ਪੰਜਾਬ ਦੇ 14 ਜ਼ਿਲ੍ਹਿਆਂ 'ਚ ਅਲਰਟ ਜਾਰੀ, ਕਈ ਸ਼ਹਿਰਾਂ 'ਚ ਭਾਰੀ ਮੀਂਹ ਦੀ ਸੰਭਾਵਨਾ | Punjab Weather update rain alert in 14 district including Chandigarh Ludhiana know full detail in punjabi Punjabi news - TV9 Punjabi

ਪੰਜਾਬ ਦੇ ਕਈ ਸ਼ਹਿਰਾਂ ‘ਚ ਭਾਰੀ ਮੀਂਹ ਦੀ ਸੰਭਾਵਨਾ, 14 ਜ਼ਿਲ੍ਹਿਆਂ ‘ਚ ਅਲਰਟ ਜਾਰੀ

Updated On: 

02 Jul 2024 10:55 AM

ਮਾਨਸੂਨ ਨੇ ਪੂਰੇ ਚੰਡੀਗੜ੍ਹ ਨੂੰ ਕਵਰ ਕਰ ਲਿਆ ਹੈ। ਇਸ ਤੋਂ ਬਾਅਦ ਮਾਨਸੂਨ ਲੁਧਿਆਣਾ ਅਤੇ ਰਾਜਪੁਰਾ ਵਿੱਚ ਵੀ ਪਹੁੰਚ ਗਿਆ ਹੈ। ਭਾਵੇਂ ਮਾਨਸੂਨ ਨੂੰ ਪੰਜਾਬ ਵਿੱਚ ਦਾਖ਼ਲ ਹੋਏ ਕਈ ਦਿਨ ਹੋ ਗਏ ਹਨ ਪਰ ਕੁਝ ਜ਼ਿਲ੍ਹਿਆਂ ਨੂੰ ਛੱਡ ਕੇ ਹਾਲੇ ਤੱਕ ਮੀਂਹ ਨਹੀਂ ਪਿਆ।

ਪੰਜਾਬ ਦੇ ਕਈ ਸ਼ਹਿਰਾਂ ਚ ਭਾਰੀ ਮੀਂਹ ਦੀ ਸੰਭਾਵਨਾ, 14 ਜ਼ਿਲ੍ਹਿਆਂ ਚ ਅਲਰਟ ਜਾਰੀ

ਮੀਂਹ ਨੇ ਮੌਸਮ ਵਿੱਚ ਲਿਆਂਦਾ ਬਦਲਾਅ. (ਪੁਰਾਣੀ ਤਸਵੀਰ)

Follow Us On

ਮਾਨਸੂਨ ਪੰਜਾਬ ਪਹੁੰਚ ਗਿਆ ਹੈ ਅਤੇ ਲਗਾਤਾਰ ਅੱਗੇ ਵਧ ਰਿਹਾ ਹੈ। ਜਿਸ ਰਫ਼ਤਾਰ ਨਾਲ ਮਾਨਸੂਨ ਅੱਗੇ ਵਧ ਰਿਹਾ ਹੈ। ਇਹ ਆਉਣ ਵਾਲੇ 3 ਦਿਨਾਂ ਵਿੱਚ ਪੂਰੇ ਪੰਜਾਬ ਨੂੰ ਕਵਰ ਕਰੇਗਾ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ‘ਚ ਬਾਰਿਸ਼ ਨੂੰ ਲੈ ਕੇ ਸਮੇਂ-ਸਮੇਂ ‘ਤੇ ਅਲਰਟ ਜਾਰੀ ਕੀਤਾ ਹੈ।

ਇਸ ਸਭ ਦੇ ਵਿਚਕਾਰ ਪੰਜਾਬ ‘ਚ ਤਾਪਮਾਨ ਆਮ ਵਾਂਗ ਹੋ ਗਿਆ ਹੈ ਪਰ ਨਮੀ ਨੇ ਲੋਕਾਂ ਨੂੰ ਪਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ ਹੈ। ਮੌਸਮ ਵਿਭਾਗ ਵੱਲੋਂ ਜਾਰੀ ਜਾਣਕਾਰੀ ਅਨੁਸਾਰ ਪੰਜਾਬ ਦੇ ਮਾਝਾ ਅਤੇ ਦੁਆਬੇ ਤੋਂ ਬਾਅਦ 1 ਜੁਲਾਈ ਨੂੰ ਮਾਲਵਾ ਵਿੱਚ ਵੀ ਮਾਨਸੂਨ ਨੇ ਦਸਤਕ ਦੇਣੀ ਸ਼ੁਰੂ ਕਰ ਦਿੱਤੀ ਹੈ।

ਪੂਰੇ ਪੰਜਾਬ ਨੂੰ ਕਵਰ ਕਰੇਗਾ ਮਾਨਸੂਨ

ਮਾਨਸੂਨ ਨੇ ਪੂਰੇ ਚੰਡੀਗੜ੍ਹ ਨੂੰ ਕਵਰ ਕਰ ਲਿਆ ਹੈ। ਇਸ ਤੋਂ ਬਾਅਦ ਮਾਨਸੂਨ ਲੁਧਿਆਣਾ ਅਤੇ ਰਾਜਪੁਰਾ ਵਿੱਚ ਵੀ ਪਹੁੰਚ ਗਿਆ ਹੈ। ਭਾਵੇਂ ਮਾਨਸੂਨ ਨੂੰ ਪੰਜਾਬ ਵਿੱਚ ਦਾਖ਼ਲ ਹੋਏ ਕਈ ਦਿਨ ਹੋ ਗਏ ਹਨ, ਪਰ ਕੁਝ ਜ਼ਿਲ੍ਹਿਆਂ ਨੂੰ ਛੱਡ ਕੇ ਹਾਲੇ ਤੱਕ ਮੀਂਹ ਨਹੀਂ ਪਿਆ।

ਪਿਛਲੇ ਦਿਨਾਂ ਵਿੱਚ ਲੁਧਿਆਣਾ ਵਿੱਚ ਕਰੀਬ 47 ਮਿਲੀਮੀਟਰ ਅਤੇ ਅੰਮ੍ਰਿਤਸਰ ਵਿੱਚ ਦੋ ਦਿਨ ਪਹਿਲਾਂ ਮੀਂਹ ਪਿਆ। ਜਦੋਂ ਕਿ ਜ਼ਿਆਦਾਤਰ ਜ਼ਿਲ੍ਹੇ ਮੀਂਹ ਨੂੰ ਤਰਸ ਰਹੇ ਹਨ। ਪੰਜਾਬ ਦੇ ਸ਼ਹਿਰਾਂ ਵਿੱਚ ਤਾਪਮਾਨ ਆਮ ਵਾਂਗ ਹੋ ਗਿਆ ਹੈ, ਪਰ ਨਮੀ ਕਾਰਨ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

14 ਜ਼ਿਲ੍ਹਿਆਂ ਲਈ ਭਾਰੀ ਮੀਂਹ ਦਾ ਅਲਰਟ

ਮੌਸਮ ਵਿਭਾਗ ਨੇ 7 ਜ਼ਿਲ੍ਹਿਆਂ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਫਤਹਿਗੜ੍ਹ ਸਾਹਿਬ, ਰੂਪਨਗਰ, ਪਟਿਆਲਾ, ਐਸ.ਏ.ਐਸ.ਨਗਰ ਵਿੱਚ ਆਰੇਂਜ ਅਲਰਟ ਜਾਰੀ ਕੀਤਾ ਹੈ। ਜਦਕਿ ਗੁਰਦਾਸਪੁਰ, ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਲੁਧਿਆਣਾ, ਸੰਗਰੂਰ, ਮਲੇਰਕੋਟਲਾ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਨੇ ਪੰਜਾਬ ਦੇ ਇਨ੍ਹਾਂ ਸਾਰੇ 14 ਜ਼ਿਲ੍ਹਿਆਂ ਲਈ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ।

Exit mobile version