ਚੰਡੀਗੜ੍ਹ 'ਚ 7 ਜੂਨ ਤੱਕ ਹੀਟਵੇਵ , ਪੰਜਾਬ ਦੇ 18 ਜਿਲ੍ਹਿਆਂ 'ਚ ਮੀਂਹ ਦਾ ਅਲਰਟ | Punjab Weather update on heatwave after western disturbance know full detail in punjabi Punjabi news - TV9 Punjabi

ਚੰਡੀਗੜ੍ਹ ‘ਚ 7 ਜੂਨ ਤੱਕ ਹੀਟਵੇਵ , ਪੰਜਾਬ ਦੇ 18 ਜਿਲ੍ਹਿਆਂ ‘ਚ ਮੀਂਹ ਦਾ ਅਲਰਟ

Updated On: 

05 Jun 2024 11:18 AM

ਚੰਡੀਗੜ੍ਹ ਮੌਸਮ ਵਿਭਾਗ ਦੇ ਅਨੁਸਾਰ, ਆਸਪਾਸ ਦੇ ਖੇਤਰ ਵਿੱਚ ਇੱਕ ਪੱਛਮੀ ਗੜਬੜੀ ਸਰਗਰਮ ਸੀ। ਇਸ ਕਾਰਨ ਮੰਗਲਵਾਰ ਯਾਨੀ 4 ਜੂਨ ਨੂੰ ਮੀਂਹ ਪੈਣਾ ਸੀ। ਪਰ ਚੰਡੀਗੜ੍ਹ ਵਿੱਚ ਮੀਂਹ ਨਹੀਂ ਪਿਆ। ਸਿਰਫ਼ ਤੇਜ਼ ਹਵਾਵਾਂ ਚੱਲ ਰਹੀਆਂ ਸਨ। ਇਨ੍ਹਾਂ ਹਵਾਵਾਂ ਕਾਰਨ ਤਾਪਮਾਨ 'ਚ ਕੁਝ ਰਾਹਤ ਮਿਲੀ ਹੈ।

ਚੰਡੀਗੜ੍ਹ ਚ 7 ਜੂਨ ਤੱਕ ਹੀਟਵੇਵ , ਪੰਜਾਬ ਦੇ 18 ਜਿਲ੍ਹਿਆਂ ਚ ਮੀਂਹ ਦਾ ਅਲਰਟ

ਸੰਕੇਤਕ ਤਸਵੀਰ

Follow Us On

ਚੰਡੀਗੜ੍ਹ ਦੇ ਤਾਪਮਾਨ ਵਿੱਚ ਮਾਮੂਲੀ ਗਿਰਾਵਟ ਦਰਜ ਕੀਤੀ ਗਈ ਹੈ। ਪਹਿਲਾਂ ਜੋ ਤਾਪਮਾਨ 45 ਡਿਗਰੀ ਸੈਲਸੀਅਸ ਤੋਂ ਉੱਪਰ ਸੀ, ਉਹ ਹੁਣ 42 ਡਿਗਰੀ ਸੈਲਸੀਅਸ ‘ਤੇ ਆ ਗਿਆ ਹੈ। ਪਰ ਮੌਸਮ ਵਿਭਾਗ ਨੇ ਅੱਜ ਯਾਨੀ ਬੁੱਧਵਾਰ ਲਈ ਆਰੇਂਜ ਅਲਰਟ ਅਤੇ ਅਗਲੇ ਦੋ ਦਿਨਾਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਤਾਪਮਾਨ ਅਜੇ ਵੀ 40 ਡਿਗਰੀ ਸੈਲਸੀਅਸ ਤੋਂ ਉੱਪਰ ਹੈ। ਆਉਣ ਵਾਲੇ ਦਿਨਾਂ ‘ਚ ਇਹ ਤਾਪਮਾਨ ਵਧਣਾ ਸ਼ੁਰੂ ਹੋ ਜਾਵੇਗਾ। ਇਸ ਨਾਲ ਲੋਕਾਂ ਨੂੰ ਜ਼ਿਆਦਾ ਗਰਮੀ ਮਹਿਸੂਸ ਹੋਵੇਗੀ।

ਮੌਸਮ ਵਿਭਾਗ ਵੱਲੋਂ ਜਾਰੀ ਚੇਤਾਵਨੀ ਅਨੁਸਾਰ ਪੰਜਾਬ ਦੇ 18 ਜ਼ਿਲ੍ਹਿਆਂ ਵਿੱਚ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇਸ ਅਲਰਟ ਮੁਤਾਬਕ ਪੰਜਾਬ ‘ਚ 40 ਕਿਲੋਮੀਟਰ ਦੀ ਰਫਤਾਰ ਨਾਲ ਹਵਾਵਾਂ ਚੱਲਣਗੀਆਂ ਤੇ ਮੀਂਹ ਵੀ ਪੈ ਸਕਦਾ ਹੈ। ਇਸ ਦਾ ਅਸਰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ, ਮੋਗਾ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਲੁਧਿਆਣਾ, ਨਵਾਂ ਸ਼ਹਿਰ, ਰੂਪਨਗਰ, ਐਸਏਐਸ ਨਗਰ, ਫਤਿਹਗੜ੍ਹ ਸਾਹਿਬ, ਪਟਿਆਲਾ, ਸੰਗਰੂਰ, ਮਲੇਰਕੋਟਲਾ ਅਤੇ ਬਰਨਾਲਾ ਵਿੱਚ ਪਵੇਗਾ।

ਚੰਡੀਗੜ੍ਹ ਮੌਸਮ ਵਿਭਾਗ ਦੇ ਅਨੁਸਾਰ, ਆਸਪਾਸ ਦੇ ਖੇਤਰ ਵਿੱਚ ਇੱਕ ਪੱਛਮੀ ਗੜਬੜੀ ਸਰਗਰਮ ਸੀ। ਇਸ ਕਾਰਨ ਮੰਗਲਵਾਰ ਯਾਨੀ 4 ਜੂਨ ਨੂੰ ਮੀਂਹ ਪੈਣਾ ਸੀ। ਪਰ ਚੰਡੀਗੜ੍ਹ ਵਿੱਚ ਮੀਂਹ ਨਹੀਂ ਪਿਆ। ਸਿਰਫ਼ ਤੇਜ਼ ਹਵਾਵਾਂ ਚੱਲ ਰਹੀਆਂ ਸਨ। ਇਨ੍ਹਾਂ ਹਵਾਵਾਂ ਕਾਰਨ ਤਾਪਮਾਨ ‘ਚ ਕੁਝ ਰਾਹਤ ਮਿਲੀ ਹੈ।

ਇਹ ਵੀ ਪੜ੍ਹੋ: ਚੰਡੀਗੜ੍ਹ ਚ 7 ਜੂਨ ਤੱਕ ਹੀਟਵੇਵ , ਪੰਜਾਬ ਦੇ 18 ਜਿਲ੍ਹਿਆਂ ਚ ਮੀਂਹ ਦੀ ਅਲਰਟ

ਹੁਣ ਹੌਲੀ-ਹੌਲੀ ਇਹ ਤਾਪਮਾਨ ਵਧਣਾ ਸ਼ੁਰੂ ਹੋ ਜਾਵੇਗਾ। ਇਸ ਕਾਰਨ ਲੋਕਾਂ ਨੂੰ ਮੁੜ ਗਰਮੀ ਝੱਲਣੀ ਪਵੇਗੀ। ਇਹ ਪੱਛਮੀ ਗੜਬੜ ਪਹਾੜੀ ਖੇਤਰਾਂ ਵਿੱਚ ਥੋੜੀ ਜਿਹੀ ਸਰਗਰਮ ਵੇਖੀ ਗਈ ਹੈ। ਆਉਣ ਵਾਲੇ ਦਿਨਾਂ ਵਿੱਚ ਗਰਮੀ ਤੋਂ ਕੋਈ ਰਾਹਤ ਨਹੀਂ ਮਿਲੇਗੀ।

ਭਵਿੱਖ ਦਾ ਤਾਪਮਾਨ ਇਸ ਤਰ੍ਹਾਂ ਰਹੇਗਾ

ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਸਮੇਂ ‘ਚ ਤਾਪਮਾਨ ‘ਚ ਹੌਲੀ-ਹੌਲੀ ਵਾਧਾ ਦੇਖਣ ਨੂੰ ਮਿਲੇਗਾ। ਕੱਲ੍ਹ ਵੀਰਵਾਰ ਨੂੰ ਵੱਧ ਤੋਂ ਵੱਧ ਤਾਪਮਾਨ 40 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 29 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਇਸ ਤੋਂ ਬਾਅਦ ਤਾਪਮਾਨ ‘ਚ 3 ਡਿਗਰੀ ਸੈਲਸੀਅਸ ਦਾ ਵਾਧਾ ਦੇਖਣ ਨੂੰ ਮਿਲੇਗਾ।

7 ਜੂਨ ਨੂੰ ਵੱਧ ਤੋਂ ਵੱਧ ਤਾਪਮਾਨ 43 ਡਿਗਰੀ ਸੈਲਸੀਅਸ ਤੱਕ ਪਹੁੰਚ ਜਾਵੇਗਾ। ਅਜਿਹੇ ‘ਚ ਮੌਸਮ ਵਿਭਾਗ ਨੇ ਲੋਕਾਂ ਨੂੰ ਦਿਨ ਵੇਲੇ ਘਰਾਂ ਦੇ ਅੰਦਰ ਹੀ ਰਹਿਣ ਦੀ ਸਲਾਹ ਦਿੱਤੀ ਹੈ। ਜੇ ਜਰੂਰੀ ਹੋਵੇ, ਤਾਂ ਬਾਹਰ ਜਾਣ ਤੋਂ ਪਹਿਲਾਂ ਆਪਣੇ ਸਰੀਰ ਨੂੰ ਪੂਰੀ ਤਰ੍ਹਾਂ ਢੱਕਣ ਅਤੇ ਖੁੱਲ੍ਹੇ ਕੱਪੜੇ ਪਹਿਨਣ ਦੀ ਸਲਾਹ ਦਿੱਤੀ ਜਾਂਦੀ ਹੈ।

Related Stories
ਬੇਅਦਬੀ ਦੀ ਸ਼ਿਕਾਇਤ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚਿਆ ਨੌਜਵਾਨ: ਸਿਆਸੀ ‘ਤੇ ਲੱਗੇ ਇਲਜ਼ਾਮ, ਸ੍ਰੀ ਗੁਰੂ ਗ੍ਰੰਥ ਸਾਹਿਬ ‘ਤੇ ਲਾਇਆ ਤਿਲਕ
ਰਵਨੀਤ ਸਿੰਘ ਬਿੱਟੂ ਦੇ ਬਿਆਨ ‘ਤੇ ਸਿਆਸੀ ਹੰਗਾਮਾ, ਕਾਂਗਰਸੀ ਆਗੂਆਂ ਨੇ ਕਿਹਾ- ਅਹਿਸਾਨ ਫਰਾਮੋਸ਼, ਜਾਣੋ ਕੀ ਹੈ ਪੂਰਾ ਵਿਵਾਦ
ਅੰਮ੍ਰਿਤਪਾਲ ਦੇ ਸਾਥੀ ਰਾਊਕੇ ਨੇ NSA ਨੂੰ ਦਿੱਤੀ ਚੁਣੌਤੀ: HC ‘ਚ ਪਟੀਸ਼ਨ ਦਾਇਰ, ਕੇਂਦਰ ਸਰਕਾਰ ਤੇ ਡਿਬਰੂਗੜ੍ਹ ਜੇਲ੍ਹ ਨੂੰ ਨੋਟਿਸ
ਅਕਾਲੀ ਆਗੂ ਮਹਿੰਦਰ ਸਿੰਘ ਰੋਮਾਣਾ ਦਾ ਦਿਹਾਂਤ: 3 ਸੂਬਿਆਂ ਦੀਆਂ ਹੱਦਾਂ ਨਿਰਧਾਰਿਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ, ਸਾਬਕਾ CM ਬਰਨਾਲਾ-ਬਾਦਲ ਦੇ ਸਨ ਕਰੀਬੀ
ਲੁਧਿਆਣਾ ‘ਚ ਅਵਾਰਾ ਕੁੱਤਿਆ ਦੀ ਦਹਿਸ਼ਤ, ਗਲੀ ‘ਚ ਖੇਡ ਰਹੀ ਬੱਚੀ 2 ਸਾਲਾ ਬੱਚੀ ਨੂੰ ਨੌਚਿਆ
ਸੁਨਾਮ ਨੇੜੇ ਟੈਂਪੂ ਨੇ ਕੁਚਲੇ ਔਰਤ ਸਮੇਤ 4 ਮਨਰੇਗਾ ਮਜ਼ਦੂਰ, ਲੋਕਾਂ ਨੇ ਕੀਤਾ ਰੋਡ ਜਾਮ
Exit mobile version