ਪੰਜਾਬ ‘ਚ ਅੱਜ ਵੀ ਗਰਮੀ ਦਾ ਕਹਿਰ, ਜ਼ਿਆਦਾਤਰ ਸ਼ਹਿਰਾਂ ਦਾ ਤਾਪਮਾਨ ਪਹੁੰਚੇ ਸਕਦਾ 44 ਡਿਗਰੀ – Punjabi News

ਪੰਜਾਬ ‘ਚ ਅੱਜ ਵੀ ਗਰਮੀ ਦਾ ਕਹਿਰ, ਜ਼ਿਆਦਾਤਰ ਸ਼ਹਿਰਾਂ ਦਾ ਤਾਪਮਾਨ ਪਹੁੰਚੇ ਸਕਦਾ 44 ਡਿਗਰੀ

Updated On: 

17 May 2024 10:22 AM

ਮੌਸਮ ਵਿਭਾਗ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਵੀਰਵਾਰ ਨੂੰ ਪੰਜਾਬ ਦੇ ਬਠਿੰਡਾ ਵਿੱਚ ਤਾਪਮਾਨ 44 ਡਿਗਰੀ ਤੱਕ ਪਹੁੰਚ ਗਿਆ ਸੀ। ਜਦੋਂ ਕਿ ਅੰਮ੍ਰਿਤਸਰ ਅਤੇ ਲੁਧਿਆਣਾ ਵਿੱਚ ਤਾਪਮਾਨ 42.5 ਡਿਗਰੀ ਦਰਜ ਕੀਤਾ ਗਿਆ। ਅੱਜ ਜ਼ਿਆਦਾਤਰ ਸ਼ਹਿਰਾਂ ਵਿੱਚ ਤਾਪਮਾਨ 43-44 ਡਿਗਰੀ ਨੂੰ ਛੂਹ ਜਾਣ ਦਾ ਅਨੁਮਾਨ ਹੈ। ਇਸ ਦੇ ਨਾਲ ਹੀ ਸ਼ਹਿਰਾਂ 'ਚ ਸ਼ਨੀਵਾਰ ਅਤੇ ਮੰਗਲਵਾਰ ਦਰਮਿਆਨ ਤਾਪਮਾਨ 45 ਡਿਗਰੀ ਨੂੰ ਪਾਰ ਕਰਨ ਜਾ ਰਿਹਾ ਹੈ।

ਪੰਜਾਬ ਚ ਅੱਜ ਵੀ ਗਰਮੀ ਦਾ ਕਹਿਰ, ਜ਼ਿਆਦਾਤਰ ਸ਼ਹਿਰਾਂ ਦਾ ਤਾਪਮਾਨ ਪਹੁੰਚੇ ਸਕਦਾ 44  ਡਿਗਰੀ

ਸੰਕੇਤਕ ਤਸਵੀਰ

Follow Us On

ਪੰਜਾਬ ‘ਚ ਗਰਮੀ ਦਾ ਅਸਰ ਦਿਖਾਈ ਦੇਣ ਲੱਗਾ ਹੈ। ਸ਼ਹਿਰਾਂ ਦਾ ਤਾਪਮਾਨ 42 ਤੋਂ 44 ਡਿਗਰੀ ਦੇ ਵਿਚਕਾਰ ਦਰਜ ਕੀਤਾ ਜਾ ਰਿਹਾ ਹੈ। ਹਾਲਾਤ ਦੇ ਮੱਦੇਨਜ਼ਰ ਮੌਸਮ ਵਿਭਾਗ ਨੇ ਅੱਜ ਸ਼ੁੱਕਰਵਾਰ ਨੂੰ ਯੈਲੋ ਅਲਰਟ ਜਾਰੀ ਕੀਤਾ ਹੈ। ਜਦੋਂ ਕਿ ਸ਼ਨੀਵਾਰ ਤੋਂ ਇਹ ਚੇਤਾਵਨੀ ਆਰੇਂਜ ਵਿੱਚ ਬਦਲ ਜਾਵੇਗੀ। ਭਲਕੇ ਲਈ ਜਾਰੀ ਕੀਤੀ ਗਈ ਚੇਤਾਵਨੀ ਅਨੁਸਾਰ ਹੀਟ ਵੇਵ ਪਾਰਾ ਹੋਰ ਵਧਾ ਦੇਵੇਗੀ।

ਮੌਸਮ ਵਿਭਾਗ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਵੀਰਵਾਰ ਨੂੰ ਪੰਜਾਬ ਦੇ ਬਠਿੰਡਾ ਵਿੱਚ ਤਾਪਮਾਨ 44 ਡਿਗਰੀ ਤੱਕ ਪਹੁੰਚ ਗਿਆ ਸੀ। ਜਦੋਂ ਕਿ ਅੰਮ੍ਰਿਤਸਰ ਅਤੇ ਲੁਧਿਆਣਾ ਵਿੱਚ ਤਾਪਮਾਨ 42.5 ਡਿਗਰੀ ਦਰਜ ਕੀਤਾ ਗਿਆ। ਅੱਜ ਜ਼ਿਆਦਾਤਰ ਸ਼ਹਿਰਾਂ ਵਿੱਚ ਤਾਪਮਾਨ 43-44 ਡਿਗਰੀ ਨੂੰ ਛੂਹ ਜਾਣ ਦਾ ਅਨੁਮਾਨ ਹੈ। ਇਸ ਦੇ ਨਾਲ ਹੀ ਸ਼ਹਿਰਾਂ ‘ਚ ਸ਼ਨੀਵਾਰ ਅਤੇ ਮੰਗਲਵਾਰ ਦਰਮਿਆਨ ਤਾਪਮਾਨ 45 ਡਿਗਰੀ ਨੂੰ ਪਾਰ ਕਰਨ ਜਾ ਰਿਹਾ ਹੈ।

ਪੰਜਾਬ ਦੇ ਸਕੂਲਾਂ ਵਿੱਚ ਛੁੱਟੀ ਦਾ ਐਲਾਨ

ਵਧਦੀ ਗਰਮੀ ਦੇ ਵਿਚਕਾਰ ਪੰਜਾਬ ਦੇ ਸਕੂਲਾਂ ਵਿੱਚ ਛੁੱਟੀਆਂ ਦਾ ਐਲਾਨ ਵੀ ਕੀਤਾ ਗਿਆ ਹੈ। ਜਿਸ ਅਨੁਸਾਰ ਪੰਜਾਬ ਦੇ ਸਾਰੇ ਸਰਕਾਰੀ, ਪ੍ਰਾਈਵੇਟ ਸਕੂਲ ਅਤੇ ਕਾਲਜ 1 ਜੂਨ ਤੋਂ 30 ਜੂਨ ਤੱਕ ਬੰਦ ਰਹਿਣਗੇ। ਇਸ ਦੇ ਨਾਲ ਹੀ ਪੰਜਾਬ ਵਿੱਚ 1 ਜੂਨ ਨੂੰ ਚੋਣਾਂ ਹੋਣ ਜਾ ਰਹੀਆਂ ਹਨ। ਵਧਦੇ ਤਾਪਮਾਨ ਦੇ ਵਿਚਕਾਰ ਚੋਣ ਕਮਿਸ਼ਨ ਨੇ ਵੀ ਵੋਟਰਾਂ ਨੂੰ ਸਹੂਲਤਾਂ ਦੇਣੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸ ਵਾਰ ਚੋਣਾਂ ਦੌਰਾਨ ਚੋਣ ਕੇਂਦਰਾਂ ਵਿੱਚ ਟੈਂਟ, ਪੱਖੇ, ਬੈਠਣ ਲਈ ਥਾਂ ਅਤੇ ਪੀਣ ਵਾਲੇ ਪਾਣੀ ਆਦਿ ਦੀਆਂ ਸਹੂਲਤਾਂ ਉਪਲਬਧ ਹੋਣਗੀਆਂ।

ਪੰਜਾਬ ਦੇ ਮੁੱਖ ਸ਼ਹਿਰਾਂ ਦਾ ਤਾਪਮਾਨ

ਅੰਮ੍ਰਿਤਸਰ – ਸ਼ਹਿਰ ਦਾ ਅੱਜ ਘੱਟੋ-ਘੱਟ ਤਾਪਮਾਨ 25.8 ਡਿਗਰੀ ਦਰਜ ਕੀਤਾ ਗਿਆ, ਜੋ ਕਿ ਆਮ ਨਾਲੋਂ 3.4 ਡਿਗਰੀ ਵੱਧ ਹੈ। ਅੱਜ ਵੱਧ ਤੋਂ ਵੱਧ ਤਾਪਮਾਨ 43 ਡਿਗਰੀ ਨੂੰ ਪਾਰ ਕਰ ਜਾਵੇਗਾ।

ਜਲੰਧਰ –ਸ਼ਹਿਰ ਦਾ ਘੱਟੋ-ਘੱਟ ਤਾਪਮਾਨ 26 ਡਿਗਰੀ ਦੇ ਆਸ-ਪਾਸ ਦਰਜ ਕੀਤਾ ਗਿਆ। ਜਦਕਿ ਵੱਧ ਤੋਂ ਵੱਧ ਤਾਪਮਾਨ 43 ਡਿਗਰੀ ਨੂੰ ਪਾਰ ਕਰਨ ਦੀ ਸੰਭਾਵਨਾ ਹੈ।

ਲੁਧਿਆਣਾ – ਘੱਟੋ-ਘੱਟ ਤਾਪਮਾਨ 26.8 ਡਿਗਰੀ ਦਰਜ ਕੀਤਾ ਗਿਆ। ਅੱਜ ਵੱਧ ਤੋਂ ਵੱਧ ਤਾਪਮਾਨ 43 ਡਿਗਰੀ ਨੂੰ ਪਾਰ ਕਰਨ ਦੀ ਸੰਭਾਵਨਾ ਹੈ, ਜੋ ਕਿ ਆਮ ਨਾਲੋਂ ਕਰੀਬ 3 ਡਿਗਰੀ ਵੱਧ ਹੈ।

ਮੋਹਾਲੀ –ਘੱਟੋ-ਘੱਟ ਤਾਪਮਾਨ 27 ਡਿਗਰੀ ਦੇ ਆਸ-ਪਾਸ ਦਰਜ ਕੀਤਾ ਗਿਆ। ਅੱਜ ਵੱਧ ਤੋਂ ਵੱਧ ਤਾਪਮਾਨ 43 ਡਿਗਰੀ ਨੂੰ ਪਾਰ ਕਰਨ ਦੀ ਸੰਭਾਵਨਾ ਹੈ।

ਪਟਿਆਲਾ – ਇੱਥੇ ਘੱਟੋ-ਘੱਟ ਤਾਪਮਾਨ 26.6 ਡਿਗਰੀ ਦੇ ਕਰੀਬ ਦਰਜ ਕੀਤਾ ਗਿਆ, ਜੋ ਆਮ ਨਾਲੋਂ 1.8 ਡਿਗਰੀ ਵੱਧ ਸੀ। ਇਸ ਦੇ ਨਾਲ ਹੀ ਅੱਜ ਵੱਧ ਤੋਂ ਵੱਧ ਤਾਪਮਾਨ 44 ਡਿਗਰੀ ਦੇ ਨੇੜੇ ਪਹੁੰਚ ਸਕਦਾ ਹੈ, ਜੋ ਕਿ ਆਮ ਨਾਲੋਂ ਕਰੀਬ 5 ਡਿਗਰੀ ਵੱਧ ਰਹਿਣ ਦਾ ਅਨੁਮਾਨ ਹੈ।

Exit mobile version