ਪੰਜਾਬ ‘ਚ ਫਿਰ ਤੋਂ ਮਾਨਸੂਨ ਦੀ ਰਫ਼ਤਾਰ ਸੁਸਤ, 7 ਅਗਸਤ ਨੂੰ ਹੋ ਸਕਦੀ ਹੈ ਬਾਰਿਸ਼

Updated On: 

05 Aug 2024 15:01 PM

Punjab weather: ਪੰਜਾਬ ਦੇ ਸ਼ਹਿਰਾਂ ਦਾ ਤਾਪਮਾਨ ਇੱਕ ਵਾਰ ਫਿਰ 40 ਡਿਗਰੀ ਦੇ ਨੇੜੇ ਪਹੁੰਚ ਗਿਆ ਹੈ। ਐਤਵਾਰ ਨੂੰ ਫਾਜ਼ਿਲਕਾ ਦਾ ਤਾਪਮਾਨ 39.7 ਡਿਗਰੀ ਦਰਜ ਕੀਤਾ ਗਿਆ। ਜੇਕਰ ਆਉਣ ਵਾਲੇ ਦਿਨਾਂ 'ਚ ਮੀਂਹ ਨਾ ਪਿਆ ਤਾਂ ਤਾਪਮਾਨ ਫਿਰ ਤੋਂ ਵਧਣਾ ਸ਼ੁਰੂ ਹੋ ਜਾਵੇਗਾ।

ਪੰਜਾਬ ਚ ਫਿਰ ਤੋਂ ਮਾਨਸੂਨ ਦੀ ਰਫ਼ਤਾਰ ਸੁਸਤ, 7 ਅਗਸਤ ਨੂੰ ਹੋ ਸਕਦੀ ਹੈ ਬਾਰਿਸ਼

ਪੰਜਾਬ 'ਚ ਤਾਪਮਾਨ

Follow Us On

Punjab weather: ਪੰਜਾਬ ‘ਚ ਮੌਸਮ ਵਿਭਾਗ ਵੱਲੋਂ 6-7 ਅਗਸਤ ਨੂੰ ਜਾਰੀ ਕੀਤੇ ਗਏ ਯੈਲੋ ਅਲਰਟ ਨੂੰ ਹੁਣ ਖਤਮ ਕਰ ਦਿੱਤਾ ਗਿਆ ਹੈ। ਉਮੀਦ ਹੈ ਕਿ 7 ਅਗਸਤ ਨੂੰ ਸੂਬੇ ‘ਚ ਬਾਰਿਸ਼ ਹੋਵੇਗੀ ਤੇ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੇਗੀ। 1 ਅਗਸਤ ਤੋਂ ਬਾਅਦ ਅਜੇ ਤੱਕ ਕੋਈ ਚੰਗੀ ਬਾਰਿਸ਼ ਨਹੀਂ ਦੇਖੀ ਗਈ ਹੈ। ਇਸ ਕਾਰਨ ਤਾਪਮਾਨ ਫਿਰ ਵਧਣਾ ਸ਼ੁਰੂ ਹੋ ਗਿਆ ਹੈ। ਐਤਵਾਰ ਨੂੰ ਤਾਪਮਾਨ ਪਿਛਲੇ ਦਿਨ ਨਾਲੋਂ 0.2 ਡਿਗਰੀ ਵੱਧ ਸੀ। IMD ਮੁਤਾਬਕ ਇਹ ਤਾਪਮਾਨ ਆਮ ਨਾਲੋਂ 1.9 ਡਿਗਰੀ ਵੱਧ ਹੈ।

ਚੰਡੀਗੜ੍ਹ ਵਿੱਚ ਮੌਸਮ ਵਿਭਾਗ ਅਨੁਸਾਰ ਅੱਜ ਵੀ ਬੱਦਲ ਛਾਏ ਰਹਿਣਗੇ। ਵਿਚਕਾਰ ਹਲਕੀ ਬਾਰਿਸ਼ ਵੀ ਹੋ ਸਕਦੀ ਹੈ। ਪਰ ਅੱਜ ਚੰਗੀ ਬਾਰਿਸ਼ ਦੀ ਕੋਈ ਸੰਭਾਵਨਾ ਨਹੀਂ ਹੈ। ਮੌਸਮ ਵਿਭਾਗ ਨੇ 7 ਅਤੇ 8 ਅਗਸਤ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਇਨ੍ਹਾਂ ਦੋਹਾਂ ਦਿਨਾਂ ‘ਚ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਤੂਫ਼ਾਨ ਵੀ ਆ ਸਕਦਾ ਹੈ। ਇਹ ਮੀਂਹ ਤੇਜ਼ ਗਰਜ ਅਤੇ ਬਿਜਲੀ ਦੇ ਨਾਲ ਹੋਵੇਗਾ। 1 ਜੂਨ ਤੋਂ ਹੁਣ ਤੱਕ ਕੁੱਲ 266.6 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ ਹੈ। ਜੋ ਕਿ ਆਮ ਨਾਲੋਂ 43.7 ਫੀਸਦੀ ਘੱਟ ਹੈ।

ਮੌਸਮ ਵਿਭਾਗ ਨੇ ਕੱਲ੍ਹ ਵੱਧ ਤੋਂ ਵੱਧ ਤਾਪਮਾਨ 36 ਡਿਗਰੀ ਸੈਲਸੀਅਸ ਦਰਜ ਕੀਤਾ। ਜੋ ਕਿ ਆਮ ਨਾਲੋਂ 2.6 ਡਿਗਰੀ ਸੈਲਸੀਅਸ ਵੱਧ ਹੈ। ਇਸੇ ਤਰ੍ਹਾਂ ਘੱਟੋ-ਘੱਟ ਤਾਪਮਾਨ ਵੀ 28.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ। ਇਹ ਵੀ 2.2 ਡਿਗਰੀ ਸੈਲਸੀਅਸ ਵੱਧ ਹੈ। ਪੰਚਕੂਲਾ ਵਿੱਚ ਵੱਧ ਤੋਂ ਵੱਧ ਤਾਪਮਾਨ 35.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਪਿਛਲੇ 24 ਘੰਟਿਆਂ ਵਿੱਚ ਇਸ ਵਿੱਚ 0.7 ਡਿਗਰੀ ਸੈਲਸੀਅਸ ਦਾ ਵਾਧਾ ਹੋਇਆ ਹੈ। ਅੱਜ ਸਵੇਰੇ 5:30 ਵਜੇ ਚੰਡੀਗੜ੍ਹ ਦਾ ਤਾਪਮਾਨ 29 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ।

7 ਅਗਸਤ ਨੂੰ ਮੀਂਹ ਦੀ ਸੰਭਾਵਨਾ

ਮੌਸਮ ਵਿਭਾਗ ਦੀ ਭਵਿੱਖਬਾਣੀ ਅਨੁਸਾਰ ਭਲਕੇ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 27 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। 7 ਅਗਸਤ ਨੂੰ ਤਾਪਮਾਨ ‘ਚ ਗਿਰਾਵਟ ਦੇਖਣ ਨੂੰ ਮਿਲੇਗੀ। ਵੱਧ ਤੋਂ ਵੱਧ ਤਾਪਮਾਨ 32 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 27 ਡਿਗਰੀ ਸੈਲਸੀਅਸ ਤੱਕ ਰਹਿ ਸਕਦਾ ਹੈ। 8 ਅਗਸਤ ਨੂੰ ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਬਦਲਾਅ ਨਹੀਂ ਦੇਖਣ ਨੂੰ ਮਿਲੇਗਾ। ਜਦਕਿ ਘੱਟੋ-ਘੱਟ ਤਾਪਮਾਨ 1 ਡਿਗਰੀ ਸੈਲਸੀਅਸ ਡਿੱਗ ਕੇ 26 ਡਿਗਰੀ ਸੈਲਸੀਅਸ ਤੱਕ ਪਹੁੰਚ ਜਾਵੇਗਾ। ਇਸ ਸਮੇਂ ਹਵਾ ਵਿੱਚ ਵੱਧ ਤੋਂ ਵੱਧ ਨਮੀ 83% ਅਤੇ ਘੱਟ ਤੋਂ ਘੱਟ 54% ਦਰਜ ਕੀਤੀ ਗਈ ਹੈ।

Exit mobile version