AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2027

ਪੰਜਾਬ ‘ਚ ਮੌਸਮ ਦਾ ਵੱਡਾ ਬਦਲਾਅ, 8 ਜ਼ਿਲ੍ਹਿਆਂ ‘ਚ ਮੀਂਹ ਦੇ ਆਸਾਰ; ਜਾਣੋ ਆਉਣ ਵਾਲੇ ਦਿਨਾਂ ਦਾ ਹਾਲ

ਪੰਜਾਬ ਵਿੱਚ ਮੌਸਮ ਦਾ ਮਿਜ਼ਾਜ ਇੱਕ ਵਾਰ ਮੁੜ ਬਦਲਣ ਜਾ ਰਿਹਾ ਹੈ। ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਵੱਲੋਂ ਜਾਰੀ ਤਾਜ਼ਾ ਭਵਿੱਖਬਾਣੀ ਅਨੁਸਾਰ ਅੱਜ ਸੂਬੇ ਦੇ 8 ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਫ਼ਿਰੋਜ਼ਪੁਰ, ਫ਼ਾਜ਼ਿਲਕਾ ਅਤੇ ਰੂਪਨਗਰ ਵਿੱਚ ਕੁਝ ਥਾਵਾਂ 'ਤੇ ਹਲਕੇ ਤੋਂ ਦਰਮਿਆਨੇ ਮੀਂਹ ਦੀ ਸੰਭਾਵਨਾ ਜਤਾਈ ਗਈ ਹੈ।

ਪੰਜਾਬ 'ਚ ਮੌਸਮ ਦਾ ਵੱਡਾ ਬਦਲਾਅ, 8 ਜ਼ਿਲ੍ਹਿਆਂ 'ਚ ਮੀਂਹ ਦੇ ਆਸਾਰ; ਜਾਣੋ ਆਉਣ ਵਾਲੇ ਦਿਨਾਂ ਦਾ ਹਾਲ
tv9-punjabi
| Published: 19 Sep 2026 07:18 AM IST
Share

ਪੰਜਾਬ ਵਿੱਚ ਮੌਸਮ ਦਾ ਮਿਜ਼ਾਜ ਇੱਕ ਵਾਰ ਮੁੜ ਬਦਲਣ ਜਾ ਰਿਹਾ ਹੈ। ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਵੱਲੋਂ ਜਾਰੀ ਤਾਜ਼ਾ ਭਵਿੱਖਬਾਣੀ ਅਨੁਸਾਰ ਅੱਜ ਸੂਬੇ ਦੇ 8 ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਫ਼ਿਰੋਜ਼ਪੁਰ, ਫ਼ਾਜ਼ਿਲਕਾ ਅਤੇ ਰੂਪਨਗਰ ਵਿੱਚ ਕੁਝ ਥਾਵਾਂ ‘ਤੇ ਹਲਕੇ ਤੋਂ ਦਰਮਿਆਨੇ ਮੀਂਹ ਦੀ ਸੰਭਾਵਨਾ ਜਤਾਈ ਗਈ ਹੈ। ਇਸ ਦੇ ਨਾਲ ਹੀ ਰਾਜਧਾਨੀ ਚੰਡੀਗੜ੍ਹ ਵਿੱਚ ਅਸਮਾਨ ਵਿੱਚ ਅੰਸ਼ਕ ਤੌਰ ‘ਤੇ ਬੱਦਲ ਛਾਏ ਰਹਿਣਗੇ ਅਤੇ ਇੱਕ-ਦੋ ਵਾਰ ਗਰਜ-ਚਮਕ ਨਾਲ ਹਲਕੀਆਂ ਬੁਛਾਰਾਂ ਪੈ ਸਕਦੀਆਂ ਹਨ। ਹਾਲਾਂਕਿ, ਕੱਲ੍ਹ ਤੋਂ ਪੰਜਾਬ ਭਰ ਵਿੱਚ ਮੌਸਮ ਪੂਰੀ ਤਰ੍ਹਾਂ ਖ਼ੁਸ਼ਕ ਰਹਿਣ ਦੀ ਸੰਭਾਵਨਾ ਹੈ।

ਪੱਛਮੀ ਹਵਾਵਾਂ ਦੀ ਦਸਤਕ, ਤਾਪਮਾਨ ‘ਚ ਵਧੇਗਾ ਅੰਤਰ

ਮੌਸਮ ਵਿਭਾਗ ਮੁਤਾਬਕ ਖੇਤਰ ਵਿੱਚ ਹੁਣ ਪੱਛਮੀ ਹਵਾਵਾਂ ਸਰਗਰਮ ਹੋ ਗਈਆਂ ਹਨ। ਇਨ੍ਹਾਂ ਖ਼ੁਸ਼ਕ ਹਵਾਵਾਂ ਦੇ ਚੱਲਣ ਕਾਰਨ ਦਿਨ ਵੇਲੇ ਧੁੱਪ ਤਿੱਖੀ ਹੋਣ ਨਾਲ ਵੱਧ ਤੋਂ ਵੱਧ ਤਾਪਮਾਨ ਵਿੱਚ ਵਾਧਾ ਦਰਜ ਕੀਤਾ ਜਾਵੇਗਾ, ਜਦੋਂ ਕਿ ਸਵੇਰ ਅਤੇ ਦੇਰ ਸ਼ਾਮ ਦੇ ਤਾਪਮਾਨ ਵਿੱਚ ਗਿਰਾਵਟ ਆਵੇਗੀ। ਇਸ ਨਾਲ ਦਿਨ ਅਤੇ ਰਾਤ ਦੇ ਤਾਪਮਾਨ ਵਿਚਲਾ ਪਾੜਾ ਕਾਫ਼ੀ ਵਧ ਜਾਵੇਗਾ। ਮੌਜੂਦਾ ਅੰਕੜਿਆਂ ਅਨੁਸਾਰ ਸੂਬੇ ਦੇ ਔਸਤਨ ਵੱਧ ਤੋਂ ਵੱਧ ਤਾਪਮਾਨ ਵਿੱਚ 0.3 ਡਿਗਰੀ ਦਾ ਮਾਮੂਲੀ ਵਾਧਾ ਦਰਜ ਕੀਤਾ ਗਿਆ ਹੈ, ਜੋ ਹੁਣ ਆਮ ਪੱਧਰ ਦੇ ਨੇੜੇ ਪਹੁੰਚ ਗਿਆ ਹੈ। ਪਿਛਲੇ 24 ਘੰਟਿਆਂ ਦੌਰਾਨ ਫ਼ਰੀਦਕੋਟ ਵਿੱਚ ਸਭ ਤੋਂ ਵੱਧ 35.6 ਡਿਗਰੀ ਸੈਲਸੀਅਸ ਤਾਪਮਾਨ ਰਿਕਾਰਡ ਕੀਤਾ ਗਿਆ।

ਬੱਦਲ ਬਣਨ ਦੀ ਪ੍ਰਕਿਰਿਆ ਘਟੇਗੀ

ਮੌਸਮ ਮਾਹਿਰਾਂ ਅਨੁਸਾਰ ਥਾਈਲੈਂਡ ਨੂੰ ਪਾਰ ਕਰ ਚੁੱਕਿਆ ਘੱਟ ਦਬਾਅ ਵਾਲਾ ਖੇਤਰ ਹੁਣ ਬੰਗਾਲ ਦੀ ਖਾੜੀ ਵਿੱਚ ਸਰਗਰਮ ਹੋ ਰਿਹਾ ਹੈ, ਜਿਸ ਦੀ ਟਰੱਫ਼ ਰੇਖਾ ਓਡੀਸ਼ਾ ਤੱਕ ਫੈਲੀ ਹੋਈ ਹੈ। ਇਸ ਦੇ ਨਾਲ ਹੀ ਰਾਜਸਥਾਨ ਦੇ ਉੱਪਰ ਇੱਕ ਐਂਟੀ-ਸਾਈਕਲੋਨ ਸਿਸਟਮ ਵਿਕਸਿਤ ਹੋ ਰਿਹਾ ਹੈ। ਇਸ ਮੌਸਮੀ ਪ੍ਰਣਾਲੀ ਕਾਰਨ ਹਵਾ ਘੜੀ ਦੀ ਦਿਸ਼ਾ ਵਿੱਚ ਘੁੰਮ ਕੇ ਧਰਤੀ ਵੱਲ ਹੇਠਾਂ ਉਤਰਦੀ ਹੈ, ਜਿਸ ਨੂੰ ਮੌਸਮ ਵਿਗਿਆਨ ਦੀ ਭਾਸ਼ਾ ਵਿੱਚ ‘ਸਬਸਿਡੈਂਸ’ ਕਿਹਾ ਜਾਂਦਾ ਹੈ। ਇਸ ਪ੍ਰਕਿਰਿਆ ਕਾਰਨ ਅਸਮਾਨ ਵਿੱਚ ਬੱਦਲ ਨਹੀਂ ਬਣਦੇ ਅਤੇ ਧੁੱਪ ਨਿਕਲਣ ਨਾਲ ਮੌਸਮ ਬਿਲਕੁਲ ਸਾਫ਼ ਹੋ ਜਾਂਦਾ ਹੈ। ਇਸ ਦਾ ਸਿੱਧਾ ਅਸਰ ਪੰਜਾਬ ਦੇ ਬਹੁਤੇ ਇਲਾਕਿਆਂ ‘ਤੇ ਪਵੇਗਾ ਅਤੇ ਮੌਸਮ ਸਾਫ਼ ਹੁੰਦਾ ਚਲਾ ਜਾਵੇਗਾ। ਇਸ ਤੋਂ ਇਲਾਵਾ ਮੌਸਮੀ ਟਰੱਫ਼ ਮੱਧ ਭਾਰਤ ਉੱਤੋਂ ਲੰਘ ਰਹੀ ਹੈ, ਜਦਕਿ ਸੌਰਾਸ਼ਟਰ ਅਤੇ ਉੱਤਰ-ਪੂਰਬੀ ਰਾਜਾਂ ਵਿੱਚ ਬਣਿਆ ਚੱਕਰਵਾਤੀ ਘੇਰਾ ਵੀ ਹੁਣ ਕਮਜ਼ੋਰ ਪੈਣ ਲੱਗਾ ਹੈ।

ਮਾਨਸੂਨ ਦੀ ਵਾਪਸੀ ਲਈ ਰਾਹ ਪੱਧਰਾ

ਅੱਜ ਤੋਂ ਪੱਛਮੀ ਗਰਮ ਹਵਾਵਾਂ ਦੀ ਆਮਦ ਤੇਜ਼ ਹੋਣ ਨਾਲ ਮਾਨਸੂਨ ਦੀ ਰਸਮੀ ਵਿਦਾਇਗੀ ਦਾ ਰਾਹ ਸੁਖਾਲਾ ਹੁੰਦਾ ਨਜ਼ਰ ਆ ਰਿਹਾ ਹੈ। ਹਾਲਾਂਕਿ ਮਾਨਸੂਨ ਦੀ ਵਾਪਸੀ ਦੀ ਸ਼ੁਰੂਆਤ ਪੱਛਮੀ ਰਾਜਸਥਾਨ ਤੋਂ ਹੁੰਦੀ ਹੈ, ਪਰ ਇਸ ਦਾ ਪ੍ਰਭਾਵ ਪੰਜਾਬ ਦੇ ਮੌਸਮ ਦੇ ਸਾਫ਼ ਹੋਣ ਵਜੋਂ ਦੇਖਣ ਨੂੰ ਮਿਲੇਗਾ। ਮੌਸਮ ਵਿਭਾਗ ਵੱਲੋਂ ਫ਼ਿਲਹਾਲ ਪੰਜਾਬ ਵਿੱਚੋਂ ਮਾਨਸੂਨ ਦੇ ਜਾਣ ਦੀ ਕੋਈ ਅਧਿਕਾਰਤ ਤਰੀਕ ਐਲਾਨੀ ਨਹੀਂ ਗਈ ਹੈ, ਪਰ ਸੰਭਾਵਨਾ ਜਤਾਈ ਜਾ ਰਹੀ ਹੈ ਕਿ 20 ਜਾਂ 21 ਤਰੀਕ ਦੇ ਆਸ-ਪਾਸ ਵਾਪਸੀ ਦੀ ਪ੍ਰਕਿਰਿਆ ਆਰੰਭ ਹੋ ਸਕਦੀ ਹੈ। ਵਰਣਨਯੋਗ ਹੈ ਕਿ ਪਿਛਲੇ ਸਾਲ ਪੰਜਾਬ ਵਿੱਚੋਂ 24 ਸਤੰਬਰ ਨੂੰ ਮਾਨਸੂਨ ਦੀ ਮੁਕੰਮਲ ਵਿਦਾਇਗੀ ਦਰਜ ਕੀਤੀ ਗਈ ਸੀ।

Follow Us
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...
TV9 Festival of India 2026: Durga Puja ਦੇ ਕੀ ਮਾਈਨੇ ? ਇਨਫੁਲੈਂਸਰਸ ਨੇ ਦੱਸਿਆ
TV9 Festival of India 2026: Durga Puja ਦੇ ਕੀ ਮਾਈਨੇ ? ਇਨਫੁਲੈਂਸਰਸ ਨੇ ਦੱਸਿਆ...
TV9 Festival of India 2026 'ਚ ਭਗਤੀ ਤੇ ਸੰਸਕ੍ਰਿਤੀ ਦਾ ਸ਼ਾਨਦਾਰ ਸੰਗਮ
TV9 Festival of India 2026 'ਚ ਭਗਤੀ ਤੇ ਸੰਸਕ੍ਰਿਤੀ ਦਾ ਸ਼ਾਨਦਾਰ ਸੰਗਮ...
ਸੰਗਰੂਰ ਹਾਦਸੇ ਦੇ ਪੀੜਤਾਂ ਨੂੰ ਮਿਲਣ ਪਹੁੰਚੇ ਮੰਤਰੀਆਂ ਨੇ ਕੀਤਾ ਮੁਆਵਜ਼ੇ ਦਾ ਐਲਾਨ, ਦੋਸ਼ੀ ਖਿਲਾਫ਼ ਸਖ਼ਤ ਕਾਰਵਾਈ ਦੀ ਚੇਤਾਵਨੀ
ਸੰਗਰੂਰ ਹਾਦਸੇ ਦੇ ਪੀੜਤਾਂ ਨੂੰ ਮਿਲਣ ਪਹੁੰਚੇ ਮੰਤਰੀਆਂ ਨੇ ਕੀਤਾ ਮੁਆਵਜ਼ੇ ਦਾ ਐਲਾਨ, ਦੋਸ਼ੀ ਖਿਲਾਫ਼ ਸਖ਼ਤ ਕਾਰਵਾਈ ਦੀ ਚੇਤਾਵਨੀ...