AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2027

ਪੰਜਾਬ ‘ਚ ਮਾਨਸੂਨ ਦੀ ਰਵਾਨਗੀ, ਅੱਜ 3 ਜ਼ਿਲ੍ਹਿਆਂ ‘ਚ ਮੀਂਹ ਦੇ ਆਸਾਰ; 1 ਅਕਤੂਬਰ ਤੱਕ ਮੌਸਮ ਰਹੇਗਾ ਖ਼ੁਸ਼ਕ

ਪੰਜਾਬ ਅੰਦਰ ਮਾਨਸੂਨ ਦੀ ਰਵਾਨਗੀ ਦਾ ਅਮਲ ਲਗਾਤਾਰ ਜਾਰੀ ਹੈ। ਮੌਸਮ ਵਿਗਿਆਨ ਕੇਂਦਰ ਮੁਤਾਬਕ ਅੱਜ (25 ਸਤੰਬਰ) ਸੂਬੇ ਦੇ ਤਿੰਨ ਸਰਹੱਦੀ ਤੇ ਕੰਢੀ ਖੇਤਰਾਂ ਪਠਾਨਕੋਟ, ਹੁਸ਼ਿਆਰਪੁਰ ਅਤੇ ਗੁਰਦਾਸਪੁਰ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਪੈਣ ਦੀ ਸੰਭਾਵਨਾ ਜਤਾਈ ਗਈ ਹੈ। ਦੂਜੇ ਪਾਸੇ, ਸੂਬੇ ਦੇ ਔਸਤਨ ਵੱਧ ਤੋਂ ਵੱਧ ਤਾਪਮਾਨ ਵਿੱਚ 0.4 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ, ਜਿਸ ਨਾਲ ਇਹ ਆਮ ਦਰਜੇ ਦੇ ਆਸ-ਪਾਸ ਪਹੁੰਚ ਗਿਆ ਹੈ।

ਪੰਜਾਬ 'ਚ ਮਾਨਸੂਨ ਦੀ ਰਵਾਨਗੀ, ਅੱਜ 3 ਜ਼ਿਲ੍ਹਿਆਂ 'ਚ ਮੀਂਹ ਦੇ ਆਸਾਰ; 1 ਅਕਤੂਬਰ ਤੱਕ ਮੌਸਮ ਰਹੇਗਾ ਖ਼ੁਸ਼ਕ
tv9-punjabi
| Updated On: 25 Sep 2026 07:30 AM IST
Share

ਪੰਜਾਬ ਅੰਦਰ ਮਾਨਸੂਨ ਦੀ ਰਵਾਨਗੀ ਦਾ ਅਮਲ ਲਗਾਤਾਰ ਜਾਰੀ ਹੈ। ਮੌਸਮ ਵਿਗਿਆਨ ਕੇਂਦਰ ਮੁਤਾਬਕ ਅੱਜ (25 ਸਤੰਬਰ) ਸੂਬੇ ਦੇ ਤਿੰਨ ਸਰਹੱਦੀ ਤੇ ਕੰਢੀ ਖੇਤਰਾਂ ਪਠਾਨਕੋਟ, ਹੁਸ਼ਿਆਰਪੁਰ ਅਤੇ ਗੁਰਦਾਸਪੁਰ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਪੈਣ ਦੀ ਸੰਭਾਵਨਾ ਜਤਾਈ ਗਈ ਹੈ। ਦੂਜੇ ਪਾਸੇ, ਸੂਬੇ ਦੇ ਔਸਤਨ ਵੱਧ ਤੋਂ ਵੱਧ ਤਾਪਮਾਨ ਵਿੱਚ 0.4 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ, ਜਿਸ ਨਾਲ ਇਹ ਆਮ ਦਰਜੇ ਦੇ ਆਸ-ਪਾਸ ਪਹੁੰਚ ਗਿਆ ਹੈ। ਪਿਛਲੇ 24 ਘੰਟਿਆਂ ਦੌਰਾਨ ਬਠਿੰਡਾ ਜ਼ਿਲ੍ਹੇ ਵਿੱਚ ਸਭ ਤੋਂ ਵੱਧ 37 ਡਿਗਰੀ ਤਾਪਮਾਨ ਰਿਕਾਰਡ ਕੀਤਾ ਗਿਆ।

ਮੌਸਮ ਵਿਭਾਗ ਦੇ ਅੰਕੜਿਆਂ ਅਨੁਸਾਰ ਪੰਜਾਬ ਅਤੇ ਯੂਟੀ ਚੰਡੀਗੜ੍ਹ ਤੋਂ ਮਾਨਸੂਨ ਦੀ ਵਾਪਸੀ ਦੀ ਪ੍ਰਕਿਰਿਆ ਨਿਰੰਤਰ ਚੱਲ ਰਹੀ ਹੈ। ਮਾਨਸੂਨ ਦੀ ਵਾਪਸੀ ਵਾਲੀ ਲਾਈਨ ਇਸ ਵੇਲੇ ਗੁਰਦਾਸਪੁਰ ਅਤੇ ਚੰਡੀਗੜ੍ਹ ਦੇ ਉੱਪਰੋਂ ਲੰਘ ਰਹੀ ਹੈ। ਇਸ ਭੂਗੋਲਿਕ ਸਥਿਤੀ ਕਾਰਨ ਆਉਣ ਵਾਲੇ ਦਿਨਾਂ ਅੰਦਰ ਮੀਂਹ ਦੀਆਂ ਗਤੀਵਿਧੀਆਂ ਬਿਲਕੁਲ ਘੱਟ ਜਾਣਗੀਆਂ ਅਤੇ ਜ਼ਿਆਦਾਤਰ ਇਲਾਕਿਆਂ ਵਿੱਚ ਖ਼ੁਸ਼ਕ ਮੌਸਮ ਬਣਿਆ ਰਹੇਗਾ। ਇਸ ਤੋਂ ਇਲਾਵਾ ਪੱਛਮੀ ਗੜਬੜੀ (ਵੈਸਟਰਨ ਡਿਸਟਰਬੈਂਸ) ਦਾ ਅਸਰ ਪੰਜਾਬ ਤੇ ਚੰਡੀਗੜ੍ਹ ਉੱਤੇ ਨਾ-ਮਾਤਰ ਰਹੇਗਾ, ਜਦਕਿ ਉੱਤਰ-ਪੱਛਮੀ ਉੱਤਰ ਪ੍ਰਦੇਸ਼ ਦੇ ਖੇਤਰ ਵਿੱਚ ਬਣਿਆ ਘੱਟ ਦਬਾਅ ਵਾਲਾ ਚੱਕਰਵਾਤੀ ਪ੍ਰਣਾਲੀ ਸਿਸਟਮ ਵੀ ਹੁਣ ਪੂਰੀ ਤਰ੍ਹਾਂ ਕਮਜ਼ੋਰ ਪੈ ਚੁੱਕਾ ਹੈ।

1 ਅਕਤੂਬਰ ਤੱਕ ਮੌਸਮ ਸਾਫ਼ ਤੇ ਖ਼ੁਸ਼ਕ ਰਹਿਣ ਦੀ ਸੰਭਾਵਨਾ

ਮੌਸਮ ਮਾਹਿਰਾਂ ਵੱਲੋਂ ਜਾਰੀ ਤਾਜ਼ਾ ਬੁਲੇਟਿਨ ਅਨੁਸਾਰ ਆਗਾਮੀ ਦਿਨਾਂ ਦੌਰਾਨ ਹੇਠ ਲਿਖੇ ਅਨੁਸਾਰ ਹਾਲਾਤ ਰਹਿਣਗੇ:

ਇਸ ਪੂਰੇ ਹਫ਼ਤੇ ਦੌਰਾਨ ਪੰਜਾਬ ਦੇ ਸਮੂਹ ਹਿੱਸਿਆਂ ਵਿੱਚ ਮੌਸਮ ਪੂਰੀ ਤਰ੍ਹਾਂ ਖ਼ੁਸ਼ਕ ਰਹਿਣ ਦੀ ਸੰਭਾਵਨਾ ਹੈ ਅਤੇ ਮੀਂਹ ਪੈਣ ਦੇ ਆਸਾਰ ਬੇਹੱਦ ਘੱਟ ਹਨ।

ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਫ਼ਤਹਿਗੜ੍ਹ ਸਾਹਿਬ, ਮੋਹਾਲੀ ਅਤੇ ਪਟਿਆਲਾ ਜ਼ਿਲ੍ਹਿਆਂ ਵਿੱਚ ਦਿਨ ਦਾ ਵੱਧ ਤੋਂ ਵੱਧ ਤਾਪਮਾਨ 32 ਤੋਂ 34 ਡਿਗਰੀ ਦੇ ਦਰਮਿਆਨ ਰਹੇਗਾ, ਜਦੋਂ ਕਿ ਬਾਕੀ ਪੰਜਾਬ ਵਿੱਚ ਇਹ ਪਾਰਾ 34 ਤੋਂ 36 ਡਿਗਰੀ ਤੱਕ ਦਰਜ ਕੀਤਾ ਜਾ ਸਕਦਾ ਹੈ। ਉੱਤਰੀ ਤੇ ਪੂਰਬੀ ਜ਼ਿਲ੍ਹਿਆਂ ਦੇ ਕੁਝ ਇਲਾਕਿਆਂ ਵਿੱਚ ਕੁਝ ਸਮੇਂ ਲਈ ਪਾਰਾ 30 ਤੋਂ 32 ਡਿਗਰੀ ਤੱਕ ਵੀ ਰਹਿ ਸਕਦਾ ਹੈ।

ਰਾਤ ਦੇ ਘੱਟੋ-ਘੱਟ ਤਾਪਮਾਨ ਦੀ ਗੱਲ ਕਰੀਏ ਤਾਂ ਪਠਾਨਕੋਟ ਵਿੱਚ ਇਹ 16 ਤੋਂ 18 ਡਿਗਰੀ, ਅੰਮ੍ਰਿਤਸਰ, ਗੁਰਦਾਸਪੁਰ ਅਤੇ ਹੁਸ਼ਿਆਰਪੁਰ-ਰੂਪਨਗਰ ਦੇ ਕੁਝ ਹਿੱਸਿਆਂ ਵਿੱਚ 18 ਤੋਂ 20 ਡਿਗਰੀ, ਜਦਕਿ ਸੂਬੇ ਦੇ ਬਾਕੀ ਖੇਤਰਾਂ ਵਿੱਚ 20 ਤੋਂ 22 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿਣ ਦਾ ਅਨੁਮਾਨ ਹੈ।

ਬਿਜਲੀ ਦੀ ਮੰਗ 14 ਹਜ਼ਾਰ ਮੈਗਾਵਾਟ ਤੋਂ ਟੱਪੀ

ਤਾਪਮਾਨ ਵਿੱਚ ਆਏ ਉਛਾਲ ਅਤੇ ਵਧਦੀ ਹੁੰਮਸ ਭਰੀ ਗਰਮੀ ਕਾਰਨ ਪੰਜਾਬ ਅੰਦਰ ਬਿਜਲੀ ਦੀ ਖਪਤ ਵਿੱਚ ਜ਼ੋਰਦਾਰ ਵਾਧਾ ਵੇਖਣ ਨੂੰ ਮਿਲਿਆ ਹੈ। ਅੱਜ ਸੂਬੇ ਵਿੱਚ ਬਿਜਲੀ ਦੀ ਕੁੱਲ ਮੰਗ 14,120 ਮੈਗਾਵਾਟ ਦੇ ਅੰਕੜੇ ਨੂੰ ਛੂਹ ਗਈ। ਇਸ ਭਾਰੀ ਮੰਗ ਨੂੰ ਪੂਰਾ ਕਰਨ ਲਈ ਪੰਜਾਬ ਦੇ ਆਪਣੇ ਬਿਜਲੀ ਘਰਾਂ ਤੋਂ 5,004 ਮੈਗਾਵਾਟ ਉਤਪਾਦਨ ਹੋਇਆ, ਜਦਕਿ ਲੋੜ ਨੂੰ ਪੂਰਾ ਕਰਨ ਲਈ 9,118 ਮੈਗਾਵਾਟ ਬਿਜਲੀ ਬਾਹਰੀ ਸਰੋਤਾਂ ਰਾਹੀਂ ਖ਼ਰੀਦ ਕੇ ਸਪਲਾਈ ਕੀਤੀ ਗਈ।

Follow Us
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...
TV9 Festival of India 2026: Durga Puja ਦੇ ਕੀ ਮਾਈਨੇ ? ਇਨਫੁਲੈਂਸਰਸ ਨੇ ਦੱਸਿਆ
TV9 Festival of India 2026: Durga Puja ਦੇ ਕੀ ਮਾਈਨੇ ? ਇਨਫੁਲੈਂਸਰਸ ਨੇ ਦੱਸਿਆ...
TV9 Festival of India 2026 'ਚ ਭਗਤੀ ਤੇ ਸੰਸਕ੍ਰਿਤੀ ਦਾ ਸ਼ਾਨਦਾਰ ਸੰਗਮ
TV9 Festival of India 2026 'ਚ ਭਗਤੀ ਤੇ ਸੰਸਕ੍ਰਿਤੀ ਦਾ ਸ਼ਾਨਦਾਰ ਸੰਗਮ...
ਸੰਗਰੂਰ ਹਾਦਸੇ ਦੇ ਪੀੜਤਾਂ ਨੂੰ ਮਿਲਣ ਪਹੁੰਚੇ ਮੰਤਰੀਆਂ ਨੇ ਕੀਤਾ ਮੁਆਵਜ਼ੇ ਦਾ ਐਲਾਨ, ਦੋਸ਼ੀ ਖਿਲਾਫ਼ ਸਖ਼ਤ ਕਾਰਵਾਈ ਦੀ ਚੇਤਾਵਨੀ
ਸੰਗਰੂਰ ਹਾਦਸੇ ਦੇ ਪੀੜਤਾਂ ਨੂੰ ਮਿਲਣ ਪਹੁੰਚੇ ਮੰਤਰੀਆਂ ਨੇ ਕੀਤਾ ਮੁਆਵਜ਼ੇ ਦਾ ਐਲਾਨ, ਦੋਸ਼ੀ ਖਿਲਾਫ਼ ਸਖ਼ਤ ਕਾਰਵਾਈ ਦੀ ਚੇਤਾਵਨੀ...