ ਉੱਪਰੀ ਖੇਤਰਾਂ ‘ਚ ਲਗਾਤਾਰ ਹੋ ਰਹੀ ਭਾਰੀ ਬਾਰਿਸ਼ ਦੇ ਮੱਦੇਨਜ਼ਰ, ਭਾਖੜਾ ਡੈਮ ਦੇ ਪਿੱਛੇ ਬਣੀ ਵਿਸ਼ਾਲ ਗੋਬਿੰਦ ਸਾਗਰ ਝੀਲ ‘ਚ ਪਾਣੀ ਦਾ ਪੱਧਰ ਲਗਾਤਾਰ ਵੱਧ ਰਿਹਾ ਹੈ। ਬੀਤੇ ਦਿਨ ਭਾਖੜਾ ਡੈਮ ਦਾ ਪਾਣੀ ਦਾ ਪੱਧਰ 1665.06 ਫੁੱਟ ਤੱਕ ਪਹੁੰਚ ਗਿਆ। ਇਸ ਨੂੰ ਦੇਖਦੇ ਹੋਏ, ਬੀਬੀਐਮਬੀ ਪ੍ਰਬੰਧਨ ਨੇ ਬੀਤੇ ਦਿਨ ਭਾਖੜਾ ਡੈਮ ਦੇ ਚਾਰੇ ਗੇਟਾਂ ਨੂੰ ਜਾਂਚ ਲਈ ਖੋਲ੍ਹਣ ਦਾ ਫੈਸਲਾ ਕੀਤਾ ਸੀ। ਜਿਵੇਂ ਹੀ ਦੁਪਹਿਰ 3 ਵਜੇ ਹੋਏ, ਬੀਬੀਐਮਬੀ ਪ੍ਰਬੰਧਨ ਨੇ ਚਾਰੇ ਫਲੱਡ ਗੇਟ ਇੱਕ-ਇੱਕ ਫੁੱਟ ਖੋਲ੍ਹ ਦਿੱਤੇ।

ਪ੍ਰਾਪਤ ਜਾਣਕਾਰੀ ਅਨੁਸਾਰ, ਗੇਟ ਪਹਿਲੇ ਘੰਟੇ ‘ਚ ਇੱਕ-ਇੱਕ ਫੁੱਟ, ਦੂਜੇ ਘੰਟੇ ‘ਚ ਦੋ-ਦੋ ਫੁੱਟ ਤੇ ਤੀਜੇ ਘੰਟੇ ‘ਚ ਤਿੰਨ-ਤਿੰਨ ਫੁੱਟ ਖੋਲ੍ਹੇ ਜਾਣੇ ਸੀ। ਇਸ ਸਮੇਂ ਦੌਰਾਨ, ਫਲੱਡ ਗੇਟਾਂ ਰਾਹੀਂ ਤਿੰਨ ਘੰਟਿਆਂ ‘ਚ ਲਗਭਗ 11000 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ, ਜਦੋਂ ਕਿ ਟ੍ਰਫਾਂ ਰਾਹੀਂ 32171 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ।

ਪੰਜਾਬ ਦੇ ਕਈ ਇਲਾਕੇ ਪਾਣੀ ਨਾਲ ਪ੍ਰਭਾਵਿਤ

ਪੌਂਗ ਡੈਮ ‘ਚੋਂ ਵੀ ਲਗਾਤਾਰ ਪਾਣੀ ਛੱਡਿਆ ਜਾ ਰਿਹਾ ਹੈ, ਜਿਸ ਨਾਲ ਬਿਆਸ ਦਰਿਆ ਉਫਾਨ ‘ਤੇ ਹੈ। ਅਜਿਹੇ ਹੀ ਹਾਲਾਤ ਸਤਲੁਜ ਤੇ ਰਾਵੀ ਦੇ ਕੰਢਲੇ ਇਲਾਕਿਆਂ ਦੇ ਵੀ ਹਨ। ਉੱਧਰ, ਜਲਾਲੀਆ ਦਰਿਆ ਨਾਲ ਪਠਾਨਕੋਟ ਦੇ ਕਈ ਇਲਾਕੇ ਪ੍ਰਭਾਵਿਤ ਹਨ। ਸੂਬੇ ਦੇ ਕਈ ਜ਼ਿਲ੍ਹਿਆਂ ‘ਚ ਹੜ੍ਹ ਵਰਗੇ ਹਾਲਾਤ ਦੇਖੇ ਜਾ ਰਹੇ ਹਨ। ਕਈ ਪਿੰਡ ਇਸ ਨਾਲ ਪ੍ਰਭਾਵਿਤ ਹੋਏ ਹਨ। ਸਭ ਤੋਂ ਵੱਧ ਫਿਰੋਜ਼ਪੁਰ, ਫਾਜ਼ਿਲਕਾ ਤੇ ਕਪੂਰਥਲਾ ਪ੍ਰਭਾਵਿਤ ਹਨ। ਇਸ ਤੋਂ ਇਲਾਵਾ ਪਠਾਨਕੋਟ ਗੁਰਦਾਸਪੁਰ, ਹੁਸ਼ਿਆਰਪੁਰ, ਅੰਮ੍ਰਿਤਸਰ ਤੇ ਤਰਨਤਾਰਨ ਦੇ ਵੀ ਇਲਾਕਿਆਂ ‘ਚ ਦਰਿਆ ਉਫਾਨ ‘ਤੇ ਹੈ।

Follow Us
Kargil Vijay Diwas: 27 ਸਾਲ ਬਾਅਦ ਵੀ ਜ਼ਿੰਦਾ ਹੈ ਸ਼ਹੀਦ ਉਦੈ ਮਾਨ ਸਿੰਘ ਦੀਆਂ ਯਾਦਾਂ
Kargil Vijay Diwas: 27 ਸਾਲ ਬਾਅਦ ਵੀ ਜ਼ਿੰਦਾ ਹੈ ਸ਼ਹੀਦ ਉਦੈ ਮਾਨ ਸਿੰਘ ਦੀਆਂ ਯਾਦਾਂ...
ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ 'ਤੇ CJP ਦਾ ਪਹਿਲਾ ਬਿਆਨ, ਬੋਲੇ- ਲੋਕਤੰਤਰ ਦੀ ਜਿੱਤ, ਅਸੀਂ ਕਰ ਦਿਖਾਇਆ
ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ 'ਤੇ CJP ਦਾ ਪਹਿਲਾ ਬਿਆਨ, ਬੋਲੇ- ਲੋਕਤੰਤਰ ਦੀ ਜਿੱਤ, ਅਸੀਂ ਕਰ ਦਿਖਾਇਆ...
ਲਾਪਤਾ ਹੋਈਆਂ 10 ਕੁੜੀਆਂ, 8 ਵਾਪਸ ਪਰਤੀਆਂ, ਕਿਸੇ ਨੇ ਫਸਾਇਆ ਜਾਂ ਹੋਈ ਕਿਡਨੈਪਿੰਗ? ਜਾਣੋ...
ਲਾਪਤਾ ਹੋਈਆਂ 10 ਕੁੜੀਆਂ, 8 ਵਾਪਸ ਪਰਤੀਆਂ, ਕਿਸੇ ਨੇ ਫਸਾਇਆ ਜਾਂ ਹੋਈ ਕਿਡਨੈਪਿੰਗ? ਜਾਣੋ......
ਦਿੱਲੀ ਵਿੱਚ ਪੁਲਿਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ, ਸੁਰੱਖਿਆ ਅਲਰਟ ਜਾਰੀ
ਦਿੱਲੀ ਵਿੱਚ ਪੁਲਿਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ, ਸੁਰੱਖਿਆ ਅਲਰਟ ਜਾਰੀ...
NEET ਵਿਵਾਦ ਵਿਚਾਲੇ ਸਿੱਖਿਆ ਮੰਤਰਾਲੇ ਵਿੱਚ ਵੱਡਾ ਫੇਰਬਦਲ, ਉੱਚ ਸਿੱਖਿਆ ਸਕੱਤਰ ਵਿਨੀਤ ਜੋਸ਼ੀ ਦਾ ਤਬਾਦਲਾ
NEET ਵਿਵਾਦ ਵਿਚਾਲੇ ਸਿੱਖਿਆ ਮੰਤਰਾਲੇ ਵਿੱਚ ਵੱਡਾ ਫੇਰਬਦਲ, ਉੱਚ ਸਿੱਖਿਆ ਸਕੱਤਰ ਵਿਨੀਤ ਜੋਸ਼ੀ ਦਾ ਤਬਾਦਲਾ...
ਅਜਨਾਲਾ ਵਿੱਚ ਹੜ੍ਹ ਦਾ ਖ਼ਤਰਾ, ਜਾਇਜ਼ਾ ਲੈਣ ਪਹੁੰਚੇ ਕੁਲਦੀਪ ਧਾਲੀਵਾਲ
ਅਜਨਾਲਾ ਵਿੱਚ ਹੜ੍ਹ ਦਾ ਖ਼ਤਰਾ, ਜਾਇਜ਼ਾ ਲੈਣ ਪਹੁੰਚੇ ਕੁਲਦੀਪ ਧਾਲੀਵਾਲ...
Student Protest... ਪੰਜਾਬ ਦੀ ਸਿੱਖਿਆ ਪ੍ਰਣਾਲੀ... TV9 Digital ਨਾਲ ਖਾਸ ਗੱਲਬਾਤ 'ਚ ਹਰਜੋਤ ਬੈਂਸ ਨੇ ਦਿੱਤਾ ਹਰ ਸਵਾਲ ਦਾ ਜਵਾਬ...ਵੇਖੋ ਵੀਡੀਓ
Student Protest... ਪੰਜਾਬ ਦੀ ਸਿੱਖਿਆ ਪ੍ਰਣਾਲੀ... TV9 Digital ਨਾਲ ਖਾਸ ਗੱਲਬਾਤ 'ਚ ਹਰਜੋਤ ਬੈਂਸ ਨੇ ਦਿੱਤਾ ਹਰ ਸਵਾਲ ਦਾ ਜਵਾਬ...ਵੇਖੋ ਵੀਡੀਓ...
Sonam Wangchuk ਦਾ ਵੱਡਾ ਸੁਨੇਹਾ: ਅਨਸ਼ਨ ਖਤਮ ਕਰਨ ਨੂੰ ਲੈ ਕੇ ਕੀ ਬੋਲੇ?
Sonam Wangchuk ਦਾ ਵੱਡਾ ਸੁਨੇਹਾ: ਅਨਸ਼ਨ ਖਤਮ ਕਰਨ ਨੂੰ ਲੈ ਕੇ ਕੀ ਬੋਲੇ?...
ਕੁੜੀ ਨੂੰ ਥੱਪੜ ਮਾਰਨ ਵਾਲੇ ADCP ਸੰਦੀਪ ਲਾਂਬਾ ਦਾ ਤਬਾਦਲਾ; ਜੰਤਰ-ਮੰਤਰ ਪ੍ਰਦਰਸ਼ਨ 'ਚ ਵੱਡਾ ਐਕਸ਼ਨ
ਕੁੜੀ ਨੂੰ ਥੱਪੜ ਮਾਰਨ ਵਾਲੇ ADCP ਸੰਦੀਪ ਲਾਂਬਾ ਦਾ ਤਬਾਦਲਾ; ਜੰਤਰ-ਮੰਤਰ ਪ੍ਰਦਰਸ਼ਨ 'ਚ ਵੱਡਾ ਐਕਸ਼ਨ...