ਪੰਜਾਬ ‘ਚ ਤਾਪਮਾਨ ਆਮ ਦੇ ਬਰਾਬਰ, 4 ਅਕਤੂਬਰ ਤੋਂ ਬਾਅਦ ਮੀਂਹ ਦੇ ਆਸਾਰ
Punjab Weather Update: ਮੌਸਮ ਵਿਭਾਗ ਮੁਤਾਬਕ ਮਾਨਸੂਨ ਦਾ ਸੀਜ਼ਨ ਹੁਣ ਖਤਮ ਹੋ ਚੁੱਕਾ ਹੈ। ਪਰ ਪੰਜਾਬ ਅਤੇ ਚੰਡੀਗੜ੍ਹ ਵਿੱਚ 15 ਅਕਤੂਬਰ ਤੱਕ ਮੀਂਹ ਪੈਣ ਦੀ ਸੰਭਾਵਨਾ ਰਹੇਗੀ। ਹੁਣ ਅਗਲੇ ਇੱਕ ਤੋਂ ਡੇਢ ਮਹੀਨੇ ਵਿੱਚ ਦਿਨ ਅਤੇ ਰਾਤ ਦੇ ਤਾਪਮਾਨ ਵਿੱਚ ਅੰਤਰ ਹੋਰ ਵਧ ਜਾਵੇਗਾ। ਨਵੰਬਰ ਦੇ ਤੀਜੇ ਹਫ਼ਤੇ ਤੋਂ, ਦਿਨ ਦੇ ਦੌਰਾਨ ਤਾਪਮਾਨ ਵਿੱਚ ਵੀ ਗਿਰਾਵਟ ਆ ਸਕਦੀ ਹੈ।
Punjab Weather: ਪੰਜਾਬ ਵਿੱਚ ਅੱਜ ਮੌਸਮ ਪੂਰੀ ਤਰ੍ਹਾਂ ਸਾਫ਼ ਰਹੇਗਾ। ਮੌਸਮ ਵਿਭਾਗ ਵੱਲੋਂ ਕਿਸੇ ਵੀ ਤਰ੍ਹਾਂ ਦੀ ਬਾਰਿਸ਼ ਦਾ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਹੁਣ 4 ਅਕਤੂਬਰ ਨੂੰ ਮੌਸਮ ਬਦਲ ਸਕਦਾ ਹੈ। ਇਸ ਦੌਰਾਨ ਸੂਬੇ ਦੇ ਕੁਝ ਜ਼ਿਲ੍ਹਿਆਂ ਵਿੱਚ ਬਰਸਾਤ ਦੇ ਹਾਲਾਤ ਬਣ ਰਹੇ ਹਨ। ਸੂਬੇ ‘ਚ ਤਾਪਮਾਨ ਦੀ ਗੱਲ ਕਰੀਏ ਤਾਂ ਇਸ ਦੇ ਵੱਧ ਤੋਂ ਵੱਧ ਤਾਪਮਾਨ ‘ਚ 0.1 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ, ਜਿਸ ਦਾ ਮਤਲਬ ਹੈ ਕਿ ਇਹ ਹੁਣ ਆਮ ਦੇ ਨੇੜੇ ਪਹੁੰਚ ਗਿਆ ਹੈ। ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 35 ਡਿਗਰੀ ਦਰਜ ਕੀਤਾ ਗਿਆ। ਅਜਿਹਾ ਹੀ ਹਾਲ ਚੰਡੀਗੜ੍ਹ ‘ਚ ਵੀ ਦੇਖਣ ਨੂੰ ਮਿਲ ਰਿਹਾ ਹੈ, ਹਾਲਾਂਕਿ ਪਿਛਲੇ 24 ਘੰਟਿਆਂ ‘ਚ ਕੋਈ ਬਾਰਿਸ਼ ਦਰਜ ਨਹੀਂ ਕੀਤੀ ਗਈ ਹੈ।
ਮੌਸਮ ਵਿਭਾਗ ਮੁਤਾਬਕ ਮਾਨਸੂਨ ਦਾ ਸੀਜ਼ਨ ਹੁਣ ਖਤਮ ਹੋ ਚੁੱਕਾ ਹੈ। ਪਰ ਪੰਜਾਬ ਅਤੇ ਚੰਡੀਗੜ੍ਹ ਵਿੱਚ 15 ਅਕਤੂਬਰ ਤੱਕ ਮੀਂਹ ਪੈਣ ਦੀ ਸੰਭਾਵਨਾ ਰਹੇਗੀ। ਹੁਣ ਅਗਲੇ ਇੱਕ ਤੋਂ ਡੇਢ ਮਹੀਨੇ ਵਿੱਚ ਦਿਨ ਅਤੇ ਰਾਤ ਦੇ ਤਾਪਮਾਨ ਵਿੱਚ ਅੰਤਰ ਹੋਰ ਵਧ ਜਾਵੇਗਾ। ਨਵੰਬਰ ਦੇ ਤੀਜੇ ਹਫ਼ਤੇ ਤੋਂ, ਦਿਨ ਦੇ ਦੌਰਾਨ ਤਾਪਮਾਨ ਵਿੱਚ ਵੀ ਗਿਰਾਵਟ ਆ ਸਕਦੀ ਹੈ, ਕਿਉਂਕਿ ਉਸ ਸਮੇਂ ਪੱਛਮੀ ਗੜਬੜੀ ਦੇ ਸਰਗਰਮ ਹੋਣ ਦੀ ਸੰਭਾਵਨਾ ਹੈ।
ਹਿਮਾਚਲ ‘ਚ ਦਿਨ-ਰਾਤ ਦੀ ਠੰਡ
ਹਿਮਾਚਲ ਪ੍ਰਦੇਸ਼ ਵਿੱਚ ਦਿਨ ਵੇਲੇ ਗਰਮੀ ਅਤੇ ਰਾਤ ਨੂੰ ਠੰਢ ਮਹਿਸੂਸ ਕੀਤੀ ਜਾ ਰਹੀ ਹੈ। ਸੂਬੇ ਦੇ ਜ਼ਿਆਦਾਤਰ ਸ਼ਹਿਰਾਂ ਵਿੱਚ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ ਵੱਧ ਗਿਆ ਹੈ। ਇਸ ਦੇ ਨਾਲ ਹੀ ਨਦੀ ਕੰਢੇ ਅਤੇ ਉੱਚਾਈ ‘ਤੇ ਸਥਿਤ ਇਲਾਕਿਆਂ ਦਾ ਘੱਟੋ-ਘੱਟ ਤਾਪਮਾਨ ਵੀ ਡਿੱਗਣਾ ਸ਼ੁਰੂ ਹੋ ਗਿਆ ਹੈ। ਸੂਬੇ ਦੇ ਸਭ ਤੋਂ ਠੰਢੇ ਸ਼ਹਿਰਾਂ ਵਿੱਚ ਗਿਣੇ ਜਾਣ ਵਾਲੇ ਕੇਲੌਂਗ ਦਾ ਪਾਰਾ ਆਮ ਨਾਲੋਂ 8 ਡਿਗਰੀ ਦੇ ਵਾਧੇ ਨਾਲ 24.8 ਡਿਗਰੀ ਤੱਕ ਪਹੁੰਚ ਗਿਆ ਹੈ।
ਇਹ ਵੀ ਪੜ੍ਹੋ: AAP ਨੇ ਪੰਚਾਇਤੀ ਚੋਣ ਨੂੰ ਲੈ ਕੇ ਚੁੱਕੇ ਮੁੱਦੇ, EC ਸਾਹਮਣੇ ਪੇਸ਼ ਹੋਇਆ ਵਫ਼ਦ
ਹਿਮਾਚਲ ਦੇ ਹੋਰ ਸ਼ਹਿਰਾਂ ਵਿੱਚ ਵੀ ਤਾਪਮਾਨ ਵਿੱਚ ਵਾਧਾ ਦਰਜ ਕੀਤਾ ਗਿਆ ਹੈ। ਸੂਬੇ ਦਾ ਔਸਤ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 1.6 ਡਿਗਰੀ ਵੱਧ ਗਿਆ ਹੈ। ਸ਼ਿਮਲਾ ਵਿੱਚ ਤਾਪਮਾਨ 25.4 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ ਹੈ, ਜੋ ਆਮ ਨਾਲੋਂ 2.8 ਡਿਗਰੀ ਵੱਧ ਹੈ। ਕਲਪਾ ਦਾ ਤਾਪਮਾਨ 2.7 ਡਿਗਰੀ ਵਧ ਕੇ 24 ਡਿਗਰੀ, ਬਿਲਾਸਪੁਰ ਦਾ ਤਾਪਮਾਨ 2.8 ਡਿਗਰੀ ਵਧ ਕੇ 34.3 ਡਿਗਰੀ ਸੈਲਸੀਅਸ ਹੋ ਗਿਆ ਹੈ।