Punjab Weather update: ਧੁੰਦ ਤੋਂ ਮਿਲੀ ਥੋੜੀ ਰਾਹਤ ਪਰ ਠੰਡ ਤੋਂ ਨਹੀਂ, ਕੁਝ ਜਿਲ੍ਹਿਆਂ ‘ਚ ਮੀਂਹ ਦੇ ਆਸਾਰ
ਮੌਸਮ ਵਿਗਿਆਨੀਆਂ ਦਾ ਕਹਿਣਾ ਹੈ ਕਿ ਤਾਪਮਾਨ ਵਧਣ ਦੇ ਬਾਵਜੂਦ ਵੀ ਸੀਤ ਲਹਿਰ ਆਪਣਾ ਅਸਰ ਜਰੂਰ ਵਿਖੇਗਾ। ਮੌਸਮ ਵਿਭਾਗ ਅਨੁਸਾਰ ਪੰਜਾਬ ਦੇ ਕਈ ਜ਼ਿਲ੍ਹੇ 8 ਜਨਵਰੀ ਨੂੰ ਔਰੇਂਜ ਜ਼ੋਨ ਤੋਂ ਬਾਹਰ ਹਨ । ਪੰਜਾਬ 'ਚ ਅੱਜ ਵੱਧ ਤੋਂ ਵੱਧ ਤਾਪਮਾਨ 11.7 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਬੀਤੇ 10 ਦਿਨਾਂ ਤੋਂ ਪੰਜਾਬ ਅਤੇ ਉੱਤਰ ਭਾਰਤ ਦੇ ਸੂਬਿਆਂ ‘ਚ ਠੰਡ ਨੇ ਅੱਤ ਦੀ ਤੀਬਰਤਾ ਦਿਖਾਈ ਹੈ। ਇਸ ਕਾਰਨ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ ਹੈ। ਸੂਰਜ ਦੀ ਰੌਸ਼ਨੀ ਦੀ ਘਾਟ ਕਾਰਨ ਲੋਕਾਂ ਨੂੰ ਸੀਤ ਲਹਿਰ ਦੇ ਪ੍ਰਕੋਪ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੌਸਮ ਵਿਗਿਆਨੀਆਂ ਦਾ ਕਹਿਣਾ ਹੈ ਕਿ ਤਾਪਮਾਨ ਵਧਣ ਦੇ ਬਾਵਜੂਦ ਵੀ ਸੀਤ ਲਹਿਰ ਆਪਣਾ ਅਸਰ ਜਰੂਰ ਵਿਖੇਗਾ। ਮੌਸਮ ਵਿਭਾਗ ਅਨੁਸਾਰ ਪੰਜਾਬ ਦੇ ਕਈ ਜ਼ਿਲ੍ਹੇ 8 ਜਨਵਰੀ ਨੂੰ ਔਰੇਂਜ ਜ਼ੋਨ ਤੋਂ ਬਾਹਰ ਹਨ । ਪੰਜਾਬ ‘ਚ ਅੱਜ ਵੱਧ ਤੋਂ ਵੱਧ ਤਾਪਮਾਨ 11.7 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਦਿੱਲੀ-ਐੱਨ.ਸੀ.ਆਰ. ‘ਚ ਬੇਹੱਦ ਠੰਡ ਹੈ। ਮੌਸਮ ਵਿਭਾਗ ਅਨੁਸਾਰ ਅੱਜ ਦਿੱਲੀ ਦਾ ਘੱਟੋ-ਘੱਟ ਤਾਪਮਾਨ 6 ਡਿਗਰੀ ਸੈਲਸੀਅਸ ਅਤੇ ਵੱਧ ਤੋਂ ਵੱਧ ਤਾਪਮਾਨ 17 ਡਿਗਰੀ ਸੈਲਸੀਅਸ ਰਹਿਣ ਦਾ ਅਨੁਮਾਨ ਹੈ। ਸਵੇਰ ਤੋਂ ਹੀ ਸੜਕਾਂ ‘ਤੇ ਸੰਘਣੀ ਧੁੰਦ ਛਾਈ ਹੋਈ ਸੀ। ਇਸ ਦੇ ਨਾਲ ਹੀ ਤਾਮਿਲਨਾਡੂ ‘ਚ 9-10 ਜਨਵਰੀ ਦੌਰਾਨ ਵੱਖ-ਵੱਖ ਥਾਵਾਂ ‘ਤੇ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। 09 ਜਨਵਰੀ ਨੂੰ ਜੰਮੂ, ਕਸ਼ਮੀਰ, ਲੱਦਾਖ, ਮੁਜ਼ੱਫਰਾਬਾਦ ਅਤੇ ਹਿਮਾਚਲ ਪ੍ਰਦੇਸ਼ ਵਿੱਚ ਹਲਕੀ ਬਾਰਿਸ਼ ਅਤੇ ਬਰਫਬਾਰੀ ਦੀ ਸੰਭਾਵਨਾ ਹੈ।
09-10 ਜਨਵਰੀ ਦੌਰਾਨ ਮਹਾਰਾਸ਼ਟਰ ਅਤੇ ਗੁਜਰਾਤ ਵਿੱਚ ਕੁਝ ਥਾਵਾਂ ‘ਤੇ ਮੀਂਹ ਅਤੇ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਅੱਜ ਪੂਰਬੀ ਰਾਜਸਥਾਨ ਅਤੇ ਪੱਛਮੀ ਮੱਧ ਪ੍ਰਦੇਸ਼ ਵਿੱਚ ਵੀ ਥੋੜ੍ਹੇ ਸਮੇਂ ਵਿੱਚ ਗੜੇਮਾਰੀ ਹੋਣ ਦੀ ਸੰਭਾਵਨਾ ਹੈ। 09 ਜਨਵਰੀ ਨੂੰ ਪੰਜਾਬ ਅਤੇ ਹਰਿਆਣਾ ਦੇ ਵੱਖ-ਵੱਖ ਹਿੱਸਿਆਂ ਵਿੱਚ ਰਾਤ ਅਤੇ ਸਵੇਰ ਦੇ ਸਮੇਂ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ।
ਜਾਣੋ ਇਨ੍ਹਾਂ ਰਾਜਾਂ ਦਾ ਮੌਸਮ
ਅੱਜ ਉੱਤਰ ਪ੍ਰਦੇਸ਼, ਉੱਤਰਾਖੰਡ ਅਤੇ ਬਿਹਾਰ ਦੇ ਕੁਝ ਹਿੱਸਿਆਂ ਵਿੱਚ ਸਵੇਰੇ ਕੁਝ ਘੰਟਿਆਂ ਲਈ ਸੰਘਣੀ ਧੁੰਦ ਛਾਈ ਰਹੀ। ਹਿਮਾਚਲ ਪ੍ਰਦੇਸ਼, ਉੱਤਰੀ ਮੱਧ ਪ੍ਰਦੇਸ਼ ਅਤੇ ਝਾਰਖੰਡ ਵਿੱਚ 09 ਅਤੇ 10 ਜਨਵਰੀ ਨੂੰ ਠੰਡ ਵਧਣ ਦੀ ਭਵਿੱਖਬਾਣੀ ਕੀਤੀ ਗਈ ਹੈ। 10-12 ਜਨਵਰੀ ਦੌਰਾਨ ਓਡੀਸ਼ਾ, ਪੱਛਮੀ ਬੰਗਾਲ ਅਤੇ ਸਿੱਕਮ, ਅਸਾਮ ਅਤੇ ਮੇਘਾਲਿਆ, ਮਿਜ਼ੋਰਮ ਅਤੇ ਤ੍ਰਿਪੁਰਾ ਵਿੱਚ ਹਲਕੀ ਬਾਰਿਸ਼ ਦੀ ਸੰਭਾਵਨਾ ਹੈ।