ਪੰਜਾਬ 'ਚ ਵੱਧ ਰਿਹਾ ਤਾਪਮਾਨ, ਮਾਨਸੂਨ ਸੁਸਤ ਹੋਣ ਕਾਰਨ ਮੀਂਹ ਦਾ ਨਹੀਂ ਅਲਰਟ | Punjab Weather update no rain alert due to sluggish monsoon Rising temperature know full detail in punjabi Punjabi news - TV9 Punjabi

ਪੰਜਾਬ ‘ਚ ਵੱਧ ਰਿਹਾ ਤਾਪਮਾਨ, ਮਾਨਸੂਨ ਸੁਸਤ ਹੋਣ ਕਾਰਨ ਮੀਂਹ ਦਾ ਨਹੀਂ ਅਲਰਟ

Updated On: 

09 Sep 2024 10:35 AM

Punjab Weather: ਪਿਛਲੇ 24 ਘੰਟਿਆਂ ਦੌਰਾਨ ਮੀਂਹ ਦੀ ਰਿਪੋਰਟ ਕਰਨ ਵਾਲਾ ਇੱਕੋ ਇੱਕ ਜ਼ਿਲ੍ਹਾ ਲੁਧਿਆਣਾ ਹੈ, ਜਿੱਥੇ ਸਿਰਫ਼ 3 ਮਿ.ਮੀ. ਸੂਬੇ ਵਿੱਚ ਮੀਂਹ ਨਾ ਪੈਣ ਕਾਰਨ ਤਾਪਮਾਨ ਵਿੱਚ 1.1 ਡਿਗਰੀ ਦਾ ਵਾਧਾ ਹੋਇਆ ਹੈ। ਇਸ ਤੋਂ ਇਲਾਵਾ ਫ਼ਿਰੋਜ਼ਪੁਰ ਦਾ ਤਾਪਮਾਨ ਇੱਕ ਵਾਰ ਫਿਰ 35 ਡਿਗਰੀ ਨੂੰ ਪਾਰ ਕਰ ਗਿਆ ਹੈ। ਚੰਡੀਗੜ੍ਹ ਦਾ ਤਾਪਮਾਨ ਆਮ ਨਾਲੋਂ 0.3 ਡਿਗਰੀ ਵੱਧ ਦਰਜ ਕੀਤਾ ਗਿਆ ਹੈ ਜੋ ਕਿ 33.4 ਹੈ।

ਪੰਜਾਬ ਚ ਵੱਧ ਰਿਹਾ ਤਾਪਮਾਨ, ਮਾਨਸੂਨ ਸੁਸਤ ਹੋਣ ਕਾਰਨ ਮੀਂਹ ਦਾ ਨਹੀਂ ਅਲਰਟ

ਪੰਜਾਬ 'ਚ ਮੌਸਮ ਦਾ ਹਾਲ

Follow Us On

Punjab Weather: ਪੰਜਾਬ ਦਾ ਮੌਸਮ ਇੱਕ ਵਾਰ ਫਿਰ ਖੁਸ਼ਕ ਹੋਣਾ ਸ਼ੁਰੂ ਹੋ ਗਿਆ ਹੈ ਅਤੇ ਇਸ ਦੇ ਨਾਲ ਹੀ ਤਾਪਮਾਨ ਵਿੱਚ ਵਾਧਾ ਹੋ ਰਿਹਾ ਹੈ। ਪਿਛਲੇ 24 ਘੰਟਿਆਂ ਦੌਰਾਨ ਮੀਂਹ ਦੀ ਰਿਪੋਰਟ ਕਰਨ ਵਾਲਾ ਇੱਕੋ ਇੱਕ ਜ਼ਿਲ੍ਹਾ ਲੁਧਿਆਣਾ ਹੈ, ਜਿੱਥੇ ਸਿਰਫ਼ 3 ਮਿ.ਮੀ. ਸੂਬੇ ਵਿੱਚ ਮੀਂਹ ਨਾ ਪੈਣ ਕਾਰਨ ਤਾਪਮਾਨ ਵਿੱਚ 1.1 ਡਿਗਰੀ ਦਾ ਵਾਧਾ ਹੋਇਆ ਹੈ। ਇਸ ਤੋਂ ਇਲਾਵਾ ਫ਼ਿਰੋਜ਼ਪੁਰ ਦਾ ਤਾਪਮਾਨ ਇੱਕ ਵਾਰ ਫਿਰ 35 ਡਿਗਰੀ ਨੂੰ ਪਾਰ ਕਰ ਗਿਆ ਹੈ। ਚੰਡੀਗੜ੍ਹ ਦਾ ਤਾਪਮਾਨ ਆਮ ਨਾਲੋਂ 0.3 ਡਿਗਰੀ ਵੱਧ ਦਰਜ ਕੀਤਾ ਗਿਆ ਹੈ ਜੋ ਕਿ 33.4 ਹੈ।

ਮੌਸਮ ਵਿਭਾਗ ਅਨੁਸਾਰ ਪਿਛਲੇ ਦਿਨ ਤੋਂ ਪਹਾੜੀ ਇਲਾਕਿਆਂ ਵਿੱਚ ਮੀਂਹ ਪੈ ਰਿਹਾ ਹੈ। ਚੰਡੀਗੜ੍ਹ, ਹਿਮਾਚਲ ਪ੍ਰਦੇਸ਼ ਦੇ ਨਾਲ ਲੱਗਦੇ ਇਲਾਕਿਆਂ ਤੋਂ ਇਲਾਵਾ ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਪਠਾਨਕੋਟ, ਲੁਧਿਆਣਾ, ਰੂਪਨਗਰ, ਐਸਏਐਸ ਨਗਰ, ਸੰਗਰੂਰ, ਫਤਿਹਗੜ੍ਹ ਸਾਹਿਬ, ਬਰਨਾਲਾ, ਪਟਿਆਲਾ ਅਤੇ ਮਾਨਸਾ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੀ ਸੰਭਾਵਨਾ ਵੀ ਸਿਰਫ 25 ਫੀਸਦੀ ਤੱਕ ਹੈ।

ਇਹ ਵੀ ਪੜ੍ਹੋ: ਦਿੱਲੀ ਚ ਬੇਸੁਧ ਮਿਲੀ ਜਲੰਧਰ ਦੀ ਲੜਕੀ, ਜਬਰ-ਜਨਾਹ ਦਾ ਜਤਾਇਆ ਜਾ ਰਿਹਾ ਖ਼ਦਸ਼ਾ

ਦਿੱਲੀ ਐਨਸੀਆਰ ‘ਚ ਮੌਸਮ

ਦੇਸ਼ ਵਿੱਚ ਮਾਨਸੂਨ ਅਜੇ ਵੀ ਮਿਹਰਬਾਨ ਹੈ। ਦਿੱਲੀ ਐਨਸੀਆਰ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਯੂਪੀ, ਬਿਹਾਰ, ਰਾਜਸਥਾਨ, ਮਹਾਰਾਸ਼ਟਰ ਅਤੇ ਕਰਨਾਟਕ ਤੋਂ ਲੈ ਕੇ ਆਂਧਰਾ ਪ੍ਰਦੇਸ਼ ਤੱਕ ਭਾਰੀ ਮੀਂਹ ਪੈ ਸਕਦਾ ਹੈ। ਇਸੇ ਤਰ੍ਹਾਂ ਅੱਜ ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਵਿੱਚ ਵੀ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਅੱਜ ਇੱਕ ਵਾਰ ਫਿਰ ਇਨ੍ਹਾਂ ਦੋਵਾਂ ਪਹਾੜੀ ਰਾਜਾਂ ਵਿੱਚ ਜ਼ਮੀਨ ਖਿਸਕਣ ਦਾ ਖ਼ਤਰਾ ਹੈ। ਭਾਰਤੀ ਮੌਸਮ ਵਿਭਾਗ (IMD) ਨੇ ਇਸ ਸਬੰਧੀ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਦੀ ਰਿਪੋਰਟ ਅਨੁਸਾਰ ਅੱਜ ਦਿਨ ਭਰ ਦਿੱਲੀ-ਐਨਸੀਆਰ ਦਾ ਅਸਮਾਨ ਬੱਦਲਵਾਈ ਰਹਿ ਸਕਦੀ ਹੈ।

ਪਹਾੜੀ ਰਾਜਾਂ ‘ਚ ਜ਼ਮੀਨ ਖਿਸਕਣ ਦਾ ਖ਼ਤਰਾ

ਖਾਸ ਤੌਰ ‘ਤੇ ਜੰਮੂ-ਕਸ਼ਮੀਰ ਤੋਂ ਲੈ ਕੇ ਲੱਦਾਖ ਅਤੇ ਹਿਮਾਚਲ ਪ੍ਰਦੇਸ਼ ਤੋਂ ਲੈ ਕੇ ਉੱਤਰਾਖੰਡ ਤੱਕ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੌਰਾਨ ਉੱਤਰਾਖੰਡ ਅਤੇ ਹਿਮਾਚਲ ਪ੍ਰਦੇਸ਼ ‘ਚ ਕਈ ਥਾਵਾਂ ‘ਤੇ ਜ਼ਮੀਨ ਖਿਸਕਣ ਦਾ ਵੀ ਖਤਰਾ ਹੈ। ਸਥਿਤੀ ਦੇ ਮੱਦੇਨਜ਼ਰ ਇਨ੍ਹਾਂ ਦੋਵਾਂ ਰਾਜਾਂ ਦੇ ਮੌਸਮ ਵਿਭਾਗ ਨੇ ਵਿਸ਼ੇਸ਼ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਨੇ ਸੈਲਾਨੀਆਂ ਨੂੰ ਪਹਾੜਾਂ ‘ਤੇ ਜਾਣ ਤੋਂ ਬਚਣ ਦੀ ਸਲਾਹ ਦਿੱਤੀ ਹੈ। ਹਰਿਆਣਾ ਵੀ ਮੀਂਹ ਤੋਂ ਅਛੂਤਾ ਨਹੀਂ ਰਹੇਗਾ, ਗੁਰੂਗ੍ਰਾਮ, ਫਰੀਦਾਬਾਦ, ਪੰਚਕੂਲਾ, ਅੰਬਾਲਾ ਅਤੇ ਆਸਪਾਸ ਦੇ ਇਲਾਕਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।

Exit mobile version