ਪੰਜਾਬ ‘ਚ ਮੁੜ ਤੋਂ ਸੁਸਤ ਪਿਆ ਮਾਨਸੂਨ, ਜਾਣੋ ਤੁਹਾਡੇ ਸ਼ਹਿਰ ‘ਚ ਕਦੋਂ ਹੋਵੇਗੀ ਬਾਰਿਸ਼
Punjab Weather: ਮੌਸਮ ਵਿਭਾਗ ਅਨੁਸਾਰ ਅੱਜ ਸੂਬੇ ਵਿੱਚ ਮੀਂਹ ਨੂੰ ਲੈ ਕੇ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ ਅਤੇ ਮੋਹਾਲੀ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਚੰਡੀਗੜ੍ਹ ਅਤੇ ਇਸ ਦੇ ਨਾਲ ਲੱਗਦੇ ਇਲਾਕਿਆਂ 'ਚ ਵੀ ਅੱਜ ਹਲਕੀ ਬਾਰਿਸ਼ ਹੋ ਸਕਦੀ ਹੈ।
Punjab MonsoonUpdate: ਪੰਜਾਬ ਵਿੱਚ ਪਿਛਲੇ ਦੋ ਦਿਨਾਂ ਤੋਂ ਪੈ ਰਹੇ ਮੀਂਹ ਤੋਂ ਬਾਅਦ ਮਾਨਸੂਨ ਨੇ ਇੱਕ ਵਾਰ ਫਿਰ ਮੱਠੀ ਪੈ ਗਈ ਹੈ। ਸਤੰਬਰ ਦੇ ਅੰਤ ਤੱਕ ਮਾਨਸੂਨ ਹਟ ਜਾਵੇਗਾ। ਪਰ 15 ਸਤੰਬਰ ਤੱਕ ਕੜਾਕੇ ਦੀ ਗਰਮੀ ਤੋਂ ਨਿਸ਼ਚਿਤ ਤੌਰ ‘ਤੇ ਰਾਹਤ ਮਿਲ ਸਕਦੀ ਹੈ। ਗੁਆਂਢੀ ਸੂਬੇ ਹਰਿਆਣਾ ਦੇ ਨਾਲ ਲੱਗਦੇ ਕੁਝ ਇਲਾਕਿਆਂ ‘ਚ ਪਿਛਲੇ 24 ਘੰਟਿਆਂ ਦੌਰਾਨ ਮੀਂਹ ਪਿਆ ਹੈ। ਇਸ ਦੌਰਾਨ ਔਸਤ ਤਾਪਮਾਨ 1.3 ਡਿਗਰੀ ਘੱਟ ਰਿਹਾ ਹੈ। ਸੂਬੇ ਦਾ ਵੱਧ ਤੋਂ ਵੱਧ ਤਾਪਮਾਨ ਪਠਾਨਕੋਟ ਜ਼ਿਲ੍ਹੇ ਵਿੱਚ 34.6 ਡਿਗਰੀ ਦਰਜ ਕੀਤਾ ਗਿਆ।
ਮੌਸਮ ਵਿਭਾਗ ਅਨੁਸਾਰ ਅੱਜ ਸੂਬੇ ਵਿੱਚ ਮੀਂਹ ਨੂੰ ਲੈ ਕੇ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ ਅਤੇ ਮੋਹਾਲੀ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਚੰਡੀਗੜ੍ਹ ਅਤੇ ਇਸ ਦੇ ਨਾਲ ਲੱਗਦੇ ਇਲਾਕਿਆਂ ‘ਚ ਵੀ ਅੱਜ ਹਲਕੀ ਬਾਰਿਸ਼ ਹੋ ਸਕਦੀ ਹੈ।
ਪੂਰੇ ਦੇਸ਼ ‘ਚ ਅਜਿਹਾ ਹੈ ਮੌਸਮ ਦਾ ਹਾਲ
ਰਾਸ਼ਟਰੀ ਰਾਜਧਾਨੀ ਦਿੱਲੀ ਸਮੇਤ ਉੱਤਰ ਪ੍ਰਦੇਸ਼, ਰਾਜਸਥਾਨ, ਮੱਧ ਪ੍ਰਦੇਸ਼, ਮਹਾਰਾਸ਼ਟਰ, ਉੱਤਰਾਖੰਡ ਅਤੇ ਹਿਮਾਚਲ ਪ੍ਰਦੇਸ਼ ‘ਚ ਬਾਰਿਸ਼ ਜਾਰੀ ਹੈ। ਦਿੱਲੀ ‘ਚ ਬੁੱਧਵਾਰ ਨੂੰ ਹੋਈ ਬਾਰਿਸ਼ ਕਾਰਨ ਪਾਣੀ ਭਰਨ ਦੀ ਸਥਿਤੀ ਬਣੀ ਹੋਈ ਹੈ, ਜਿਸ ਕਾਰਨ ਲੋਕਾਂ ਨੂੰ ਟ੍ਰੈਫਿਕ ਜਾਮ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੌਸਮ ਵਿਭਾਗ ਨੇ ਵੀਰਵਾਰ ਨੂੰ ਹਲਕੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ। ਆਈਐਮਡੀ ਮੁਤਾਬਕ ਆਂਧਰਾ ਪ੍ਰਦੇਸ਼ ਅਤੇ ਤੇਲੰਗਾਨਾ ਵਿੱਚ ਭਾਰੀ ਮੀਂਹ ਦੇ ਮੱਦੇਨਜ਼ਰ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ।
ਇਹ ਵੀ ਪੜ੍ਹੋ: ਹਰਵਿੰਦਰ ਸਿੰਘ ਨੇ ਰਚਿਆ ਇਤਿਹਾਸ, ਤੀਰਅੰਦਾਜ਼ੀ ਚ ਸੋਨ ਤਮਗਾ ਜਿੱਤਣ ਵਾਲੇ ਪਹਿਲੇ ਭਾਰਤੀ
ਪਹਾੜੀ ਰਾਜਾਂ ਵਿੱਚ ਅਲਰਟ
ਪਹਾੜੀ ਰਾਜਾਂ ਵਿੱਚ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਹਿਮਾਚਲ ਪ੍ਰਦੇਸ਼, ਉੱਤਰਾਖੰਡ, ਜੰਮੂ-ਕਸ਼ਮੀਰ ਅਤੇ ਲੱਦਾਖ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਹਫ਼ਤੇ ਦੌਰਾਨ ਹਰਿਆਣਾ, ਚੰਡੀਗੜ੍ਹ, ਦਿੱਲੀ ਵਿੱਚ ਕਿਤੇ-ਕਿਤੇ ਬਾਰਿਸ਼ ਹੋ ਸਕਦੀ ਹੈ। ਅਗਲੇ 7 ਦਿਨਾਂ ਦੌਰਾਨ ਛੱਤੀਸਗੜ੍ਹ ‘ਚ ਕੁਝ ਥਾਵਾਂ ‘ਤੇ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ
ਕਈ ਸੂਬਿਆਂ ‘ਚ ਭਵਿੱਖਬਾਣੀ
ਮੱਧ ਮਹਾਰਾਸ਼ਟਰ ਦੇ ਘਾਟ ਖੇਤਰ ਵਿੱਚ 6 ਅਤੇ 8 ਸਤੰਬਰ ਅਤੇ ਗੁਜਰਾਤ ਵਿੱਚ 4 ਤੋਂ 8 ਸਤੰਬਰ ਦੌਰਾਨ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਗਈ ਹੈ। ਮੌਸਮ ਵਿਭਾਗ ਨੇ ਦੱਖਣੀ ਪ੍ਰਾਇਦੀਪ ਭਾਰਤ ਦੇ ਤੱਟਵਰਤੀ ਕਰਨਾਟਕ ਅਤੇ ਕੇਰਲ ਵਿੱਚ ਵਿਆਪਕ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ। ਇਸ ਤੋਂ ਇਲਾਵਾ ਤੱਟਵਰਤੀ ਆਂਧਰਾ ਪ੍ਰਦੇਸ਼ ਅਤੇ ਤੇਲੰਗਾਨਾ ਵਿੱਚ ਵੀ ਬਰਸਾਤ ਹੋਵੇਗੀ।