ਪੰਜਾਬ ਦੇ 5 ਜ਼ਿਲ੍ਹਿਆਂ ‘ਚ ਮੀਂਹ ਦਾ ਅਲਰਟ, ਕਈ ਸ਼ਹਿਰਾਂ ‘ਚ ਵਧਿਆ ਤਾਪਮਾਨ – Punjabi News

ਪੰਜਾਬ ਦੇ 5 ਜ਼ਿਲ੍ਹਿਆਂ ‘ਚ ਮੀਂਹ ਦਾ ਅਲਰਟ, ਕਈ ਸ਼ਹਿਰਾਂ ‘ਚ ਵਧਿਆ ਤਾਪਮਾਨ

Updated On: 

16 Sep 2024 09:57 AM

Punjab Weather: ਪੰਜਾਬ ਵਿੱਚ ਹੁਣ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਰਹੀ ਹੈ। ਸਤੰਬਰ ਮਹੀਨੇ ਵਿੱਚ ਵੀ ਪੰਜਾਬ ਵਿੱਚ ਔਸਤ ਤਾਪਮਾਨ ਵਿੱਚ ਕਮੀ ਆਈ ਹੈ। ਪੰਜਾਬ ਵਿੱਚ 15 ਸਤੰਬਰ ਤੱਕ 34.1 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ ਹੈ, ਜੋ ਕਿ ਆਮ ਨਾਲੋਂ 32 ਫੀਸਦੀ ਘੱਟ ਹੈ। ਇਸ ਮਾਨਸੂਨ 'ਚ ਹੁਣ ਤੱਕ 49.1 ਮਿਲੀਮੀਟਰ ਬਾਰਿਸ਼ ਹੋ ਚੁੱਕੀ ਹੈ।

ਪੰਜਾਬ ਦੇ 5 ਜ਼ਿਲ੍ਹਿਆਂ ਚ ਮੀਂਹ ਦਾ ਅਲਰਟ, ਕਈ ਸ਼ਹਿਰਾਂ ਚ ਵਧਿਆ ਤਾਪਮਾਨ

ਸੱਚਖੰਡ ਸ੍ਰੀ ਹਰਮਿੰਦਰ ਸਾਹਿਬ ਦੀ ਤਸਵੀਰ

Follow Us On

Punjab Weather: ਪੰਜਾਬ ਵਿੱਚ ਮਾਨਸੂਨ ਦੀ ਰਫ਼ਤਾਰ ਮੱਠੀ ਪੈ ਗਈ ਹੈ। ਕੁਝ ਜ਼ਿਲ੍ਹਿਆਂ ਵਿੱਚ ਹਲਕੀ ਬਾਰਿਸ਼ ਹੋ ਰਹੀ ਹੈ। ਮੌਸਮ ਵਿਭਾਗ ਨੇ ਅਗਲੇ ਚਾਰ ਦਿਨਾਂ ਤੱਕ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ। ਹਿਮਾਚਲ ਦੇ ਨਾਲ ਲੱਗਦੇ ਜ਼ਿਲ੍ਹਿਆਂ ਵਿੱਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਜਦੋਂ ਕਿ ਅੱਜ ਪੰਜ ਜ਼ਿਲ੍ਹਿਆਂ ਪਠਾਨਕੋਟ, ਮੁਹਾਲੀ, ਹੁਸ਼ਿਆਰਪੁਰ, ਰੂਪਨਗਰ ਅਤੇ ਫਤਿਹਗੜ੍ਹ ਸਾਹਿਬ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਹਾਲਾਂਕਿ ਮੌਸਮ ਵਿਭਾਗ ਨੇ ਕੋਈ ਅਲਰਟ ਜਾਰੀ ਨਹੀਂ ਕੀਤਾ ਹੈ। ਸੂਬੇ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 1.1 ਡਿਗਰੀ ਦਾ ਵਾਧਾ ਹੋਇਆ ਹੈ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਬਠਿੰਡਾ ‘ਚ ਦਰਜ ਕੀਤਾ ਗਿਆ ਹੈ ਜੋ 45.7 ਡਿਗਰੀ ਹੈ।

ਪੰਜਾਬ ਵਿੱਚ ਹੁਣ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਰਹੀ ਹੈ। ਸਤੰਬਰ ਮਹੀਨੇ ਵਿੱਚ ਵੀ ਪੰਜਾਬ ਵਿੱਚ ਔਸਤ ਤਾਪਮਾਨ ਵਿੱਚ ਕਮੀ ਆਈ ਹੈ। ਪੰਜਾਬ ਵਿੱਚ 15 ਸਤੰਬਰ ਤੱਕ 34.1 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ ਹੈ, ਜੋ ਕਿ ਆਮ ਨਾਲੋਂ 32 ਫੀਸਦੀ ਘੱਟ ਹੈ। ਇਸ ਮਾਨਸੂਨ ‘ਚ ਹੁਣ ਤੱਕ 49.1 ਮਿਲੀਮੀਟਰ ਬਾਰਿਸ਼ ਹੋ ਚੁੱਕੀ ਹੈ। ਪਿਛਲੇ 24 ਘੰਟਿਆਂ ਦੀ ਗੱਲ ਕਰੀਏ ਤਾਂ ਪਟਿਆਲਾ ਵਿੱਚ 1.2 ਮਿਲੀਮੀਟਰ, ਫਤਿਹਗੜ੍ਹ ਸਾਹਿਬ ਵਿੱਚ 55.0 ਮਿਲੀਮੀਟਰ ਅਤੇ ਰੂਪਨਗਰ ਵਿੱਚ 0.5 ਮਿਲੀਮੀਟਰ ਮੀਂਹ ਪਿਆ ਹੈ।

ਮਾਨਸੂਨ ਦੀ ਵਿਦਾਈ

ਦੇਸ਼ ‘ਚ ਮਾਨਸੂਨ ਆਪਣੇ ਦਸਤਕ ‘ਤੇ ਹੈ। ਖਾਸ ਕਰਕੇ ਦਿੱਲੀ ਐਨਸੀਆਰ ਤੋਂ ਲੈ ਕੇ ਹਰਿਆਣਾ ਅਤੇ ਰਾਜਸਥਾਨ ਤੱਕ ਮਾਨਸੂਨ ਲਗਭਗ ਰਵਾਨਾ ਹੋ ਚੁੱਕਾ ਹੈ। ਹਾਲਾਂਕਿ ਇਸ ਮਾਨਸੂਨ ਦੇ ਜਾਣ ਨਾਲ ਬਿਹਾਰ, ਝਾਰਖੰਡ ਤੋਂ ਲੈ ਕੇ ਉੜੀਸਾ, ਉਤਰਾਖੰਡ, ਹਿਮਾਚਲ ਪ੍ਰਦੇਸ਼ ਅਤੇ ਪੱਛਮੀ ਬੰਗਾਲ ਤੱਕ ਵੱਡਾ ਅਸਰ ਦੇਖਣ ਨੂੰ ਮਿਲ ਰਿਹਾ ਹੈ। ਇਨ੍ਹਾਂ ਰਾਜਾਂ ਵਿੱਚ ਅੱਜ ਫਿਰ ਤੋਂ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਭਾਰਤੀ ਮੌਸਮ ਵਿਭਾਗ ਨੇ ਅੱਜ ਪੂਰਬੀ ਮੱਧ ਪ੍ਰਦੇਸ਼ ਅਤੇ ਬਿਹਾਰ ਵਿੱਚ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ।

ਦਿੱਲੀ ਐਨਸੀਆਰ, ਯੂਪੀ ਆਦਿ ਰਾਜਾਂ ਵਿੱਚ ਥੋੜ੍ਹੇ-ਥੋੜ੍ਹੇ ਮੀਂਹ ਦੀ ਸੰਭਾਵਨਾ ਹੈ। ਆਈਐਮਡੀ ਦੀ ਰਿਪੋਰਟ ਮੁਤਾਬਕ ਸੋਮਵਾਰ ਨੂੰ ਦਿੱਲੀ ਐਨਸੀਆਰ ਦਾ ਆਸਮਾਨ ਦਿਨ ਭਰ ਬੱਦਲਵਾਈ ਰਹਿ ਸਕਦਾ ਹੈ। IMD ਨੇ ਭਵਿੱਖਬਾਣੀ ਕੀਤੀ ਹੈ ਕਿ ਮੰਗਲਵਾਰ ਅਤੇ ਬੁੱਧਵਾਰ ਨੂੰ ਵੀ ਦਿੱਲੀ ਦਾ ਮੌਸਮ ਅਜਿਹਾ ਹੀ ਰਹੇਗਾ। ਇਸ ਗੱਲ ਦੀ ਸੰਭਾਵਨਾ ਹੈ ਕਿ ਦਿੱਲੀ ਵਿੱਚ ਅਗਲੀ ਬਾਰਿਸ਼ ਵੀਰਵਾਰ ਅਤੇ ਸ਼ੁੱਕਰਵਾਰ ਨੂੰ ਹੋ ਸਕਦੀ ਹੈ। ਰਾਜਸਥਾਨ ਵਿੱਚ ਵੀ ਇਹੋ ਸਥਿਤੀ ਹੈ। ਇੱਥੇ ਵੀ ਅਗਲੇ ਦੋ-ਤਿੰਨ ਦਿਨਾਂ ਤੱਕ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ।

Exit mobile version